Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਨਗਰ ਨਿਗਮ, ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ ਲਈ ਵੋਟਾਂ ਅੱਜ, ਸਮੁੱਚੀਆਂ ਤਿਆਰੀਆਂ ਮੁਕੰਮਲ

ਚੋਣ ਆਬਜ਼ਰਵਰ ਤੇ ਡਿਪਟੀ ਕਮਿਸ਼ਨਰ ਵੱਲੋਂ ਪੋਲਿੰਗ ਪਾਰਟੀਆਂ ਨੂੰ ਰਵਾਨਾ ਕਰਨ ਦਾ ਜਾਇਜ਼ਾ

Preeti Yadav, Dr. Preeti Yadav, DC Patiala, Deputy Commissioner Patiala, Patiala, Anindita Mitra

Web Admin

Web Admin

5 Dariya News

ਪਟਿਆਲਾ , 20 Dec 2024

Last updated on: Dec 20, 2024, 00:00 IST

ਨਗਰ ਨਿਗਮ ਦੀਆਂ 45 ਵਾਰਡਾਂ, ਨਗਰ ਪੰਚਾਇਤ ਘੱਗਾ ਤੇ ਭਾਦਸੋਂ ਦੀਆਂ ਆਮ ਚੋਣਾਂ ਸਮੇਤ ਨਗਰ ਕੌਂਸਲ ਰਾਜਪੁਰਾ, ਨਾਭਾ ਤੇ ਪਾਤੜਾਂ ਦੀ ਇੱਕ-ਇੱਕ ਵਾਰਡ ਦੀ ਉਪ ਚੋਣ ਲਈ ਵੋਟਾਂ 21 ਦਸੰਬਰ ਨੂੰ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਪੁਆਈਆਂ ਜਾਣਗੀਆਂ, ਅਤੇ ਵੋਟਾਂ ਪੈਣ ਮਗਰੋਂ ਵੋਟਾਂ ਦੀ ਗਿਣਤੀ ਪੋਲਿੰਗ ਸਟੇਸ਼ਨਾਂ ਵਿਖੇ ਹੀ ਹੋਵੇਗੀ, ਜਿਸ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮੁੱਚੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।

ਇਨ੍ਹਾਂ ਚੋਣਾਂ ਨੂੰ ਪੂਰੀ ਤਰ੍ਹਾਂ ਨਿਰਪੱਖ ਤੇ ਅਮਨ-ਅਮਾਨ ਨਾਲ ਸਫ਼ਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਅੱਜ ਜ਼ਿਲ੍ਹੇ ਦੇ ਚੋਣਾਂ ਵਾਲੇ ਵਾਰਡਾਂ ਵਿੱਚ ਪੋਲਿੰਗ ਬੂਥਾਂ ਵਿਖੇ ਵੋਟਾਂ ਪੁਆਉਣ ਲਈ ਚੋਣ ਅਮਲੇ ਦੀਆਂ ਰਵਾਨਾ ਕੀਤੀਆਂ ਪੋਲਿੰਗ ਪਾਰਟੀਆਂ ਦੇਰ ਸ਼ਾਮ ਚੋਣ ਸਮੱਗਰੀ ਨਾਲ ਆਪਣੇ ਪੋਲਿੰਗ ਸਟੇਸ਼ਨਾਂ ਵਿਖੇ ਪੁੱਜ ਗਈਆਂ। 

ਇਸ ਦੌਰਾਨ ਚੋਣ ਆਬਜ਼ਰਵਰ ਤੇ ਸਕੱਤਰ ਸਹਿਕਾਰਤਾ ਅਨਿੰਦਿਤਾ ਮਿੱਤਰਾ ਅਤੇ ਜ਼ਿਲ੍ਹਾ ਚੋਣ ਅਫ਼ਸਰ ਡਾ. ਪ੍ਰੀਤੀ ਯਾਦਵ ਨੇ ਪੋਲ ਪਾਰਟੀਆਂ ਨੂੰ ਰਵਾਨਾ ਕਰਨ ਅਤੇ ਚੋਣ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਰਿਟਰਨਿੰਗ ਅਧਿਕਾਰੀਆਂ ਨੂੰ ਲੋੜੀਂਦੀਆਂ ਹਦਾਇਤਾਂ ਦਿੱਤੀਆਂ। 

ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਇਨ੍ਹਾਂ ਚੋਣਾਂ ਲਈ ਸਾਰੇ ਰਿਟਰਨਿੰਗ ਅਧਿਕਾਰੀਆਂ ਵੱਲੋਂ ਚੋਣ ਅਮਲ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਪ੍ਰੀਜ਼ਾਈਡਿੰਗ ਅਫ਼ਸਰਾਂ ਅਤੇ ਪੋਲਿੰਗ ਅਫ਼ਸਰਾਂ ਦੀਆਂ ਪਾਰਟੀਆਂ ਨੂੰ ਵੋਟਿੰਗ ਮਸ਼ੀਨਾਂ ਤੇ ਹੋਰ ਚੋਣ ਸਮਗਰੀ ਸੌਂਪਕੇ ਸੁਰੱਖਿਆ ਦਸਤਿਆਂ ਦੀ ਜ਼ੇਰੇ ਨਿਗਰਾਨੀ ਰਵਾਨਾ ਕੀਤਾ ਗਿਆ ਹੈ।

ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਲੋਕਤੰਤਰ ਵਿੱਚ ਚੋਣਾਂ ਇੱਕ ਤਿਉਹਾਰ ਹੁੰਦੀਆਂ ਹਨ, ਇਸ ਲਈ ਵੋਟਰ ਬਿਨਾਂ ਕਿਸੇ ਡਰ ਭੈਅ ਤੋਂ ਆਪਣੇ ਜਮਹੂਰੀ ਹੱਕ ਦੀ ਵਰਤੋਂ ਕਰਦਿਆਂ ਵੋਟਾਂ ਪਾਉਣ ਅਤੇ ਚੋਣਾਂ ਦੌਰਾਨ ਅਮਨ ਤੇ ਸ਼ਾਂਤੀ ਬਣਾਈ ਰੱਖਣ ਲਈ ਪ੍ਰਸ਼ਾਸਨ ਨੂੰ ਸਹਿਯੋਗ ਦੇਣ। ਡਿਪਟੀ ਕਮਿਸ਼ਨਰ ਨੇ ਚੋਣ ਅਮਲੇ ਨੂੰ ਹਦਾਇਤ ਕੀਤੀ ਕਿ ਉਹ ਆਪਣੀ ਡਿਊਟੀ ਪੂਰੀ ਤਰ੍ਹਾਂ ਨਿਰਪੱਖਤਾ, ਸ਼ਿੱਦਤ, ਤਨਦੇਹੀ ਤੇ ਈਮਾਨਦਾਰੀ ਨਾਲ ਨਿਭਾਉਣ। 

ਉਨ੍ਹਾਂ ਕਿਹਾ ਕਿ ਚੋਣ ਡਿਊਟੀ ਦੌਰਾਨ ਕਿਸੇ ਕਿਸਮ ਦੀ ਕੁਤਾਹੀ ਕਰਨ ਵਾਲੇ ਅਧਿਕਾਰੀ ਜਾਂ ਕਰਮਚਾਰੀ ਵਿਰੁੱਧ ਅਨੁਸ਼ਾਸ਼ਨੀ ਕਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਇਸ ਗੱਲੋਂ ਵਚਨਬੱਧ ਹੈ ਕਿ ਇਹ ਚੋਣ ਪੁਰ ਅਮਨ, ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਸਫ਼ਲਤਾ ਪੂਰਵਕ ਨੇਪਰੇ ਚਾੜ੍ਹਿਆ ਜਾਵੇਗਾ।

ਇਸੇ ਦੌਰਾਨ ਐਸ.ਐਸ.ਪੀ. ਡਾ. ਨਾਨਕ ਸਿੰਘ ਨੇ ਦੱਸਿਆ ਕਿ ਅਜ਼ਾਦਾਨਾ ਢੰਗ ਨਾਲ ਚੋਣਾਂ ਕਰਵਾਉਣ ਅਤੇ ਅੰਦਰ ਅਮਨ ਕਾਨੂੰਨ ਦੀ ਵਿਵਸਥਾ ਬਣਾਏ ਰੱਖਣ ਲਈ ਪੁਲਿਸ ਨੇ ਪੁਖ਼ਤਾ ਇੰਤਜਾਮ ਕੀਤੇ ਹਨ ਤੇ ਜਿਸ ਲਈ ਲੋੜੀਂਦੀ ਫੋਰਸ ਦੀ ਤਾਇਨਾਤੀ ਕੀਤੀ ਗਈ ਹੈ। ਜਦਕਿ ਪੈਟਰੌਲਿੰਗ ਪਾਰਟੀਆਂ ਵੀ ਵਾਇਰਲੈਸ ਨਾਲ ਲੈਸ ਕਰਕੇ ਤਾਇਨਾਤ ਹਨ। 

ਇਸ ਤੋਂ ਇਲਾਵਾ ਵਿਸ਼ੇਸ਼ ਨਾਕੇ ਲਗਾਏ ਗਏ ਹਨ ਅਤੇ ਸੰਵੇਦਨਸ਼ੀਲ ਪੋਲਿੰਗ ਬੂਥਾਂ 'ਤੇ ਵਿਸ਼ੇਸ਼ ਨਿਗਰਾਨੀ ਰੱਖੀ ਜਾਵੇਗੀ ਅਤੇ ਵੀਡੀਓਗ੍ਰਾਫ਼ੀ ਵੀ ਕਰਵਾਈ ਜਾ ਰਹੀ ਹੈ। ਡਾ. ਨਾਨਕ ਸਿੰਘ ਨੇ ਹੋਰ ਕਿਹਾ ਕਿ ਕਿਸੇ ਵੀ ਗ਼ੈਰ ਸਮਾਜੀ ਅਨਸਰ ਨੂੰ ਕੋਈ ਗੜਬੜੀ ਨਹੀਂ ਕਰਨ ਦਿੱਤੀ ਜਾਵੇਗੀ ਅਤੇ ਅਜਿਹਾ ਕਰਨ ਵਾਲੇ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ ਅਤੇ ਕਿਸੇ ਵੀ ਵਿਅਕਤੀ ਨੂੰ ਮਾਹੌਲ ਖ਼ਰਾਬ ਕਰਨ ਅਤੇ ਕਾਨੂੰਨ ਵਿਵਸਥਾ ਭੰਗ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ।

ਇਸੇ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ)-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਅਨੁਪ੍ਰਿਤਾ ਜੌਹਲ ਨੇ ਤਾਇਨਾਤ ਚੋਣ ਅਮਲੇ ਨੂੰ ਸਫ਼ਲਤਾ ਪੂਰਵਕ ਵੋਟਾਂ ਪੁਆਉਣ ਲਈ ਸ਼ੁਭ ਕਾਮਨਾਵਾਂ ਦਿੰਦਿਆਂ ਸਮੂਹ ਵੋਟਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਇਹ ਚੋਣਾਂ ਪੁਰ ਅਮਨ ਤੇ ਸਫ਼ਲਤਾ ਪੂਰਵਕ ਨੇਪਰੇ ਚੜ੍ਹਾਉਣ ਲਈ ਆਪਣਾ ਸਹਿਯੋਗ ਦੇਣ।

ਵਾਰਡ ਨੰਬਰ 1 ਤੋਂ 14 ਦੇ ਰਿਟਰਨਿੰਗ ਅਧਿਕਾਰੀ ਤੇ ਆਰ.ਟੀ.ਓ. ਨਮਨ ਮਾਰਕੰਨ ਨੇ ਦੱਸਿਆ ਕਿ ਇਨ੍ਹਾਂ ਵਾਰਡਾਂ ਵਿੱਚ ਕੁਲ ਪੋਲਿੰਗ ਬੂਥ 46 ਹਨ ਅਤੇ ਕੁਲ ਵੋਟਰ 57836 ਹਨ, ਜਿਨ੍ਹਾਂ 'ਚ 29483 ਮਰਦ ਅਤੇ 28353 ਮਹਿਲਾ ਵੋਟਰ ਹਨ। ਵਾਰਡ ਨੰਬਰ 15 ਤੋਂ 29 ਦੇ ਰਿਟਰਨਿੰਗ ਅਧਿਕਾਰੀ ਐਸ.ਡੀ.ਐਮ. ਮਨਜੀਤ ਕੌਰ ਨੇ ਦੱਸਿਆ ਕਿ ਇਨ੍ਹਾਂ ਵਾਰਡਾਂ ਵਿੱਚ ਵਾਰਡ ਨੰਬਰ 17 ਨੂੰ ਛੱਡਕੇ 14 ਲੋਕੇਸ਼ਨਾਂ ਦੇ ਕੁਲ ਪੋਲਿੰਗ ਬੂਥ 63 ਮਰਦ 39773 ਤੇ ਮਹਿਲਾ 36869 ਅਤੇ 5 ਹੋਰ ਵੋਟਰ ਤੇ ਕੁਲ 76647 ਵੋਟਰ ਹਨ।

ਜਦੋਂਕਿ ਵਾਰਡ ਨੰਬਰ 30 ਤੋਂ 45 ਦੇ ਰਿਟਰਨਿੰਗ ਅਧਿਕਾਰੀ ਸਹਾਇਕ ਕਮਿਸ਼ਨਰ ਰਿਚਾ ਗੋਇਲ ਨੇ ਦੱਸਿਆ ਕਿ ਇਨ੍ਹਾਂ ਵਾਰਡਾਂ ਵਿੱਚ 32 ਪੋਲਿੰਗ ਬੂਥ ਹਨ ਅਤੇ ਇੱਥੇ ਮਰਦ ਵੋਟਰ 20227 ਅਤੇ 18881 ਮਹਿਲਾ ਵੋਟਰ ਤੇ ਹੋਰ ਵੋਟਰ 4 ਸਮੇਤ ਕੁਲ 39112 ਵੋਟਰ ਹਨ। ਇਸ ਤੋਂ ਇਲਾਵਾ ਵਾਰਡ ਨੰਬਰ 46 ਤੋਂ 60 ਦੇ ਰਿਟਰਨਿੰਗ ਅਧਿਕਾਰੀ ਤੇ ਐਸ.ਡੀ.ਐਮ. ਨਾਭਾ ਡਾ. ਇਸਮਤ ਵਿਜੇ ਸਿੰਘ ਨੇ ਦੱਸਿਆ ਕਿ ਇਨ੍ਹਾਂ ਵਾਰਡਾਂ ਵਿੱਚ 45 ਪੋਲਿੰਗ ਬੂਥ ਹਨ ਅਤੇ ਇੱਥੇ 27438 ਮਰਦ, 26384 ਮਹਿਲਾ ਤੇ 1 ਹੋਰ ਵੋਟਰ ਹਨ ਅਤੇ ਕੁਲ 53822 ਵੋਟਰ ਹਨ।

 

Tags: Preeti Yadav , Dr. Preeti Yadav , DC Patiala , Deputy Commissioner Patiala , Patiala , Anindita Mitra

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD