Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਅਰਨੀਵਾਲਾ ਨੂੰ ਸੌਗਾਤ

ਅਮਨ ਅਰੋੜਾ ਨੇ ਸੀਵਰੇਜ ਪ੍ਰੋਜੈਕਟ ਦਾ ਰੱਖਿਆ ਨੀਂਹ ਪੱਥਰ

Aman Arora, AAP, Aam Aadmi Party, AAP Punjab, Aam Aadmi Party Punjab,Government of Punjab, Punjab Government, Amandeep Singh Goldy Musafir, Jagdeep Kamboj Goldy, Narinder Pal Singh Sawna, Dr. S.S Ahluwalia

Web Admin

Web Admin

5 Dariya News

ਮੰਡੀ ਅਰਨੀਵਾਲਾ/ਜਲਾਲਾਬਾਦ/ ਫਾਜ਼ਿਲਕਾ , 17 Dec 2024

Last updated on: Dec 17, 2024, 00:00 IST

ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮੰਡੀ ਅਰਨੀਵਾਲਾ ਨੂੰ ਅੱਜ ਇੱਕ ਵੱਡੀ ਸੌਗਾਤ ਦਿੱਤੀ ਗਈ ਅਤੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਇਸ ਨਗਰ ਪੰਚਾਇਤ ਵਿੱਚ ਸੀਵਰੇਜ ਪਾਉਣ ਦੇ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ।ਇਸ ਮੌਕੇ ਉਹਨਾਂ ਦੇ ਨਾਲ ਹਲਕੇ ਦੇ ਵਿਧਾਇਕ ਜਗਦੀਪ ਗੋਲਡੀ ਕੰਬੋਜ ਤੋਂ ਇਲਾਵਾ ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ, ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ, ਪੰਜਾਬ ਐਗਰੋ ਦੇ ਚੇਅਰਮੈਨ ਸ਼ਮਿੰਦਰ ਸਿੰਘ ਖਿੰਡਾ ਅਤੇ ਪੰਜਾਬ ਸੀਵਰੇਜ ਬੋਰਡ ਦੇ ਚੇਅਰਮੈਨ ਸੰਨੀ ਆਹਲੂਵਾਲੀਆ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

ਇਸ ਮੌਕੇ ਆਪਣੇ ਸੰਬੋਧਨ ਵਿੱਚ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਆਖਿਆ ਕਿ ਮੰਡੀ ਅਰਨੀਵਾਲਾ ਲਈ ਪੰਜਾਬ ਸਰਕਾਰ ਪਿਛਲੇ ਲਗਭਗ ਦੋ ਸਾਲ ਵਿੱਚ 65 ਕਰੋੜ ਰੁਪਏ ਤੋਂ ਜਿਆਦਾ ਦੀਆਂ ਗਰਾਂਟਾਂ ਵੱਖ-ਵੱਖ ਵਿਕਾਸ ਕਾਰਜਾਂ ਲਈ ਦੇ ਚੁੱਕੀ ਹੈ। ਉਹਨਾਂ ਨੇ ਹਲਕੇ ਦੇ ਮਿਹਨਤੀ ਅਤੇ ਲੋਕਾਂ ਲਈ ਕੰਮ ਕਰਨ ਲਈ ਹਮੇਸ਼ਾ ਤਤਪਰ ਰਹਿਣ ਵਾਲੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਦੀ ਸਲਾਘਾ ਕਰਦਿਆਂ ਕਿਹਾ ਕਿ ਉਹ ਲਗਾਤਾਰ ਲੋਕਾਂ ਦੇ ਕੰਮ ਕਰਵਾਉਂਦੇ ਰਹਿੰਦੇ ਹਨ। 

ਕੈਬਨਿਟ ਮੰਤਰੀ ਨੇ ਆਖਿਆ ਕਿ ਪਿਛਲੀਆਂ ਸਰਕਾਰਾਂ ਕੇਵਲ ਨੀਂਹ ਪੱਥਰ ਰੱਖਦੀਆਂ ਸਨ ਜਦ ਕਿ ਇਹ ਸਰਕਾਰ ਵਿਕਾਸ ਕਾਰਜ ਨੂੰ ਹਕੀਕੀ ਰੂਪ ਵਿੱਚ ਕਰਵਾਉਂਦੀ ਹੈ। ਉਹਨਾਂ ਨੇ ਕਿਹਾ ਕਿ ਵਿਕਾਸ ਲਈ ਫੰਡ ਦੀ ਕੋਈ ਘਾਟ ਨਹੀਂ ਆਵੇਗੀ।  ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਦੀ ਗੱਲ ਕਰਦਿਆਂ ਉਹਨਾਂ ਕਿਹਾ ਕਿ ਹਲਕੇ ਵਿੱਚ ਦੋ ਸਕੂਲ ਆਫ ਐਮੀਨੈਂਸ ਸਥਾਪਿਤ ਕੀਤੇ ਗਏ ਹਨ ਜਦਕਿ ਨਵੀਂ ਨਾਣਾ ਮੰਡੀ ਵੀ ਇੱਥੇ ਬਣਾਈ ਜਾ ਰਹੀ ਹੈ। 

ਉਹਨਾਂ ਨੇ ਕਿਹਾ ਕਿ ਇਹ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਆਪਣੇ ਗਠਨ ਦੇ ਪਹਿਲੇ ਦਿਨ ਤੋਂ ਕੰਮ ਕਰ ਰਹੀ ਹੈ ਜਦਕਿ ਪਿਛਲੀਆਂ ਸਰਕਾਰਾਂ ਆਪਣੇ ਆਖਰੀ ਛੇ ਮਹੀਨੇ ਵਿੱਚ ਲੋਕਾਂ ਵਿੱਚ ਪਹੁੰਚ ਕਰਿਆ ਕਰਦੀਆਂ ਸਨ। ਇਸ ਤੋਂ ਪਹਿਲਾਂ ਬੋਲਦਿਆਂ ਵਿਧਾਇਕ ਜਗਦੀਪ ਗੋਲਡੀ ਕੰਬੋਜ ਨੇ ਦੱਸਿਆ ਕਿ ਇਸ ਸੀਵਰੇਜ ਪਾਉਣ ਦੇ ਪ੍ਰੋਜੈਕਟ ਤੇ 13.16 ਕਰੋੜ ਰੁਪਏ ਦਾ ਖਰਚ ਆਵੇਗਾ ਹਾਲਾਂਕਿ ਇਹ ਕੁੱਲ ਪ੍ਰੋਜੈਕਟ 29.27 ਕਰੋੜ ਰੁਪਏ ਦਾ ਹੈ ਜਿਸ ਵਿੱਚ ਇਸ ਦੇ ਨਾਲ ਹੋਰ ਕੰਮ ਵੀ ਹੋਣੇ ਹਨ। 

ਇਸੇ ਤਰ੍ਹਾਂ 14.15 ਕਰੋੜ ਰੁਪਏ ਨਾਲ ਮੰਡੀ ਅਰਨੀਵਾਲਾ ਵਿੱਚ ਪੀਣ ਦੇ ਪਾਣੀ ਦੀਆਂ ਪਾਈਪਾਂ ਵਿਛਾਈਆਂ ਜਾਣਗੀਆਂ। ਸੀਵਰੇਜ ਅਤੇ ਪੀਣ ਦੀਆਂ ਪਾਣੀ ਦੀਆਂ ਪਾਈਪਾਂ ਵਿਛਾਉਣ ਦਾ ਕੰਮ ਨਾਲੋਂ ਨਾਲ ਹੋਵੇਗਾ। ਇਸੇ ਤਰ੍ਹਾਂ 7.55 ਕਰੋੜ ਰੁਪਏ ਦੀ ਲਾਗਤ ਨਾਲ ਵਾਟਰ ਵਰਕਸ ਬਣਾਇਆ ਜਾ ਚੁੱਕਾ ਹੈ ਅਤੇ 21.39 ਕਰੋੜ ਰੁਪਏ ਦੀ ਲਾਗਤ ਨਾਲ ਐਸਟੀਪੀ ਬਣਾਉਣ ਦੀ ਵੀ ਮਨਜ਼ੂਰੀ ਮਿਲ ਚੁੱਕੀ ਹੈ। ਇਸ ਤੋਂ ਬਿਨਾਂ 5.5 ਕਰੋੜ ਰੁਪਏ ਨਾਲ ਛੱਪੜ ਤੋਂ ਪਾਣੀ ਦੀ ਨਿਕਾਸੀ ਲਈ ਪਾਈਪ ਲਾਈਨ ਪਾਈ ਜਾ ਚੁੱਕੀ ਹੈ। ਇਸ ਤੋਂ ਪਹਿਲਾਂ ਪੰਜਾਬ ਸੀਵਰੇਜ ਬੋਰਡ ਦੇ ਚੇਅਰਮੈਨ ਸੰਨੀ ਆਹਲੂਵਾਲੀਆ ਅਤੇ ਪੰਜਾਬ ਐਗਰੋ ਦੇ ਚੇਅਰਮੈਨ ਸ਼ਮਿੰਦਰ ਸਿੰਘ ਖਿੰਡਾ ਨੇ ਵੀ ਸੰਬੋਧਨ ਕੀਤਾ। 

ਇਸ ਮੌਕੇ ਇੱਥੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ, ਐਸਐਸਪੀ ਵਰਿੰਦਰ ਸਿੰਘ ਬਰਾੜ, ਐਸਡੀਐਮ ਕੰਵਰਜੀਤ ਸਿੰਘ ਮਾਨ, ਸ਼੍ਰੀ ਸੰਦੀਪ ਗਿਲਹੋਤਰਾ, ਮਾਰਕੀਟ ਕਮੇਟੀ ਜਲਾਲਾਬਾਦ ਦੇ ਚੇਅਰਮੈਨ ਦੇਵਰਾਜ ਸ਼ਰਮਾ ਅਤੇ ਅਰਨੀਵਾਲਾ ਦੇ ਚੇਅਰਮੈਨ ਕੁਲਦੀਪ ਸੰਧੂ, ਕੇਵਲ ਕੰਬੋਜ, ਬਾਬਾ ਮੋਹਨ ਸਿੰਘ ਸਮੇਤ ਵੱਖ-ਵੱਖ ਆਗੂ ਤੇ ਪਤਵੰਤੇ ਹਾਜਰ ਸਨ। ਇਸ ਮੌਕੇ ਵਿਭਾਗ ਦੇ ਚੀਫ ਇੰਜਨੀਅਰ ਸ੍ਰੀ ਸੰਦੀਪ ਸਿੰਘ ਰੋਮਾਣਾ, ਨਿਗਰਾਨ ਇੰਜਨੀਅਰ ਸ੍ਰੀ ਸਰਬਜੀਤ ਸਿੰਘ, ਕਾਰਜਕਾਰੀ ਇੰਜਨੀਅਰ ਪ੍ਰਿਤਪਾਲ ਸਿੰਘ, ਐਸਡੀਓ ਲਖਪੱਤ ਰਾਏ ਸਚਦੇਵਾ, ਲਖਵਿੰਦਰ ਸਿੰਘ ਭੁੱਲਰ, ਰਜਤ ਸਿਡਾਨਾ, ਤੇ ਸਾਹਿਲ ਵੀ ਹਾਜਰ ਸਨ।

 

Tags: Aman Arora , AAP , Aam Aadmi Party , AAP Punjab , Aam Aadmi Party Punjab , Government of Punjab , Punjab Government , Amandeep Singh Goldy Musafir , Jagdeep Kamboj Goldy , Narinder Pal Singh Sawna , Dr. S.S Ahluwalia

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD