Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਸੂਬੇ 'ਚ ਵੀ ਆਮ ਆਦਮੀ ਪਾਰਟੀ ਦੀ ਸਰਕਾਰ, 'ਮੇਅਰ ਵੀ 'ਆਪ' ਦਾ ਬਣਾਓ, ਫੇਰ ਦੁੱਗਣੀ ਰਫ਼ਤਾਰ ਨਾਲ ਸ਼ਹਿਰ ਦਾ ਹੋਵੇਗਾ ਵਿਕਾਸ - ਭਗਵੰਤ ਮਾਨ

ਮੁੱਖ ਮੰਤਰੀ ਮਾਨ ਨੇ ਫਗਵਾੜਾ ਵਿੱਚ ਕੀਤਾ ਚੋਣ ਪ੍ਰਚਾਰ, ਲੋਕਾਂ ਨੂੰ ਨਿਗਮ ਚੋਣਾਂ ਵਿੱਚ 'ਆਪ' ਉਮੀਦਵਾਰਾਂ ਨੂੰ ਵੋਟ ਪਾਉਣ ਦੀ ਕੀਤੀ ਅਪੀਲ

Bhagwant Mann, Bhagwant Singh Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Aman Arora, Shery Kalsi, Raj Kumar Chabbewal, Ishant Chabbewal, Dr. S.S Ahluwalia, Phagwara

Web Admin

Web Admin

5 Dariya News

ਫਗਵਾੜਾ , 18 Dec 2024

Last updated on: Dec 18, 2024, 00:00 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਫਗਵਾੜਾ ਵਿੱਚ ਨਗਰ ਨਿਗਮ ਚੋਣਾਂ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ। ਉਨ੍ਹਾਂ ਇੱਥੇ ਪਾਰਟੀ ਆਗੂਆਂ ਤੇ ਵਰਕਰਾਂ ਨਾਲ ਇੱਕ ਵੱਡਾ ਰੋਡ ਸ਼ੋਅ ਕੀਤਾ ਅਤੇ ਲੋਕਾਂ ਨੂੰ ‘ਆਪ’ ਦੇ ਉਮੀਦਵਾਰਾਂ ਨੂੰ ਜਿਤਾਉਣ ਲਈ ਸਮਰਥਨ ਦੇਣ ਦੀ ਅਪੀਲ ਕੀਤੀ। ਰੋਡ ਸ਼ੋਅ 'ਚ 'ਆਪ' ਪੰਜਾਬ ਦੇ ਪ੍ਰਧਾਨ ਅਮਨ ਅਰੋੜਾ, ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ, 'ਆਪ' ਸੰਸਦ ਮੈਂਬਰ ਡਾ. ਰਾਜਕੁਮਾਰ ਚੱਬੇਵਾਲ, ਵਿਧਾਇਕ ਇਸ਼ਾਂਕ ਚੱਬੇਵਾਲ ਅਤੇ ਪਾਰਟੀ ਆਗੂ ਡਾ. ਸੰਨੀ ਆਹਲੂਵਾਲੀਆ ਹਾਜ਼ਰ ਸਨ। ਰੋਡ ਸ਼ੋਅ ਵਿੱਚ ਪਾਰਟੀ ਦੇ ਕੌਂਸਲਰ ਉਮੀਦਵਾਰ ਅਤੇ ਵੱਡੀ ਗਿਣਤੀ ਵਿੱਚ ‘ਆਪ’ ਵਰਕਰ ਵੀ ਮੌਜੂਦ ਸਨ। 

ਲੋਕਾਂ ਨੇ ਮਾਨ ਦਾ ਫੁੱਲਾਂ ਦੀ ਵਰਖਾ ਕਰਕੇ ਸਵਾਗਤ ਕੀਤਾ ਅਤੇ ਉਨ੍ਹਾਂ ਦੇ ਸਮਰਥਨ ਵਿੱਚ ਨਾਅਰੇਬਾਜ਼ੀ ਕੀਤੀ। ਮੁੱਖ ਮੰਤਰੀ ਨੇ ਲੋਕਾਂ ਦੇ ਪਿਆਰ ਅਤੇ ਸਮਰਥਨ ਲਈ ਧੰਨਵਾਦ ਵੀ ਕੀਤਾ ਅਤੇ ਉਨ੍ਹਾਂ ਨੂੰ ਚੋਣ ਪ੍ਰਕਿਰਿਆ ਵਿੱਚ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ। ਲੋਕਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਮਾਨ ਨੇ ਫਗਵਾੜਾ ਦੇ ਵਿਕਾਸ ਲਈ ਆਪਣੀਆਂ ਯੋਜਨਾਵਾਂ ਦੀ ਰੂਪ ਰੇਖਾ ਉਲੀਕੀ ਅ ਸ਼ਹਿਰ ਵਿੱਚ ਆਧੁਨਿਕ ਚਾਰਜਿੰਗ ਸਟੇਸ਼ਨਾਂ ਵਾਲੀਆਂ ਇਲੈਕਟ੍ਰਿਕ ਬੱਸਾਂ ਸ਼ੁਰੂ ਕਰਨ ਅਤੇ ਸੀਵਰੇਜ ਦੀ ਬਿਹਤਰ ਵਿਵਸਥਾ ਬਣਾਉਣ ਦਾ ਵਾਅਦਾ ਕੀਤਾ।

ਮਾਨ ਨੇ ਕਿਹਾ ਕਿ ਸਥਾਨਕ ਪ੍ਰਸ਼ਾਸਨ ਸ਼ਹਿਰਾਂ ਦੇ ਲੋਕਾਂ ਦੇ ਜੀਵਨ ਨੂੰ ਪ੍ਰਭਾਵਿਤ ਕਰਦਾ ਹੈ। ਇਸ ਲਈ ਬਿਹਤਰ ਉਮੀਦਵਾਰਾਂ ਦੀ ਚੋਣ ਕਰੋ ਜੋ ਤੁਹਾਡੇ ਲਈ ਕੰਮ ਕਰ ਸਕਣ ਅਤੇ ਸਥਾਨਕ ਮੁੱਦਿਆਂ ਨੂੰ ਹੱਲ ਕਰ ਸਕਣ। ਉਨ੍ਹਾਂ ਕਿਹਾ ਕਿ ਨਗਰ ਨਿਗਮ ਦਾ ਮੇਅਰ ਆਮ ਆਦਮੀ ਪਾਰਟੀ ਦਾ ਹੀ ਬਣਾਓ ਕਿਉਂਕਿ ਸੂਬੇ ਵਿੱਚ ਸਾਡੀ ਸਰਕਾਰ ਹੈ। ਜੇਕਰ ਮੇਅਰ ਵੀ ਸਾਡਾ ਹੋਵੇਗਾ ਤਾਂ ਸ਼ਹਿਰ ਦੁੱਗਣੀ ਰਫ਼ਤਾਰ ਨਾਲ ਵਿਕਾਸ ਕਰੇਗਾ ਅਤੇ ਸਾਡਾ ਮਨੋਬਲ ਵੀ ਵਧੇਗਾ।

ਮੁੱਖ ਮੰਤਰੀ ਨੇ ਉਨ੍ਹਾਂ ਦੀ ਸਰਕਾਰ ਵੱਲੋਂ ਪਿਛਲੇ ਢਾਈ ਸਾਲਾਂ ਦੌਰਾਨ ਕੀਤੇ ਕੰਮਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਅਸੀਂ ਬਿਨਾਂ ਕਿਸੇ ਰਿਸ਼ਵਤ ਜਾਂ ਸਿਫ਼ਾਰਸ਼ ਦੇ ਯੋਗਤਾ ਦੇ ਆਧਾਰ 'ਤੇ 50,000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ।  ਅਸੀਂ ਭ੍ਰਿਸ਼ਟਾਚਾਰ ਨੂੰ ਘਟਾਇਆ ਅਤੇ ਭ੍ਰਿਸ਼ਟਾਚਾਰੀਆਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਸਿਹਤ ਅਤੇ ਸਿੱਖਿਆ ਦੇ ਖੇਤਰਾਂ ਵਿੱਚ ਸ਼ਾਨਦਾਰ ਕੰਮ ਕਰ ਰਹੀ ਹੈ।  

ਪਿਛਲੇ ਢਾਈ ਸਾਲਾਂ ਦੌਰਾਨ ਅਸੀਂ ਪੰਜਾਬ ਵਿੱਚ ਵੱਖ-ਵੱਖ ਥਾਵਾਂ 'ਤੇ ਮੁਹੱਲਾ ਕਲੀਨਿਕ ਖੋਲ੍ਹੇ ਹਨ ਅਤੇ ਸਰਕਾਰੀ ਹਸਪਤਾਲਾਂ ਦੀ ਕਾਇਆ ਕਲਪ ਕੀਤੀ ਹੈ।  ਇਸ ਦੇ ਨਾਲ ਹੀ ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰੀ ਬਣਾਇਆ ਜਾ ਰਿਹਾ ਹੈ। ਸਕੂਲਾਂ ਵਿੱਚ ਹਰ ਤਰ੍ਹਾਂ ਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਅਤੇ ਬੁਨਿਆਦੀ ਢਾਂਚੇ ਵਿੱਚ ਵੀ ਸੁਧਾਰ ਕੀਤਾ ਜਾ ਰਿਹਾ ਹੈ।

ਅੱਜ ਪੰਜਾਬ ਦੇ 90 ਫ਼ੀਸਦੀ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ। ਕਿਸਾਨਾਂ ਨੂੰ ਬਿਨਾਂ ਕਿਸੇ ਕੱਟ ਦੇ ਦਿਨ ਵੇਲੇ ਖੇਤੀ ਲਈ ਲੋੜੀਂਦੀ ਬਿਜਲੀ ਵੀ ਮਿਲ ਰਹੀ ਹੈ। ਖੇਤਾਂ ਨੂੰ ਨਹਿਰੀ ਪਾਣੀ ਵੀ ਸਪਲਾਈ ਕੀਤਾ ਗਿਆ।  ਉਨ੍ਹਾਂ ਕਿਹਾ ਕਿ ਇਹ ਕੰਮ ਇਸ ਲਈ ਸੰਭਵ ਹੋਇਆ ਕਿਉਂਕਿ ਸਾਡੀ ਨੀਅਤ ਸਾਫ਼ ਸੀ। ਪਿਛਲੀਆਂ ਸਰਕਾਰਾਂ ਵਿੱਚ ਬੈਠੇ ਲੋਕ ਭ੍ਰਿਸ਼ਟ ਸਨ ਜਿਸ ਕਰਕੇ ਕੰਮ ਸਫ਼ਲ ਨਹੀਂ ਹੋ ਸਕੇ।

ਕਾਂਗਰਸ 'ਤੇ ਨਿਸ਼ਾਨਾ ਸਾਧਦੇ ਹੋਏ ਮਾਨ ਨੇ ਕਿਹਾ ਕਿ ਉਹ ਸਵੇਰੇ ਉੱਠ ਕੇ ਆਪਸ 'ਚ ਲੜਨ ਲੱਗ ਜਾਂਦੇ ਹਨ ਜਾਂ ਫਿਰ ਸਾਡੇ ਨਾਲ ਉਲਝ ਜਾਂਦੇ ਹਨ। ਉਹ ਪੰਜਾਬ ਦੇ ਲੋਕਾਂ ਦਾ ਭਲਾ ਨਹੀਂ ਕਰ ਸਕਦੇ। ਅਸੀਂ ਤੁਹਾਡੇ ਲਈ ਸੋਚਦੇ ਹਾਂ। ਤੁਹਾਡੇ ਲਈ ਕੰਮ ਕਰਦੇ ਹਾਂ। ਮਾਨ ਨੇ ਸੁਖਬੀਰ ਬਾਦਲ 'ਤੇ ਵੀ ਨਿਸ਼ਾਨਾ ਸਾਧਿਆ। ਉਨ੍ਹਾਂ ਨੇ ਕਿਹਾ ਕਿ ਰੱਬ ਨੇ ਉਨ੍ਹਾਂ ਨੂੰ ਉਨ੍ਹਾਂ ਦੇ ਪਾਪਾਂ ਦੀ ਸਜ਼ਾ ਦਿੱਤੀ ਹੈ। ਹੁਣ ਉਹ ਪੰਜਾਬ ਦੀ ਸਿਆਸਤ ਤੋਂ ਪੂਰੀ ਤਰ੍ਹਾਂ ਬਾਹਰ ਹੋ ਗਏ ਹਨ। 

ਪਿਛਲੀਆਂ ਸਰਕਾਰਾਂ 'ਤੇ ਹਮਲਾ ਬੋਲਦਿਆਂ ਮਾਨ ਨੇ ਕਿਹਾ ਕਿ ਪਹਿਲਾਂ ਫਗਵਾੜਾ 'ਚ ਮਸ਼ਹੂਰ ਫੁੱਟਬਾਲ ਕਲੱਬ ਹੋਇਆ ਕਰਦਾ ਸੀ। ਇੱਥੇ ਫੁੱਟਬਾਲ ਅਤੇ ਹੋਰ ਖੇਡਾਂ ਲਈ ਵੀ ਚੰਗਾ ਮਾਹੌਲ ਸੀ। ਪਰ ਪਿਛਲੀਆਂ ਸਰਕਾਰਾਂ ਨੇ ਸਭ ਕੁਝ ਖ਼ਤਮ ਕਰ ਦਿੱਤਾ।  ਸੱਤਾ ਸੰਭਾਲਣ ਤੋਂ ਬਾਅਦ ਅਸੀਂ ਮੁੜ ਪੰਜਾਬ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨਾ ਸ਼ੁਰੂ ਕੀਤਾ ਅਤੇ ਨੌਜਵਾਨਾਂ ਨੂੰ ਖੇਡਾਂ ਵੱਲ ਆਕਰਸ਼ਿਤ ਕਰਨ ਲਈ ਕਈ ਸਕੀਮਾਂ ਲਾਗੂ ਕੀਤੀਆਂ।

ਸੀਐਮ ਮਾਨ ਨੇ ਜਲੰਧਰ ਦੇ ਲੋਕਾਂ ਨੂੰ 21 ਦਸੰਬਰ ਨੂੰ ਜਾਤ-ਪਾਤ ਤੋਂ ਉੱਪਰ ਉੱਠ ਵੋਟ ਪਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਵਾਰ ਆਪਣੇ ਅਤੇ ਆਪਣੇ ਬੱਚਿਆਂ ਦੇ ਭਵਿੱਖ ਅਤੇ ਆਪਣੇ ਸ਼ਹਿਰ ਦੇ ਵਿਕਾਸ ਲਈ ਵੋਟ ਪਾਓ। ਉਨ੍ਹਾਂ ਕਿਹਾ ਕਿ ਵੋਟਿੰਗ ਮਸ਼ੀਨ ਵਿੱਚ ਝਾੜੂ ਸਿਰਫ਼ ਇੱਕ ਬਟਨ ਨਹੀਂ ਹੈ, ਸਗੋਂ ਇਹ ਆਮ ਲੋਕਾਂ ਦੀ ਆਸ ਅਤੇ ਉਨ੍ਹਾਂ ਦੇ ਬੱਚਿਆਂ ਦੇ ਚੰਗੇਰੇ ਭਵਿੱਖ ਦਾ ਪ੍ਰਤੀਕ ਹੈ। 

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਆਮ ਲੋਕਾਂ ਦੀ ਪਾਰਟੀ ਹੈ।  ਅਸੀਂ ਆਮ ਘਰਾਂ ਦੇ ਨੌਜਵਾਨਾਂ ਨੂੰ ਰਾਜਨੀਤੀ ਵਿੱਚ ਆਉਣ ਦਾ ਮੌਕਾ ਦਿੰਦੇ ਹਾਂ।  ਉਨ੍ਹਾਂ ਫਗਵਾੜਾ ਵਿੱਚ ਇੱਕ ਈ-ਰਿਕਸ਼ਾ ਚਾਲਕ ਨੂੰ ਕੌਂਸਲਰ ਟਿਕਟ ਦੇਣ ਦਾ ਜ਼ਿਕਰ ਕਰਦਿਆਂ ਕਿਹਾ ਕਿ ਅਜਿਹਾ ਆਮ ਆਦਮੀ ਪਾਰਟੀ ਵਿੱਚ ਹੀ ਸੰਭਵ ਹੋ ਸਕਦਾ ਹੈ।

 

Tags: Bhagwant Mann , Bhagwant Singh Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Aman Arora , Shery Kalsi , Raj Kumar Chabbewal , Ishant Chabbewal , Dr. S.S Ahluwalia , Phagwara

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD