Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਜੈ ਇੰਦਰ ਕੌਰ ਨੇ ਪਟਿਆਲਾ ਲਈ 'ਆਪ' ਵਲੋਂ ਦਿੱਤੀ ਗਰੰਟੀਆਂ ਦੀ ਆਲੋਚਨਾ ਕੀਤੀ

'ਆਪ' ਦੇ ਵਾਅਦੇ ਸਿਰਫ 'ਨਵੇਂ ਪੈਕੇਜਿੰਗ ਵਿੱਚ, ਪੁਰਾਣੀ ਸਮੱਗਰੀ' ਦੇ ਸਮਾਨ ਹਨ: ਜੈ ਇੰਦਰ ਕੌਰ

Jai Inder Kaur, Bharatiya Janata Party, BJP, BJP Punjab, Patiala

Web Admin

Web Admin

5 Dariya News

ਪਟਿਆਲਾ , 17 Dec 2024

Last updated on: Dec 17, 2024, 00:00 IST

ਭਾਰਤੀ ਜਨਤਾ ਪਾਰਟੀ ਦੀ ਸੀਨੀਅਰ ਆਗੂ ਅਤੇ ਭਾਜਪਾ ਮਹਿਲਾ ਮੋਰਚਾ ਪੰਜਾਬ ਦੀ ਪ੍ਰਧਾਨ ਜੈ ਇੰਦਰ ਕੌਰ ਨੇ ਅੱਜ ਪਟਿਆਲਾ ਨਗਰ ਨਿਗਮ ਚੋਣਾਂ ਲਈ ਆਮ ਆਦਮੀ ਪਾਰਟੀ ਦੀਆਂ 5 ਚੋਣ ਗਰੰਟੀਆਂ ਦੀ ਸਖ਼ਤ ਨਿਖੇਧੀ ਕਰਦਿਆਂ ਇਨ੍ਹਾਂ ਨੂੰ ਨਵੀਂ ਪੈਕੇਜਿੰਗ, ਪਰ ਪੁਰਾਣੀ ਸਮੱਗਰੀ ਕਰਾਰ ਦਿੱਤਾ ਹੈ। ਇੱਥੇ ਜਾਰੀ ਇੱਕ ਬਿਆਨ ਵਿੱਚ ਜੈ ਇੰਦਰ ਕੌਰ ਨੇ ਕਿਹਾ, "ਆਮ ਆਦਮੀ ਪਾਰਟੀ ਸਿਰਫ਼ ਝੂਠ ਅਤੇ ਝੂਠੇ ਵਾਅਦਿਆਂ ਨਾਲ ਭਰੀ ਪਾਰਟੀ ਹੈ। 

ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੀ ਉਨ੍ਹਾਂ ਨੇ ਪੰਜਾਬ ਦੀਆਂ ਔਰਤਾਂ ਨੂੰ ਇਕ ਗਾਰੰਟੀ ਦਿੱਤੀ ਸੀ ਕਿ ਉਹ ਹਰ ਔਰਤ ਨੂੰ ₹. 1000 ਪ੍ਰਤੀ ਮਹੀਨਾ ਦੇਣਗੇ, ਲਗਭਗ 3 ਸਾਲ ਹੋ ਗਏ ਹਨ ਅਤੇ ਉਹ ਆਪਣੀ ਗਰੰਟੀ ਨੂੰ ਪੂਰਾ ਕਰਨ ਵਿੱਚ ਪੂਰੀ ਤਰ੍ਹਾਂ ਅਸਫਲ ਰਹੇ ਹਨ।" ਉਨ੍ਹਾਂ ਅੱਗੇ ਕਿਹਾ, “ਹੁਣ ਇੱਕ ਵਾਰ ਫਿਰ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਕੱਲ੍ਹ ਪਟਿਆਲਾ ਦੇ ਲੋਕਾਂ ਨੂੰ 5 ਨਵੀਆਂ ਗਾਰੰਟੀਆਂ ਦੇਣ ਲਈ ਪਟਿਆਲਾ ਆਏ ਸਨ, ਪਰ ਉਹ ਇਹ ਦੱਸਣ ਵਿੱਚ ਅਸਫਲ ਰਹੇ ਕਿ ਉਨ੍ਹਾਂ ਵੱਲੋਂ ਦਿੱਤੀਆਂ ਗਈਆਂ ਇਨ੍ਹਾਂ ਅਖੌਤੀ ਗਾਰੰਟੀਆਂ ਦੇ ਪ੍ਰੋਜੈਕਟ ਦਾ ਕੰਮ ਪਹਿਲਾਂ ਤੋਂ ਹੀ ਚੱਲ ਰਿਹਾ ਹੈ ਅਤੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਕੀਤਾ ਜਾ ਰਹੀ ਹੈ। 

50 ਨਵੀਆਂ ਈ-ਬੱਸਾਂ ਦਾ ਉਨ੍ਹਾਂ ਦਾ ਪਹਿਲਾ ਵਾਅਦਾ ਪੰਜਾਬ ਸਰਕਾਰ ਦਾ ਕੋਈ ਪ੍ਰੋਜੈਕਟ ਨਹੀਂ ਹੈ, ਇਹ ਕੇਂਦਰ ਸਰਕਾਰ ਦਾ ਪ੍ਰੋਜੈਕਟ ਹੈ ਅਤੇ ਪਹਿਲਾਂ ਹੀ ਜੁਲਾਈ ਵਿੱਚ ਪੀ.ਐੱਮ.-ਈ-ਬੱਸ ਸੇਵਾ ਸਕੀਮ ਤਹਿਤ ਪਟਿਆਲਾ ਲਈ ਮਨਜ਼ੂਰ ਹੋ ਚੁੱਕਾ ਹੈ। ਇਸ ਪ੍ਰੋਜੈਕਟ 'ਤੇ ਭੁਗਤਾਨ ਦਾ ਵੱਡਾ ਹਿੱਸਾ ਵੀ ਕੇਂਦਰ ਸਰਕਾਰ ਵੱਲੋਂ ਕੀਤਾ ਜਾ ਰਿਹਾ ਹੈ। ਇਸ ਲਈ 'ਆਪ' ਨੂੰ ਸਿਰਫ਼ ਝੂਠੀ ਇਸ਼ਤਿਹਾਰਬਾਜ਼ੀ ਦੀ ਰਾਜਨੀਤੀ ਕਰਨ ਦੀ ਬਜਾਏ ਲੋਕਾਂ ਨੂੰ ਸੱਚ ਦੱਸਣਾ ਚਾਹੀਦਾ ਹੈ।"

ਉਨ੍ਹਾਂ ਨੇ ਅੱਗੇ ਕਿਹਾ, "ਆਪ ਲੀਡਰ ਨੇ ਸਰਹਿੰਦ ਰੋਡ ਦੇ 4 ਮਾਰਗੀ ਕੰਮ ਨੂੰ ਇੱਕ ਹੋਰ ਗਰੰਟੀ ਵਜੋਂ ਦਾਅਵਾ ਕੀਤਾ, ਜੋ ਕਿ ਅਸਲ ਵਿੱਚ ਕੇਂਦਰ ਸਰਕਾਰ ਦੁਆਰਾ ਕੀਤਾ ਜਾ ਰਿਹਾ ਹੈ ਅਤੇ ਸਾਬਕਾ ਸੰਸਦ ਮੈਂਬਰ ਪ੍ਰਨੀਤ ਕੌਰ ਜੀ ਦੀ ਬਹੁਤ ਮਿਹਨਤ ਤੋਂ ਬਾਅਦ ਮਨਜ਼ੂਰ ਕੀਤਾ ਗਿਆ ਸੀ, ਕਿਉਂਕਿ ਪੰਜਾਬ ਸਰਕਾਰ ਜ਼ਮੀਨ ਗ੍ਰਹਿਣ ਕਰਨ ਲਈ ਆਪਣੇ ਹਿੱਸੇ ਦਾ ਭੁਗਤਾਨ ਕਰਨ ਤੋਂ ਇਨਕਾਰ ਕਰ ਰਹੀ ਸੀ।" ਇਸੇ ਤਰ੍ਹਾਂ ਪਟਿਆਲਾ ਲਈ 24*7 ਨਹਿਰੀ ਪੀਣ ਵਾਲੇ ਪਾਣੀ ਦਾ ਪ੍ਰਾਜੈਕਟ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜੀ ਦੇ ਦਿਮਾਗ ਦੀ ਉਪਜ ਸੀ ਅਤੇ ਕੇਂਦਰ ਸਰਕਾਰ ਦੀ ਸਹਾਇਤਾ ਨਾਲ ਉਨ੍ਹਾਂ ਵੱਲੋਂ ਸ਼ੁਰੂ ਕੀਤਾ ਗਿਆ ਸੀ। 

ਉਸ ਪ੍ਰੋਜੈਕਟ ਦਾ ਕੰਮ ਹੁਣ ਤੱਕ ਪੂਰਾ ਹੋ ਜਾਣਾ ਚਾਹੀਦਾ ਸੀ, ਜੇਕਰ 'ਆਪ' ਸਰਕਾਰ ਨੇ ਆਪਣੇ ਚੋਣ ਲਾਭ ਲਈ ਇਸ ਨੂੰ ਜਾਣਬੁੱਝ ਕੇ ਨਾ ਰੋਕਿਆ ਹੁੰਦਾ। ਇੰਨਾ ਹੀ ਨਹੀਂ ਪਟਿਆਲਾ ਦੇ ਡੰਪ ਗਰਾਊਂਡ ਨੂੰ ਸਾਫ਼ ਕਰਨ ਦਾ ਕੰਮ ਵੀ ਮੌਜੂਦਾ ‘ਆਪ’ ਸਰਕਾਰ ਵੱਲੋਂ ਰੋਕ ਦਿੱਤਾ ਗਿਆ ਸੀ, ਭਾਵੇਂ ਕਿ ਪਿਛਲੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਵੱਲੋਂ ਫੰਡ ਪਹਿਲਾਂ ਹੀ ਮਨਜ਼ੂਰ ਕੀਤੇ ਗਏ ਸਨ ਅਤੇ ਅੱਧਾ ਕੰਮ ਪੂਰਾ ਹੋ ਚੁੱਕਾ ਸੀ।

ਮਹਿਲਾ ਮੋਰਚਾ ਪ੍ਰਧਾਨ ਨੇ ਅੱਗੇ ਕਿਹਾ ਕਿ ਹੁਣ ਸ੍ਰੀ ਅਮਨ ਅਰੋੜਾ ਇਸ ਗੱਲ ਦਾ ਜਵਾਬ ਦੇਣ ਕਿ ਪਟਿਆਲਾ ਦੇ ਇਹ ਸਾਰੇ ਅਹਿਮ ਪ੍ਰੋਜੈਕਟਾਂ ਨੂੰ ਉਨ੍ਹਾਂ ਦੀ ਸਰਕਾਰ ਨੇ ਕਿਉਂ ਰੋਕ ਦਿੱਤਾ ਅਤੇ ਕੀ ਉਹ ਕਿਸੇ ਵੀ ਇੱਕ ਨਵੇਂ ਪ੍ਰੋਜੈਕਟ ਦਾ ਨਾਮ ਦੱਸ ਸਕਦੇ ਹਨ ਜੋ ਪਟਿਆਲਾ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸ਼ੁਰੂ ਕੀਤਾ ਗਿਆ ਹੈ। 'ਆਪ' ਸਰਕਾਰ ਦੀ ਨਾਕਾਮੀ ਇੰਨੀ ਗੰਭੀਰ ਹੈ ਕਿ ਉਹ ਹੁਣ ਸਾਡੇ ਦੁਆਰਾ ਸ਼ੁਰੂ ਕੀਤੇ ਗਏ ਪ੍ਰੋਜੈਕਟਾਂ ਦਾ ਸਿਹਰਾ ਲੈਣ ਲਈ ਮਜਬੂਰ ਹਨ ਅਤੇ ਨਵੀਂ ਪੈਕੇਜਿੰਗ, ਪੁਰਾਣੀ ਸਮੱਗਰੀ ਪੇਸ਼ ਕਰਨ ਲਈ ਮਜਬੂਰ ਹਨ।

ਉਨ੍ਹਾਂ ਅੱਗੇ ਕਿਹਾ, "ਮੈਂ ਆਮ ਆਦਮੀ ਪਾਰਟੀ ਦੇ ਪ੍ਰਧਾਨ ਜਾਂ ਉਨ੍ਹਾਂ ਦੇ ਸਥਾਨਕ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੂੰ ਬੇਨਤੀ ਕਰਦੀ ਹਾਂ ਕਿ ਉਹ ਬਾਹਰ ਆਉਣ ਅਤੇ ਉਨ੍ਹਾਂ ਵੱਲੋਂ ਪਟਿਆਲਾ ਵਿੱਚ ਕੀਤੇ ਗਏ ਵਿਕਾਸ ਕਾਰਜਾਂ ਦੀ ਗਿਣਤੀ ਦਾ ਵੇਰਵਾ ਦੇਣ ਅਤੇ ਫਿਰ ਹੀ ਪਟਿਆਲਾ ਦੇ ਲੋਕਾਂ ਤੋਂ ਵੋਟ ਮੰਗਣ।"

 

Tags: Jai Inder Kaur , Bharatiya Janata Party , BJP , BJP Punjab , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD