Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕੰਨੇਕਟ ਪੰਜਾਬ ਵੈਬਸਾਈਟ ਉੱਤੇ ਲੋਕ ਸਰਕਾਰੀ ਸੁਵਿਧਾਵਾਂ ਲੈਣ ਲਈ ਕਰ ਸਕਦੇ ਹਨ ਅਪਲਾਈ - ਪੂਨਮਦੀਪ ਕੌਰ

ਸੁਸ਼ਾਸਨ ਹਫਤੇ ਤਹਿਤ ਪੰਜਾਬ ਸਰਕਾਰ ਦੀਆਂ ਵੱਖ ਵੱਖ ਸਕੀਮਾਂ ਬਾਰੇ ਲੋਕਾਂ ਨੂੰ ਜਾਣੂ ਕਰਵਾਇਆ ਗਿਆ

Health, Civil Surgeon Barnala, Barnala

Web Admin

Web Admin

5 Dariya News

ਬਰਨਾਲਾ , 20 Dec 2024

Last updated on: Dec 20, 2024, 00:00 IST

ਡਿਪਟੀ ਕਮਿਸ਼ਨਰ ਬਰਨਾਲਾ ਪੂਨਮਦੀਪ ਕੌਰ ਦੀ ਅਗਵਾਈ ਹੇਠ 19 ਦਸੰਬਰ ਤੋਂ 24 ਦਸੰਬਰ ਤੱਕ ਮਨਾਏ ਜਾ ਰਹੇ ਸੁਸ਼ਾਸਨ ਹਫਤੇ ਤਹਿਤ ਜ਼ਿਲ੍ਹਾ ਬਰਨਾਲਾ 'ਚ ਵੱਖ ਵੱਖ ਥਾਵਾਂ 'ਤੇ ਲੋਕਾਂ ਨੂੰ ਪੰਜਾਬ ਸਰਕਾਰ ਦੀਆਂ ਸਕੀਮਾਂ ਬਾਰੇ ਜਾਣੂ ਕਰਵਾਇਆ ਗਿਆ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦੌਰਾਨ ਲੋਕਾਂ ਨੂੰ ਪੰਜਾਬ ਸਰਕਾਰ ਦੀ ਵੈਬਸਾਈਟ ਕੰਨੇਕਟ ਪੰਜਾਬ ਬਾਰੇ ਦੱਸਿਆ ਗਿਆ ਜਿਸ ਰਾਹੀਂ ਸਰਕਾਰੀ ਸਕੀਮਾਂ ਦਾ ਲਾਹਾ ਲਿਆ ਜਾ ਸਕਦਾ ਹੈ। 

ਨਾਲ ਹੀ ਲੋਕਾਂ ਨੂੰ ਕੇਂਦਰ ਸਰਕਾਰ ਦੀਆਂ ਸਕੀਮਾਂ ਦੀ ਵੀ ਜਾਣਕਾਰੀ ਗਈ। ਇਸ ਜਾਗਰੂਕਤਾ ਮੁਹਿੰਮ ਤਹਿਤ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਦੱਸਿਆ ਗਿਆ ਕਿ ਸਮਾਂ ਬੱਧ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਾ ਤਾਂ ਜੋ ਲੋਕਾਂ ਨੂੰ ਕਿਸੇ ਵੀ ਕਿਸਮ ਦੀ ਖੱਜਲ ਖੁਆਰੀ ਦਾ ਸਾਹਮਣਾ ਨਾ ਕਾਰਨ ਪਵੇ। ਸਿਵਲ ਹਸਪਤਾਲ ਬਰਨਾਲਾ ਵਿਖੇ ਸਿਵਲ ਸਰਜਨ ਬਰਨਾਲਾ ਡਾ. ਬਲਦੇਵ ਸਿੰਘ ਸੰਧੂ ਵੱਲੋਂ ਜੱਚਾ-ਬੱਚਾ ਵਿੰਗ ਤੋਂ ਇਸ ਹਫਤੇ ਦੀ ਸ਼ੁਰੂਆਤ ਕੀਤੀ ਗਈ। 

ਇਸ ਮੌਕੇ ਨਵ-ਜਨਮੇ ਬੱਚਿਆਂ ਦੇ ਟੀਕਾਕਰਨ ਕਰਾਉਣ ਆਈਆਂ ਮਾਵਾਂ ਨੂੰ  ਸਿਹਤ ਵਿਭਾਗ ਵੱਲੋਂ ਦਿੱਤੀ ਜਾ ਰਹੀਆਂ ਸੇਵਾਵਾਂ ਬਾਰੇ ਜਾਣਕਾਰੀ ਦਿੱਤੀ ਗਈ। ਸਿਵਲ ਸਰਜਨ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਵਧੀਆ ਅਤੇ ਮਿਆਰੀ ਸਹੂਲਤਾਂ ਦੇਣ ਲਈ ਇਸ ਹਫਤੇ ਦੌਰਾਨ ਸਾਰੀਆਂ ਸਿਹਤ ਸੰਸਥਾਵਾਂ 'ਚ ਜਾਗਰੂਕ ਕੀਤਾ ਜਾਵੇਗਾ ਤਾਂ ਜੋ ਸਿਹਤ ਵਿਭਾਗ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਲੈ ਸਕਣ। 

ਡਾ. ਅਮੋਲਦੀਪ ਕੌਰ ਇੰਚਾ. ਐਸ ਐਮ ਓ ਬਰਨਾਲਾ, ਜ਼ਿਲ੍ਹਾ ਮਾਸ ਮੀਡੀਆ ਅਤੇ ਸੂਚਨਾ ਅਫਸਰ ਕੁਲਦੀਪ ਸਿੰਘ ਮਾਨ ਅਤੇ ਹਰਜੀਤ ਸਿੰਘ ਜ਼ਿਲ੍ਹਾ ਬੀ ਸੀ ਸੀ ਕੋਆਰਡੀਨੇਟਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ 43 ਸਰਕਾਰੀ ਸੇਵਾਵਾਂ ਚੋਂ ਸਿਹਤ ਵਿਭਾਗ ਨਾਲ ਸਬੰਧਿਤ ਸੇਵਾਵਾਂ ਦਾ ਲਾਭ ਲੈਣ ਲਈ 1076 'ਤੇ ਕਾਲ ਕਰਕੇ ਆਪਣੀ ਸਹੂਲਤ ਅਨੁਸਾਰ ਸਮਾਂ ਨਿਸ਼ਚਿਤ ਕਰਕੇ ਸੇਵਾ ਦਾ ਲਾਭ ਲਿਆ ਜਾ ਸਕਦਾ ਹੈ। ਇਸ ਸਮੇਂ ਸਤਨਾਮ ਕੌਰ ਐਲ ਐਚ ਵੀ, ਮਨਜੀਤ ਕੌਰ ਸਟਾਫ ਟੀਕਾਕਰਨ ਵਿੰਗ ਅਤੇ ਆਸ਼ਾ ਵਰਕਰਜ ਹਾਜ਼ਰ ਸਨ।

ਨਹਿਰੂ ਯੁਵਾ ਕੇਂਦਰ ਬਰਨਾਲਾ ਅਤੇ ਐੱਸ.ਡੀ. ਕਾਲਜ ਆਫ਼ ਐਜੂਕੇਸ਼ਨ ਦੇ ਐਨ.ਐਸ.ਐਸ ਵਿਭਾਗ ਦੇ ਸਹਿਯੋਗ ਨਾਲ ਗੁਡ ਗਵਰਨੈਂਸ ਵੀਕ ਦੇ ਮੌਕੇ 'ਤੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਸਮਾਗਮ ਦਾ ਉਦੇਸ਼ ਚੰਗੇ ਸ਼ਾਸਨ ਨੂੰ ਉਤਸ਼ਾਹਿਤ ਕਰਨ ਵਾਲੀਆਂ ਸਰਕਾਰੀ ਪਹਿਲਕਦਮੀਆਂ ਬਾਰੇ ਜਾਗਰੂਕਤਾ ਫੈਲਾਉਣਾ ਅਤੇ ਭਵਿੱਖ ਦੇ ਅਧਿਆਪਕਾਂ ਨੂੰ ਰਾਸ਼ਟਰ ਨਿਰਮਾਣ ਵਿੱਚ ਯੋਗਦਾਨ ਪਾਉਣ ਲਈ ਪ੍ਰੇਰਿਤ ਕਰਨਾ ਸੀ।

ਐਨ.ਐਸ.ਐਸ ਪ੍ਰੋਗਰਾਮ ਅਫਸਰ ਪ੍ਰੋ. ਬਲਵਿੰਦਰ ਕੁਮਾਰ ਬਿੱਟੂ ਨੇ ਵਿਸ਼ੇ ਅਤੇ ਉਦੇਸ਼ ਦੀ ਰੂਪ-ਰੇਖਾ ਪੇਸ਼ ਕੀਤੀ। ਉਨ੍ਹਾਂ ਚੰਗੇ ਪ੍ਰਸ਼ਾਸਨ ਨੂੰ ਉਤਸ਼ਾਹਿਤ ਕਰਨ ਲਈ ਸਰਕਾਰ ਦੀਆਂ ਪਹਿਲਕਦਮੀਆਂ ਨੂੰ ਉਜਾਗਰ ਕੀਤਾ ਅਤੇ ਨਾਗਰਿਕਾਂ ਦੀ ਸਰਗਰਮ ਭਾਗੀਦਾਰੀ ਦੀ ਮਹੱਤਤਾ ਨੂੰ ਰੇਖਾਂਕਿਤ ਕੀਤਾ। ਕਾਲਜ ਪ੍ਰਿੰਸੀਪਲ ਡਾ. ਤਪਨ ਕੁਮਾਰ ਸਾਹੂ ਨੇ ਨਹਿਰੂ ਯੁਵਾ ਕੇਂਦਰ ਦੇ ਲੇਖਾ ਅਤੇ ਪ੍ਰੋਗਰਾਮ ਸਹਾਇਕ ਸ੍ਰੀ ਰਿਸ਼ਵ ਸਿੰਗਲਾ ਦਾ ਇਸ ਪ੍ਰੋਗਰਾਮ ਦਾ ਆਯੋਜਨ ਕਰਨ ਦਾ ਮੌਕਾ ਦੇਣ ਲਈ ਧੰਨਵਾਦ ਕੀਤਾ। 

ਉਨ੍ਹਾਂ ਰਾਜ ਅਤੇ ਕੇਂਦਰ ਸਰਕਾਰ ਵੱਲੋਂ ਚਲਾਈਆਂ ਗਈਆਂ ਵੱਖ-ਵੱਖ ਸਕੀਮਾਂ ਦੀ ਰੂਪ ਰੇਖਾ ਦੱਸੀ ਅਤੇ ਭਾਗੀਦਾਰਾਂ ਨੂੰ ਇਨ੍ਹਾਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਪ੍ਰੇਰਿਤ ਕੀਤਾ। ਨਹਿਰੂ ਯੁਵਾ ਕੇਂਦਰ ਦੇ ਸ਼੍ਰੀ ਰਿਸ਼ਵ ਸਿੰਗਲਾ ਨੇ ਡਿਪਟੀ ਕਮਿਸ਼ਨਰ ਬਰਨਾਲਾ ਮੈਡਮ ਪੂਨਮਦੀਪ ਕੌਰ ਦੇ ਯਤਨ ਸਦਕਾ ਬਣੀ ਮੋਬਾਈਲ ਐਪ "ਪਹੁੰਚ" ਬਾਰੇ ਜਾਣਕਾਰੀ ਦਿਤੀ। 

ਇੱਕ ਮੋਬਾਈਲ ਐਪ ਜੋ ਚੰਗੇ ਪ੍ਰਸ਼ਾਸਨ ਨੂੰ ਉਤਸ਼ਾਹਿਤ ਕਰਨ ਵਾਲੀਆਂ ਸਰਕਾਰੀ ਪਹਿਲਕਦਮੀਆਂ ਬਾਰੇ ਜਾਣਕਾਰੀ ਪ੍ਰਦਾਨ ਕਰਦੀ ਹੈ। ਉਨ੍ਹਾਂ ਅਧਿਆਪਕ ਅਤੇ ਸਿਖਿਆਰਥੀਆਂ ਨੂੰ ਇਸ ਐਪ ਦੀ ਵਰਤੋਂ ਕਰਨ ਲਈ ਪ੍ਰੇਰਿਆ ਅਤੇ ਇਸ ਦੀ ਮਹੱਤਤਾ ਬਾਰੇ ਚਾਨਣਾ ਪਾਇਆ।

ਇਸੇ ਤਰ੍ਹਾਂ ਜ਼ਿਲ੍ਹਾ ਪ੍ਰੋਗਰਾਮ ਦਫਤਰ ਵੱਲੋਂ ਆਂਗਣਵਾੜੀ ਕੇਂਦਰਾਂ ਵਿਖੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਜ਼ਿਲ੍ਹਾ ਬਰਨਾਲਾ ਦੇ ਤਿੰਨੋ ਬਲਾਕਾਂ ਵਿਚ ਲੋਕਾਂ ਨੂੰ ਸਰਕਾਰੀ ਸਕੀਮਾਂ ਦਾ ਲਾਹਾ ਲੈਣ ਦਾ ਤਰੀਕਾ ਦੱਸਿਆ ਗਿਆ ਅਤੇ ਨਾਲ ਹੀ ਆਂਗਣਵਾੜੀ ਕੇਂਦਰਾਂ 'ਚ ਆਉਣ ਵਾਲੇ ਬੱਚਿਆਂ ਨੂੰ ਮਿਲਣ ਵਾਲੀਆਂ ਸੁਵਿਧਾਵਾਂ ਬਾਰੇ ਵੀ ਦੱਸਿਆ ਗਿਆ।

 

Tags: Health , Civil Surgeon Barnala , Barnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD