Thursday, 04 June 2026

 

 

ਖ਼ਾਸ ਖਬਰਾਂ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ

 

ਸਮਾਜਿਕ ਬੁਰਾਈਆਂ,ਨਸ਼ਿਆਂ ਦੇ ਖਾਤਮੇ ਲਈ ਔਰਤਾਂ/ਲੜਕੀਆਂ ਦਾ ਸਹਿਯੋਗ ਜ਼ਰੂਰੀ : ਕੁਲਤਾਰ ਸਿੰਘ ਸੰਧਵਾਂ

ਪੰਜਾਬ ਦੀਆਂ ਧੀਆਂ ਨੇ ਹਰ ਖੇਤਰ ਵਿੱਚ ਰਾਜ ਅਤੇ ਦੇਸ਼ ਦਾ ਨਾਮ ਰੋਸ਼ਨ ਕੀਤਾ

Kultar Singh Sandhwan, AAP, Aam Aadmi Party, AAP Punjab, Aam Aadmi Party Punjab, Government of Punjab, Punjab Government, Vineet Kumar, DC Faridkot, Deputy Commissioner Faridkot, Faridkot

Web Admin

Web Admin

5 Dariya News

ਫਰੀਦਕੋਟ , 19 Dec 2024

Last updated on: Dec 19, 2024, 00:00 IST

ਪੰਜਾਬ ਦੀਆਂ ਧੀਆਂ ਹਰ ਖੇਤਰ ਵਿੱਚ ਰਾਜ ਤੇ ਦੇਸ਼ ਦਾ ਨਾਮ ਰੋਸ਼ਨ ਕੀਤਾ ਹੈ ਤੇ ਧੀਆਂ ਸਾਡੇ ਲਈ ਵੱਡਾ ਮਾਣ ਹਨ। ਇਹ ਪ੍ਰਗਟਾਵਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ.ਕੁਲਤਾਰ ਸਿੰਘ ਸੰਧਵਾਂ ਨੇ ਅੱਜ ਫਰੀਦਕੋਟ ਦੇ ਨਹਿਰੂ ਸਟੇਡੀਅਮ ਵਿਖੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਸ਼ਿਰਕਤ ਕਰਨ ਮੌਕੇ ਕੀਤਾ । 

ਉਨ੍ਹਾਂ ਸਮਾਗਮ ਦੇ ਆਯੋਜਕ, ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਵਧਾਈ ਦਿੰਦਿਆਂ ਕਿਹਾ ਕਿ ਔਰਤਾਂ ਤੇ ਲੜਕੀਆਂ ਨੇ ਹਰ ਖੇਤਰ ਵਿੱਚ ਵੱਡੀਆਂ ਮੱਲਾਂ ਮਾਰ ਕੇ ਸੂਬੇ ਤੇ ਦੇਸ਼ ਦਾ ਨਾਮ ਰੋਸ਼ਨ ਕੀਤਾ ਹੈ। ਆਪਣੇ ਸੰਬੋਧਨ ਵਿੱਚ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਸਮਾਜ ਵਿੱਚੋਂ ਨਸ਼ਿਆਂ ਤੇ ਸਮਾਜਿਕ ਬੁਰਾਈਆਂ ਦੇ ਖਾਤਮੇ ਲਈ ਔਰਤਾਂ ਤੇ ਲੜਕੀਆਂ ਸਭ ਤੋਂ ਵੱਧ ਰੋਲ ਅਦਾ ਕਰ ਸਕਦੀਆਂ ਹਨ। 

ਉਹਨਾਂ ਕਿਹਾ ਕਿ ਬੱਚਿਆਂ ਨੂੰ ਬੁਰੀ ਸੰਗਤ ਤੋਂ ਦੂਰ ਰੱਖ ਕੇ ਉਨ੍ਹਾਂ ਨੂੰ ਖੇਡਾਂ ਤੇ ਹੋਰ ਉਸਾਰੂ ਗਤੀਵਿਧੀਆਂ ਵੱਲ ਲਗਾਉਣਾ ਸਮੇਂ ਦੀ ਲੋੜ ਹੈ ਤੇ ਬੱਚਿਆਂ ਨੂੰ ਵੱਧ ਤੋਂ ਵੱਧ ਨੈਤਿਕ ਸਿੱਖਿਆ ਦਿੱਤੀ ਜਾਵੇ। ਇਸ ਮੌਕੇ ਉਨ੍ਹਾਂ ਲੜਕੀਆਂ ਨੂੰ ਇਹ ਵੀ ਸੰਦੇਸ਼ ਦਿੱਤਾ ਕਿ ਉਹ ਲੋਕਾਂ ਨੂੰ ਵੱਧ ਤੋਂ ਵੱਧ ਟਰੈਫਿਕ ਨਿਯਮਾਂ ਸਬੰਧੀ ਜਾਗਰੂਕ ਕਰਨ ਤਾਂ ਜੋ ਸੜਕੀ ਆਵਾਜਾਈ ਸਬੰਧੀ ਹੁੰਦੀਆਂ ਦੁਰਘਟਨਾਵਾਂ ਨੂੰ ਰੋਕਿਆ ਜਾ ਸਕੇ।

ਉਨ੍ਹਾਂ ਕਿਹਾ ਕਿ ਹੁਣ ਸਮਾਂ ਹੈ ਕਿ ਬੱਚਿਆਂ ਨੂੰ ਤਕਨੀਕੀ ਸਿੱਖਿਆ ਦਿੱਤੀ ਜਾਵੇ ਤਾਂ ਜੋ ਉਨ੍ਹਾਂ ਲਈ ਦੇਸ਼ ਵਿਦੇਸ਼ ਵਿੱਚ ਵੱਧ ਤੋਂ ਵੱਧ ਰੁਜ਼ਗਾਰ ਦੇ ਮੌਕੇ ਪ੍ਰਾਪਤ ਹੋ ਸਕਣ।  ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਇਹ ਉਪਰਾਲਾ ਕੀਤਾ ਜਾ ਰਿਹਾ ਹੈ ਕਿ ਨੌਜਵਾਨਾਂ ਨੂੰ ਘਰ ਬੈਠੇ ਵਿਦੇਸ਼ੀ ਕੰਪਨੀਆਂ ਵਿੱਚ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਦਿਵਾਏ ਜਾਣ ਅਤੇ ਇਸ ਲਈ ਵਿਦੇਸ਼ੀ ਕੰਪਨੀਆਂ ਨਾਲ ਗੱਲਬਾਤ ਵੀ ਚੱਲ ਰਹੀ ਹੈ। 

ਇਸ ਮੌਕੇ ਸ. ਸੰਧਵਾ ਨੇ ਵੱਖ ਵੱਖ ਖੇਤਰਾਂ ਵਿੱਚ ਪ੍ਰਾਪਤੀਆਂ ਕਰਨ ਵਾਲੀਆਂ ਲੜਕੀਆਂ/ਔਰਤਾਂ ਨੂੰ ਸਨਮਾਨਿਤ ਵੀ ਕੀਤਾ ਅਤੇ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਵੱਖ-ਵੱਖ ਕੰਪਨੀਆਂ ਦੁਆਰਾ ਸਿਲੈਕਟ ਕੀਤੀਆਂ ਗਈਆਂ ਲੜਕੀਆਂ ਨੂੰ ਨੌਕਰੀਆਂ ਦੇ ਨਿਯੁਕਤੀ ਪੱਤਰ ਵੀ ਵੰਡੇ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਮਕਸਦ ਹੈ ਕਿ ਲੜਕੀਆਂ/ਔਰਤਾਂ ਨੂੰ ਸਰਕਾਰੀ ਨੌਕਰੀਆਂ ਦੇ ਨਾਲ-ਨਾਲ ਪ੍ਰਾਈਵੇਟ ਨੌਕਰੀਆਂ ਵੀ ਮੁਹੱਈਆ ਕਰਵਾਈਆਂ ਜਾਣ ਤਾਂ ਜੋ ਔਰਤਾਂ ਆਪਣੇ ਪੈਰਾਂ ਦੇ ਖੜ੍ਹੀਆਂ ਹੋ ਕੇ ਸਮਾਜ ਵਿੱਚ ਹੋਰ ਅੱਗੇ ਆ ਸਕਣ। ਇਸ ਮੌਕੇ ਮੰਚ ਸੰਚਾਲਨ ਦੀ ਭੂਮਿਕਾ ਸ੍ਰੀ ਜਸਬੀਰ ਜੱਸੀ ਵੱਲੋਂ ਨਿਭਾਈ ਗਈ ।

ਇਸ ਮੌਕੇ ਡੀ.ਆਈ.ਜੀ. ਸ੍ਰੀ ਅਸ਼ਵਨੀ ਕੁਮਾਰ, ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ, ਐਸ.ਐਸ.ਪੀ ਡਾ. ਪ੍ਰੱਗਿਆ ਜੈਨ, ਚੇਅਰਮੈਨ ਪਲਾਨਿੰਗ ਬੋਰਡ ਸ. ਸੁਖਜੀਤ ਸਿੰਘ ਢਿੱਲਵਾਂ, ਜਿਲ੍ਹਾ ਪ੍ਰੋਗਰਾਮ ਅਫਸਰ ਰਤਨਦੀਪ ਸੰਧੂ, ਜਿਲ੍ਹਾ ਬਾਲ ਸੁਰੱਖਿਆ ਅਫਸਰ ਅਮਨਦੀਪ ਸਿੰਘ ਸੋਢੀ, ਸੁਖਵੰਤ ਸਿੰਘ ਪੱਕਾ, ਅਮਨਦੀਪ ਸਿੰਘ ਪੀ.ਏ. ਹਾਜ਼ਰ ਸਨ।

 

Tags: Kultar Singh Sandhwan , AAP , Aam Aadmi Party , AAP Punjab , Aam Aadmi Party Punjab , Government of Punjab , Punjab Government , Vineet Kumar , DC Faridkot , Deputy Commissioner Faridkot , Faridkot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD