Wednesday, 17 June 2026

 

 

ਖ਼ਾਸ ਖਬਰਾਂ ਵੱਖ-ਵੱਖ ਕਰਮਚਾਰੀ ਐਸੋਸੀਏਸ਼ਨਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਜਲਦ ਪੂਰੀਆਂ ਕੀਤੀਆਂ ਜਾਣਗੀਆਂ : ਹਰਪਾਲ ਸਿੰਘ ਚੀਮਾ ਅਕਾਲ ਤਖ਼ਤ ਸਾਹਿਬ ਨਾਲ ਮੱਥਾ ਨਾ ਲਾਵੇ ਭਗਵੰਤ ਮਾਨ, ਜਿਨ੍ਹਾਂ ਨੇ ਮੱਥਾ ਲਾਇਆ ਉਨ੍ਹਾਂ ਦਾ ਕੱਖ ਨਹੀਂ ਰਿਹਾ : ਕੇਵਲ ਸਿੰਘ ਢਿੱਲੋਂ ਡਾ: ਹਿਮਾਂਸ਼ੂ ਅਗਰਵਾਲ ਨੇ 50 ਨੌਜਵਾਨਾਂ ਲਈ ਪਬਲਿਕ ਪਾਲਿਸੀ ਇੰਟਰਨਸ਼ਿਪ ਦੀ ਸ਼ੁਰੂਆਤ ਕੀਤੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ "ਗੁਰੂ ਦ੍ਰੋਹੀ" ਐਲਾਨੇ ਗਏ ਮਾਨ ਨੂੰ ਇੱਕ ਪਲ ਵੀ ਕੁਰਸੀ 'ਤੇ ਰਹਿਣ ਦਾ ਨੈਤਿਕ ਅਧਿਕਾਰ ਨਹੀਂ : ਤਰੁਣ ਚੁਘ ਮਾਵਾਂ ਦੀ ਸਿਹਤ ਸੰਭਾਲ ਸੇਵਾਵਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਬਰਦਾਸ਼ਤ ਨਹੀਂ ਹੋਵੇਗੀ : ਹਿਮਾਂਸ਼ੂ ਜੈਨ ਲੋਕ ਮਿਲਣੀ ਸਮਾਗਮਾਂ ਰਾਹੀਂ ਸਰਕਾਰ ਤੇ ਲੋਕਾਂ ਵਿਚਕਾਰ ਮਜ਼ਬੂਤ ਹੋ ਰਿਹਾ ਸੰਪਰਕ : ਤਰੁਨਪ੍ਰੀਤ ਸਿੰਘ ਸੌਂਦ ਭੂਰੀਵਾਲੇ ਪਰੰਪਰਾ ਤਹਿਤ ਜਾਤੀ, ਧਰਮ ਤੇ ਫਿਰਕਾਪ੍ਰਸਤੀ ਦਾ ਪਾੜਾ ਖਤਮ ਕਰਨ ’ਤੇ ਜ਼ੋਰ ਦੇਣਾ ਸਲਾਘਾਯੋਗ - ਜਸਵੀਰ ਸਿੰਘ ਗੜ੍ਹੀ ਪੰਜਾਬ ਪੁਲਿਸ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ 'ਛਬੀਲ' ਲਗਾਈ ਗਈ ਐਲਪੀਯੂ ਨੇ 7ਵੇਂ ਐਲਪੀਯੂ ਨੇਸਟ (ਐਨਈਐਸਟੀ) ਸਟੱਡੀ ਗ੍ਰਾਂਟ ਅਵਾਰਡ ਸਮਾਰੋਹ ਵਿੱਚ 58 ਹੋਣਹਾਰ ਵਿਦਿਆਰਥੀਆਂ ਨੂੰ ₹58 ਲੱਖ ਦੀ ਸਟੱਡੀ ਗ੍ਰਾਂਟ ਪ੍ਰਦਾਨ ਕੀਤੀ ਪੰਜਾਬ ਮੰਡੀ ਬੋਰਡ ਨੇ ਸਿਰਜੇ ਵਿਕਾਸ ਦੇ ਨਵੇਂ ਕੀਰਤੀਮਾਨ : ਹਰਚੰਦ ਸਿੰਘ ਬਰਸਟ ਰਾਹੁਲ ਚਾਬਾ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਰੋਡ ਸੇਫਟੀ ਕਮੇਟੀ ਦੀ ਮੀਟਿੰਗ ਹੋਈ ਵਿਸ਼ੇਸ਼ ਗਹਿਰੀ ਸੁਧਾਈ : ਬੀ.ਐਲ.ਓਜ਼ ਅਤੇ ਸੁਪਰਵਾਈਜ਼ਰਾਂ ਦੀ ਟ੍ਰੇਨਿੰਗ ਜਾਰੀ : ਹਰਪ੍ਰੀਤ ਸਿੰਘ ਐੱਸ.ਆਈ.ਆਰ. ਪ੍ਰੋਗਰਾਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਬੀ.ਐਲ.ਓਜ਼ ਨੂੰ ਦਿੱਤੀ ਜਾ ਰਹੀ ਵਿਸ਼ੇਸ਼ ਟ੍ਰੇਨਿੰਗ : ਆਸ਼ਿਕਾ ਜੈਨ ਗੁਰਦਿੱਤ ਸਿੰਘ ਸੇਖੋਂ ਅਤੇ ਗਗਨਦੀਪ ਸਿੰਘ ਧਾਲੀਵਾਲ ਨੇ ਗਿਆਨੀ ਜ਼ੈਲ ਸਿੰਘ ਐਵਿਨਿਊ ਵਿਖੇ 67.91 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਚਿਤਕਾਰਾ ਯੂਨੀਵਰਸਿਟੀ ਦੇ ਸਟਾਰਟਅੱਪਸ ਨੇ ਮਾਈਕਰੋਸਾਫਟ ਅਤੇ ਆਈਆਈਐਮ ਲਖਨਊ ਵਿਖੇ ਨਵੀਨਤਾ ਦਾ ਪ੍ਰਦਰਸ਼ਨ ਕੀਤਾ 40 ਸਾਲਾਂ ਬਾਅਦ ਘੁਮਾਣ ਛੱਪੜ ਦੀ ਹੋਈ ਸਫਾਈ-ਪਿੰਡ ਵਾਸੀਆਂ ਨੂੰ ਮਿਲੀ ਵੱਡੀ ਰਾਹਤ : ਐਡਵੋਕੇਟ ਅਮਰਪਾਲ ਸਿੰਘ "ਸਾਡੇ ਬਜ਼ੁਰਗ ਸਾਡਾ ਮਾਣ": ਬਜ਼ੁਰਗਾਂ ਦੇ ਸਨਮਾਨ ਅਤੇ ਸੁਰੱਖਿਆ ਲਈ ਪੰਜਾਬ ਸਰਕਾਰ ਦੀ ਅਹਿਮ ਪਹਿਲ ; ਬਿਰਧ ਘਰਾਂ ਲਈ 4.10 ਕਰੋੜ ਰੁਪਏ ਜਾਰੀ : ਡਾ. ਬਲਜੀਤ ਕੌਰ ਹਰਜੋਤ ਸਿੰਘ ਬੈਂਸ ਨੇ ਰਾਤ 1 ਵਜੇ ਅੰਮ੍ਰਿਤਸਰ ਵਿੱਚ ਸਫ਼ਾਈ ਮੁਹਿੰਮ ਦੀ ਕੀਤੀ ਅਗਵਾਈ ਅਮਨ ਅਰੋੜਾ ਦੀ ਹਾਜ਼ਰੀ ਵਿੱਚ ਪਰਦੀਪ ਕੌਰ ਬਿਗੜਵਾਲ ਅਤੇ ਸੰਦੀਪ ਵਿਰਕ ਸੋਨੀ ਨੇ ਸੰਭਾਲਿਆ ਕਾਰਜਭਾਰ ਨਵਦੀਪ ਕੌਰ ਸੰਘਰੇੜੀ ਅਤੇ ਦਵਿੰਦਰ ਸਿੰਘ ਨੇ ਅਮਨ ਅਰੋੜਾ ਦੀ ਮੌਜੂਦਗੀ ਵਿੱਚ ਸੰਭਾਲਿਆ ਅਹੁਦਾ GMADA ਦੇ ਹਜ਼ਾਰਾਂ ਕਰੋੜ ਰੁਪਏ ਦੇ ਬਕਾਏ ਵਸੂਲ ਕਰਨ ਵਿੱਚ ਨਾਕਾਮ ਰਹੀ ਆਪ ਸਰਕਾਰ : ਬਲਬੀਰ ਸਿੱਧੂ

 

ਸੀਜੀਸੀ ਲਾਂਡਰਾਂ ਦੀ ਟੀਮ ਕੋਡ ਕ੍ਰੱਸ਼ਰ ਸਮਾਰਟ ਇੰਡੀਆ ਹੈਕਾਥਾੱਨ-2024 ਵਿੱਚ ਪਹਿਲੇ ਸਥਾਨ ਤੇ

CGC Landran, Landran, Chandigarh Group Of Colleges, Satnam Singh Sandhu, Rashpal Singh Dhaliwal, Smart India Hackathon 2024

5 Dariya News

5 Dariya News

5 Dariya News

ਲਾਂਡਰਾਂ , 17 Dec 2024

Last updated on: Dec 17, 2024, 00:00 IST

ਸੀਜੀਸੀ ਲਾਂਡਰਾਂ ਦੇ ਕਾਲਜ ਆਫ਼ ਇੰਜੀਨੀਅਰਿੰਗ ਦੀ ਟੀਮ ਕੋਡ ਕਰੱਸ਼ਰ ਨੇ ਸਮਾਰਟ ਇੰਡੀਆ ਹੈਕਾਥਾੱਨ, (ਐਸਆਈਐਚ) 2024, ਸਾਫਟਵੇਅਰ ਐਡੀਸ਼ਨ ਦੇ ਗ੍ਰੈਂਡ ਫਿਨਾਲੇ ਵਿੱਚ ਪਹਿਲਾ ਇਨਾਮ ਜਿੱਤ ਕੇ ਸੰਸਥਾ ਦਾ ਨਾਂ ਰੌਸ਼ਨ ਕੀਤਾ ਹੈ। ਜ਼ਿਕਰਯੋਗ ਹੈ ਕਿ ਐਸਆਈਐਚ ਇੱਕ ਵੱਕਾਰੀ ਕੌਮੀ ਪੱਧਰੀ ਮੁਕਾਬਲਾ ਹੈ ਜੋ ਪੂਰੇ ਭਾਰਤ ਵਿੱਚ 51 ਨੋਡਲ ਕੇਂਦਰਾਂ (ਪੈਨ ਇੰਡੀਆ) ’ਤੇ ਆਯੋਜਿਤ ਕੀਤਾ ਜਾਂਦਾ ਹੈ।

ਨੋਡਲ ਕੇਂਦਰ ਐਕਸਲ ਇੰਜਨੀਅਰਿੰਗ ਕਾਲਜ, ਤਾਮਿਲਨਾਡੂ ਵਿੱਚ ਮੁਕਾਬਲੇ ਦੌਰਾਨ ਸੀਜੀਸੀ ਦੇ ਛੇ ਕੰਪਿਊਟਰ ਸਾਇੰਸ ਇੰਜਨੀਅਰਿੰਗ (ਸੀਐਸਈ) ਵਿਿਦਆਰਥੀਆਂ ਪੀਯੂਸ਼ ਗੁਪਤਾ (ਟੀਮ ਲੀਡ), ਪ੍ਰੇਰਨਾ ਜੈਨ, ਰਾਹੁਲ ਸ਼ਰਮਾ, ਪ੍ਰਾਚੀ ਸੈਣੀ, ਪ੍ਰਿਯਾਂਸ਼ੂ ਚੌਹਾਨ ਅਤੇ ਰਿਤਵਿਕ ਭੂਟਾਨੀ ਨੇ ਆਪਣੇ ਨਵੀਨਤਾਕਾਰੀ ਪ੍ਰੋਜੈਕਟ ‘ਰਾਹੀ’ ਵਿੱਚ ਸ਼ਾਨਦਾਨ ਪ੍ਰਦਰਸ਼ਨ ਕੀਤਾ ਅਤੇ ਮੁਕਾਬਲੇ ਦੀਆਂ 26 ਟੀਮਾਂ ਨੂੰ ਪਛਾੜ ਕੇ 50,000 ਰੁਪਏ ਦਾ ਨਕਦ ਇਨਾਮ, ਸਰਟੀਫਿਕੇਟ ਅਤੇ ਇੱਕ ਟਰਾਫੀ ਹਾਸਲ ਕੀਤੀ। 

ਜ਼ਿਕਰਯੋਗ ਹੈਕਿ ਏਆਈਸੀਟੀਈ ਅਤੇ ਸਿੱਖਿਆ ਮੰਤਰਾਲੇ ਦੇ ਇਨੋਵੇਸ਼ਨ ਸੈੱਲ (ਐਮਆਈਸੀ) ਵੱਲੋਂ ਕੋਡ ਕ੍ਰੱਸ਼ਰ ਟੀਮ ਨੂੰ ਸੈਰ ਸਪਾਟਾ ਉਦਯੋਗ (ਖਾਸ ਕਰਕੇ ਹੋਟਲ ਅਤੇ ਯਾਤਰਾ) ਨੂੰ ਬੜਾਵਾ ਦੇਣ ਸੰਬੰਧੀ ਸੌਂਪੇ ਗਏ ਇੱਕ ਸਮੱਸਿਆ ਬਿਆਨ ਲਈ ਹੱਲ ਲੱਭਣਾ ਸੀ ਜਿਸ ਦੇ ਨਤੀਜੇ ਵਜੋਂ ਟੀਮ ਨੇ ‘ਰਾਹੀ’ ਪ੍ਰੋਜੈਕਟ ਨੂੰ ਇੱਕ ਵਿਲੱਖਣ ਹੱਲ ਵਜੋਂ ਪੇਸ਼ ਕੀਤਾ।ਰਾਹੀ ਪ੍ਰੋਜੈਕਟ ਯੂਨੀਫਾਈਡ ਪਲੇਟਫਾਰਮ ਹੈ ਜੋ ਯਾਤਰੀਆਂ ਨੂੰ ਆਪਣੇ ਯਾਤਰਾ ਯੋਜਨਾਵਾਂ, ਬੁੱਕ ਰੇਲ, ਉਡਾਣਾਂ, ਹੋਟਲ ਅਤੇ ਕੈਬ ਸੇਵਾਵਾਂ ਦੀ ਬੁਕਿੰਗ ਕਰਨ ਵਿੱਚ ਮਦਦ ਕਰੇਗਾ। 

ਇਹ ਐਪਲੀਕੇਸ਼ਨ ਚੌਵੀ ਘੰਟੇ ਸਹਾਇਤਾ ਲਈ ਇੱਕ ਚੈਟਬੋਟ ਅਤੇ ਐਮਰਜੈਂਸੀ ਲਈ ਇੱਕ ਐੱਸਓਐੱਸ ਬਟਨ ਨਾਲ ਲੈਸ ਹੈ। ਆਪਣੀ ਸਫਲਤਾ ਦੀ ਖੁਸ਼ੀ ਵਿੱਚ ਕੋਡ ਕ੍ਰੱਸ਼ਰ ਟੀਮ ਦੇ ਆਗੂ ਪਿਯੂਸ਼ ਗੁਪਤਾ ਨੇ ਆਪਣੀ ਟੀਮ ਦੇ ਸਾਰੇ ਮੈਂਬਰਾਂ ਵੱਲੋਂ ਸੀਜੀਸੀ ਲਾਂਡਰਾਂ, ਪ੍ਰੋਫੈਸਰਾਂ ਅਤੇ ਅਧਿਆਪਕਾਂ ਦਾ ਉਨ੍ਹਾਂ ਦੀ ਹੌਂਸਲਾ ਅਫਜ਼ਾਈ, ਮਾਰਗਦਰਸ਼ਨ ਅਤੇ ਸਮਰਥਨ ਲਈ ਤਹਿ ਦਿਲੋਂ ਧੰਨਵਾਦ ਕੀਤਾ। 

ਉਸ ਨੇ ਆਪਣੀ ਟੀਮ ਦੇ ਮੈਂਬਰਾਂ ਨੂੰ ਅਣਥੱਕ ਕੋਸ਼ਿਸ਼ਾਂ, ਸਮਰਪਣ, ਟੀਮ ਵਰਕ ਅਤੇ ਇੱਕ ਦੂਜੇ ਵਿੱਚ ਵਿਸ਼ਵਾਸ ਰੱਖਣ ਦਾ ਸਿਹਰਾ ਦਿੱਤਾ ਜਿਸ ਕਾਰਨ ਉਨ੍ਹਾਂ ਨੇ ਇਹ ਵੱਡੀ ਸਫਲਤਾ ਹਾਸਲ ਕੀਤੀ। ਇਸੇ ਦੌਰਾਨ ਟੀਮ ਮੁਖੀ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਇਸ ਸਫਲਤਾ ਨੂੰ ਹਾਸਲ ਕਰਨ ਲਈ ਸਮੂਹ ਟੀਮ ਨੇ ਤਿੰਨ ਸਲਾਹ ਸੈਸ਼ਨਾਂ ਅਤੇ ਤਿੰਨ ਮੁਲਾਂਕਣ ਦੌਰਾਂ ਨੂੰ ਪਾਰ ਕਰ ਕੇ 36 ਘੰਟਿਆਂ ਦੀ ਨਾਨ ਸਟਾਪ ਕੋਡਿੰਗ ਕੀਤੀ ਅਤੇ ਅੰਤ ਵਿੱਚ ਮਿਹਨਤ ਰੰਗ ਲਿਆਈ। 

ਇਸ ਮੌਕੇ ਸੀਜੀਸੀ ਲਾਂਡਰਾ ਦੇ ਚੇਅਰਮੈਨ ਸ.ਸਤਨਾਮ ਸਿੰਘ ਸੰਧੂ ਅਤੇ ਪ੍ਰਧਾਨ ਸ.ਰਸ਼ਪਾਲ ਸਿੰਘ ਧਾਲੀਵਾਲ ਨੇ ਜੇਤੂ ਟੀਮ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੀ ਇਸ ਪ੍ਰਾਪਤੀ ’ਤੇ ਮਾਣ ਪ੍ਰਗਟ ਕੀਤਾ। ਉਨ੍ਹਾਂ ਨੇ ਵਿਿਦਆਰਥੀਆਂ ਨੂੰ ਆਪਣੀ ਸਿਰਜਣਾਤਮਕਤਾ, ਨਵੀਨਤਾਕਾਰੀ ਹੁਨਰ ਅਤੇ ਸਮਾਜਿਕ ਤਰੱਕੀ ਅਤੇ ਰਾਸ਼ਟਰੀ ਵਿਕਾਸ ਲਈ ਇਸ ਜੋਸ਼ ਨੂੰ ਕਾਇਮ ਰੱਖਣ ਲਈ ਉਤਸ਼ਾਹਿਤ ਕੀਤਾ। 

ਇਸੇ ਦੌਰਾਨ ਉਨ੍ਹਾਂ ਨੇ ਉਦਯੋਗ ਅਲਾਈਨ ਪਾਠਕ੍ਰਮ ਅਤੇ ਸਰਕਾਰੀ ਅਤੇ ਨਿੱਜੀ ਭਾਗੀਦਾਰਾਂ ਦੇ ਨਾਲ ਮਿਲ ਕੇ ਖੋਜ ਅਤੇ ਵਿਕਾਸ ਵਿੱਚ ਸਹਿਯੋਗ ਦੇ ਮੌਕਿਆਂ ਜ਼ਰੀਏ ਆਪਣੇ ਵਿਿਦਆਰਥੀਆਂ ਅਤੇ ਫੈਕਲਟੀ ਵਿੱਚ ਖੋਜ ਅਤੇ ਨਵੀਨਤਾ ਲਈ ਇੱਕ ਸਾਂਝ ਪੈਦਾ ਕਰਨ ਲਈ ਸੀਜੀਸੀ ਦੇ ਦ੍ਰਿਸ਼ਟੀਕੋਣ ਨੂੰ ਵੀ ਰੇਖਾਂਕਿਤ ਕੀਤਾ। ਯੁਵਾ ਦਿਮਾਗਾਂ ਖਾਸ ਕਰ ਕੇ ਭਾਰਤ ਭਰ ਦੇ ਇੰਜੀਨੀਅਰਿੰਗ ਵਿਿਦਆਰਥੀਆਂ ਵਿੱਚ ਅਲੱਗ ਸੋਚ

 

Tags: CGC Landran , Landran , Chandigarh Group Of Colleges , Satnam Singh Sandhu , Rashpal Singh Dhaliwal , Smart India Hackathon 2024

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD