Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਨਿਯਮਾਂ ਦੀ ਇੰਨ੍ਹ-ਬਿੰਨ੍ਹ ਪਾਲਣਾ ਯਕੀਨੀ ਬਣਾਉਣ ਦੀ ਹਦਾਇਤ

ਚੋਣ ਪ੍ਰਕਿਰਿਆ ਨੂੰ ਆਜ਼ਾਦ, ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਕੀਤਾ ਜਾਵੇਗਾ ਮੁਕੰਮਲ : ਰਾਹੁਲ

Rahul, DC Tarn Taran, Tarn Taran, Deputy Commissioner Tarn Taran, Sandeep Kumar

Web Admin

Web Admin

5 Dariya News

ਤਰਨ ਤਾਰਨ , 19 Dec 2024

Last updated on: Dec 19, 2024, 00:00 IST

ਜ਼ਿਲ੍ਹਾ ਤਰਨ ਤਾਰਨ ਵਿੱਚ ਨਗਰ ਪੰਚਾਇਤ ਖੇਮਕਰਨ ਦੀਆਂ ਆਮ ਚੋਣਾਂ 2024 ਅਤੇ ਨਗਰ ਪੰਚਾਇਤ ਭਿੱਖੀਵਿੰਡ ਦੇ ਵਾਰਡ ਨੰਬਰ 13 (ਔਰਤਾਂ ਲਈ ਰਾਖਵਾਂ) ਦੀ ਜ਼ਿਮਨੀ ਚੋਣ ਲਈ ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਚੋਣ ਆਬਜ਼ਰਵਰ ਵਜੋਂ ਤਾਇਨਾਤ ਆਈ. ਏ. ਐਸ. ਅਧਿਕਾਰੀ ਸ੍ਰੀ ਸੰਦੀਪ ਕੁਮਾਰ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਚੋਣ ਅਮਲ ਨੂੰ ਪੂਰੀ ਸੁਤੰਤਰਤਾ, ਨਿਰਪੱਖਤਾ ਅਤੇ ਨਿਰਵਿਘਨ ਢੰਗ ਨਾਲ ਨੇਪਰੇ ਚਾੜ੍ਹਨ ਲਈ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ।

ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਅਤੇ ਐੱਸ. ਐੱਸ. ਪੀ. ਤਰਨ ਤਾਰਨ ਸ੍ਰੀ ਅਭਿਮਨਿਊ ਰਾਣਾ ਦੇ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਚੋਣ ਆਬਜ਼ਰਵਰ ਸ੍ਰੀ ਸੰਦੀਪ ਕੁਮਾਰ ਨੇ ਇਹ ਚੋਣਾਂ ਨਿਰਪੱਖ, ਪਾਰਦਰਸ਼ੀ ਅਤੇ ਅਮਨ-ਅਮਾਨ ਨਾਲ ਕਰਵਾਉਣ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਨਿਯਮਾਂ ਦੀ ਇੰਨ-ਬਿੰਨ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ। 

ਉਨ੍ਹਾਂ ਪੋਲਿੰਗ ਬੂਥਾਂ, ਚੋਣ ਅਮਲੇ ਦੀ ਸਿਖ਼ਲਾਈ, ਡਿਸਪੈਚ ਅਤੇ ਕੁਲੈਕਸ਼ਨ ਸੈਂਟਰ, ਵੋਟਾਂ ਪੈਣ ਤੋਂ ਬਾਅਦ ਈ. ਵੀ. ਐਮਜ਼ ਨੂੰ ਸਟਰਾਂਗ ਰੂਮ ਵਿੱਚ ਰੱਖਣ ਤੇ ਫੋਰਸ ਦੀ ਤਾਇਨਾਤੀ ਸਮੇਤ ਹੋਰ ਪ੍ਰਬੰਧਾਂ ਦਾ ਵੀ ਜਾਇਜ਼ਾ ਲਿਆ। ਇਸ ਮੌਕੇ ਸ੍ਰੀ ਸੰਦੀਪ ਕੁਮਾਰ ਨੇ ਕਿਹਾ ਕਿ ਇਨ੍ਹਾਂ ਚੋਣਾਂ ਨੂੰ ਪੂਰੀ ਸੰਜੀਦਗੀ ਨਾਲ ਲਿਆ ਜਾਵੇ।

ਰਿਟਰਨਿੰਗ ਅਧਿਕਾਰੀ ਅਤੇ ਹੋਰ ਚੋਣ ਅਮਲਾ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਾ ਯਕੀਨੀ ਬਣਾਉਣ।ਉਨ੍ਹਾਂ ਵੱਲੋਂ ਚੋਣ ਡਿਊਟੀ ’ਤੇ ਤਾਇਨਾਤ ਪੁਲਿਸ ਅਧਿਕਾਰੀਆਂ ਨੂੰ ਵੀ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਪੂਰੀ ਤਰ੍ਹਾਂ ਚੌਕਸ ਤੇ ਮੁਸਤੈਦ ਰਹਿਣ ਲਈ ਕਿਹਾ ਗਿਆ।

ਇਸ ਮੌਕੇ ਜ਼ਿਲ੍ਹਾ ਚੋਣ ਅਫ਼ਸਰ ਤਰਨ ਤਾਰਨ ਸ੍ਰੀ ਰਾਹੁਲ ਨੇ ਚੋਣ ਆਬਜ਼ਰਵਰ ਨੂੰ ਰਾਜ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਦੀ ਪੂਰੀ ਤਰ੍ਹਾਂ ਪਾਲਣਾ ਦਾ ਭਰੋਸਾ ਦਿਵਾਉਂਦਿਆਂ ਕਿਹਾ ਕਿ ਚੋਣ ਜ਼ਾਬਤੇ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਚੋਣ ਪ੍ਰਕਿਰਿਆ ਸੁਚਾਰੂ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਪੁਲਿਸ ਵਿਭਾਗ ਨਾਲ ਬਿਹਤਰ ਤਾਲਮੇਲ ਕੀਤਾ ਗਿਆ ਹੈ। 

ਉਨ੍ਹਾਂ ਕਿਹਾ ਕਿ ਚੋਣ ਅਮਲੇ ਦੀਆਂ ਰਿਹਰਸਲਾਂ ਕਰਵਾਈਆ ਗਈਆਂ ਹਨ। ਇਸ ਤੋਂ ਇਲਾਵਾ ਸਟਰਾਂਗ ਰੂਮ ਅਤੇ ਵੋਟਾਂ ਪਵਾਉਣ ਸਬੰਧੀ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਗਏ ਹਨ। ਉਨ੍ਹਾਂ ਕਿਹਾ ਕਿ ਸਮੁੱਚੀ ਚੋਣ ਪ੍ਰਕਿਰਿਆ ਨੰੁ ਆਜ਼ਾਦ, ਪਾਰਦਰਸ਼ੀ ਤੇ ਸ਼ਾਂਤੀਪੂਰਵਕ ਢੰਗ ਨਾਲ ਮੁਕੰਮਲ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ 21 ਦਸੰਬਰ ਨੂੰ ਨਗਰ ਪੰਚਾਇਤ ਖੇਮਕਰਨ ਦੀਆਂ ਆਮ ਚੋਣਾਂ ਲਈ ਕੁੱਲ 13 ਵਾਰਡਾਂ ਵਿੱਚੋਂ ਵਾਰਡ ਨੰਬਰ 03, 06, 08, 11 ਅਤੇ 13 ਵਿੱਚ ਚੋਣ ਹੋ ਰਹੀ ਹੈ ਅਤੇ 8 ਵਾਰਡਾਂ ਵਿੱਚ ਉਮੀਦਵਾਰ ਨਿਰਵਿਰੋਧ ਚੁਣੇ ਗਏ ਹਨ। ਇਸ ਤੋਂ ਇਲਾਵਾ ਨਗਰ ਪੰਚਾਇਤ ਭਿੱਖੀਵਿੰਡ ਦੇ ਵਾਰਡ ਨੰਬਰ 13 (ਔਰਤਾਂ ਲਈ ਰਾਖਵਾਂ) ਦੀ ਜ਼ਿਮਨੀ ਚੋਣ ਹੋਵੇਗੀ।

ਇਸ ਮੌਕੇ ਐੱਸ. ਐੱਸ. ਪੀ. ਤਰਨ ਤਾਰਨ ਸ੍ਰੀ ਅਭਿਮਨਿਊ ਰਾਣਾ ਨੇ ਸੁਰੱਖਿਆ ਸਬੰਧੀ ਇੰਤਜ਼ਾਮ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਪੁਲਿਸ ਵੱਲੋਂ ਪਹਿਲਾਂ ਹੀ ਚੌਕਸੀ ਵਧਾ ਦਿੱਤੀ ਗਈ ਹੈ ਅਤੇ ਚੋਣਾਂ ਦੌਰਾਨ ਲੋੜੀਂਦੀ ਫੋਰਸ ਤਾਇਨਾਤ ਕੀਤੀ ਕੀਤੀ ਜਾਵੇਗੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀ ਸੰਜੀਵ ਸ਼ਰਮਾ, ਰਿਟਰਨਿੰਗ ਅਫ਼ਸਰ ਤੇ ਐੱਸ. ਡੀ. ਐੱਮ. ਭਿੱਖੀਵਿੰਡ ਸ੍ਰੀ ਗੁਰਦੇਵ ਸਿੰਘ ਧੰਮ ਅਤੇ ਐੱਸ. ਪੀ. ਹੈੱਡਕੁਆਟਰ ਸ਼੍ਰੀਮਤੀ ਪਰਵਿੰਦਰ ਕੌਰ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ।

 

Tags: Rahul , DC Tarn Taran , Tarn Taran , Deputy Commissioner Tarn Taran , Sandeep Kumar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD