Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਡੀਸੀ ਅੰਮ੍ਰਿਤਸਰ ਸਾਕਸ਼ੀ ਸਾਹਨੀ ਨੇ ਅੰਮ੍ਰਿਤਸਰ ਵਿੱਚ ਟੀਬੀ ਦੇ ਖਾਤਮੇ ਲਈ ਟਾਸਕ ਫੋਰਸ ਦਾ ਗਠਨ ਕੀਤਾ

Sakshi Sawhney, DC Amritsar, Amritsar, Deputy Commissioner Amritsar

Web Admin

Web Admin

5 Dariya News

ਅੰਮ੍ਰਿਤਸਰ , 18 Dec 2024

Last updated on: Dec 18, 2024, 00:00 IST

ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਜਿਲ੍ਹੇ ਵਿੱਚ ਟੀ ਬੀ ਦੇ ਖਾਤਮੇ ਲਈ ਟਾਸਕ ਫੋਰਸ ਦਾ ਗਠਨ ਕਰਦੇ ਹੋਏ ਹਦਾਇਤ ਕੀਤੀ ਕਿ ਹਰੇਕ ਮਰੀਜ਼ ਦਾ ਰਿਕਾਰਡ ਰੱਖਿਆ ਜਾਵੇ ਅਤੇ ਹਰੇਕ ਲੋੜਵੰਦ ਮਰੀਜ਼ ਨੂੰ ਮਾਹਿਰਾਂ ਦੀ ਸਲਾਹ ਅਨੁਸਾਰ ਸਹੀ ਖੁਰਾਕ ਦਿੱਤੀ ਜਾਵੇ। 

ਅੱਜ ਵਿਸ਼ੇਸ਼ ਤੌਰ ਉੱਤੇ ਕੀਤੀ ਗਈ ਮੀਟਿੰਗ ਵਿੱਚ ਇਹ ਵੀ ਫੈਸਲਾ ਲਿਆ ਗਿਆ ਕਿ ਜੋ ਮਰੀਜ਼ ਆਰਥਿਕ ਤੌਰ ਉਤੇ ਅਸਮਰੱਥ ਹੋਣ ਕਾਰਨ ਸਹੀ ਖੁਰਾਕ ਨਹੀਂ ਲੈ ਰਹੇ, ਉਹਨਾਂ ਨੂੰ ਜਿਲਾ ਪ੍ਰਸ਼ਾਸਨ ਵੱਲੋਂ ਵੱਖ ਵੱਖ ਵਪਾਰਕ ਅਦਾਰਿਆਂ, ਰੈਡ ਕਰਾਸ, ਧਾਰਮਿਕ ਸੰਸਥਾਵਾਂ ਅਤੇ ਦਾਨੀ ਪੁਰਸ਼ਾਂ ਦੇ ਸਹਿਯੋਗ ਨਾਲ ਹਰ ਮਹੀਨੇ ਖੁਰਾਕ ਮੁਹਈਆ ਕਰਵਾਈ ਜਾਵੇ। 

ਡਿਪਟੀ ਕਮਿਸ਼ਨਰ ਨੇ ਇਸ ਲਈ ਸਾਰੇ ਸਰਕਾਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਦਾ ਸਹਿਯੋਗ ਵੀ ਲੈਣ ਦੀ ਹਦਾਇਤ ਕੀਤੀ ਅਤੇ ਉਨਾਂ ਖੁਦ ਵੀ ਆਪਣੇ ਵੱਲੋਂ 10 ਮਰੀਜ਼ ਖੁਰਾਕ ਲਈ ਅਡਾਪਟ ਕਰਨ ਦੀ ਪੇਸ਼ਕਸ਼ ਕੀਤੀ। ਸ਼੍ਰੀਮਤੀ ਸਾਹਨੀ ਨੇ ਕਿਹਾ ਕਿ ਜ਼ਿਲ੍ਹੇ ਵਿੱਚੋਂ ਟੀ ਬੀ ਨੂੰ ਖਤਮ ਕਰਨ ਵਾਲਾ ਅੰਮ੍ਰਿਤਸਰ ਪਹਿਲਾ ਜ਼ਿਲ੍ਹਾ ਦੇਸ਼ ਭਰ ਵਿੱਚ ਹੋਣਾ ਚਾਹੀਦਾ ਹੈ ਅਤੇ ਇਸ ਲਈ ਜੋ ਵੀ ਸਮਾਂ, ਸਾਧਨ, ਪੈਸਾ ਅਤੇ ਐਨਰਜੀ ਲਗਾਉਣ ਦੀ ਲੋੜ ਹੋਈ ਅਸੀਂ ਲਗਾਵਾਂਗੇ।  

ਉਹਨਾਂ ਜ਼ਿਲੇ ਵਿੱਚ ਮੌਜੂਦ 5 ਹਜਾਰ ਤੋਂ ਵੱਧ ਮਰੀਜ਼ਾਂ ਦੀ ਰਹਾਇਸ਼ ਅਨੁਸਾਰ ਮੈਪਿੰਗ ਕਰਨ ਦੀ ਹਦਾਇਤ ਵੀ ਕੀਤੀ ਤਾਂ ਜੋ ਉਹਨਾਂ ਦੇ ਇਲਾਕਿਆਂ ਨੂੰ ਧਿਆਨ ਵਿੱਚ ਰੱਖ ਕੇ ਆਸ਼ਾ ਵਰਕਰ ਜਾਂ ਹੋਰ ਕਰਮਚਾਰੀਆਂ ਦੀ ਡਿਊਟੀ ਅਜਿਹੇ ਮਰੀਜ਼ਾਂ ਦੀ ਦਵਾਈ ਅਤੇ ਖੁਰਾਕ ਮੁਹਈਆ ਕਰਵਾਉਣ ਲਈ ਲਗਾਈ ਜਾ ਸਕੇ।

ਉਹਨਾਂ ਕਿਹਾ ਕਿ ਅਜਿਹੀ ਪ੍ਰਣਾਲੀ ਅਤੇ ਸਾਧਨ ਕਾਇਮ ਕੀਤੇ ਜਾਣ ਕਿ ਹਰੇਕ ਮਰੀਜ਼ ਨੂੰ ਰੋਜਾਨਾ ਦਵਾਈ ਲੈਣ ਲਈ ਮੋਬਾਇਲ ਉੱਤੇ ਦੋ ਵਾਰ ਮੈਸੇਜ ਜਾਵੇ ਅਤੇ ਇਸ ਤੋਂ ਇਲਾਵਾ ਜਦੋਂ ਉਸ ਦੀ ਖੁਰਾਕ ਜਾਂ ਦਵਾਈ ਮੁੱਕਦੀ ਹੈ ਤਾਂ ਉਸ ਨੂੰ ਹੈਲਪਲਾਈਨ ਨੰਬਰ ਦਿੱਤਾ ਜਾਵੇ ਜੋ ਕਿ ਫੋਨ ਕਰਕੇ ਸਹਾਇਤਾ ਲੈ ਸਕੇ।

ਉਨਾਂ ਨੇ ਇਸ ਲਈ ਜੇਲ ਵਿੱਚ ਬੰਦ ਕੈਦੀਆਂ ਵਿੱਚੋਂ ਵੀ ਟੀ ਬੀ ਦੇ ਮਰੀਜ਼ਾਂ ਦੀ ਸ਼ਨਾਖਤ ਕਰਨ ਅਤੇ ਉਹਨਾਂ ਦਾ ਇਲਾਜ ਯਕੀਨੀ ਬਣਾਉਣ ਦੀ ਹਦਾਇਤ ਕੀਤੀ। ਅੱਜ ਦੀ ਮੀਟਿੰਗ ਵਿੱਚ ਸਹਾਇਕ ਕਮਿਸ਼ਨਰ ਸ੍ਰੀਮਤੀ ਸੋਨਮ, ਸਿਵਲ ਸਰਜਨ ਸ੍ਰੀਮਤੀ ਕਿਰਨਦੀਪ ਕੌਰ, ਕੇਂਦਰੀ ਜੇਲ ਦੇ ਸੁਪਰਡੈਂਟ ਸ੍ਰੀ ਹੇਮੰਤ ਸ਼ਰਮਾ, ਜੀ ਐਮ ਇੰਡਸਟਰੀ ਮਾਨਵਪ੍ਰੀਤ ਸਿੰਘ, ਡਿਪਟੀ ਮੈਡੀਕਲ ਸਟੂਡੈਂਟ ਡਾ ਪੀਐਸ ਗਰੋਵਰ, ਟੀ ਬੀ ਅਫਸਰ ਡਾ ਵਿਜੇ, ਡਾ ਗੁਨੀਤ, ਵਿਸ਼ਵ ਬੈਂਕ ਦੇ ਸਲਾਹਕਾਰ ਡਾ ਪ੍ਰੀਤੋਸ਼ ਧਵਨ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

 

Tags: Sakshi Sawhney , DC Amritsar , Amritsar , Deputy Commissioner Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD