Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਸ਼ਮਸ਼ੇਰ ਸੰਧੂ ਦਾ ਖੇਡਾਂ ਪ੍ਰਤੀ ਪਿਆਰ, ਭਾਰਤੀ ਹਾਕੀ ਕਪਤਾਨ ਹਰਮਨਪ੍ਰੀਤ ਸਿੰਘ ਕੋਲੋਂ ਨਵੀਂ ਪੁਸਤਕ ਕਰਵਾਈ ਰਿਲੀਜ਼

ਹਰਮਨਪ੍ਰੀਤ ਸਿੰਘ ਤੇ ਗੁਰਜੰਟ ਸਿੰਘ ਵੱਲੋਂ ਕਾਵਿ ਸੰਗ੍ਰਹਿ ‘ਕਿੱਥੇ ਖੋ ਗਏ ਚੱਜ ਦੇ ਬੰਦੇ’ ਨੂੰ ਕੀਤਾ ਲੋਕ ਅਰਪਣ

Book, Shamsher Sandhu, Kithe Kho Gaye Chajj De Bande, Harmanpreet Singh, Gurjant Singh, Chandigarh

Web Admin

Web Admin

5 Dariya News

ਚੰਡੀਗੜ੍ਹ , 19 Dec 2024

Last updated on: Dec 19, 2024, 00:00 IST

ਨਾਮੀਂ ਗੀਤਕਾਰ ਤੇ ਪੱਤਰਕਾਰ ਸ਼ਮਸ਼ੇਰ ਸੰਧੂ ਨੇ ਖੇਡਾਂ ਪ੍ਰਤੀ ਆਪਣੇ ਸਨੇਹ ਨੂੰ ਜ਼ਾਹਰ ਕਰਦਿਆਂ ਆਪਣੀ ਨਵੀਂ ਪੁਸਤਕ ‘ਕਿੱਥੇ ਖੋ ਗੋਏ ਚੱਜ ਦੇ ਬੰਦੇ’ ਭਾਰਤੀ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ ਤੇ ਖਿਡਾਰੀ ਗੁਰਜੰਟ ਸਿੰਘ ਕੋਲੋਂ ਰਿਲੀਜ਼ ਕਰਵਾਈ। ਸ਼ਮਸ਼ੇਰ ਸੰਧੂ ਜਿਨ੍ਹਾਂ ਗੀਤ, ਕਹਾਣੀਆਂ, ਵਾਰਤਕ ਅਤੇ ਖਿਡਾਰੀਆਂ ਬਾਰੇ ਲਿਖਣ ਵਿੱਚ ਨਾਮਣਾ ਖੱਟਿਆ ਹੈ, ਇਹ ਉਨ੍ਹਾਂ ਦਾ ਪਹਿਲਾ ਕਾਵਿ ਸ੍ਰੰਗਹਿ ਹੈ। ਇਹ ਉਨ੍ਹਾਂ ਦੀ ਕੁੱਲ ਨੌਵੀਂ ਪੁਸਤਕ ਹੈ।

ਸ਼ਮਸ਼ੇਰ ਸੰਧੂ ਨੇ ਕਬੱਡੀ ਖਿਡਾਰੀਆਂ ਤੇ ਪਹਿਲਵਾਨਾਂ ਬਾਰੇ ਲਿਖ ਕੇ ਵੀ ਆਪਣੀ ਚੰਗੀ ਪਛਾਣ ਬਣਾਈ ਹੈ ਅਤੇ ਨਵੀਂ ਪੁਸਤਕ ਨੂੰ ਚੰਡੀਗੜ੍ਹ ਵਿਖੇ ਹਾਕੀ ਸਟੇਡੀਅਮ ਵਿੱਚ ਭਾਰਤੀ ਟੀਮ ਦੇ ਮੌਜੂਦਾ ਕਪਤਾਨ ਹਰਮਨਪ੍ਰੀਤ ਸਿੰਘ ਤੇ ਫਾਰਵਰਡ ਗੁਰਜੰਟ ਸਿੰਘ ਕੋਲੋਂ ਖੇਡ ਲੇਖਕ ਨਵਦੀਪ ਸਿੰਘ ਗਿੱਲ ਦੀ ਹਾਜ਼ਰੀ ਵਿੱਚ ਰਿਲੀਜ਼ ਕਰਵਾਇਆ। ਦੋਵੇਂ ਖਿਡਾਰੀਆਂ ਨੇ ਭਾਰਤ ਲਈ ਪੈਰਿਸ ਤੇ ਟੋਕੀਓ ਵਿਖੇ ਓਲੰਪਿਕ ਖੇਡਾਂ ਵਿੱਚ ਲਗਾਤਾਰ ਦੋ ਕਾਂਸੀ ਦੇ ਤਮਗ਼ੇ ਜਿੱਤੇ ਹਨ।

ਹਰਮਨਪ੍ਰੀਤ ਸਿੰਘ ਨੇ ਸ਼ਮਸ਼ੇਰ ਸੰਧੂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ ਕਿ ਅੱਜ ਨਾਮੀਂ ਗੀਤਕਾਰ ਦੀ ਕਿਤਾਬ ਨੂੰ ਰਿਲੀਜ਼ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਹਾਕੀ ਕੈਂਪਾਂ ਦੌਰਾਨ ਸਮੂਹ ਖਿਡਾਰੀ ਸ਼ਮਸ਼ੇਰ ਸੰਧੂ ਵੱਲੋਂ ਲਿਖੇ ਗੀਤਾਂ ਨੂੰ ਸੁਣ ਕੇ ਵਾਰਮ-ਅੱਪ ਹੁੰਦੇ ਰਹੇ ਹਨ। ਉਨ੍ਹਾਂ ਕਿਹਾ ਕਿ ਸ਼ਮਸ਼ੇਰ ਸੰਧੂ ਦੇ ਲਿਖੇ ਗੀਤ ਜੋ ਸੁਰਜੀਤ ਬਿੰਦਰਖੀਆ, ਸਤਵਿੰਦਰ ਬਿੱਟੀ, ਸੁਰਜੀਤ ਖਾਨ ਆਦਿ ਵੱਡੇ ਗਾਇਕਾਂ ਨੇ ਗਾਏ ਹਨ, ਸਾਨੂੰ ਜੋਸ਼ ਚੜ੍ਹਾਉਂਦੇ ਰਹੇ ਹਨ। 

ਉਨ੍ਹਾਂ ਕਿਹਾ ਕਿ ਹੁਣ ਉਹ ਸ਼ਮਸ਼ੇਰ ਸੰਧੂ ਦੀਆਂ ਕਵਿਤਾਵਾਂ ਵੀ ਪੜ੍ਹਨਗੇ। ਸ਼ਮਸ਼ੇਰ ਸੰਧੂ ਨੇ ਕਿਹਾ ਕਿ ਮਿੱਤਰ ਮੰਡਲੀ ਅਤੇ ਪਾਠਕਾਂ ਦੀ ਮੰਗ ਉਤੇ ਉਨ੍ਹਾਂ ਪਹਿਲੀ ਵਾਰ ਕਵਿਤਾਵਾਂ ਦੀ ਕਿਤਾਬ ਲਿਖੀ ਹੈ। ਇਸ ਪਲੇਠੇ ਕਾਵਿ ਸ੍ਰੰਗਹਿ ਨੂੰ ਚੇਤਨਾ ਪ੍ਰਕਾਸ਼ਨ ਨੇ ਛਾਪਿਆ ਹੈ ਜਿਸ ਦਾ ਮੁੱਖਬੰਦ ਮਹਾਨ ਸ਼ਾਇਰ ਸਰਜੀਤ ਪਾਤਰ ਨੇ ‘ਸ਼ਮਸ਼ੇਰ ਸੰਧੂ ਦੀ ਚੌਥੀ ਕੂਟ’ ਸਿਰਲੇਖ ਹੇਠ ਲਿਖਿਆ ਹੈ। 

ਸੁਰਜੀਤ ਪਾਤਰ ਦੀ ਇਹ ਆਖਰੀ ਰਚਨਾ ਹੈ ਜਿਸ ਵਿੱਚ ਉਨ੍ਹਾਂ ਸ਼ਮਸ਼ੇਰ ਸੰਧੂ ਦਾ ਗੀਤਾਂ, ਕਹਾਣੀਆਂ ਤੇ ਵਾਰਤਕ ਤੋਂ ਬਾਅਦ ਕਵਿਤਾ ਦੇ ਖੇਤਰ ਵਿੱਚ ਦਾਖਲੇ ਲਈ ਸਵਾਗਤ ਕਰਦਿਆਂ ਯੂਨੀਵਰਸਿਟੀ ਦਿਨਾਂ ਦੀਆਂ ਯਾਦਾਂ ਤਾਜ਼ਾ ਕੀਤੀਆਂ ਹਨ। ਪੁਸਤਕ ਦੇ ਸਰਵਰਕ ਉਪਰ ਪ੍ਰੋ. ਗੁਰਭਜਨ ਸਿੰਘ ਗਿੱਲ ਨੇ ਲਿਖਿਆ ਹੈ ਜਿਨ੍ਹਾਂ ਕਵੀ ਦੀ ਵਿਦਿਆਰਥੀ ਜੀਵਨ ਤੋਂ ਸਾਹਿਤਕ ਰੁੱਚੀਆਂ ਤੋਂ ਲੈ ਕੇ ਹੁਣ ਤੱਕ ਸ਼ਾਨਾਮੱਤੇ ਸਫਰ ਬਾਰੇ ਸੰਖੇਪ ਝਾਤ ਪਾਈ ਹੈ।

 

Tags: Book , Shamsher Sandhu , Kithe Kho Gaye Chajj De Bande , Harmanpreet Singh , Gurjant Singh , Chandigarh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD