Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਭਗਵੰਤ ਮਾਨ ਨੇ ਅੰਮ੍ਰਿਤਸਰ ਵਿੱਚ ਕੀਤਾ ਚੋਣ ਪ੍ਰਚਾਰ

ਲੋਕਾਂ ਨੂੰ ਨਗਰ ਨਿਗਮ ਚੋਣਾਂ ਵਿੱਚ 'ਆਪ' ਦੇ ਨੁਮਾਇੰਦੇ ਚੁਣਨ ਦੀ ਕੀਤੀ ਅਪੀਲ

Bhagwant Mann, Bhagwant Singh Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Aman Arora, Sharry Kalsi, Kuldeep Singh Dhaliwal, Laljit Singh Bhullar, Gurmeet Singh Khuddian

Web Admin

Web Admin

5 Dariya News

ਅੰਮ੍ਰਿਤਸਰ , 18 Dec 2024

Last updated on: Dec 18, 2024, 00:00 IST

ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਅੰਮ੍ਰਿਤਸਰ 'ਚ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਲਈ 'ਆਪ' ਉਮੀਦਵਾਰਾਂ ਲਈ ਚੋਣ ਪ੍ਰਚਾਰ ਕੀਤਾ। ਅੰਮ੍ਰਿਤਸਰ ਵਿੱਚ ਇੱਕ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ, ਮੁੱਖ ਮੰਤਰੀ ਨੇ ਲੋਕਾਂ ਦੇ ਉਨ੍ਹਾਂ ਦੇ ਉਤਸ਼ਾਹੀ ਸਮਰਥਨ ਲਈ ਧੰਨਵਾਦ ਪ੍ਰਗਟਾਇਆ ਅਤੇ ਸ਼ਹਿਰ ਨੂੰ ਵਿਸ਼ਵ ਪੱਧਰੀ ਬਣਾਉਣ ਦਾ ਵਾਅਦਾ ਕੀਤਾ।

ਮੁੱਖ ਮੰਤਰੀ ਮਾਨ ਨੇ ਅੰਮ੍ਰਿਤਸਰ ਦੀ ਵਿਲੱਖਣ ਇਤਿਹਾਸਕ ਅਤੇ ਸੱਭਿਆਚਾਰਕ ਮਹੱਤਤਾ ਨੂੰ ਉਜਾਗਰ ਕਰਦਿਆਂ ਇਸ ਨੂੰ “ਸ਼ਹੀਦਾਂ ਦੀ ਧਰਤੀ” ਕਿਹਾ। ਉਨ੍ਹਾਂ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ, ਦੁਰਗਿਆਣਾ ਮੰਦਰ, ਜੱਲਿਆਂਵਾਲਾ ਬਾਗ ਅਤੇ ਵਾਹਗਾ ਬਾਰਡਰ ਵਰਗੇ ਇਤਿਹਾਸਕ ਸਥਾਨਾਂ ਨੂੰ ਦੇਖਣ ਲਈ ਦੇਸ਼-ਵਿਦੇਸ਼ ਤੋਂ ਹਰ ਸਾਲ ਲੱਖਾਂ ਲੋਕ ਆਉਂਦੇ ਹਨ। 

ਉਨ੍ਹਾਂ ਨੇ ਅੰਮ੍ਰਿਤਸਰ ਦੇ ਬੁਨਿਆਦੀ ਢਾਂਚੇ, ਆਰਥਿਕਤਾ ਅਤੇ ਸੈਰ ਸਪਾਟੇ ਦੀ ਸੰਭਾਵਨਾ ਨੂੰ ਵਧਾਉਣ ਲਈ 'ਆਪ' ਦੇ ਵਿਜ਼ਨ ਦੀ ਰੂਪ ਰੇਖਾ ਉਲੀਕੀ। ਮੁੱਖ ਮੰਤਰੀ ਨੇ ਅੰਮ੍ਰਿਤਸਰ ਦੇ ਵਿਕਾਸ ਲਈ ਇੱਕ ਵਿਆਪਕ ਯੋਜਨਾ ਦੀ ਰੂਪ ਰੇਖਾ ਉਲੀਕੀ, ਜਿਸ ਵਿੱਚ ਇਲੈਕਟ੍ਰਿਕ ਬੱਸਾਂ, ਮਾਰਕੀਟ ਅਪਗਰੇਡ, ਭੂਮੀਗਤ ਕੇਬਲਿੰਗ, ਗੰਦੇ ਪਾਣੀ ਦੇ ਪ੍ਰਬੰਧਨ ਅਤੇ ਆਰਥਿਕ ਵਿਕਾਸ 'ਤੇ ਧਿਆਨ ਕੇਂਦਰਿਤ ਕੀਤਾ ਗਿਆ ਹੈ।  

ਮਾਨ ਨੇ ਪ੍ਰਦੂਸ਼ਣ ਨੂੰ ਰੋਕਣ ਅਤੇ ਜਨਤਕ ਟਰਾਂਸਪੋਰਟ ਨੂੰ ਵਧਾਉਣ ਲਈ ਆਧੁਨਿਕ ਚਾਰਜਿੰਗ ਸਟੇਸ਼ਨਾਂ ਨਾਲ ਈਕੋ-ਫਰੈਂਡਲੀ ਇਲੈਕਟ੍ਰਿਕ ਬੱਸਾਂ ਦੀ ਸ਼ੁਰੂਆਤ 'ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਨੇ ਪੁਰਾਣੇ ਬਜ਼ਾਰਾਂ ਦੀ ਕਾਇਆ ਕਲਪ ਕਰਨ ਅਤੇ ਭੀੜ-ਭੜਾਕੇ ਵਾਲੀਆਂ ਗਲੀਆਂ ਨੂੰ ਮੁੜ ਬਹਾਲ ਕਰਨ, ਓਵਰ ਹੈੱਡ ਤਾਰਾਂ ਨੂੰ ਭੂਮੀਗਤ ਕਰ ਕੇ ਸ਼ਹਿਰ ਨੂੰ ਸੁੰਦਰ ਬਣਾਉਣ ਅਤੇ ਵਾਤਾਵਰਣ ਨੂੰ ਬਿਹਤਰ ਬਣਾਉਣ ਲਈ ਅੰਮ੍ਰਿਤਸਰ-ਵਾਹਗਾ ਸੜਕ ਦੇ ਨਾਲ-ਨਾਲ ਪ੍ਰਦੂਸ਼ਿਤ ਡਰੇਨਾਂ ਦੀ ਸਫ਼ਾਈ ਕਰਨ ਦੀਆਂ ਯੋਜਨਾਵਾਂ ਨੂੰ ਵੀ ਉਜਾਗਰ ਕੀਤਾ। 

ਇਸ ਤੋਂ ਇਲਾਵਾ, ਉਨ੍ਹਾਂ ਨੇ ਜ਼ਿਆਦਾ ਤੋਂ ਜ਼ਿਆਦਾ ਸੈਲਾਨੀਆਂ ਨੂੰ ਆਕਰਸ਼ਿਤ ਕਰਨ ਲਈ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਦੀ ਮਹੱਤਤਾ 'ਤੇ ਜ਼ੋਰ ਦਿੱਤਾ ਤਾਂ ਜੋ ਸਥਾਨਕ ਕਾਰੋਬਾਰਾਂ ਦੀ ਆਰਥਿਕਤਾ ਨੂੰ ਵੱਡਾ ਹੁਲਾਰਾ ਮਿਲ ਸਕੇ। ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹਿਰ ਵਾਸੀਆਂ ਨੂੰ ਨਗਰ ਨਿਗਮ ਚੋਣਾਂ 'ਚ 'ਆਪ' ਦੇ ਉਮੀਦਵਾਰਾਂ ਨੂੰ ਵੋਟ ਦੇਣ ਦੀ ਅਪੀਲ ਕਰਦਿਆਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਸਥਾਨਕ ਸ਼ਾਸਨ(ਨਗਰ ਨਿਗਮ) ਦਾ ਸਿੱਧਾ ਅਸਰ ਸ਼ਹਿਰ ਦੇ ਜੀਵਨ ਪੱਧਰ 'ਤੇ ਪੈਂਦਾ ਹੈ। 

ਉਨ੍ਹਾਂ ਭਰੋਸਾ ਦਿਵਾਇਆ ਕਿ 'ਆਪ' ਦੇ ਉਮੀਦਵਾਰ ਲੋਕਾਂ ਨੂੰ ਚੰਗੀ ਤਰ੍ਹਾਂ ਜਾਣਦੇ ਹਨ ਅਤੇ ਸਥਾਨਕ ਮੁੱਦਿਆਂ ਨੂੰ ਹੱਲ ਕਰਨ ਲਈ ਵਚਨਬੱਧ ਹਨ।  ਉਨ੍ਹਾਂ ਕਿਹਾ, “ਆਪ ਦੀ ਅਗਵਾਈ ਵਾਲੀ ਨਗਰ ਨਿਗਮ ਨਾਲ ਅਸੀਂ ਅੰਮ੍ਰਿਤਸਰ ਦੀਆਂ ਸਮੱਸਿਆਵਾਂ ਦਾ ਜਲਦੀ ਹੱਲ ਯਕੀਨੀ ਬਣਾ ਸਕਦੇ ਹਾਂ।”

ਸੂਬਾ ਸਰਕਾਰ ਦੀ ਸਫ਼ਲਤਾ ਨੂੰ ਉਜਾਗਰ ਕਰਦੇ ਹੋਏ ਮੁੱਖ ਮੰਤਰੀ ਮਾਨ ਨੇ 50,000 ਨੌਜਵਾਨਾਂ ਨੂੰ ਭ੍ਰਿਸ਼ਟਾਚਾਰ ਜਾਂ ਪੱਖਪਾਤ ਤੋਂ ਬਿਨਾਂ ਪੂਰੀ ਯੋਗਤਾ ਦੇ ਆਧਾਰ 'ਤੇ ਸਰਕਾਰੀ ਨੌਕਰੀਆਂ ਵਿੱਚ ਬੇਮਿਸਾਲ ਭਰਤੀ ਕਰਨ ਦਾ ਜ਼ਿਕਰ ਕੀਤਾ। ਉਨ੍ਹਾਂ ਨੇ ਇਸ ਇਮਾਨਦਾਰ ਅਤੇ ਕੁਸ਼ਲ ਪ੍ਰਸ਼ਾਸਨ ਨੂੰ ਨਗਰ ਨਿਗਮ ਪੱਧਰ ਤੱਕ ਵਧਾਉਣ ਦੀ ਲੋੜ 'ਤੇ ਜ਼ੋਰ ਦਿੱਤਾ।

ਮਾਨ ਨੇ ਵਿਰੋਧੀ ਪਾਰਟੀਆਂ 'ਤੇ ਆਪਸੀ ਲੜਾਈ ਅਤੇ ਲੋਕਾਂ ਦੀਆਂ ਲੋੜਾਂ ਨੂੰ ਨਜ਼ਰਅੰਦਾਜ਼ ਕਰਨ ਦਾ ਦੋਸ਼ ਲਾਉਂਦਿਆਂ ਉਨ੍ਹਾਂ 'ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਅਤੀਤ ਦੀ ਵੰਡ ਪਾਓ ਰਾਜਨੀਤੀ ਨੂੰ ਨਕਾਰ ਕੇ 'ਆਪ' ਦੇ ਸਾਫ਼-ਸੁਥਰੇ ਪ੍ਰਸ਼ਾਸਨ ਅਤੇ ਅਗਾਂਹਵਧੂ ਨੀਤੀਆਂ 'ਤੇ ਭਰੋਸਾ ਰੱਖਣ।

ਸੀਐਮ ਮਾਨ ਨੇ ਲੋਕਾਂ ਨੂੰ 21 ਦਸੰਬਰ ਨੂੰ ਆਮ ਆਦਮੀ ਪਾਰਟੀ ਨੂੰ ਵੋਟ ਪਾਉਣ ਦੀ ਅਪੀਲ ਕਰਦਿਆਂ ਕਿਹਾ ਕਿ  ਝਾੜੂ ਵੋਟਿੰਗ ਮਸ਼ੀਨ ਦਾ ਸਿਰਫ਼ ਇੱਕ ਬਟਨ ਨਹੀਂ ਹੈ;  ਇਹ ਉਮੀਦ, ਬਦਲਾਅ ਅਤੇ ਤੁਹਾਡੇ ਬੱਚਿਆਂ ਦੇ ਬਿਹਤਰ ਭਵਿੱਖ ਦਾ ਪ੍ਰਤੀਕ ਹੈ। ਰੋਡ ਸ਼ੋਅ 'ਚ 'ਆਪ' ਪੰਜਾਬ ਦੇ ਪ੍ਰਧਾਨ ਅਮਨ ਅਰੋੜਾ, ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ, ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਲਾਲ ਜੀਤ ਭੁੱਲਰ ਅਤੇ ਗੁਰਮੀਤ ਸਿੰਘ ਖੁੱਡੀਆਂ ਸਮੇਤ 'ਆਪ' ਵਿਧਾਇਕ ਅਤੇ ਹੋਰ ਸੀਨੀਅਰ ਆਗੂ ਹਾਜ਼ਰ ਸਨ। 

ਸੀਐਮ ਮਾਨ ਨੇ ਪਾਰਟੀ ਦੇ ਮਿਹਨਤੀ ਵਲੰਟੀਅਰਾਂ ਅਤੇ ਅੰਮ੍ਰਿਤਸਰ ਦੇ ਲੋਕਾਂ ਵੱਲੋਂ ਦਿੱਤੇ ਅਥਾਹ ਪਿਆਰ ਅਤੇ ਸਮਰਥਨ ਲਈ ਧੰਨਵਾਦ ਕੀਤਾ। ਉਨ੍ਹਾਂ ਨੇ ਆਪਣੇ ਸੰਬੋਧਨ ਦੀ ਸਮਾਪਤੀ 'ਆਪ' ਦੇ ਅੰਮ੍ਰਿਤਸਰ ਅਤੇ ਸਮੁੱਚੇ ਪੰਜਾਬ ਵਿੱਚ ਵਿਕਾਸ ਅਤੇ ਖ਼ੁਸ਼ਹਾਲੀ ਲਿਆਉਣ ਦੇ ਮਿਸ਼ਨ ਨੂੰ ਦੁਹਰਾਉਂਦਿਆਂ ਕੀਤਾ। ਉਨ੍ਹਾਂ ਕਿਹਾ ਕਿ 'ਆਪ' ਸਿਰਫ਼ ਸ਼ਾਸਨ ਨਹੀਂ ਕਰਦੀ;  ਇਹ ਦਿਲਾਂ 'ਤੇ ਰਾਜ ਕਰਦੀ ਹੈ" ਮਾਨ ਨੇ ਕਿਹਾ ਕਿ ਸਾਨੂੰ ਚੋਣਾਂ ਵਿਚ ਸ਼ਾਨਦਾਰ ਜਿੱਤ ਦਾ ਭਰੋਸਾ ਹੈ।

 

Tags: Bhagwant Mann , Bhagwant Singh Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Aman Arora , Sharry Kalsi , Kuldeep Singh Dhaliwal , Laljit Singh Bhullar , Gurmeet Singh Khuddian

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD