Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਿਹਤ ਪ੍ਰੋਗਰਾਮਾਂ ਬਾਰੇ ਵੱਧ ਤੋਂ ਵੱਧ ਫੈਲਾਈ ਜਾਵੇ ਜਾਗਰੂਕਤਾ : ਡਾ.ਗੁਰਪ੍ਰੀਤ ਸਿੰਘ ਰਾਏ

ਸਾਂਸ, ਟੀਬੀ ਜਾਗਰੂਕਤਾ ਮੁਹਿੰਮ, ਅਨਮੀਆ ਭਾਰਤ ਅਤੇ ਟੀਕਾਕਰਨ ਮੁਹਿੰਮ ਬਾਰੇ ਹੋਈ ਅਹਿਮ ਮੀਟਿੰਗ

Health, Civil Surgeon Tarn Taran, Taran Tarn

Web Admin

Web Admin

5 Dariya News

ਤਰਨ ਤਾਰਨ , 17 Dec 2024

Last updated on: Dec 17, 2024, 00:00 IST

ਜ਼ਿਲ੍ਹਾ ਤਰਨ ਤਾਰਨ ਦੇ ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਹੋਇਆਂ ਜ਼ਿਲਾ ਟੀਕਾਕਰਨ ਅਫਸਰ ਡਾਕਟਰ ਵਰਿੰਦਰ ਪਾਲ ਕੌਰ ਦੀ ਯੋਗ ਅਗਵਾਈ ਹੇਠ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਚਲਾਏ ਜਾ ਰਹੇ ਵੱਖ-ਵੱਖ ਸਿਹਤ ਪ੍ਰੋਗਰਾਮਾਂ ਤੇ ਸਮੀਖਿਆ ਸਬੰਧੀ ਦਫਤਰ ਸਿਵਿਲ ਸਰਜਨ ਵਿਖੇ ਅਹਿਮ ਮੀਟਿੰਗ ਹੋਈ। ਇਸ ਮੀਟਿੰਗ ਦੇ ਵਿੱਚ ਵੱਖ-ਵੱਖ ਬਲਾਕਾਂ ਤੋਂ ਬਲਾਕ ਐਕਸਟੈਂਸ਼ਨ ਐਜੂਕੇਟਰਾਂ ਅਤੇ ਮਲਟੀਪਰਪਜ ਹੈਲਥ ਸੁਪਰਵਾਈਜ਼ਰਾਂ (ਫੀਮੇਲ) ਵੱਲੋਂ ਹਿੱਸਾ ਲਿਆ ਗਿਆ।

ਇਸ ਮੀਟਿੰਗ ਦੌਰਾਨ ਵਿਸ਼ੇਸ਼ ਤੌਰ ਤੇ ਸਿਹਤ ਵਿਭਾਗ ਵੱਲੋਂ ਚਲਾਈ ਜਾ ਰਹੇ ਬੱਚਿਆਂ ਦੇ ਟੀਕਾਕਰਨ, ਅਨੀਮੀਆ ਮੁਕਤ ਭਾਰਤ, ਸਾਂਸ ਪ੍ਰੋਗਰਾਮ ਅਤੇ 100 ਦਿਨੀ ਟੀਬੀ ਜਾਗਰੂਕਤਾ ਮੁਹਿੰਮ ਹਦਾਇਤਾਂ ਜਾਰੀ ਕੀਤੀਆਂ ਗਈਆਂ। ਇਸ ਮੌਕੇ ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਨੇ ਕਿਹਾ ਕਿ ਸਿਹਤ ਵਿਭਾਗ ਵੱਲੋਂ ਚਲਾਏ ਜਾ ਰਹੇ ਸਿਹਤ ਪ੍ਰੋਗਰਾਮ ਬਾਰੇ ਸਿਹਤ ਕਰਮੀ ਵੱਧ ਤੋਂ ਵੱਧ ਜਾਗਰੂਕਤਾ ਫੈਲਾਉਣ ਤਾਂ ਜੋ ਇਸ ਦਾ ਲਾਭ ਵੱਡੀ ਗਿਣਤੀ ਦੇ ਵਿੱਚ ਨਾਗਰਿਕਾਂ ਨੂੰ ਪਹੁੰਚ ਸਕੇ।

ਇਸ ਤੋਂ ਇਲਾਵਾ ਡਾਕਟਰ ਰਾਏ ਨੇ ਕਿਹਾ ਕਿ ਵਿਭਾਗ ਵੱਲੋਂ ਸਾਂਸ ਮੁਹਿੰਮ ਵੀ ਚਲਾਈ ਜਾ ਰਹੀ ਹੈ ਜੋ ਕਿ ਫਰਵਰੀ 28 ਤੱਕ ਚੱਲੇਗੀ ਇਸ ਦੌਰਾਨ, 0 ਤੋਂ 5 ਸਾਲਾਂ ਦੇ ਬੱਚਿਆਂ ਦੇ ਵਿੱਚ ਨਿਮੋਨੀਆ ਸਬੰਧੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਕੋਈ ਵੀ ਬੱਚਾ ਨਿਮੋਨੀਆ ਵਰਗੀ ਨਾਮੁਰਾਦ ਬਿਮਾਰੀ ਕਾਰਨ ਆਪਣੀ ਜਾਨ ਨਾ ਗਵਾਏ।ਡਾਕਟਰ ਰਾਏ ਨੇ ਕਿਹਾ ਕਿ ਟੀਬੀ ਵਰਗੀ ਬਿਮਾਰੀ ਦੇ ਖਾਤਮੇ ਦੇ ਲਈ 100 ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਤਹਿਤ ਸਿਹਤ ਕਰਮੀਆਂ ਵੱਲੋਂ ਪਿੰਡਾਂ ਦੇ ਵਿੱਚ ਟੀਬੀ ਤੋਂ ਪੀੜਿਤ ਵਿਅਕਤੀਆਂ ਦੀ ਸ਼ਨਾਖਤ ਕੀਤੀ ਜਾਵੇਗੀ ਤਾਂ ਜੋ ਉਹਨਾਂ ਦਾ ਇਲਾਜ ਸਮੇਂ ਸਿਰ ਕਰਵਾਇਆ ਜਾ ਸਕੇ।

ਜ਼ਿਲਾ ਟੀਕਾਕਰਨ ਅਫਸਰ ਡਾਕਟਰ ਵਰਿੰਦਰ ਪਾਲ ਕੌਰ ਨੇ ਕਿਹਾ ਕਿ ਮੀਟਿੰਗ ਦੌਰਾਨ ਜਿਲ੍ਹੇ ਦੇ ਵੱਖ-ਵੱਖ ਬਲਾਕਾਂ ਦੇ ਵਿੱਚ ਕੀਤੇ ਜਾਣ ਵਾਲੇ ਟੀਕਾਕਰਨ ਬਾਰੇ ਸਮੀਖਿਆ ਕੀਤੀ ਗਈ। ਉਹਨਾਂ ਕਿਹਾ ਕਿ ਸਿਹਤ ਕਰਮੀ ਇਸ ਗੱਲ ਨੂੰ ਯਕੀਨੀ ਬਣਾਉਣ ਕਿ ਜ਼ਿਲੇ ਦੇ ਵਿੱਚ ਕੋਈ ਵੀ ਲਾਭਪਾਤਰੀ ਬੱਚਾ ਟੀਕਾ ਕਰਨ ਤੋਂ ਵਾਂਝਾ ਨਾ ਰਹੇ। ਡਾ. ਵਰਿੰਦਰ ਪਾਲ ਕੌਰ ਨੇ ਕਿਹਾ ਕਿ ਵਿਭਾਗ ਵੱਲੋਂ ਹਰ ਬੁੱਧਵਾਰ ਅਤੇ ਸ਼ਨੀਵਾਰ ਨੂੰ ਟੀਕਾਕਰਨ ਸੈਸ਼ਨ ਲਗਾ ਕੇ ਬੱਚਿਆਂ ਨੂੰ ਟੀਕੇ ਲਗਾਏ ਜਾਂਦੇ ਹਨ ਅਤੇ ਮਾਪੇ ਇਸਦਾ ਵੱਧ ਤੋਂ ਵੱਧ ਲਾਭ ਉਠਾਉਣ।  

ਇਸ ਤੋਂ ਇਲਾਵਾ ਡਾਕਟਰ ਵਰਿੰਦਰ ਪਾਲ ਕੌਰ ਨੇ ਕਿਹਾ ਕਿ ਵਿਭਾਗ ਵੱਲੋਂ ਅਨੀਮੀਆ ਮੁਕਤ ਭਾਰਤ ਪ੍ਰੋਗਰਾਮ ਨੂੰ ਵੀ ਜ਼ਿਲ੍ਹੇ ਦੇ ਵਿੱਚ ਚਲਾਇਆ ਜਾ ਰਿਹਾ ਹੈ ਅਤੇ ਅਨੀਮੀਆ ਤੋਂ ਪੀੜਿਤ ਲੜਕੀਆਂ ਅਤੇ ਮਹਿਲਾਵਾਂ ਨੂੰ ਸਿਹਤ ਕਰਮੀਆਂ ਵਲੋਂ ਜਾਗਰੂਕ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਅਨੀਮੀਆ ਤੋਂ ਬਚਾ ਲਈ ਮਹਿਲਾਵਾਂ ਚੰਗੀ ਪੋਸਟਿਕ ਖੁਰਾਕ ਲੈਣ ਅਤੇ ਆਪਣੇ ਭੋਜਨ ਦੇ ਵਿੱਚ ਹਰੀਆਂ ਸਬਜ਼ੀਆਂ ਅਤੇ ਦੁੱਧ ਵਾਲੇ ਪਦਾਰਥਾਂ ਦਾ ਸੇਵਨ ਕਰਨ। 

ਉਹਨਾਂ ਕਿਹਾ ਕਿ ਸਾਂਸ ਮੁਹਿੰਮ ਤਹਿਤ ਵੱਖ-ਵੱਖ ਵਿਸ਼ੇਸ਼ ਸੰਸਥਾਵਾਂ ਦੇ ਵਿੱਚ ਨਵਜੰਮੇ ਬੱਚਿਆਂ ਅਤੇ ਪੰਜ ਸਾਲ ਤੋਂ ਘੱਟ ਉਮਰ ਵਾਲੇ ਬੱਚਿਆਂ ਦੀ ਜਾਂਚ ਨਿਰੰਤਰ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਦਿਨੋ ਦਿਨ ਵੱਧ ਰਹੀ ਠੰਡ ਨੂੰ ਧਿਆਨ ਵਿੱਚ ਰੱਖਦਿਆਂ ਬੱਚਿਆਂ ਦੇ ਮਾਤਾ ਪਿਤਾ ਉਹਨਾਂ ਦਾ ਵਿਸ਼ੇਸ਼ ਧਿਆਨ ਰੱਖਣ ਅਤੇ ਜੇਕਰ ਬੱਚੇ ਨੂੰ ਜੇਕਰ ਸਾਹ ਲੈਣ ਵਿੱਚ ਦਿੱਕਤ ਤੇਜ਼ ਬੁਖਾਰ ਜਾਂ ਫਿਰ ਥਕਾਵਟ ਰਹਿੰਦੀ ਹੈ ਤਾਂ ਉਸ ਨੂੰ ਤੁਰੰਤ ਨਜ਼ਦੀਕੀ ਸਿਹਤ ਕੇਂਦਰ ਵਿਖੇ ਜਾਂਚ ਲਈ ਲੈ ਕੇ ਜਾਣ।

ਇਸ ਮੌਕੇ ਮੈਡੀਕਲ ਅਫਸਰ ਡਾਕਟਰ ਰਾਜਬੀਰ ਸਿੰਘ ਡਾਕਟਰ ਰਣਦੀਪ ਸਿੰਘ ਅਤੇ ਜ਼ਿਲਾ ਮਾਸ ਮੀਡੀਆ ਅਫਸਰ ਸ੍ਰੀ ਸੁਖਵੰਤ ਸਿੰਘ ਸਿੱਧੂ ਆਦਿ ਮੌਜੂਦ ਰਹੇ।

 

Tags: Health , Civil Surgeon Tarn Taran , Taran Tarn

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD