Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਭਾਸ਼ਾ ਵਿਭਾਗ ਨੇ ਕਰਵਾਈ ਅਜੈ ਤਨਵੀਰ ਦੇ ਪਲੇਠੇ ਗ਼ਜ਼ਲ ਸੰਗ੍ਰਹਿ ‘ਫ਼ਤਵਿਆਂ ਦੇ ਦੌਰ ਵਿੱਚ’ 'ਤੇ ਗੋਸ਼ਟੀ

Language Department Punjab, Punjabi Bhasha Vibhag, Bhasha Vibhag, Punjabi Bhasha Vibhag Hoshiarpur

Web Admin

Web Admin

5 Dariya News

ਹੁਸ਼ਿਆਰਪੁਰ , 20 Dec 2024

Last updated on: Dec 20, 2024, 00:00 IST

ਜ਼ਿਲ੍ਹਾ ਭਾਸ਼ਾ ਦਫ਼ਤਰ ਨੇ ਪੰਜਾਬੀ ਸਾਹਿਤ ਸਭਾ ਹੁਸ਼ਿਆਰਪੁਰ ਦੇ ਸਹਿਯੋਗ ਨਾਲ ਪ੍ਰਬੰਧਕੀ ਕੰਪਲੈਕਸ ਹੁਸ਼ਿਆਰਪੁਰ ਵਿਖੇ ਅਜੈ ਤਨਵੀਰ ਦੇ ਪਲੇਠੇ ਗ਼ਜ਼ਲ ਸੰਗ੍ਰਹਿ ‘ਫ਼ਤਵਿਆਂ ਦੇ ਦੌਰ ਵਿੱਚ’ 'ਤੇ ਗੋਸ਼ਟੀ ਸਮਾਗਮ ਕਰਵਾਇਆ ਗਿਆ ਜਿਸ ਦੀ ਪ੍ਰਧਾਨਗੀ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਜਸਵੰਤ ਰਾਏ, ਡਾ. ਕਰਮਜੀਤ ਸਿੰਘ, ਪ੍ਰੋ. ਬਲਦੇਵ ਸਿੰਘ ਬੱਲੀ, ਡਾ. ਹਰਪ੍ਰੀਤ ਸਿੰਘ ਮੁਖੀ ਪੰਜਾਬੀ ਵਿਭਾਗ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਅਤੇ ਪ੍ਰਧਾਨ ਪੰਜਾਬੀ ਸਾਹਿਤ ਸਭਾ ਜਸਬੀਰ ਸਿੰਘ ਧੀਮਾਨ ਨੇ ਕੀਤੀ। ਜੀ ਆਇਆਂ ਸ਼ਬਦ ਵਾਇਸ ਪ੍ਰਿੰਸੀਪਲ ਪਟਵਾਰ ਟ੍ਰੇਨਿੰਗ ਸਕੂਲ ਹੁਸ਼ਿਆਰਪੁਰ ਗਣੇਸ਼ ਸ਼ਰਮਾ ਨੇ ਆਖੇ।

ਪਹਿਲਾ ਖੋਜ ਪਰਚਾ ਪੇਸ਼ ਕਰਦਿਆਂ ਡਾ. ਹਰਪ੍ਰੀਤ ਸਿੰਘ ਨੇ ਕਿਹਾ ਕਿ ਤਨਵੀਰ ਦੀ ਸ਼ਾਇਰੀ ਆਮ ਆਦਮੀ ਦੇ ਦਰਦ ਦੀ ਤਸਵੀਰ ਬਣਾਉਣ ਦੇ ਨਾਲ-ਨਾਲ ਸੁਫ਼ਨੇ, ਸਫ਼ਰ, ਸਲੀਬ ਤੇ ਸੰਵਾਦ ਪੈਦਾ ਕਰਨ ਵਾਲੀ ਸ਼ਾਇਰੀ ਹੈ। ਡਾ. ਮੋਹੀ ਨੇ ਕਿਹਾ ਕਿ ਤਨਵੀਰ ਦਾ ਕਾਵਿ ਨਾਇਕ ਖ਼ੁਦਕੁਸ਼ੀ ਨਹੀਂ ਸੰਘਰਸ਼ ਦਾ ਰਾਹ ਚੁਣਦਾ ਹੈ।ਪੇਸ਼ ਪਰਚਿਆਂ 'ਤੇ ਚਰਚਾ ਨੂੰ ਅਗਾਂਹ ਤੋਰਦਿਆਂ ਡਾ. ਕਰਮਜੀਤ ਸਿੰਘ, ਡਾ. ਰਾਏ ਅਤੇ ਪ੍ਰੋ. ਬੱਲੀ ਨੇ ਕਿਹਾ ਕਿ ਤਨਵੀਰ ਦੀ ਸ਼ਾਇਰੀ ਵਿੱਚ ਨਾਬਰੀ ਦਾ ਰੰਗ, ਸਮਾਜਵਾਦ ਦਾ ਸੰਕਲਪ, ਕੁਦਰਤ, ਹਾਸ਼ੀਆਗਤ ਲੋਕਾਂ ਦੀ ਹੂਕ, ਮੁਹੱਬਤ ਦੀਆਂ ਛੋਹਾਂ ਦੇ ਨਾਲ-ਨਾਲ ਇਤਿਹਾਸਕ ਅੰਸ਼ਾਂ ਅਤੇ ਨਾਇਕਾਂ ਦੀ ਹਾਜ਼ਰੀ ਸ਼ਾਇਰ ਦੀ ਪਲੇਠੇ ਗ਼ਜ਼ਲ ਸੰਗ੍ਰਹਿ ਵਿੱਚ ਹੀ ਪ੍ਰਪੱਕਤਾ ਨਾਲ ਕਦਮ ਰੱਖਣ ਦੀ ਹਾਮੀ ਭਰਦੀ ਹੈ, ਉਸਦੀ ਸ਼ਾਇਰੀ ਜ਼ਿਕਰ ਦੀ ਨਹੀਂ ਫ਼ਿਕਰ ਦੀ ਹੈ। 

ਸੰਵਾਦ ਵਿੱਚ ਹਿੱਸਾ ਲੈਂਦਿਆਂ ਮਦਨ ਵੀਰਾ, ਡਾ. ਸਾਂਵਲ ਧਾਮੀ, ਨਵਤੇਜ ਗੜ੍ਹਦੀਵਾਲਾ ਕਿਹਾ ਕਿ ਤਨਵੀਰ ਦੇ ਸ਼ੇਅਰਾਂ ਦੀ ਸੰਖੇਪਤਾ ਵਿੱਚ ਹੀ ਵਿਸਤਾਰ ਪਿਆ ਹੈ। ਚੇਤਨਾ ਅਤੇ ਚਿੰਤਨ ਨਾਲ ਲਬਰੇਜ਼ ਉਸਦੇ ਸ਼ੇਅਰ ਲੂੰ ਕੰਡੇ ਖੜ੍ਹੇ ਕਰਨ ਵਾਲੇ ਹਨ।ਵਿਦੇਸ਼ੀ ਧਰਤੀ 'ਤੇ ਰਹਿੰਦਿਆਂ ਤਨਵੀਰ ਨੇ ਦੂਰੋਂ ਆਪਣੀ ਮਿੱਟੀ, ਬੋਲੀ ਅਤੇ ਲੋਕਾਂ ਦੀਆਂ ਲੋੜਾਂ ਥੋੜਾਂ ਤੇ ਦਰਦਾਂ ਨੂੰ ਬੜੀ ਸ਼ਿੱਦਤ ਨਾਲ ਮਹਿਸੂਸ ਕੇ ਆਪਣੀ ਸ਼ਾਇਰੀ ਵਿੱਚ ਢਾਲਿਆ ਹੈ। ਸਾਹਿਤ ਸਭਾ 'ਚੋਂ ਸੁਰਿੰਦਰ ਕੰਗਵੀ ਅਤੇ ਕੁਲਤਾਰ ਸਿੰਘ ਕੁਲਤਾਰ ਨੇ ਤਨਵੀਰ ਦੀਆਂ ਗ਼ਜ਼ਲਾਂ ਨੂੰ ਤਰੰਨੁਮ ਵਿੱਚ ਪੇਸ਼ ਕਰਕੇ ਰੰਗ ਬੰਨ੍ਹ ਦਿੱਤਾ।

ਇਸ ਸਮੇਂ ਪ੍ਰਧਾਨਗੀ ਮੰਡਲ ਵਿੱਚ ਹਾਜ਼ਰ ਅਦੀਬਾਂ ਅਤੇ ਸੰਵਾਦ ਰਚਾਉਣ ਵਾਲੇ ਵਿਦਵਾਨਾਂ ਦਾ ਭਾਸ਼ਾ ਵਿਭਾਗ ਅਤੇ ਸਾਹਿਤ ਸਭਾ ਵੱਲੋਂ ਲੋਈਆਂ ਅਤੇ ਕਿਤਾਬਾਂ ਦੇ ਸੈੱਟਾਂ ਨਾਲ ਸਨਮਾਨ ਕੀਤਾ ਗਿਆ। ਧੰਨਵਾਦੀ ਸ਼ਬਦ ਜਸਬੀਰ ਸਿੰਘ ਧੀਮਾਨ ਨੇ ਆਪਣੀਆਂ ਸਾਰਥਕ ਟਿੱਪਣੀਆਂ ਰਾਹੀਂ ਆਖੇ।

ਇਸ ਮੌਕੇ ਡਾ. ਮਨਮੋਹਨ ਸਿੰਘ ਤੀਰ, ਸਤੀਸ਼ ਕੁਮਾਰ, ਡਾ. ਅਜੀਤ ਸਿੰਘ ਜੱਬਲ, ਹਰਦਿਆਲ ਹੁਸ਼ਿਆਰਪੁਰੀ, ਰਬਿੰਦਰ ਸ਼ਰਮਾ, ਰਜਿੰਦਰ ਸੱਚਦੇਵਾ, ਰਾਜਦੀਪ ਸਿੰਘ, ਸਹਾਇਕ ਲੋਕ ਸੰਪਰਕ ਅਫ਼ਸਰ ਲੋਕੇਸ਼ ਚੌਬੇ, ਤੀਰਥ ਚੰਦ ਸਰੋਆ, ਲਵਪ੍ਰੀਤ, ਲਾਲ ਸਿੰਘ, ਪੁਸ਼ਪਾ ਰਾਣੀ, ਸਿਮਰਤਪਾਲ ਸਿੰਘ ਥਿਆੜਾ, ਕਰਮਜੀਤ ਸਿੰਘ ਅਤੇ ਪਟਵਾਰ ਟ੍ਰੇਨਿੰਗ ਸਕੂਲ ਦੇ ਵਿਦਿਆਰਥੀ ਭਰਵੀਂ ਗਿਣਤੀ ਵਿੱਚ ਹਾਜ਼ਰ ਸਨ।

 

Tags: Language Department Punjab , Punjabi Bhasha Vibhag , Bhasha Vibhag , Punjabi Bhasha Vibhag Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD