Wednesday, 17 June 2026

 

 

ਖ਼ਾਸ ਖਬਰਾਂ ਫਰਜ਼ੀ ਵੀਡੀਓ ਵਿੱਚ ਮੈਂ ਨਹੀਂ ਹਾਂ : ਭਗਵੰਤ ਸਿੰਘ ਮਾਨ ਵੱਖ-ਵੱਖ ਕਰਮਚਾਰੀ ਐਸੋਸੀਏਸ਼ਨਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਜਲਦ ਪੂਰੀਆਂ ਕੀਤੀਆਂ ਜਾਣਗੀਆਂ : ਹਰਪਾਲ ਸਿੰਘ ਚੀਮਾ ਅਕਾਲ ਤਖ਼ਤ ਸਾਹਿਬ ਨਾਲ ਮੱਥਾ ਨਾ ਲਾਵੇ ਭਗਵੰਤ ਮਾਨ, ਜਿਨ੍ਹਾਂ ਨੇ ਮੱਥਾ ਲਾਇਆ ਉਨ੍ਹਾਂ ਦਾ ਕੱਖ ਨਹੀਂ ਰਿਹਾ : ਕੇਵਲ ਸਿੰਘ ਢਿੱਲੋਂ ਡਾ: ਹਿਮਾਂਸ਼ੂ ਅਗਰਵਾਲ ਨੇ 50 ਨੌਜਵਾਨਾਂ ਲਈ ਪਬਲਿਕ ਪਾਲਿਸੀ ਇੰਟਰਨਸ਼ਿਪ ਦੀ ਸ਼ੁਰੂਆਤ ਕੀਤੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ "ਗੁਰੂ ਦ੍ਰੋਹੀ" ਐਲਾਨੇ ਗਏ ਮਾਨ ਨੂੰ ਇੱਕ ਪਲ ਵੀ ਕੁਰਸੀ 'ਤੇ ਰਹਿਣ ਦਾ ਨੈਤਿਕ ਅਧਿਕਾਰ ਨਹੀਂ : ਤਰੁਣ ਚੁਘ ਮਾਵਾਂ ਦੀ ਸਿਹਤ ਸੰਭਾਲ ਸੇਵਾਵਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਬਰਦਾਸ਼ਤ ਨਹੀਂ ਹੋਵੇਗੀ : ਹਿਮਾਂਸ਼ੂ ਜੈਨ ਲੋਕ ਮਿਲਣੀ ਸਮਾਗਮਾਂ ਰਾਹੀਂ ਸਰਕਾਰ ਤੇ ਲੋਕਾਂ ਵਿਚਕਾਰ ਮਜ਼ਬੂਤ ਹੋ ਰਿਹਾ ਸੰਪਰਕ : ਤਰੁਨਪ੍ਰੀਤ ਸਿੰਘ ਸੌਂਦ ਭੂਰੀਵਾਲੇ ਪਰੰਪਰਾ ਤਹਿਤ ਜਾਤੀ, ਧਰਮ ਤੇ ਫਿਰਕਾਪ੍ਰਸਤੀ ਦਾ ਪਾੜਾ ਖਤਮ ਕਰਨ ’ਤੇ ਜ਼ੋਰ ਦੇਣਾ ਸਲਾਘਾਯੋਗ - ਜਸਵੀਰ ਸਿੰਘ ਗੜ੍ਹੀ ਪੰਜਾਬ ਪੁਲਿਸ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ 'ਛਬੀਲ' ਲਗਾਈ ਗਈ ਐਲਪੀਯੂ ਨੇ 7ਵੇਂ ਐਲਪੀਯੂ ਨੇਸਟ (ਐਨਈਐਸਟੀ) ਸਟੱਡੀ ਗ੍ਰਾਂਟ ਅਵਾਰਡ ਸਮਾਰੋਹ ਵਿੱਚ 58 ਹੋਣਹਾਰ ਵਿਦਿਆਰਥੀਆਂ ਨੂੰ ₹58 ਲੱਖ ਦੀ ਸਟੱਡੀ ਗ੍ਰਾਂਟ ਪ੍ਰਦਾਨ ਕੀਤੀ ਪੰਜਾਬ ਮੰਡੀ ਬੋਰਡ ਨੇ ਸਿਰਜੇ ਵਿਕਾਸ ਦੇ ਨਵੇਂ ਕੀਰਤੀਮਾਨ : ਹਰਚੰਦ ਸਿੰਘ ਬਰਸਟ ਰਾਹੁਲ ਚਾਬਾ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਰੋਡ ਸੇਫਟੀ ਕਮੇਟੀ ਦੀ ਮੀਟਿੰਗ ਹੋਈ ਵਿਸ਼ੇਸ਼ ਗਹਿਰੀ ਸੁਧਾਈ : ਬੀ.ਐਲ.ਓਜ਼ ਅਤੇ ਸੁਪਰਵਾਈਜ਼ਰਾਂ ਦੀ ਟ੍ਰੇਨਿੰਗ ਜਾਰੀ : ਹਰਪ੍ਰੀਤ ਸਿੰਘ ਐੱਸ.ਆਈ.ਆਰ. ਪ੍ਰੋਗਰਾਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਬੀ.ਐਲ.ਓਜ਼ ਨੂੰ ਦਿੱਤੀ ਜਾ ਰਹੀ ਵਿਸ਼ੇਸ਼ ਟ੍ਰੇਨਿੰਗ : ਆਸ਼ਿਕਾ ਜੈਨ ਗੁਰਦਿੱਤ ਸਿੰਘ ਸੇਖੋਂ ਅਤੇ ਗਗਨਦੀਪ ਸਿੰਘ ਧਾਲੀਵਾਲ ਨੇ ਗਿਆਨੀ ਜ਼ੈਲ ਸਿੰਘ ਐਵਿਨਿਊ ਵਿਖੇ 67.91 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਚਿਤਕਾਰਾ ਯੂਨੀਵਰਸਿਟੀ ਦੇ ਸਟਾਰਟਅੱਪਸ ਨੇ ਮਾਈਕਰੋਸਾਫਟ ਅਤੇ ਆਈਆਈਐਮ ਲਖਨਊ ਵਿਖੇ ਨਵੀਨਤਾ ਦਾ ਪ੍ਰਦਰਸ਼ਨ ਕੀਤਾ 40 ਸਾਲਾਂ ਬਾਅਦ ਘੁਮਾਣ ਛੱਪੜ ਦੀ ਹੋਈ ਸਫਾਈ-ਪਿੰਡ ਵਾਸੀਆਂ ਨੂੰ ਮਿਲੀ ਵੱਡੀ ਰਾਹਤ : ਐਡਵੋਕੇਟ ਅਮਰਪਾਲ ਸਿੰਘ "ਸਾਡੇ ਬਜ਼ੁਰਗ ਸਾਡਾ ਮਾਣ": ਬਜ਼ੁਰਗਾਂ ਦੇ ਸਨਮਾਨ ਅਤੇ ਸੁਰੱਖਿਆ ਲਈ ਪੰਜਾਬ ਸਰਕਾਰ ਦੀ ਅਹਿਮ ਪਹਿਲ ; ਬਿਰਧ ਘਰਾਂ ਲਈ 4.10 ਕਰੋੜ ਰੁਪਏ ਜਾਰੀ : ਡਾ. ਬਲਜੀਤ ਕੌਰ ਹਰਜੋਤ ਸਿੰਘ ਬੈਂਸ ਨੇ ਰਾਤ 1 ਵਜੇ ਅੰਮ੍ਰਿਤਸਰ ਵਿੱਚ ਸਫ਼ਾਈ ਮੁਹਿੰਮ ਦੀ ਕੀਤੀ ਅਗਵਾਈ ਅਮਨ ਅਰੋੜਾ ਦੀ ਹਾਜ਼ਰੀ ਵਿੱਚ ਪਰਦੀਪ ਕੌਰ ਬਿਗੜਵਾਲ ਅਤੇ ਸੰਦੀਪ ਵਿਰਕ ਸੋਨੀ ਨੇ ਸੰਭਾਲਿਆ ਕਾਰਜਭਾਰ ਨਵਦੀਪ ਕੌਰ ਸੰਘਰੇੜੀ ਅਤੇ ਦਵਿੰਦਰ ਸਿੰਘ ਨੇ ਅਮਨ ਅਰੋੜਾ ਦੀ ਮੌਜੂਦਗੀ ਵਿੱਚ ਸੰਭਾਲਿਆ ਅਹੁਦਾ

 

ਭਾਜਪਾ ਦਾ ਸੰਵਿਧਾਨ ਨੂੰ ਕਮਜ਼ੋਰ ਕਰਨ ਦਾ ਏਜੰਡਾ ਇੱਕ ਵਾਰ ਫਿਰ ਹੋਇਆ ਬੇਨਕਾਬ : ਆਪ

ਆਪ ਪੰਜਾਬ ਨੇ ਡਾ. ਬੀ.ਆਰ. ਅੰਬੇਡਕਰ ਬਾਰੇ ਅਮਿਤ ਸ਼ਾਹ ਦੀ ਟਿੱਪਣੀ ਦੀ ਸਖ਼ਤ ਨਿੰਦਾ ਕੀਤੀ, ਕਿਹਾ ਤੁਰੰਤ ਮੁਆਫ਼ੀ ਮੰਗਣ ਗ੍ਰਹਿ ਮੰਤਰੀ

Harbhajan Singh ETO, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Balkar Singh, Deepak Bali, Amritpal Singh, Gurinder Singh Shergill, HS Sandhu, Mangal Singh Basi, Gurcharan Singh Channi, Dr. BR Ambedkar, Amit Shah

Web Admin

Web Admin

5 Dariya News

ਜਲੰਧਰ , 19 Dec 2024

Last updated on: Dec 19, 2024, 00:00 IST

ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸੰਸਦ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਡਾ. ਬੀ.ਆਰ. ਅੰਬੇਡਕਰ ਬਾਰੇ ਅਪਮਾਨਜਨਕ ਟਿੱਪਣੀਆਂ ਲਈ ਉਨ੍ਹਾਂ ਦੀ ਸਖ਼ਤ ਨਿਖੇਧੀ ਕੀਤੀ ਹੈ। 'ਆਪ' ਆਗੂਆਂ ਨੇ  ਇਸ ਟਿੱਪਣੀ ਨੂੰ ਭਾਰਤੀ ਸੰਵਿਧਾਨ ਦੇ ਨਿਰਮਾਤਾ ਦਾ ਅਪਮਾਨ ਕਰਾਰ ਦਿੰਦਿਆਂ ਭਾਜਪਾ ਅਤੇ ਆਰਐਸਐਸ 'ਤੇ ਦਲਿਤ ਵਿਰੋਧੀ ਅਤੇ ਸੰਵਿਧਾਨ ਵਿਰੋਧੀ ਏਜੰਡਾ ਚਲਾਉਣ ਦਾ ਦੋਸ਼ ਲਾਇਆ।

ਵੀਰਵਾਰ ਨੂੰ ਜਲੰਧਰ ਵਿੱਚ ਇੱਕ ਪ੍ਰੈਸ ਕਾਨਫ਼ਰੰਸ ਦੌਰਾਨ ਮੀਡੀਆ ਨੂੰ ਸੰਬੋਧਨ ਕਰਦਿਆਂ ਮੰਤਰੀ ਹਰਭਜਨ ਸਿੰਘ ਈਟੀਓ ਨੇ ਗ੍ਰਹਿ ਮੰਤਰੀ ਦੀ ਟਿੱਪਣੀ ਦੀ ਨਿਖੇਧੀ ਕਰਦਿਆਂ ਕਿਹਾ ਕਿ ਸੰਸਦ ਵਿੱਚ ਦਿੱਤਾ ਅਮਿਤ ਸ਼ਾਹ ਦਾ ਬਿਆਨ ਘਿਣਾਉਣਾ ਅਤੇ ਉਨ੍ਹਾਂ ਕਰੋੜਾਂ ਭਾਰਤੀਆਂ ਲਈ ਦੁਖਦਾਈ ਹੈ ਜੋ ਡਾ. ਅੰਬੇਡਕਰ ਨੂੰ ਗੁਰੂ ਮੰਨਦੇ ਹਨ। 

ਬਾਬਾ ਸਾਹਿਬ ਨੇ ਇੱਕ ਅਜਿਹਾ ਸੰਵਿਧਾਨ ਬਣਾਇਆ ਜਿਸ ਨੇ ਇੱਕ ਖੰਡਿਤ ਰਾਸ਼ਟਰ ਨੂੰ ਇੱਕਜੁੱਟ ਕੀਤਾ ਅਤੇ ਦਲਿਤਾਂ ਦੇ ਅਧਿਕਾਰਾਂ ਦੀ ਰੱਖਿਆ ਕੀਤੀ। ਉਨ੍ਹਾਂ ਕਿਹਾ ਕਿ ਸੰਵਿਧਾਨ ਅਤੇ ਇਸ ਦੀਆਂ ਕਦਰਾਂ-ਕੀਮਤਾਂ ਨੂੰ ਕਮਜ਼ੋਰ ਕਰਨ ਦਾ ਭਾਜਪਾ ਦਾ ਲੁਕਵਾਂ ਏਜੰਡਾ ਇਕ ਵਾਰ ਫਿਰ ਬੇਨਕਾਬ ਹੋ ਗਿਆ ਹੈ। 

'ਆਪ' ਅਜਿਹੀਆਂ ਕੋਸ਼ਿਸ਼ਾਂ ਨੂੰ ਕਾਮਯਾਬ ਨਹੀਂ ਹੋਣ ਦੇਵੇਗੀ। ਉਨ੍ਹਾਂ ਨੇ ਅਮਿਤ ਸ਼ਾਹ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਡਾ. ਅੰਬੇਡਕਰ ਦੇ ਪੈਰੋਕਾਰਾਂ ਦੀ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਲਈ ਤੁਰੰਤ ਅਤੇ ਬਿਨਾਂ ਸ਼ਰਤ ਮੁਆਫ਼ੀ ਮੰਗਣ ਦੀ ਮੰਗ ਕੀਤੀ। ਇਸ ਪ੍ਰੈਸ ਕਾਨਫ਼ਰੰਸ ਵਿੱਚ ਵਿਧਾਇਕ ਬਲਕਾਰ ਸਿੰਘ, ਸੀਨੀਅਰ ਨੇਤਾ ਦੀਪਕ ਬਾਲੀ, ਅੰਮ੍ਰਿਤਪਾਲ ਸਿੰਘ, ਗੁਰਿੰਦਰ ਸਿੰਘ ਸ਼ੇਰਗਿੱਲ, ਐਚ.ਐਸ. ਸੰਧੂ, ਮੰਗਲ ਸਿੰਘ ਬਸੀ ਅਤੇ ਗੁਰਚਰਨ ਸਿੰਘ ਚੰਨੀ ਵੀ ਮੌਜੂਦ ਸਨ।

ਈਟੀਓ ਨੇ ਕਿਹਾ ਕਿ ਸਿਰਫ਼ ਆਮ ਆਦਮੀ ਪਾਰਟੀ ਹੀ ਸਾਡੇ ਆਜ਼ਾਦੀ ਘੁਲਾਟੀਆਂ ਅਤੇ ਸੰਵਿਧਾਨ ਦੇ ਨਿਰਮਾਤਾ ਨੂੰ ਬਣਦਾ ਸਤਿਕਾਰ ਦਿੰਦੀ ਹੈ।  ਉਨ੍ਹਾਂ ਨੇ ਸਰਕਾਰੀ ਦਫ਼ਤਰਾਂ ਵਿੱਚ ਡਾ. ਬੀ.ਆਰ. ਅੰਬੇਦਕਰ ਅਤੇ ਸ਼ਹੀਦ ਭਗਤ ਸਿੰਘ ਦੀਆਂ ਤਸਵੀਰਾਂ ਲਗਾਉਣ ਦੀ ਉਦਾਹਰਣ ਦੇ ਕੇ ਇਸ ਗੱਲ ਨੂੰ ਉਜਾਗਰ ਕੀਤਾ ਅਤੇ ਪਾਰਟੀ ਵੱਲੋਂ ਇਨ੍ਹਾਂ ਪ੍ਰਤੀਮਾਨਾਂ ਨੂੰ ਦਰਸਾਉਂਦੀਆਂ ਕਦਰਾਂ-ਕੀਮਤਾਂ ਦੀ ਸੰਭਾਲ ਅਤੇ ਸਨਮਾਨ ਕਰਨ ਦੀ ਵਚਨਬੱਧਤਾ 'ਤੇ ਜ਼ੋਰ ਦਿੱਤਾ। 

ਉਨ੍ਹਾਂ ਲੋਕਾਂ ਨੂੰ ਭਰੋਸਾ ਦਿਵਾਇਆ ਕਿ 'ਆਪ' ਸੰਵਿਧਾਨ ਨਾਲ ਛੇੜਛਾੜ ਜਾਂ ਹਾਸ਼ੀਏ 'ਤੇ ਰਹਿ ਰਹੇ ਭਾਈਚਾਰਿਆਂ ਦੇ ਅਧਿਕਾਰਾਂ ਨਾਲ ਛੇੜਛਾੜ ਕਰਨ ਵਾਲੇ ਕਿਸੇ ਵੀ ਕਦਮ ਦਾ ਵਿਰੋਧ ਕਰਦੀ ਰਹੇਗੀ। ‘ਆਪ’ ਆਗੂ ਪਵਨ ਕੁਮਾਰ ਟੀਨੂੰ ਨੇ ਸੰਵਿਧਾਨ ਦੀਆਂ ਧਰਮ ਨਿਰਪੱਖ ਅਤੇ ਸਮਾਵੇਸ਼ੀ ਕਦਰਾਂ-ਕੀਮਤਾਂ ਨੂੰ ਢਾਹ ਲਾਉਣ ਦੀਆਂ ਲਗਾਤਾਰ ਕੋਸ਼ਿਸ਼ਾਂ ਨੂੰ ਉਜਾਗਰ ਕਰਦਿਆਂ ਭਾਜਪਾ ਅਤੇ ਆਰਐਸਐਸ ਦੀ ਆਲੋਚਨਾ ਕੀਤੀ। 

ਉਨ੍ਹਾਂ ਕਿਹਾ ਕਿ ਡਾ. ਬੀ ਆਰ ਅੰਬੇਡਕਰ ਨੇ ਆਪਣਾ ਪੂਰਾ ਜੀਵਨ ਸੰਵਿਧਾਨ ਬਣਾਉਣ, ਇੱਕ ਵਿਭਿੰਨ ਰਾਸ਼ਟਰ ਨੂੰ ਇੱਕਜੁੱਟ ਕਰਨ ਅਤੇ ਸਾਰਿਆਂ ਲਈ ਬਰਾਬਰ ਦੇ ਅਧਿਕਾਰਾਂ ਨੂੰ ਯਕੀਨੀ ਬਣਾਉਣ ਵਿੱਚ ਬਿਤਾਇਆ। ਪਰੰਤੂ ਭਾਜਪਾ ਅਤੇ ਆਰਐਸਐਸ ਨੇ ਵਾਰ-ਵਾਰ ਉਨ੍ਹਾਂ ਦੀ ਵਿਰਾਸਤ ਨੂੰ ਕਮਜ਼ੋਰ ਕਰਨ ਅਤੇ ਨੀਵਾਂ ਦਿਖਾਉਣ ਦੀ ਕੋਸ਼ਿਸ਼ ਕੀਤੀ ਹੈ ਅਤੇ ਸੰਵਿਧਾਨ ਨੂੰ ਬਦਲਣ ਦੀ ਕੋਸ਼ਿਸ਼ ਕੀਤੀ ਹੈ।  

ਅਮਿਤ ਸ਼ਾਹ ਦੀਆਂ ਟਿੱਪਣੀਆਂ ਉਨ੍ਹਾਂ ਦੀ ਦਲਿਤ ਵਿਰੋਧੀ ਅਤੇ ਰਾਖਵਾਂਕਰਨ ਵਿਰੋਧੀ ਮਾਨਸਿਕਤਾ ਨੂੰ ਦਰਸਾਉਂਦੀਆਂ ਹਨ। ''ਆਪ' ਨੇ ਭਾਜਪਾ ਅਤੇ ਆਰਐਸਐਸ ਨੂੰ ਸੰਵਿਧਾਨ 'ਤੇ ਆਪਣਾ ਸਟੈਂਡ ਸਪੱਸ਼ਟ ਕਰਨ ਲਈ ਕਿਹਾ ਅਤੇ ਲੋਕਤੰਤਰ ਅਤੇ ਸਮਾਨਤਾ ਦੇ ਬੁਨਿਆਦੀ ਸਿਧਾਂਤਾਂ ਨੂੰ ਨੁਕਸਾਨ ਪਹੁੰਚਾਉਣ ਦੀ ਕਿਸੇ ਵੀ ਕੋਸ਼ਿਸ਼ ਵਿਰੁੱਧ ਚੇਤਾਵਨੀ ਦਿੱਤੀ। 'ਆਪ' ਆਗੂ ਨੇ ਕਿਹਾ ਕਿ ਭਾਰਤ ਹਰ ਨਾਗਰਿਕ ਦਾ ਹੈ ਅਤੇ ਕਿਸੇ ਨੂੰ ਵੀ ਡਾ.ਅੰਬੇਡਕਰ ਦੇ ਆਦਰਸ਼ਾਂ ਨੂੰ ਕੁਚਲਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

 

Tags: Harbhajan Singh ETO , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Balkar Singh , Deepak Bali , Amritpal Singh , Gurinder Singh Shergill , HS Sandhu , Mangal Singh Basi , Gurcharan Singh Channi , Dr. BR Ambedkar , Amit Shah

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD