Friday, 05 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ

 

ਟੀਬੀ ਸਕਰੀਨਿੰਗ ਵੈਨ ਨੂੰ ਸਿਵਲ ਸਰਜਨ ਤਰਨ ਤਾਰਨ ਨੇ ਵਿਖਾਈ ਹਰੀ ਝੰਡੀ

100ਦਿਨੀਂ ਟੀਬੀ ਜਾਗਰੂਕਤਾ ਮੁਹਿੰਮ ਦੌਰਾਨ ਕੀਤੀ ਜਾਵੇਗੀ ਮਰੀਜਾਂ ਦੀ ਜਾਂਚ ਅਤੇ ਇਲਾਜ : ਡਾ. ਗੁਰਪ੍ਰੀਤ ਸਿੰਘ ਰਾਏ

Health, Civil Surgeon Tarn Tarn, Tarn Taran

Web Admin

Web Admin

5 Dariya News

ਤਰਨ ਤਾਰਨ , 20 Dec 2024

Last updated on: Dec 20, 2024, 00:00 IST

ਜ਼ਿਲਾ ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਜੀ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਹੋਇਆਂ ਜ਼ਿਲੇ ਦੇ ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਜੀ ਦੀ ਪ੍ਰਧਾਨਗੀ  ਜਿਲਾ ਟੀਬੀ ਅਫਸਰ ਡਾਕਟਰ ਰਾਜਬੀਰ ਸਿੰਘ ਦੀ ਅਗਵਾਈ ਹੇਠ 100 ਦਿਨਾਂ ਟੀਬੀ ਜਾਗਰੂਕਤਾ ਮੁਹਿੰਮ ਤਹਿਤ ਸ਼ੁਕਰਵਾਰ ਨੂੰ ਟੀਬੀ ਟੈਸਟਿੰਗ ਅਤੇ ਸਕਰੀਨਿੰਗ ਵੈਨ ਨੂੰ ਜ਼ਿਲੇ ਦੇ ਵੱਖ ਵੱਖ ਬਲਾਕਾਂ ਦੇ ਵਿੱਚ ਤਪਦਿਕ  ਰੋਗ ਜਾਂਚ ਲਈ ਰਵਾਨਾ ਕੀਤਾ।

 ਇਸ ਮੌਕੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ.ਰਾਏ ਨੇ ਦੱਸਿਆ ਕਿ ਤਪਦਿਕ  ਰੋਗ ਦੀ ਰੋਕਥਾਮ ਲਈ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵੱਲੋਂ 100 ਦਿਨਾਂ ਲਈ ਟੀਬੀ  ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਗਈ ਹੈ ਅਤੇ ਇਸ ਮੁਹਿੰਮ ਦਾ ਮੁੱਖ ਮੰਤਵ ਨਾਗਰਿਕਾਂ ਨੂੰ ਤਪਦਿਕ ਰੋਗ  ਦੇ ਲਛਣਾਂ ਅਤੇ ਬਚਾਅ ਬਾਰੇ ਜਾਗਰੂਕ ਕਰਨਾ ਹੈ। ਉਹਨਾਂ ਦੱਸਿਆ ਕਿ ਜ਼ਿਲੇ ਦੇ ਵਿੱਚ ਇਹ ਪ੍ਰੋਗਰਾਮ ਅਗਲੇ 100 ਦਿਨਾਂ ਤੱਕ ਚਲੇਗਾ ਅਤੇ ਇਸ ਦੌਰਾਨ ਸਿਹਤ ਕਰਮੀਆਂ ਵੱਲੋਂ ਟੀਬੀ ਰੋਗ ਦੇ ਮਰੀਜ਼ਾਂ ਦੀ ਸ਼ਨਾਖਤ ਕਰਨ ਦੇ ਨਾਲ ਨਾਲ ਉਹਨਾਂ ਦਾ ਇਲਾਜ ਵੀ ਯਕੀਨੀ ਬਣਾਇਆ ਜਾਵੇਗਾ। 

ਡਾਕਟਰ ਰਾਇ ਨੇ ਦੱਸਿਆ ਕਿ ਸਿਹਤ ਵਿਭਾਗ ਦੇ ਮਾਸ ਮੀਡੀਆ ਵਿੰਗ ਵੱਲੋਂ ਇਸ ਮੁਹਿਮ ਦੇ ਸੰਬੰਧ ਵਿੱਚ ਵਿਸ਼ੇਸ਼ ਜਾਗਰੂਕਤਾ ਫੈਲਾਈ ਜਾਵੇਗੀ ਤਾਂ ਜੋ ਨਾਗਰਿਕਾਂ ਨੂੰ ਟੀਬੀ  ਰੋਗ ਤੋਂ ਬਚਾਇਆ ਜਾ ਸਕੇ। ਉਹਨਾਂ ਕਿਹਾ ਕਿ ਪਿੰਡਾਂ ਤੋਂ ਇਲਾਵਾ ਸਿਹਤ ਕਰਮੀਆਂ ਵੱਲੋਂ ਹਾਈ ਰਿਸਕ ਆਬਾਦੀ ਵਾਲੇ ਖੇਤਰਾਂ ਜਿਵੇਂ ਕਿ ਇੱਟਾਂ ਦੇ ਭੱਠਿਆਂ ਝੁੱਗੀਆਂ ਅਤੇ ਗੁਜਰਾਂ ਦੇ ਡੇਰਿਆਂ ਉੱਤੇ ਜਾ ਕੇ ਵੀ ਇਸ ਮੁਹਿੰਮ ਦੇ ਸੰਬੰਧ ਵਿੱਚ ਸਰਵੇ ਕੀਤਾ ਜਾਵੇਗਾ।

ਜਿਲਾ ਟੀਬੀ  ਅਫਸਰ ਡਾਕਟਰ ਰਾਜਬੀਰ ਸਿੰਘ ਨੇ ਦੱਸਿਆ ਕਿ ਟੀਵੀ ਟੈਸਟਿੰਗ ਵੈਨ ਰਾਹੀਂ ਕੋਈ ਵੀ ਵਿਅਕਤੀ ਆਪਣੇ ਬਲਗਮ ਦੀ ਜਾਂਚ ਸੀਬੀ-ਨਾਟ ਮਸ਼ੀਨ ਰਾਹੀਂ ਜਾਂਚ ਕਰਵਾ ਸਕਦਾ ਅਤੇ ਇਸ ਦੀ ਰਿਪੋਰਟ ਵੀ ਕੁਝ ਸਮੇਂ ਬਾਅਦ ਪ੍ਰਾਪਤ ਕਰ ਸਕਦਾ ਹੈ। ਉਹਨਾਂ ਦੱਸਿਆ ਕਿ ਇਸ ਸਕਰੀਨਿੰਗ ਵੈਨ ਦੇ ਵਿੱਚ ਵਿਅਕਤੀ ਦੇ ਐਕਸਰੇ ਕਰਨ ਦੀ ਸਹੂਲਤ ਵੀ ਮੌਜੂਦ ਰਹੇਗੀ।

ਉਹਨਾਂ ਦੱਸਿਆ ਕਿ ਟੀਬੀ  ਟੈਸਟਿੰਗ ਅਤੇ ਸਕਰੀਨਿੰਗ ਵੈਨ ਵੱਲੋਂ ਕੇਂਦਰੀ ਜੇਲ ਗੋਇੰਦਵਾਲ ਅਤੇ ਪੱਟੀ ਵਿਖੇ ਵੀ ਸਕਰੀਨਿੰਗ ਕੈਂਪ ਲਗਾ ਕੇ ਟੈਸਟਿੰਗ ਕੀਤੀ ਜਾਵੇਗੀ। ਡਾਕਟਰ ਰਾਜਬੀਰ ਸਿੰਘ ਨੇ ਦੱਸਿਆ ਕਿ ਇਹ ਵੈਨ ਜ਼ਿਲੇ ਦੇ ਵੱਖ-ਵੱਖ ਬਲਾਕਾਂ ਦੇ ਵਿੱਚ 25 ਦਸੰਬਰ ਤੱਕ ਟੈਸਟਿੰਗ ਅਤੇ ਸਕਰੀਨਿੰਗ ਕਰੇਗੀ।

ਇਸ ਮੌਕੇ ਸਹਾਇਕ ਸਿਵਲ ਸਰਜਨ ਡਾਕਟਰ ਮੀਨਾਕਸ਼ੀ ਜ਼ਿਲ੍ਹਾ ਟੀਕਾਕਰਨ ਅਫਸਰ ਡਾਕਟਰ ਵਰਿੰਦਰਪਾਲ ਕੌਰ ਸੀਨੀਅਰ ਮੈਡੀਕਲ ਅਫਸਰ ਡਾਕਟਰ ਸਰਬਜੀਤ ਸਿੰਘ ਸੀਨੀਅਰ ਮੈਡੀਕਲ ਅਫਸਰ ਡਾਕਟਰ ਰਮਨਦੀਪ ਸਿੰਘ ਪੱਡਾ ਡਾਕਟਰ ਸੁਖਜਿੰਦਰ ਸਿੰਘ ਜਿਲਾ ਮਾਸ ਮੀਡੀਆ ਅਫਸਰ ਸੁਖਵੰਤ ਸਿੰਘ ਸਿੱਧੂ, ਸੁਖਦੇਵ ਸਿੰਘ ਸੁਪਰਡੰਟ ਕੰਵਰ ਕੁਲਦੀਪ ਸਿੰਘ, ਨਵਤੇਜ ਸਿੰਘ ਹੈਲਥ ਸੁਪਰਵਾਈਜ਼ਰ ਗੁਰਦੇਵ ਸਿੰਘ ਢਿੱਲੋਂ ਹੈਲਥ ਸੁਪਰਵਾਈਜ਼ਰ ਕਾਰਜ਼  ਸਿੰਘ ਹੈਲਥ ਸੁਪਰਵਾਈਜ਼ਰ ਭੁਪਿੰਦਰ ਸਿੰ ਆਦਿ ਮੌਜੂਦ ਰਹੇ।

 

Tags: Health , Civil Surgeon Tarn Tarn , Tarn Taran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD