Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾ ਦੀ ਕੀਤੀ ਗਈ ਚੈਕਿੰਗ

Safe School Vahan Policy, School, School Bus, Transport, School Buses, Safe School Transport Policy, Barnala

5 Dariya News

5 Dariya News

5 Dariya News

ਬਰਨਾਲਾ , 19 Dec 2024

Last updated on: Dec 19, 2024, 00:00 IST

ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਅਨੁਸਾਰ ਜ਼ਿਲ੍ਹਾ ਬਰਨਾਲਾ 'ਚ ਸਕੂਲੀ ਬੱਸਾਂ ਦੀ ਚੈਕਿੰਗ ਕੀਤੀ ਗਈ। ਮਾਨਯੋਗ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਦੀ ਰਹਿਨੁਮਾਈ ਹੇਠ ਸ਼੍ਰੀ ਗੁਰਵੀਰ ਸਿੰਘ ਕੋਹਲੀ ਉਪ ਮੰਡਲ ਮੈਜਿਸਟ੍ਰੇਟ ਅਤੇ ਸ਼੍ਰੀ ਕੁਲਵਿੰਦਰ ਸਿੰਘ ਰੰਧਾਵਾ ਜ਼ਿਲ੍ਹਾ ਪ੍ਰੋਗਰਾਮ ਅਫਸਰ ,ਬਰਨਾਲਾ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਵੱਖ ਵੱਖ ਸਕੂਲਾਂ ਦੀਆਂ ਬੱਸਾਂ ਦੀ ਚੈਕਿੰਗ ਕੀਤੀ ਗਈ ਤਾਂ ਜੋ ਮਾਨਯੋਗ ਹਾਈ ਕੋਰਟ ਦੇ ਹੁਕਮਾਂ ਦੀ ਇੰਨ ਬਿੰਨ ਪਾਲਣਾ ਸਕੂਲੀ ਬੱਚਿਆਂ ਦੀ ਸੁਰੱਖਿਆ ਲਈ ਕੀਤੀ ਜਾ ਸਕੇ।

ਇਸ ਮੋਕੇ ਮਦਰ ਟੀਚਰ ਇੰਟਰਨੈਸ਼ਨਲ ਸਕੂਲ, ਵੀ.ਵੀ ਐੱਮ ਇੰਟਰਨੈਸ਼ਨਲ ਸਕੂਲ ਅਤੇ ਬਾਬਾ ਗਾਂਧਾ ਪਬਲਿਕ ਸਕੂਲ ਬਰਨਾਲਾ ਅਤੇ ਹੋਰ ਕਈ ਸਕੂਲਾਂ ਦੀਆਂ ਸਕੂਲ ਵੈਨਾਂ ਦੀ ਚੈਕਿੰਗ ਕੀਤੀ ਗਈ। ਜ਼ਿਲ੍ਹਾ ਪ੍ਰੋਗਰਾਮ ਅਫਸਰ ਕੁਲਵਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਵੱਲੋ ਸਮੇਂ-ਸਮੇਂ 'ਤੇ ਸਕੂਲਾਂ ਦੇ ਪ੍ਰਿੰਸੀਪਲ ਅਤੇ ਸਕੂਲ  ਡਰਾਈਵਰਾਂ ਨੂੰ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਹਿਦਾਇਤਾਂ ਬਾਰੇ ਜਾਣੂ ਕਰਵਾਇਆ ਜਾਂਦਾ ਹੈ। 

ਇਨ੍ਹਾਂ 'ਚ ਮੁਖ ਤੌਰ 'ਤੇ ਸੀ.ਸੀ.ਟੀ.ਵੀ ਕੈਮਰਾ, ਖਿੜਕੀ 'ਤੇ ਲੋਹੇ ਦੀ ਗਰਿੱਲ, ਫਸਟ ਏਡ ਬਾਕਸ, ਲੇਡੀ ਕਡੰਕਟਰ, ਅੱਗ ਬੁਝਾਊ ਯੰਤਰ, ਲਾਇੰਸਸ ਆਦਿ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ। ਉਪ ਮੰਡਲ ਮੈਜਿਸਟ੍ਰੇਟ ਦਫਤਰ ਵੱਲੋਂ ਸੁਪਰਡੈਂਟ ਕਮਲਜੀਤ ਸਿੰਘ ਸ਼ਾਦ, ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਗੁਰਜੀਤ ਕੌਰ, ਰੁਪਿੰਦਰ ਸਿੰਘ ਬਾਲ ਸੁਰੱਖਿਆ ਅਫਸਰ (ਆਈ.ਸੀ) ਅਤੇ ਬਰਜਿੰਦਰਪਾਲ ਸਿੰਘ ਉਪ ਜ਼ਿਲ੍ਹਾ ਸਿੱਖਿਆ ਅਫਸਰ ਅਤੇ ਨੀਰਜ ਕੁਮਾਰ ਸਿੰਗਲਾ ਜ਼ਿਲ੍ਹਾ ਕਆਰਡੀਨੇਟਰ ਵੱਲੋਂ ਡਰਾਈਵਰਾਂ ਨੂੰ ਦੱਸਿਆ ਕਿ ਬੱਚਿਆਂ ਦੀ ਸੁਰੱਖਿਆ ਨੂੰ ਉਹ ਪਹਿਲ ਦੇਣ ਅਤੇ ਪਾਲਿਸੀ ਤਹਿਤ ਜੋ ਵੀ ਨਿਯਮ ਹਨ ਉਹ ਜਲਦ ਤੋਂ ਜਲਦ ਪੂਰਾ ਕਰਨ। 

ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵਿੱਚੋਂ ਸ਼੍ਰੀ ਲੱਖਾ ਸਿੰਘ, ਸ਼੍ਰੀ ਬਲਵਿੰਦਰ ਸਿੰਘ, ਜ਼ਿਲ੍ਹਾ ਟ੍ਰਰਾਸਪੋਰਟ ਅਫਸਰ ਵੱਲੋਂ ਐਸ.ਆਈ ਰਣਧੀਰ ਸਿੰਘ, (ਟ੍ਰੈਫਿਕ ਇੰਨਚਾਰਜ), ਏ.ਐਸ.ਆਈ ਗੁਰਚਰਨ ਸਿੰਘ, ਏ.ਐਸ.ਆਈ ਸੁਖਦੇਵ ਸਿੰਘ, ਹਵਲਦਾਰ ਬਲਵੀਰ ਸਿੰਘ, ਹਵਲਦਾਰ ਜਗਤਾਰ ਸਿੰਘ ਸਮੇਤ ਟੀਮ ਸ਼ਾਮਿਲ ਸਨ।

 

Tags: Safe School Vahan Policy , School , School Bus , Transport , School Buses , Safe School Transport Policy , Barnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD