Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਨਸ਼ਾ ਮੁਕਤ ਭਾਰਤ ਅਭਿਆਨ ਮੁਹਿੰਮ ਤਹਿਤ ਮੀਟਿੰਗ ਦਾ ਆਯੋਜਨ

Rajesh Tripathi, DC Sri Mukatsar Sahib, Sri Mukatsar Sahib, Deputy Commissioner Sri Mukatsar Sahib, Dr. Sanjeev Kumar

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 17 Dec 2024

Last updated on: Dec 17, 2024, 00:00 IST

ਨਸ਼ਿਆਂ ਨੂੰ ਠੱਲ੍ਹ ਪਾਉਣ ਦੇ ਮੰਤਵ ਨਾਲ ਅੱਜ ਨਸ਼ਾ ਮੁਕਤ ਭਾਰਤ ਅਭਿਆਨ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਕੰਪਲੈਕਸ ਵਿਖੇ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਦਾ ਆਯੋਜਨ ਕੀਤਾ ਗਿਆ, ਜਿਸਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ, ਸ੍ਰੀ ਰਾਜੇਸ਼ ਤ੍ਰਿਪਾਠੀ ਨੇ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਿੱਖਿਆ ਵਿਭਾਗ ਨੂੰ ਹਦਾਇਤ ਕੀਤੀ ਕਿ ਸਕੂਲੀ ਬੱਚਿਆਂ ਨੂੰ ਜਾਗਰੂਕ ਕਰਨ ਲਈ ਸਕੂਲਾਂ ਵਿੱਚ ਫ਼ਲੈਕਸ, ਵਾਲ ਪੇਂਟਿੰਗ, ਪੋਸਟਰ ਆਦਿ ਬਣਵਾਏ ਜਾਣ ਤਾਂ ਜੋ ਨਵੀਂ ਪੀੜ੍ਹੀ ਨਸ਼ੇ ਦੇ ਬੁਰੇ ਪ੍ਰਭਾਵਾਂ ਬਾਰੇ ਜਾਣੂੰ ਕਰਵਾਇਆ ਜਾ ਸਕੇ ਅਤੇ ਇਸ ਦੇ ਨਾਲ ਹੀ ਉਨ੍ਹਾਂ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਕਿ ਡੀ-ਐਡਿਕਸ਼ਨ ਸੈਂਟਰ ਵਿੱਚ ਦਾਖਲ ਮਰੀਜ਼ਾਂ ਦੇ ਪੜ੍ਹਨ ਲਈ ਪੰਜਾਬੀ ਪੁਸਤਕਾਂ ਦੀ ਸੂਚੀ ਮੁਹੱਈਆ ਕਰਵਾਈ ਜਾਵੇ ਤਾਂ ਜੋ ਭਾਸ਼ਾ ਵਿਭਾਗ ਤੋਂ ਲੋੜੀਂਦੀ ਸਮੱਗਰੀ ਪ੍ਰਾਪਤ ਕਰਕੇ ਮਰੀਜ਼ਾਂ ਨੂੰ ਮੁਹੱਈਆ ਕਰਵਾਈ ਜਾ ਸਕੇ।

ਉਨ੍ਹਾਂ ਕਾਰਜ ਸਾਧਕ ਅਫ਼ਸਰ ਨੂੰ ਹਦਾਇਤ ਕੀਤੀ ਕਿ ਮਾਘੀ ਮੇਲੇ ਦੌਰਾਨ ਸ਼ਹਿਰ ਦੀਆਂ ਮਹੱਤਵਪੂਰਨ ਥਾਵਾਂ ’ਤੇ ਇਸ ਮੁਹਿੰਮ ਤਹਿਤ ਫ਼ਲੈਕਸ ਲਗਾਏ ਜਾਣ। ਡਿਪਟੀ ਕਮਿਸ਼ਨਰ ਨੇ ਮੀਟਿੰਗ ਦੌਰਾਨ ਹਾਜ਼ਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਸ਼ੇ ਜਿਹੀ ਭੈੜੀ ਬਿਮਾਰੀ ਨੂੰ ਖਤਮ ਕਰਨ ਲਈ ਸਾਰੇ ਵਿਭਾਗਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ ਅਤੇ ਉਨ੍ਹਾਂ ਸਮੂਹ ਵਿਭਾਗਾਂ ਤੋਂ ਸੁਝਾਅ ਮੰਗੇ ਕਿ ਇਸ ਮੁਹਿੰਮ ਦੇ ਅਧੀਨ ਕਿਹੜੀਆਂ-ਕਿਹੜੀਆਂ ਹੋਰ ਗਤੀਵਿਧੀਆਂ ਕੀਤੀਆਂ ਜਾ ਸਕਦੀਆਂ ਹਨ। 

ਉਨ੍ਹਾਂ ਇਸ ਸਬੰਧੀ ਇੱਕ ਹਫ਼ਤੇ ਦੇ ਅੰਦਰ-ਅੰਦਰ ਰੂਪ-ਰੇਖਾ ਤਿਆਰ ਕਰਨ ਲਈ ਕਿਹਾ ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾਵੇ। ਇਸ ਮੌਕੇ ਉਪ-ਮੰਡਲ ਮੈਜਿਸਟ੍ਰੇਟ ਮਲੋਟ, ਡਾ. ਸੰਜੀਵ ਕੁਮਾਰ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਉਹਨਾਂ ਵੱਲੋਂ ਨਾਟਕ/ਪੇਟਿੰਗ ਆਦਿ ਦੇ ਸਕੂਲ ਪੱਧਰ/ਬਲਾਕ ਪੱਧਰ/ਜ਼ਿਲ੍ਹਾ ਪੱਧਰ ਦੇ ਮੁਕਾਬਲੇ ਕਰਵਾਏ ਗਏ ਸਨ, ਜਿੰਨਾਂ ਵਿੱਚੋਂ ਜੇਤੂ 3 ਟੀਮਾਂ ਨੂੰ 15 ਅਗਸਤ ’ਤੇ ਸਨਮਾਨਿਤ ਵੀ ਕੀਤਾ ਗਿਆ ਸੀ। 

ਇਸ ਤਰ੍ਹਾਂ ਦੇ ਮੁਕਾਬਲੇ ਦੁਬਾਰਾ ਕਰਵਾਏ ਜਾਣ ਤਾਂ ਜੋ ਆਮ ਲੋਕਾਂ ਨੂੰ ਨਸ਼ਿਆਂ ਸਬੰਧੀ ਜਾਗਰੂਕ ਕੀਤਾ ਜਾ ਸਕੇ। ਇਸ ਮੌਕੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ, ਸ੍ਰੀ ਨਵੀਨ ਗਡਵਾਲ ਨੇ ਵਧੇਰੇ ਜਾਣਕਾਰੀ ਦਿੰਦਾਂ ਦੱਸਿਆ ਕਿ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਮਨਿਸਟਰੀ ਆਫ ਸੋਸ਼ਲ ਜਸਟਿਸ ਐਂਡ ਇੰਮਪਾਵਰਮੈਂਟ, ਨਵੀਂ ਦਿੱਲੀ ਵੱਲੋਂ ਸਾਲ 2020-21 ਦੌਰਾਨ ਪੰਜਾਬ ਦੇ 19 ਜ਼ਿਲ੍ਹਿਆਂ ਵਿੱਚ ਨਸ਼ਾ ਮੁਕਤ ਭਾਰਤ ਅਭਿਆਨ ਦੀ ਸ਼ੁਰੂਆਤ ਕੀਤੀ ਗਈ ਸੀ। ਜਿਸਦੇ ਤਹਿਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਨੂੰ 10 ਲੱਖ ਰੁਪਏ ਦੇ ਫ਼ੰਡ ਪ੍ਰਾਪਤ ਹੋਏ ਸਨ, ਜਿਸ ਵਿੱਚੋਂ ਹੁਣ ਤੱਕ ਤਕਰੀਬਨ 7 ਲੱਖ ਰੁਪਏ ਖਰਚ ਹੋ ਚੁੱਕੇ ਹਨ ਅਤੇ ਬਕਾਇਆ ਪਈ ਰਾਸ਼ੀ ਨੂੰ ਖਰਚਨ ਲਈ ਰੂਪ ਰੇਖਾ ਤਿਆਰ ਕੀਤੀ ਜਾ ਰਹੀ ਹੈ।

ਇਸ ਮੌਕੇ ਉਪ-ਮੰਡਲ ਮੈਜਿਸਟ੍ਰੇਟ, ਗਿੱਦੜਬਾਹਾ ਸ੍ਰੀ ਜਸਪਾਲ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਗੁਰਦਸ਼ਨ ਲਾਲ ਕੁੰਡਲ, ਜ਼ਿਲ੍ਹਾ ਸਿੱਖਿਆ ਅਫ਼ਸਰ, ਸ੍ਰੀ ਜਸਪਾਲ ਮੌਂਗਾ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਵੰਦਨਾ ਬਾਂਸਲ, ਡੀ.ਐਸ.ਪੀ. (ਐੱਚ) ਸ੍ਰੀ ਅਮਰਦੀਪ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

 

Tags: Rajesh Tripathi , DC Sri Mukatsar Sahib , Sri Mukatsar Sahib , Deputy Commissioner Sri Mukatsar Sahib , Dr. Sanjeev Kumar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD