Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਜ਼ਿਲ੍ਹਾ ਡੇਰਾਬੱਸੀ ਵਿੱਚ ਜ਼ਮੀਨਦੋਜ਼ ਪਾਣੀ ਦੇ ਪੱਧਰ ਨੂੰ ਰੀਚਾਰਜ ਕਰਨ ਲਈ 8 ਵੱਡੇ ਤਾਲਾਬ ਬਣਾਏ ਜਾਣਗੇ ਜੋ ਕਿ ਏਕੜ ਖੇਤਰ ਵਿੱਚ ਫੈਲਿਆ ਹੋਵੇਗਾ

ਸਬੰਧਤ ਵਿਭਾਗਾਂ ਨੂੰ ਚੋਅ ਅਤੇ ਡਰੇਨਾਂ ਵਿੱਚ ਗੰਦੇ ਪਾਣੀ ਦੀ ਨਿਕਾਸੀ ਨੂੰ ਪਹਿਲ ਦੇ ਆਧਾਰ 'ਤੇ ਬੰਦ ਕਰਨ ਲਈ ਕਿਹਾ

Aashika Jain, DC Mohali, Deputy Commissioner Mohali, S.A.S. Nagar, S.A.S. Nagar Mohali, Mohali, Sahibzada Ajit Singh Nagar

Web Admin

Web Admin

5 Dariya News

ਐਸ.ਏ.ਐਸ.ਨਗਰ , 18 Dec 2024

Last updated on: Dec 18, 2024, 00:00 IST

ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਅੱਜ ਦੱਸਿਆ ਕਿ ਡੇਰਾਬੱਸੀ ਸਬ ਡਵੀਜ਼ਨ ਵਿੱਚ ਜ਼ਮੀਨਦੋਜ਼ ਪਾਣੀ ਦੇ ਘਟ ਰਹੇ ਪੱਧਰ ਨੂੰ ਧਿਆਨ ਵਿੱਚ ਰੱਖਦੇ ਹੋਏ, ਰੀਚਾਰਜਿੰਗ ਦੇ ਉਦੇਸ਼ਾਂ ਲਈ ਅੱਠ ਨਵੇਂ ਤਾਲਾਬ (20 ਏਕੜ ਹਰੇਕ) ਬਣਾਏ ਜਾਣਗੇ। ਉਨ੍ਹਾਂ ਬੁੱਧਵਾਰ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਐਸ.ਏ.ਐਸ.ਨਗਰ ਮੁਹਾਲੀ ਵਿਖੇ ਜਲ ਸਰੋਤ ਵਿਭਾਗ (ਡਰੇਨੇਜ-ਕਮ-ਮਾਈਨਿੰਗ ਅਤੇ ਜਿਓਲੋਜੀ ਡਿਵੀਜ਼ਨ ਐਸ.ਏ.ਐਸ. ਨਗਰ) ਵੱਲੋਂ ਕੀਤੀਆਂ ਗਤੀਵਿਧੀਆਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਛੱਪੜਾਂ ਦੀ ਖੁਦਾਈ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਜਾਵੇ। 

ਡੇਰਾਬੱਸੀ ਵਿੱਚ ਸਾਰੰਗਪੁਰ, ਹੰਡੇਸਰਾ ਅਤੇ ਸਾਰੰਗਪੁਰ (ਦੋਵੇਂ ਟਾਂਗਰੀ ਨਦੀ ਨੇੜੇ), ਅੰਟਾਲਾ ਡਰੇਨ, ਰਾਜਪੁਰ ਖੇਲਾਂ, ਘੱਗਰ ਦਰਿਆ ਦੇ ਨਾਲ ਬਹੋੜਾ, ਬਿਜਨਪੁਰ, ਰਾਣੀ ਮਾਜਰਾ ਆਦਿ ਇਲਾਕਿਆਂ ਇਨ੍ਹਾਂ ਛਪੜਾਂ ਨੂੰ ਚੈਕ ਡੈਮ ਬਣਾ ਕੇ ਤਿਆਰ ਕੀਤਾ ਜਾਵੇਗਾ ਤਾਂ ਜੋ ਹੜ੍ਹ ਦੇ ਪਾਣੀ ਨੂੰ ਰਿਚਾਰਜ ਕਰਨ ਦੇ ਨਾਲ-ਨਾਲ ਜ਼ਮੀਨ ਨੂੰ ਹੜ੍ਹ ਤੋਂ ਬਚਾਓ ਕਾਰਜ ਵਿੱਚ ਮਦਦਗਾਰ ਹੋਣਗੇ।

ਇਸ ਤੋਂ ਇਲਾਵਾ, ਚੋਅ ਅਤੇ ਡਰੇਨਾਂ ਨੂੰ ਵੱਖ-ਵੱਖ ਗੰਦੇ ਤਰਲ ਰਹਿੰਦ-ਖੂੰਹਦ ਦੇ ਨਿਪਟਾਰੇ ਤੋਂ ਮੁਕਤ ਬਣਾਉਣ ਲਈ, ਸਬੰਧਤ ਵਿਭਾਗਾਂ ਨੂੰ ਨਿਰਧਾਰਤ ਸਮਾਂ ਸੀਮਾ ਦੇ ਨਾਲ ਨਿਕਾਸੀ ਨੂੰ ਬੰਦ ਕਰਨ ਲਈ ਕਿਹਾ ਗਿਆ ਹੈ। ਪੀਪੀਸੀਬੀ ਅਤੇ ਡਰੇਨੇਜ ਵਿਭਾਗਾਂ ਵੱਲੋਂ ਜ਼ਿਲ੍ਹੇ ਵਿੱਚ 46 ਅਜਿਹੇ ਪੁਆਇੰਟਾਂ ਦੀ ਪਛਾਣ ਕੀਤੀ ਗਈ ਹੈ ਅਤੇ ਵਿਭਾਗਾਂ ਨੂੰ ਪਹਿਲ ਦੇ ਆਧਾਰ 'ਤੇ ਕਾਰਵਾਈ ਕਰਨ ਅਤੇ ਰਿਪੋਰਟ ਪੇਸ਼ ਕਰਨ ਲਈ ਪਹਿਲਾਂ ਹੀ ਨੋਟਿਸ ਭੇਜੇ ਗਏ ਹਨ।

ਇਸੇ ਤਰ੍ਹਾਂ ਨਿੱਜੀ ਜ਼ਮੀਨਾਂ ਵਿੱਚ ਪੈਂਦੀਆਂ ਡਰੇਨਾਂ ਦੀ ਸ਼ਨਾਖਤ ਕਰ, ਬਰਸਾਤੀ ਪਾਣੀ ਦੇ ਕੁਦਰਤੀ ਵਹਾਅ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਅਜਿਹੀਆਂ 21 ਡਰੇਨਾਂ ਨੂੰ ਨੋਟੀਫਾਈ ਕਰ ਦਿੱਤਾ ਗਿਆ ਹੈ ਜਦੋਂਕਿ ਬਾਕੀ 21 ਡਰੇਨਾਂ ਨੂੰ ਆਉਣ ਵਾਲੇ ਦਿਨਾਂ ਵਿੱਚ ਨੋਟੀਫਾਈ ਕੀਤਾ ਜਾਵੇਗਾ।

ਜ਼ਿਲ੍ਹੇ ਵਿੱਚ ਕੀਤੇ ਗਏ ਹੜ੍ਹ ਰੋਕੂ ਕੰਮਾਂ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਜੈਨ ਨੇ ਦੱਸਿਆ ਕਿ ਚੋਅ, ਨਾਲਿਆਂ, ਡਰੇਨਾਂ ਅਤੇ ਘੱਗਰ ਨਦੀ, ਝਿਰਮਲ ਨਦੀ, ਟਾਂਗਰੀ ਨਦੀ, ਪਟਿਆਲਾ ਕੀ ਰਾਓ, ਜੈਅੰਤੀ ਦੇਵੀ ਕੀ ਰਾਓ ਆਦਿ ਦੇ ਨਾਲ ਕੁੱਲ 36 ਮਜ਼ਬੂਤੀ ਦੇ ਕੰਮ ਕੀਤੇ ਗਏ ਹਨ। ਇਹ ਕਾਰਜ ਨਾਨ-ਪਲੈਨ, ਰਾਜ ਆਫ਼ਤ ਪ੍ਰਬੰਧਨ ਫੰਡ ਅਤੇ ਮਨਰੇਗਾ ਦੇ ਤਹਿਤ ਲਗਭਗ 627.24 ਲੱਖ ਰੁਪਏ ਦੀ ਲਾਗਤ ਨਾਲ ਪੂਰਾ ਕੀਤਾ ਗਿਆ ਹੈ ਜੋ ਖੇਤਾਂ ਅਤੇ ਆਬਾਦੀ ਨੂੰ ਹੜ੍ਹ ਦੇ ਪਾਣੀ ਤੋਂ ਬਚਾਉਣ ਲਈ ਮਦਦਗਾਰ ਹੋਵੇਗਾ। 

ਮੀਟਿੰਗ ਵਿੱਚ ਹਾਜ਼ਰ ਅਧਿਕਾਰੀਆਂ ਵਿੱਚ ਏਡੀਸੀ (ਜ) ਵਿਰਾਜ ਐਸ ਤਿੜਕੇ, ਐਸਡੀਐਮ ਅਮਿਤ ਗੁਪਤਾ, ਐਸਡੀਐਮ ਗੁਰਮੰਦਰ ਸਿੰਘ, ਡੀਆਰਓ ਅਮਨ ਚਾਵਲਾ, ਜ਼ਿਲ੍ਹਾ ਡਰੇਨੇਜ-ਕਮ-ਮਾਈਨਿੰਗ ਅਤੇ ਭੂ-ਵਿਗਿਆਨ ਅਫਸਰ ਗੁਰਤੇਜ ਸਿੰਘ ਅਤੇ ਤਹਿਸੀਲਦਾਰ ਅਰਜੁਨ ਸਿੰਘ ਗਰੇਵਾਲ ਸ਼ਾਮਲ ਸਨ।

 

Tags: Aashika Jain , DC Mohali , Deputy Commissioner Mohali , S.A.S. Nagar , S.A.S. Nagar Mohali , Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD