Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸੇਨੂੰ ਦੁੱਗਲ ਨੇ ਗੰਨਾ ਪਰਚੀ, ਕਿਊ. ਆਰ. ਕੋਡ ਅਨੁਸਾਰ ਚਲਾਉਣ ਦੇ ਨਿਰਦੇਸ਼ ਦਿੱਤੇ

ਸਹਿਕਾਰੀ ਖੰਡ ਮਿੱਲ ਮੋਰਿੰਡਾ ਦਾ ਦੌਰਾ ਕਰਦਿਆਂ ਪਿੜਾਈ ਸੀਜ਼ਨ ਦਾ ਜਾਇਜ਼ਾ ਲਿਆ

Senu Duggal, Dr. Senu Duggal, MD Sugarfed, Sugarfed, Morinda

Web Admin

Web Admin

5 Dariya News

ਮੋਰਿੰਡਾ , 18 Dec 2024

Last updated on: Dec 18, 2024, 00:00 IST

ਐਮ ਡੀ, ਸ਼ੂਗਰਫੈੱਡ, ਪੰਜਾਬ ਡਾ. ਸੇਨੂੰ ਦੁੱਗਲ ਵੱਲੋਂ ਅੱਜ ਸਹਿਕਾਰੀ ਖੰਡ ਮਿੱਲ, ਮੋਰਿੰਡਾ ਦਾ ਦੌਰਾ ਕੀਤਾ ਗਿਆ ਅਤੇ ਕਿਸਾਨਾਂ ਨੂੰ ਸਹੂਲਤ ਦੇਣ ਦੇ ਮੰਤਵ ਨਾਲ ਗੰਨਾ ਪਰਚੀ, ਕਿਊ ਆਰ ਕੋਡ ਅਨੁਸਾਰ ਚਲਾਉਣ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਤੇ ਉਨ੍ਹਾਂ ਵੱਲੋਂ ਮਿੱਲ ਦੇ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਕੀਤੀ ਗਈ ਅਤੇ ਕਿਹਾ ਕਿ ਸਹਿਕਾਰੀ ਖੰਡ ਮਿੱਲਾਂ ਨਾਲ ਸੂਬੇ ਦੇ 25,000 ਦੇ ਕਰੀਬ ਕਿਸਾਨ ਜੁੜੇ ਹੋਏ ਹਨ ਜਿਸ ਨੂੰ ਧਿਆਨ ਵਿੱਚ ਰੱਖਦੇ ਹੋਏ ਮਿੱਲਾਂ ਵਿੱਚ ਕਿਸੇ ਵੀ ਪੱਧਰ ਉੱਤੇ ਖੜੋਤ ਨਾ ਆਉਣ ਦਿੱਤੀ ਜਾਵੇ ਅਤੇ ਗੰਨਾ ਯਾਰਡ ਵਿੱਚ ਉਡੀਕ ਦੀ ਮਿਆਦ ਦੀ ਨਿਯਮਤ ਪਾਲਣਾ ਕੀਤੀ ਜਾਵੇ। 

ਐਮ ਡੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵਲੋਂ ਖੰਡ ਦੀ ਗੁਣਵੱਤਾ ਬਾਰੇ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਸਹਿਕਾਰੀ ਖੰਡ ਮਿੱਲਾਂ ਵਿਖੇ ਵਧੀਆ ਕੁਆਲਿਟੀ ਦੀ ਖੰਡ ਬਣਾਈ ਜਾਵੇ। ਇਸਦੀ ਸਾਂਭ-ਸੰਭਾਲ ਸੁਚੱਜੇ ਢੰਗ ਨਾਲ ਕਰਵਾਈ ਜਾਵੇ ਅਤੇ ਖੰਡ ਦੀ ਕੁਆਲਿਟੀ ਨੂੰ ਬਰਕਰਾਰ ਰੱਖਿਆ ਜਾ ਸਕੇ। ਇਸ ਮੌਕੇ ਗੱਲਬਾਤ ਕਰਦਿਆਂ ਡਾ. ਸੇਨੂੰ ਦੁੱਗਲ ਨੇ ਕਿਹਾ ਕਿ ਪਿੜਾਈ ਸੀਜ਼ਨ 2024-25 ਦੌਰਾਨ ਪੰਜਾਬ ਰਾਜ ਦੀਆਂ ਸਮੂਹ ਸਹਿਕਾਰੀ ਖੰਡ ਮਿੱਲਾਂ ਵੱਲੋਂ 257 ਲੱਖ ਕੁਇੰਟਲ ਗੰਨੇ ਦੀ ਪਿੜਾਈ ਦਾ ਟੀਚਾ ਮਿੱਥਿਆ ਗਿਆ ਹੈ ਅਤੇ ਸਹਿਕਾਰੀ ਖੰਡ ਮਿੱਲਾਂ ਵੱਲੋਂ 19.57 ਲੱਖ ਕੁਵਿੰਟਲ ਗੰਨੇ ਦੀ ਪਿੜਾਈ ਕੀਤੀ ਜਾ ਚੁੱਕੀ ਹੈ। 

ਐਮ ਡੀ ਵੱਲੋਂ ਫੈਕਟਰੀ ਵਿੱਚ ਜਾ ਕੇ ਮਸ਼ੀਨਾਂ ਅਤੇ ਪਿੜਾਈ ਅਪਰੇਸ਼ਨ ਦਾ ਜਾਇਜਾ ਲਿਆ ਗਿਆ ਅਤੇ ਸਮੂਹ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ ਗਈਆ ਕਿ ਮਿੱਲ ਨੂੰ ਵਧੀਆਂ ਅਤੇ ਸੁਚੱਜੇ ਢੰਗ ਨਾਲ ਚਲਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾਣ ਤਾਂ ਜੋ ਕਪੈਸਿਟੀ ਯੂਟੀਲਾਇਜੇਸ਼ਨ, ਸ਼ੂਗਰ ਰਿਕਵਰੀ, ਗੰਨੇ ਦੀ ਪਿੜਾਈ ਅਤੇ ਖੰਡ ਦੇ ਉਤਪਾਦਨ ਸਬੰਧੀ ਮਿੱਥੇ ਗਏ ਟੀਚਿਆਂ ਨੂੰ ਪ੍ਰਾਪਤ ਕੀਤਾ ਜਾ ਸਕੇ। ਇਸ ਉਪਰੰਤ ਗੰਨਾ ਯਾਰਡ ਵਿੱਚ ਉਨ੍ਹਾਂ ਵੱਲੋਂ ਗੰਨਾ ਕਾਸ਼ਤਕਾਰਾਂ ਦੀਆਂ ਮੁਸ਼ਕਿਲਾਂ ਬਾਰੇ ਵੀ ਸੁਣਿਆ ਗਿਆ ਅਤੇ ਉਨ੍ਹਾਂ ਵੱਲੋਂ ਹਦਾਇਤ ਕੀਤੀ ਗਈ ਕਿ ਗੰਨਾ ਯਾਰਡ ਵਿੱਚ ਕਿਸਾਨ ਅਰਾਮ-ਘਰ, ਕੰਨਟੀਨ ਵਿੱਚ ਵਧੀਆ ਇੰਤਜ਼ਾਮ ਕੀਤੇ ਜਾਣ ਅਤੇ ਖਰੀਦ ਕੀਤੇ ਜਾ ਰਹੇ ਗੰਨੇ ਦੀ ਅਦਾਇਗੀ ਗੰਨਾ ਕਾਸ਼ਤਕਾਰਾਂ ਨੂੰ ਜਲਦ ਤੋਂ ਜਲਦ ਕਰਨਾ ਯਕੀਨੀ ਕੀਤਾ ਜਾਵੇ।

ਉਨ੍ਹਾਂ ਵੱਲੋਂ ਗੰਨਾ ਕਾਸ਼ਤਕਾਰਾਂ ਨੂੰ ਅਪੀਲ ਕੀਤੀ ਗਈ ਕਿ ਸਾਫ-ਸੁਥਰਾ ਅਤੇ ਆਗ-ਪੱਤੀ ਰਹਿਤ ਗੰਨਾ ਮਿੱਲ ਨੂੰ ਸਪਲਾਈ ਕੀਤਾ ਜਾਵੇ, ਤਾਂ ਜੋ ਵੱਧ ਤੋਂ ਵੱਧ ਰਿਕਵਰੀ ਪ੍ਰਾਪਤ ਕੀਤੀ ਜਾ ਸਕੇ। ਐਮ ਡੀ ਨੇ ਅੱਗੇ ਦੱਸਿਆ ਕਿ ਇਸ ਸਬੰਧੀ ਡਾਇਰੈਕਟਰ, ਗੰਨਾ ਖੋਜ ਕੇਂਦਰ, ਕਪੂਰਥਲਾ ਡਾ. ਗੁਲਜ਼ਾਰ ਸਿੰਘ ਸੰਘੇੜਾ, ਡਾ. ਐਮ.ਐਲ. ਛਾਬੜਾ, ਹੈਡ ਅਤੇ ਡਾ. ਰਵਿੰਦਰ ਕੁਮਾਰ, ਪ੍ਰਿੰਸੀਪਲ ਸਾਇੰਟਿਸਟ, ਸ਼ੂਗਰਕੇਨ ਬਰੀਡਿੰਗ ਇੰਸਟੀਚੀਊਟ, ਰੀਜ਼ਨਲ ਸੈਂਟਰ, ਕਰਨਾਲ ਨਾਲ ਗੰਨੇ ਦੀ ਵੱਧ ਰਿਕਵਰੀ ਅਤੇ ਵੱਧ ਝਾੜ ਦੇਣ ਵਾਲੀਆ ਗੰਨੇ ਦੀਆਂ ਕਿਸਮਾਂ ਦੀ ਖੋਜ਼ ਬਾਰੇ ਮੀਟਿੰਗ ਕੀਤੀ ਗਈ ਅਤੇ ਉਨ੍ਹਾਂ ਵੱਲੋਂ ਕਿਹਾ ਗਿਆ ਕਿ ਪੰਜਾਬ ਵਿੱਚ ਬਿਮਾਰੀਆਂ ਤੋਂ ਰਹਿਤ ਗੰਨੇ ਦੀਆਂ ਵਧੀਆਂ ਕਿਸਮਾਂ ਲਿਆਂਦੀਆਂ ਜਾਣ ਤਾਂ ਜੋ ਗੰਨਾ ਕਾਸ਼ਤਕਾਰਾਂ ਨੂੰ ਵੱਧ ਤੋਂ ਵੱਧ ਮੁਨਾਫਾ ਹੋ ਸਕੇ ਅਤੇ ਪੰਜਾਬ ਦੀਆਂ ਸਹਿਕਾਰੀ ਖੰਡ ਮਿੱਲਾਂ ਵਿੱਚ ਗੰਨੇ ਦੀ ਰਿਕਵਰੀ ਵੀ ਵੱਧ ਤੋਂ ਵੱਧ ਪ੍ਰਾਪਤ ਕੀਤੀ ਜਾ ਸਕੇ। 

ਸੇਨੂੰ ਦੁੱਗਲ ਵੱਲੋਂ ਉਪਰੋਕਤ ਸਾਇੰਸਦਾਨਾਂ ਨੂੰ ਕਿਹਾ ਗਿਆ ਕਿ ਸ੍ਰੀ ਅਰਵਿੰਦਰਪਾਲ ਸਿੰਘ ਕੈਰੋਂ, ਗੰਨਾ ਸਲਾਹਕਾਰ, ਸ਼ੂਗਰਫੈੱਡ, ਪੰਜਾਬ ਨਾਲ ਤਾਲਮੇਲ ਕਰਦੇ ਹੋਏ, ਗੰਨੇ ਦੀ ਅਗਲੀ ਬਿਜਾਈ ਦੇ ਸਮੇਂ ਦੌਰਾਨ ਵੱਧ ਤੋਂ ਵੱਧ ਝਾੜ ਵਾਲੀਆਂ ਗੰਨੇ ਦੀਆਂ ਕਿਸਮਾਂ ਸਹਿਕਾਰੀ ਖੰਡ ਮਿੱਲਾਂ ਨੂੰ ਉਪਲੱਬਧ ਕਰਵਾਇਆ ਜਾਣ, ਤਾਂ ਜੋ ਅਗਲੇ ਸਾਲ ਜਿੱਥੇ ਗੰਨੇ ਦਾ ਵੱਧ ਤੋਂ ਵੱਧ ਝਾੜ ਪ੍ਰਾਪਤ ਕੀਤਾ ਜਾ ਸਕੇ, ਉੱਥੇ ਖੰਡ ਦੀ ਰਿਕਵਰੀ ਵਿੱਚ ਵੀ ਵਾਧਾ ਹੋ ਸਕੇ।

ਇਸ ਮੌਕੇ ਜਨਰਲ ਮੈਨੇਜਰ ਸ. ਅਰਵਿੰਦਰ ਪਾਲ ਸਿੰਘ ਕੈਰੋਂ, ਚੀਫ ਇੰਜੀਨੀਅਰ ਸ. ਜਸਵੀਰ ਸਿੰਘ, ਚੀਫ ਕੈਮਿਸਟ ਸ. ਮਿਰਤੁੰਜੇ ਸਿੰਘ, ਚੀਫ ਅਕਾਊਟ ਅਫਸਰ ਵੀ.ਬੀ ਸਿੰਘ, ਮੁੱਖ ਗੰਨਾ ਵਿਕਾਸ ਅਫਸਰ ਸ. ਜਸਵੰਤ ਸਿੰਘ, ਸ਼ੂਗਰ ਸੇਲ ਇੰਚਾਰਜ ਸ. ਉਕਾਰ ਸਿੰਘ, ਸੁਪਰਡੰਟ ਸ਼੍ਰੀ ਸੁਸੀਲ ਕੁਮਾਰ, ਲੈਬ ਇੰਚਾਰਜ ਸ. ਚਿਤਰਕਾਰ ਸਿੰਘ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

 

Tags: Senu Duggal , Dr. Senu Duggal , MD Sugarfed , Sugarfed , Morinda

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD