Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਅਮਨ ਅਰੋੜਾ ਵੱਲੋਂ ਲਾਭਪਾਤਰੀਆਂ ਨੂੰ ਦਿਵਿਆਂਗ ਸਹਾਇਤਾ ਉਪਕਰਨਾਂ ਦੀ ਵੰਡ

ਕਿਹਾ ਸਰਕਾਰ ਲੋਕਾਂ ਲਈ ਕਰ ਰਹੀ ਹੈ ਕੰਮ

Aman Arora,AAP,Aam Aadmi Party,AAP Punjab,Aam Aadmi Party Punjab,Government of Punjab,Punjab Government,Amandeep Singh Goldy Musafir,Jagdeep Kamboj Goldy,Narinder Pal Singh Sawna,Dr. S.S Ahluwalia

Web Admin

Web Admin

5 Dariya News

ਅਰਨੀਵਾਲਾ , 17 Dec 2024

Last updated on: Dec 17, 2024, 00:00 IST

ਮੰਡੀ ਅਰਨੀਵਾਲਾ ਵਿਖੇ ਹੋਏ ਇੱਕ ਸਮਾਗਮ ਦੌਰਾਨ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਭਾਰਤੀਯ ਕ੍ਰਿਤਰਮ ਅੰਗ ਨਿਰਮਾਣ ਨਿਗਮ (ਅਲਿਮਕੋ)  ਦੇ ਕੈਂਪ ਵਿੱਚ ਲਾਭਪਾਤਰੀਆਂ ਨੂੰ ਦਿਵਿਆਂਗ ਸਹਾਇਤਾ ਉਪਕਰਨਾਂ ਦੀ ਵੰਡ ਕੀਤੀ। ਇਸ ਮੌਕੇ ਆਪਣੇ ਸੰਬੋਧਨ ਵਿੱਚ ਉਹਨਾਂ ਨੇ ਕਿਹਾ ਕਿ ਸਰਕਾਰ ਲੋਕ ਭਲਾਈ ਲਈ ਦ੍ਰਿੜ ਸੰਕਲਪਿਤ ਹੈ। ਉਹਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਲੋਕ ਹਿੱਤ ਲਈ ਕੰਮ ਕਰ ਰਹੀ ਹੈ ਅਤੇ ਲੋਕਾਂ ਦੀਆਂ ਆਸਾਂ ਉਮੀਦਾਂ ਅਨੁਸਾਰ ਸਰਕਾਰ ਚਲਾਈ ਜਾ ਰਹੀ ਹੈ। 

ਉਨਾਂ ਨੇ ਕਿਹਾ ਕਿ ਸਰਕਾਰ ਵੱਲੋਂ ਜਿੱਥੇ 300 ਯੂਨਿਟ ਮੁਫਤ ਬਿਜਲੀ ਹਰ ਮਹੀਨੇ ਦਿੱਤੀ ਜਾ ਰਹੀ ਹੈ ਉੱਥੇ 52 ਹਜਾਰ ਤੋਂ ਜਿਆਦਾ ਨੌਕਰੀਆਂ ਦਿੱਤੀਆਂ ਗਈਆਂ ਹਨ। ਸਰਕਾਰ ਵੱਲੋਂ ਜਿੱਥੇ ਖੇਤੀ ਲਈ ਨਿਰਵਿਘਨ ਬਿਜਲੀ ਦਿੱਤੀ ਗਈ ਉੱਥੇ ਹੀ ਥਰਮਲ ਪਲਾਂਟ ਵੀ ਖਰੀਦ ਕੀਤੇ ਜਾ ਰਹੇ ਹਨ ਹਨ। ਇਸ ਮੌਕੇ ਕੈਬਨਿਟ ਮੰਤਰੀ ਸ੍ਰੀ ਅਰੋੜਾ ਨੇ ਕਿਹਾ ਕਿ ਵਿਕਾਸ ਲਈ ਫੰਡ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਨਾ ਹੀ ਲੋਕ ਕਲਿਆਣਕਾਰੀ ਸਕੀਮਾਂ ਲਈ ਪੈਸੇ ਦੀ ਕੋਈ ਘਾਟ ਰਹਿਣ ਦਿੱਤੀ ਜਾਵੇਗੀ। 

ਉਹਨਾਂ ਆਖਿਆ ਕਿ 2022 ਦੀਆਂ ਚੋਣਾਂ ਵਿੱਚ ਲੋਕਾਂ ਨੇ ਜੋ ਮੌਕਾ ਦਿੱਤਾ ਹੈ ਅਸੀਂ ਉਸਦਾ ਕਰਜ ਮੋੜਨ ਲਈ ਲਗਾਤਾਰ ਕੰਮ ਕਰ ਰਹੇ ਹਾਂ। ਉਨਾਂ ਨੇ ਕਿਹਾ ਕਿ ਜਲਾਲਾਬਾਦ ਨੂੰ ਵਿਕਾਸ ਦਾ ਧੁਰਾ ਬਣਾਇਆ ਜਾਵੇਗਾ ਅਤੇ ਲੋਕਾਂ ਦੇ ਕੰਮ ਪਹਿਲ ਦੇ ਆਧਾਰ ਤੇ ਹੋਣਗੇ। ਇਸ ਤੋਂ ਪਹਿਲਾਂ ਬੋਲਦਿਆਂ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਕਿਹਾ ਕਿ ਬੀਤੇ ਕੱਲ ਅਤੇ ਅੱਜ ਦੋ ਦਿਨਾਂ ਵਿੱਚ ਜਲਾਲਾਬਾਦ ਹਲਕੇ ਵਿੱਚ ਇਕ ਕਰੋੜ ਰੁਪਏ ਤੋਂ ਜਿਆਦਾ ਦੀ ਰਕਮ ਦਾ ਦਿਵਿਆਂਗ ਜਨਾਂ ਨੂੰ ਸਮਾਨ ਵੰਡਿਆ ਗਿਆ ਹੈ। 

ਕੁੱਲ 421 ਲਾਭਪਾਤਰੀਆਂ ਨੂੰ ਵੱਖ-ਵੱਖ ਉਪਕਰਨ ਮੁਹਈਆ ਕਰਵਾਏ ਗਏ ਹਨ ਤਾਂ ਜੋ ਉਹਨਾਂ ਦਾ ਜੀਵਨ ਸੁਖਾਲਾ ਹੋ ਸਕੇ। ਉਹਨਾਂ ਨੇ ਕਿਹਾ ਕਿ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੇ ਕੈਂਪ ਲਗਾਏ ਜਾਣਗੇ। ਇਸ ਵਿੱਚ ਮੋਟਰ ਨਾਲ ਚੱਲਣ ਵਾਲੀ ਟਰਾਈ ਸਾਈਕਲ, ਹੱਥ ਨਾਲ ਚੱਲਣ ਵਾਲੀ ਟਰਾਈ ਸਾਈਕਲ ਅਤੇ ਵੀਲ ਚੇਅਰ ਤੋਂ ਇਲਾਵਾ ਸੁਣਨ ਦੀਆਂ ਮਸ਼ੀਨਾਂ ਅਤੇ ਬਜ਼ੁਰਗਾਂ ਲਈ ਹੋਰ ਸਹਾਇਕ ਸਮੱਗਰੀ ਸ਼ਾਮਿਲ ਹੈ।

ਇਸ ਮੌਕੇ ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ, ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਰ, ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ, ਐਸਐਸਪੀ ਵਰਿੰਦਰ ਸਿੰਘ ਬਰਾੜ, ਪੰਜਾਬ ਸੀਵਰੇਜ ਬੋਰਡ ਦੇ ਚੇਅਰਮੈਨ ਸੰਨੀ ਆਲੂਵਾਲੀਆ, ਪੰਜਾਬ ਐਗਰੋ ਦੇ ਚੇਅਰਮੈਨ ਸ਼ਮਿੰਦਰ ਸਿੰਘ ਖਿੰਡਾ, ਸ੍ਰੀ ਸੰਦੀਪ ਗਿਲਹੋਤਰਾ, ਮਾਰਕੀਟ ਕਮੇਟੀ ਜਲਾਲਾਬਾਦ ਦੇ ਚੇਅਰਮੈਨ ਦੇਜ ਰਾਜ ਸ਼ਰਮਾ ਅਰਨੀਵਾਲਾ ਦੇ ਚੇਅਰਮੈਨ ਕੁਲਦੀਪ ਸੰਧੂ, ਕੇਵਲ ਕੰਬੋਜ, ਬਾਬਾ ਮੋਹਨ ਸਿੰਘ ਸਮੇਤ ਹੋਰ ਆਗੂ ਅਤੇ ਪਤਵੰਤੇ ਹਾਜ਼ਰ ਸਨ।

 

Tags: Aman Arora , AAP , Aam Aadmi Party , AAP Punjab , Aam Aadmi Party Punjab , Government of Punjab , Punjab Government , Amandeep Singh Goldy Musafir , Jagdeep Kamboj Goldy , Narinder Pal Singh Sawna , Dr. S.S Ahluwalia

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD