Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਅੰਮ੍ਰਿਤਪਾਲ ਸਿੰਘ ਸੁਖਾਨੰਦ ਨੇ ਡੇਅਰੀ ਉੱਦਮ ਸਿਖਲਾਈ ਕੋਰਸ ਦੇ ਬੈਚ ਦੇ ਸਿਖਿਆਰਥੀਆਂ ਨੂੰ ਵੰਡੇ ਸਰਟੀਫਿਕੇਟ

ਡੇਅਰੀ ਸਿਖਲਾਈ ਵਿਸਥਾਰ ਕੇਂਦਰ ਗਿੱਲ ਵਿਖੇ ਕੀਤਾ ਪ੍ਰੋਗਰਾਮ ਦਾ ਆਯੋਜਨ

Amritpal Singh Sukhanand, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਮੋਗਾ , 20 Dec 2024

Last updated on: Dec 20, 2024, 00:00 IST

ਸ੍ਰੀ ਗੁਰਮੀਤ ਸਿੰਘ ਖੁੱਡੀਆਂ, ਕੈਬਿਨਟ ਮੰਤਰੀ ਖੇਤੀਬਾੜੀ, ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ,  ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਸ੍ਰੀ ਕੁਲਦੀਪ ਸਿੰਘ ਜਸੋਵਾਲ  ਦੀ ਯੋਗ ਅਗਵਾਈ ਹੇਠ  ਡੇਅਰੀ ਵਿਕਾਸ ਵਿਭਾਗ ਵੱਲੋਂ ਸਿਖਿਆਰਥੀਆਂ ਲਈ ਚਲਾਈ ਜਾ ਰਹੀ ਐਸ.ਸੀ.ਐਸ.ਪੀ ਸਕੀਮ ਅਧੀਨ 2 ਹਫਤੇ ਦੀ ਡੇਅਰੀ  ਸਿਖਲਾਈ ਕੋਰਸ ਅਤੇ ਚਾਰ ਹਫਤੇ ਦੇ ਡੇਅਰੀ ਉੱਦਮ ਸਿਖਲਾਈ ਕੋਰਸ ਦੇ ਬੈਚ  ਸਮਾਪਤ ਹੋਣ ਤੇ ਅੱਜ ਮਿਤੀ 20/12/2024 ਨੂੰ ਸਿਖਿਆਰਥੀਆਂ ਨੂੰ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਗਿੱਲ ਵਿਖੇ ਸਰਟੀਫਿਕੇਟਾਂ ਦੀ ਵੰਡ ਵਿਧਾਇਕ ਬਾਘਾਪੁਰਾਣਾ ਸ. ਅੰਮ੍ਰਿਤਪਾਲ ਸਿੰਘ ਸੁਖਾਨੰਦ ਵੱਲੋਂ ਕੀਤੀ ਗਈ। 

ਇਸ ਮੌਕੇ  ਡਿਪਟੀ ਡਾਇਰੈਕਟਰ ਡੇਅਰੀ ਮੋਗਾ ਸ. ਸੁਰਿੰਦਰ ਸਿੰਘ  ਅਤੇ ਸਰਪੰਚ ਪਿੰਡ ਗਿੱਲ  ਦਰਸ਼ਨ ਸਿੰਘ ਵੀ ਹਾਜ਼ਰ ਸਨ। ਇਸ ਮੌਕੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਵੱਲੋਂ ਸਿਖਲਾਈ ਕੇਂਦਰ ਤੇ ਸੁਖਚੈਨ ਦਾ ਬੂਟਾ ਲਗਾਇਆ ਅਤੇ ਭਾਗ ਲੈਣ ਵਾਲੇ ਸਿਖਿਆਰਥੀਆਂ ਨੂੰ ਵੱਧ ਤੋਂ ਵੱਧ ਵਿਭਾਗੀ ਸਕੀਮਾਂ ਦਾ ਲਾਹਾ ਲੈਣ ਲਈ ਪ੍ਰੇਰਿਤ ਕੀਤਾ ਅਤੇ ਐਨ.ਐਲ.ਐਮ ਸਕੀਮ ਵਿਚ ਪੂਰਾ ਸਹਿਯੋਗ ਦੇਣ ਦਾ ਵੀ ਯਕੀਨ ਦਵਾਇਆ। 

ਉਹਨਾਂ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਦੀ ਨੌਜਵਾਨ ਪੀੜੀ ਜਿਹੜੀ ਕਿ ਵਿਦੇਸ਼ਾਂ ਵੱਲ ਭੱਜਣ ਦੀ ਹੋੜ ਵਿੱਚ ਲੱਗੀ ਹੋਈ ਹੈ ਨੂੰ ਚਾਹੀਦਾ ਹੈ ਕਿ ਉਹ ਪੰਜਾਬ ਵਿੱਚ ਰਹਿ ਕੇ ਪੰਜਾਬ ਲਈ ਕੰਮ ਕਰਨ ਅਤੇ ਆਪਣੇ ਹੁਨਰ ਦਾ ਉਪਜੋਗ ਪੰਜਾਬ ਦੇ ਵਿਕਾਸ ਲਈ ਕਰਨ। ਉਹਨਾਂ ਭਾਗੀਦਾਰਾਂ ਨੂੰ ਕਿਹਾ ਕਿ ਉਹ ਭਾਗਾਂ ਵਾਲੇ ਹਨ ਕਿਉਕਿ ਉਹਨਾ ਅੰਦਰ ਪੰਜਾਬ ਵਿੱਚ ਰਹਿ ਕੇ ਹੀ ਆਪਣਾ ਰੋਜ਼ਗਾਰ ਚਲਾਉਣ ਦਾ ਉਤਸ਼ਾਹ ਹੈ ਜਿਸਨੂੰ ਵੱਖ ਵੱਖ ਸਰਕਾਰੀ ਵਿਭਾਗਾਂ ਦੇ ਸਹਿਜੋਗ ਨਾਲ ਪੂਰਾ ਕੀਤਾ ਜਾ ਰਿਹਾ ਹੈ।

ਇਸ ਮੌਕੇ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਨੇ ਦੱਸਿਆ ਕਿ ਜਨਰਲ ਜਾਤੀ ਨੂੰ 25 ਪ੍ਰਤੀਸ਼ਤ ਅਤੇ ਅਨੁਸੂਚਿਤ ਜਾਤੀ ਦੇ ਸਿਖਿਆਰਥੀ ਨੂੰ 33 ਪ੍ਰਤੀਸ਼ਤ ਸਬਸਿਡੀ ਦਿਵਾਈ ਜਾਵੇਗੀ । ਉਨ੍ਹਾਂ ਇਲਾਕੇ ਦੇ ਬੇਰੋਜਗਾਰ ਮੁੰਡੇ ਕੁੜੀਆਂ ਨੂੰ ਡੇਅਰੀ ਵਿਕਾਸ ਵਿਭਾਗ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਵੱਧ ਤੋਂ ਵਧ ਲਾਹਾ ਲੈਣ ਲਈ ਅਪੀਲ ਕੀਤੀ। ਉਨ੍ਹਾ ਦਸਿਆ ਕਿ  ਦੁੱਧ ਖਪਤਕਾਰਾ ਨੂੰ ਜਾਗਰੂਕ ਕਰਨ ਲਈ ਵਿਭਾਗ ਵਲੋਂ ਸ਼ਹਿਰਾਂ ਵਿਚ ਮੋਬਾਇਲ ਵੈਨ ਰਾਹੀ ਕੈਂਪ ਲਗਾਏ ਜਾ ਰਹੇ ਹਨ ਅਤੇ ਦੁਧ ਉਤਪਾਦਕਾ ਨੂੰ  ਜਾਗਰੂਕ ਕਰਨ ਲਈ ਵਿਭਾਗ ਵਲੋਂ ਪਿੰਡਾ ਵਿਚ ਇਕ ਦਿਨਾਂ ਕੈਂਪ ਲਗਾਏ ਜਾ ਰਹੇ ਹਨ। 

ਉਨ੍ਹਾ ਦਸਿਆ ਕਿ ਐਨ.ਐਲ.ਐਮ ਸਕੀਮ ਅਧੀਨ ਡੇਅਰੀ  ਸਿਖਲਾਈ ਕੋਰਸ ਦੀ ਕਾਉਂਸਲਿੰਗ ਦੀ ਮਿਤੀ 23/12/2024 ਹੈ ਅਤੇ ਹੋਰ ਜਾਣਕਾਰੀ ਲਈ ਜਿਲ੍ਹੇ ਦੇ ਡਿਪਟੀ ਡਾਇਰੈਕਟਰ ਨਾਲ 01636-242480 ਉੱਪਰ ਸੰਪਰਕ ਕੀਤਾ ਜਾ ਸਕਦਾ ਹੈ।

 

Tags: Amritpal Singh Sukhanand , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD