Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਭਾਸ਼ਾ ਵਿਭਾਗ ਵੱਲੋਂ ਡਾ. ਤੀਰ ਦਾ ਬਾਲ ਕਹਾਣੀ ਸੰਗ੍ਰਹਿ ‘ਗੁਡ ਜੌਬ ਲੋਕ-ਅਰਪਣ

Language Department Punjab, Punjabi Bhasha Vibhag, Bhasha Vibhag, Punjabi Bhasha Vibhag Hoshiarpur

Web Admin

Web Admin

5 Dariya News

ਹੁਸ਼ਿਆਰਪੁਰ , 18 Dec 2024

Last updated on: Dec 18, 2024, 00:00 IST

ਜ਼ਿਲ੍ਹਾ ਭਾਸ਼ਾ ਦਫ਼ਤਰ ਵਿਖੇ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਜਸਵੰਤ ਰਾਏ ਅਤੇ ਸਾਬਕਾ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਪ੍ਰੋ. ਬਲਦੇਵ ਸਿੰਘ ਬੱਲੀ ਦੀ ਪ੍ਰਧਾਨਗੀ ਹੇਠ ਡਾ. ਮਨਮੋਹਨ ਸਿੰਘ ਤੀਰ ਦੇ ਬਾਲ ਕਹਾਣੀ ਸੰਗ੍ਰਹਿ ‘ਗੁਡ ਜੌਬ’ ਦੇ ਲੋਕ ਅਰਪਣ ਸਬੰਧੀ ਮਿੰਨੀ ਸਮਾਗਮ ਰਚਾਇਆ ਗਿਆ।ਭਾਸ਼ਾ ਵਿਭਾਗ ਦਫ਼ਤਰ ਵਿੱਚ ਸਾਹਿਤਕਾਰਾਂ ਨੂੰ ਜੀ ਆਇਆਂ ਆਖਦਿਆਂ ਤੇ ਡਾ. ਮਨਮੋਹਨ ਸਿੰਘ ਤੀਰ ਨੂੰ ਵਧਾਈ ਦਿੰਦਿਆਂ ਡਾ. ਜਸਵੰਤ ਰਾਏ ਨੇ ਕਿਹਾ ਕਿ ਡਾ. ਤੀਰ ਹੁਰਾਂ ਦਾ ਪਾਕਿਸਤਾਨੀ ਪੰਜਾਬੀ ਕਹਾਣੀ ਉੱਤੇ ਵੱਡਾ ਕੰਮ ਹੈ।

ਹੁਣ ਤੱਕ ਅੱਧੀ ਦਰਜਨ ਤੋਂ ਵੱਧ ਪੁਸਤਕਾਂ ਦੀ ਸਿਰਜਣਾ ਕਰ ਚੁੱਕੇ ਡਾ. ਤੀਰ ਨੇ ਕਹਾਣੀ ਦੇ ਨਾਲ ਨਾਲ ਸਫ਼ਰਨਾਮੇ ਅਤੇ ਬਾਲ ਸਾਹਿਤ ’ਤੇ ਵੀ ਪ੍ਰਪੱਕਤਾ ਨਾਲ ਕਲਮ ਚਲਾਈ ਹੈ।ਲੰਬਾ ਸਮਾਂ ਸਕੂਲਾਂ ਅਤੇ ਕਾਲਜਾਂ ਵਿੱਚ ਅਧਿਆਪਨ ਦੇ ਕਿੱਤੇ ਨਾਲ ਜੁੜੇ ਰਹੇ ਡਾ. ਤੀਰ ਨੇ ਲੇਖਣੀ ਵਿੱਚ ਸਮਾਜਿਕ ਸਰੋਕਾਰਾਂ ਦਾ ਪੱਲਾ ਨਹੀਂ ਛੱਡਿਆ।ਉਨ੍ਹਾਂ ਦੁਆਰਾ ਰਚਿਆ ਬਾਲ ਸਾਹਿਤ ਬਾਲ ਮਨੋਵਿਗਿਆਨ ’ਤੇ ਅਧਾਰਿਤ ਹੈ।ਹੱਥਲੀ ਕਿਤਾਬ ‘ਗੁਡ ਜੌਬ’ ਬਾਰੇ ਗੱਲ ਕਰਦਿਆਂ ਪ੍ਰੋ ਬੱਲੀ ਨੇ ਕਿਹਾ ਕਿ ਇਸ ਵਿਚਲੀਆਂ ਕਹਾਣੀਆਂ ਬਾਲ ਮਨ ਦੀ ਬਾਤ ਪਾਉਂਦੀਆਂ ਹਨ।ਬੱਚਿਆਂ ਦੇ ਭਾਰੇ ਹੋ ਰਹੇ ਬਸਤੇ, ਢੇਰ ਸਾਰਾ ਹੋਮ ਵਰਕ, ਖੇਡ ਵਿਹੂਣਾ ਜੀਵਨ, ਬੋਝਲ ਵਾਤਾਵਰਨ, ਨੈਤਿਕ ਸਿੱਖਿਆ ਦੀ ਕਮੀ ਬਾਲ ਮਨ ਨੂੰ ਢਾਅ ਲਾਉਣ ਵਾਲੇ ਬਹੁਤ ਸਾਰੇ ਕਾਰਨ ਚੰਗੀ ਸ਼ਖ਼ਸੀਅਤ ਦੀ ਉਸਾਰੀ ਵਿੱਚ ਰੁਕਾਵਟ ਬਣਦੇ ਹਨ।

ਪ੍ਰੀਖਿਆਵਾਂ ਦੇ ਡਰ ਅਤੇ ਸਿੱਖਿਆ ਤੰਤਰ ਵਿੱਚ ਨਿੱਤ ਹੋ ਰਹੇ ਨਵੇਂ ਤਜਰਬੇ ਵੀ ਬੱਚਿਆਂ ਦੀ ਸਿਰਜਣਾਤਮਕ ਸ਼ਕਤੀ ਨੂੰ ਡਾਵਾਂ ਡੋਲ ਕਰ ਰਹੇ ਹਨ।ਡਾ. ਤੀਰ ਨੇ ਇੱਕ ਪ੍ਰਬੁਧ ਬਾਲ ਲੇਖਕ ਦਾ ਰੋਲ ਨਿਭਾਉਂਦਿਆਂ ਇਸ ਪੁਸਤਕ ਵਿੱਚ ਇਨ੍ਹਾਂ ਸਾਰੀਆਂ ਚੀਜ਼ਾਂ ਵੱਲ ਇਸ਼ਾਰੇ ਹੀ ਨਹੀਂ ਕੀਤੇ ਸਗੋਂ ਆਪਣੀ ਕਹਾਣੀ ਕਲਾ ਰਾਹੀਂ ਇਨ੍ਹਾਂ ਨੂੰ ਬੱਚਿਆਂ ਦੇ ਸੰਤੁਲਿਤ ਵਿਕਾਸ ਨਾਲ ਜੋੜਿਆ ਹੈ।ਇਹ ਪੁਸਤਕ ਨਿਰਸੰਦੇਹ ਹੀ ਪੰਜਾਬੀ ਸਾਹਿਤ ਖ਼ਾਸ ਕਰਕੇ ਪੰਜਾਬੀ ਬਾਲ ਸਾਹਿਤ ਵਿੱਚ ਇੱਕ ਮਾਰਮਿਕ ਵਾਧਾ ਕਰਨ ਵਾਲੀ ਪੁਸਤਕ ਹੈ।

ਮੁਖੀ ਨੈਸ਼ਨਲ ਇਨਫਰਮਨਮੇਸ਼ਨ ਸੈਂਟਰ ਪਰਦੀਪ ਸਿੰਘ ਨੇ ਵੀ ਡਾ. ਤੀਰ ਹੁਰਾਂ ਨੂੰ ਬਾਲ ਪੁਸਤਕ ਲਈ ਮੁਬਾਰਕਾਂ ਦਿੱਤੀਆਂ।ਇਸ ਸਮੇਂ ਰਾਜਬੀਰ ਸਿੰਘ, ਅਵਤਾਰ ਠਾਕੁਰ, ਲਾਲ ਸਿੰਘ, ਪੁਸ਼ਪਾ ਰਣੀ ਅਤੇ ਸਾਹਿਤ ਪ੍ਰੇਮੀ ਹਾਜ਼ਰ ਸਨ।

 

Tags: Language Department Punjab , Punjabi Bhasha Vibhag , Bhasha Vibhag , Punjabi Bhasha Vibhag Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD