Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਦ੍ਰੋਪਦੀ ਮੁਰਮੂ ਨੇ ਏਮਜ਼, ਮੰਗਲਾਗਿਰੀ ਦੀ ਪਹਿਲੀ ਕਾਨਵੋਕੇਸ਼ਨ ਦਾ ਸਨਮਾਨ ਕੀਤਾ

Droupadi Murmu, President of India, President, Indian President, Rashtrapati, AIIMS, Mangalagiri, Andhra Pradesh

Web Admin

Web Admin

5 Dariya News

ਮੰਗਲਾਗਿਰੀ (ਆਂਧਰ ਪ੍ਰਦੇਸ਼) , 17 Dec 2024

Last updated on: Dec 17, 2024, 00:00 IST

ਭਾਰਤ ਦੇ ਰਾਸ਼ਟਰਪਤੀ, ਸ਼੍ਰੀਮਤੀ ਦ੍ਰੌਪਦੀ ਮੁਰਮੂ ਨੇ ਅੱਜ (17 ਦਸੰਬਰ, 2024) ਆਲ ਇੰਡੀਆ ਇੰਸਟੀਟਿਊਟ ਆਵ੍ ਮੈਡੀਕਲ ਸਾਇੰਸਿਜ਼ ਏਮਸ, ਮੰਗਲਗਿਰੀ, ਆਂਧਰ ਪ੍ਰਦੇਸ਼ ਦੀ ਪਹਿਲੀ ਕਨਵੋਕੇਸ਼ਨ ਦੀ ਸ਼ੋਭਾ ਵਧਾਈ। ਇਸ ਅਵਸਰ ‘ਤੇ ਬੋਲਦੇ ਹੋਏ, ਰਾਸ਼ਟਰਪਤੀ ਨੇ ਕਿਹਾ ਕਿ ਕਿਸੇ ਭੀ ਉਚੇਰੇ ਸਿੱਖਿਆ ਸੰਸਥਾਨ ਦਾ ਅਰੰਭਿਕ ਬੈਚ ਉਸ ਸੰਸਥਾਨ ਦੀ ਪਹਿਚਾਣ ਬਣਾਉਂਦਾ ਹੈ। 

ਰਾਸ਼ਟਰਪਤੀ ਨੇ ਐੱਮਬੀਬੀਐੱਸ ਦੇ ਪਹਿਲੇ ਬੈਚ ਦੇ ਗ੍ਰੈਜੂਏਟਾਂ ਨੂੰ ਕਿਹਾ ਕਿ ਉਹ ਮੈਡੀਕਲ ਭਾਈਚਾਰੇ, ਸਮਾਜ, ਦੇਸ਼ ਅਤੇ ਵਿਦੇਸ਼ਾਂ ਵਿੱਚ ਏਮਸ ਮੰਗਲਗਿਰੀ ਦੇ ਪਹਿਲੇ ਬ੍ਰਾਂਡ ਅੰਬੈਸਡਰ ਹਨ। ਰਾਸ਼ਟਰਪਤੀ ਨੇ ਡਾਕਟਰਾਂ ਨੂੰ ਕਿਹਾ ਕਿ ਮੈਡੀਕਲ ਪੇਸ਼ੇ ਦੀ ਚੋਣ ਕਰਕੇ ਉਨ੍ਹਾਂ ਨੇ ਮਾਨਵਤਾ ਦੀ ਸੇਵਾ ਦਾ ਮਾਰਗ ਚੁਣਿਆ ਹੈ।

ਉਨ੍ਹਾਂ ਨੇ ਡਾਕਟਰਾਂ ਨੂੰ ਸਫ਼ਲ ਹੋਣ ਅਤੇ ਸਨਮਾਨ ਹਾਸਲ ਕਰਨ ਦੇ ਲਈ ਤਿੰਨ ਆਮ ਚੀਜ਼ਾਂ- ਸੇਵਾ, ਗਿਆਨ ਪ੍ਰਾਪਤੀ ਅਤੇ ਖੋਜ ਅਨੁਕੂਲਣ ‘ਤੇ ਧਿਆਨ ਕੇਂਦ੍ਰਿਤ ਕਰਨ ਦੀ ਸਲਾਹ ਦਿੱਤੀ। ਰਾਸ਼ਟਰਪਤੀ ਨੇ ਕਿਹਾ ਕਿ ਪ੍ਰਸਿੱਧੀ ਅਤੇ ਧਨ ਵਿੱਚੋਂ ਚੋਣ ਕਰਨੀ ਪਵੇ ਤਾਂ ਉਨ੍ਹਾਂ ਨੂੰ ਪ੍ਰਸਿੱਧੀ ਨੂੰ ਪ੍ਰਾਥਮਿਕਤਾ ਦੇਣੀ ਚਾਹੀਦੀ ਹੈ।

ਰਾਸ਼ਟਰਪਤੀ ਨੇ ਸੰਬੋਧਨ ਵਿੱਚ ਕਿਹਾ ਕਿ ਭਾਰਤੀ ਡਾਕਟਰਾਂ ਨੇ ਆਪਣੀ ਪ੍ਰਤਿਭਾ ਅਤੇ ਸਖ਼ਤ ਮਿਹਨਤ ਨਾਲ ਦੁਨੀਆ ਦੇ ਵਿਕਸਿਤ ਦੇਸ਼ਾਂ ਵਿੱਚ ਮੋਹਰੀ ਮੁਕਾਮ ਹਾਸਲ ਕੀਤਾ ਹੈ। ਦੂਸਰੇ ਦੇਸ਼ਾਂ ਤੋਂ ਲੋਕ ਬਿਹਤਰ ਮੈਡੀਕਲ ਸੁਵਿਧਾਵਾਂ ਦੇ ਲਈ ਭਾਰਤ ਆਉਂਦੇ ਹਨ। ਭਾਰਤ ਵਿਸ਼ਵ ਮੰਚ ‘ਤੇ ਸਸਤੇ ਮੈਡੀਕਲ ਟੂਰਿਜ਼ਮ ਦੇ ਪ੍ਰਮੁੱਖ ਕੇਂਦਰ ਦੇ ਰੂਪ ਵਿੱਚ ਵਿਕਸਿਤ ਹੋ ਰਿਹਾ ਹੈ ਅਤੇ ਡਾਕਟਰਾਂ ਦੀ ਇਸ ਵਿੱਚ ਪ੍ਰਮੁੱਖ ਭੂਮਿਕਾ ਰਹੀ ਹੈ।

ਰਾਸ਼ਟਰਪਤੀ ਨੇ ਕਿਹਾ ਕਿ ਸਾਡੀ ਪਰੰਪਰਾ ਵਿੱਚ ਲੰਬੀ ਉਮਰ, ਰੋਗ-ਮੁਕਤ ਅਤੇ ਤੰਦਰੁਸਤ ਰਹਿਣ ਦੇ ਲਈ ਪ੍ਰਾਰਥਨਾ ਕੀਤੀ ਜਾਂਦੀ ਹੈ। ਉਨ੍ਹਾਂ ਨੇ ਕਿਹਾ ਕਿ ਜੀਵਨ ਅਤੇ ਸਿਹਤ ਇੱਕ ਦੂਸਰੇ ਨਾਲ ਜੁੜੇ ਹੋਏ ਹਨ। ਇਹ ਦ੍ਰਿਸ਼ਟੀਕੋਣ ਸੰਪੂਰਨ ਸਿਹਤ ‘ਤੇ ਕੇਂਦ੍ਰਿਤ ਹੈ। ਰਾਸ਼ਟਰਪਤੀ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਜਾਣ ਕੇ ਪ੍ਰਸੰਨਤਾ ਹੋਈ ਹੈ ਕਿ ਮੰਗਲਗਿਰੀ ਏਮਸ ਦਾ ਆਦਰਸ਼ ਵਾਕ ‘ਸਕਲ ਸਵਾਸਥਯ ਸਰਵਦਾ’ ਸੰਪੂਰਨ ਸਿਹਤ ਸੇਵਾ ਅਤੇ ਸਾਰਿਆਂ ਦੇ ਲਈ ਸਿਹਤ ਸੇਵਾ ਦੇ ਆਦਰਸ਼ਾਂ ਤੋਂ ਪ੍ਰੇਰਿਤ ਹੈ। 

ਉਨ੍ਹਾਂ ਨੇ ਕਿਹਾ ਕਿ ਸੰਪੂਰਨ ਸਿਹਤ ਸੇਵਾ ਪ੍ਰਦਾਨ ਕਰਨਾ ਅਤੇ ਸਾਰਿਆਂ ਦੇ ਲਈ ਬਿਹਤਰ ਸਿਹਤ ਸੁਨਿਸ਼ਚਿਤ ਕਰਨ ਇਸ ਸੰਸਥਾਨ ਦੇ ਹਰੇਕ ਮੈਡੀਕਲ ਪੇਸ਼ੇਵਰ(medical professional ) ਦਾ ਮਾਰਗਦਰਸ਼ਕ ਸਿਧਾਂਤ ਹੋਣਾ ਚਾਹੀਦਾ ਹੈ। ਰਾਸ਼ਟਰਪਤੀ ਸ਼੍ਰੀਮਤੀ ਦ੍ਰੌਪਦੀ ਮੁਰਮੂ ਨੇ ਕਿਹਾ ਕਿ ਮੈਡੀਕਲ ਸਾਇੰਸ ਨੂੰ ਬਦਲਦੇ ਸਮੇਂ ਅਤੇ ਪਰਿਸਥਿਤੀਆਂ ਦੇ ਅਨੁਸਾਰ ਨਵੀਆਂ ਚੁਣੌਤੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਇਸ ਦੇ ਲਈ ਨਵੇਂ ਸਮਾਧਾਨਾਂ ਦੀ ਜ਼ਰੂਰਤ ਹੁੰਦੀ ਹੈ,ਮੰਗਲਗਿਰੀ ਸਥਿਤ ਏਮਸ ਦੀ ਸਾਇਟੋਜੈਨੇਟਿਕਸ ਲੈਬਾਰਟਰੀ ਇਸੇ ਦਿਸ਼ਾ ਵਿੱਚ ਕੀਤਾ ਗਿਆ ਪ੍ਰਯਾਸ ਹੈ। ਰਾਸ਼ਟਰਪਤੀ ਨੇ ਵਿਸ਼ਵਾਸ ਵਿਅਕਤ ਕੀਤਾ ਕਿ ਇਹ ਇੰਸਟੀਟਿਊਟ ਇਸ ਲੈਬਾਰਟਰੀ ਦੇ ਉਪਯੋਗ ਨਾਲ ਨਵੀਂ ਰਿਸਰਚ ਅਤੇ ਇਲਾਜ ਵਿਕਸਿਤ ਕਰੇਗਾ।

 

Tags: Droupadi Murmu , President of India , President , Indian President , Rashtrapati , AIIMS , Mangalagiri , Andhra Pradesh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD