Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਚੋਣ ਆਬਜ਼ਰਵਾਰ ਅਨਿੰਦਿਤਾ ਮਿੱਤਰਾ ਵੱਲੋਂ ਪੋਲ ਡੇਅ ਦੀਆਂ ਤਿਆਰੀਆਂ ਦਾ ਬਾਰੀਕੀ ਨਾਲ ਜਾਇਜ਼ਾ

ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ ਵੋਟਿੰਗ

Preeti Yadav, Dr. Preeti Yadav, DC Patiala, Deputy Commissioner Patiala, Patiala, Anindita Mitra

Web Admin

Web Admin

5 Dariya News

ਪਟਿਆਲਾ , 20 Dec 2024

Last updated on: Dec 20, 2024, 00:00 IST

ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਨਗਰ ਨਿਗਮ ਪਟਿਆਲਾ ਦੀਆਂ ਚੋਣਾਂ ਲਈ ਤਾਇਨਾਤ ਕੀਤੇ ਆਬਜ਼ਰਵਰ ਅਤੇ ਸਹਿਕਾਰਤਾ ਵਿਭਾਗ ਦੇ ਸਕੱਤਰ ਅਨਿੰਦਿਤਾ ਮਿੱਤਰਾ ਨੇ ਰਿਟਰਨਿੰਗ ਅਧਿਕਾਰੀਆਂ ਨਾਲ ਪੋਲਿੰਗ ਪਾਰਟੀਆਂ ਰਵਾਨਾ ਕਰਨ ਤੋਂ ਬਾਅਦ ਮੀਟਿੰਗ ਕਰਕੇ ਪੋਲ ਡੇਅ ਦੀਆਂ ਤਿਆਰੀਆਂ ਦੀ ਬਾਰੀਕੀ ਨਾਲ ਜਾਇਜ਼ਾ ਲਿਆ। 

ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ, ਐਸ.ਪੀ. ਹਰਬੰਤ ਕੌਰ, ਏ.ਡੀ.ਸੀ. ਦਿਹਾਤੀ ਵਿਕਾਸ ਅਨੁਪ੍ਰਿਤਾ ਜੌਹਲ, ਏ.ਡੀ.ਸੀ. (ਜ) ਇਸ਼ਾ ਸਿੰਗਲ, ਏ.ਡੀ.ਸੀ. ਸ਼ਹਿਰੀ ਵਿਕਾਸ ਨਵਰੀਤ ਕੌਰ ਸੇਖੋਂ ਤੇ ਸਾਰੀਆਂ ਵਾਰਡਾਂ ਦੇ ਰਿਟਰਨਿੰਗ ਅਧਿਕਾਰੀਆਂ ਵੀ ਮੌਜੂਦ ਸਨ। 

ਸਮੁੱਚੇ ਚੋਣ ਅਮਲ ਨੂੰ ਪੂਰੀ ਨਿਰਪੱਖਤਾ, ਪਾਰਦਰਸ਼ਤਾ ਤੇ ਨਿਰਵਿਘਨ ਢੰਗ ਨਾਲ ਨੇਪਰੇ ਚਾੜਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਸਮੁੱਚੇ ਚੋਣ ਪ੍ਰਬੰਧਾਂ ਦਾ ਵਾਰਡ ਵਾਈਜ਼ ਜਾਇਜਾ ਲੈਂਦਿਆਂ ਚੋਣ ਆਬਜ਼ਰਵਰ ਨੇ ਕਿਹਾ ਕਿ ਰਿਟਰਨਿੰਗ ਅਫ਼ਸਰ ਤੇ ਖੇਤਰ ਦਾ ਡੀ.ਐਸ.ਪੀ. ਆਪਸ ਵਿੱਚ ਪੂਰਾ ਤਾਲਮੇਲ ਰੱਖਣ। 

ਉਨ੍ਹਾਂ ਕਿਹਾ ਕਿ ਸਵੇਰੇ 7 ਵਜੇ ਤੋਂ ਸ਼ੁਰੂ ਹੋਣ ਵਾਲੀ ਵੋਟਿੰਗ ਸ਼ਾਮ 4 ਵਜੇ ਤੱਕ ਹੋਵੇਗੀ ਅਤੇ ਜਿਥੇ ਪੋਲਿੰਗ ਹੋ ਰਹੀ ਹੈ, ਉਸੇ ਸਥਾਨ 'ਤੇ ਗਿਣਤੀ ਕੀਤੀ ਜਾਵੇਗੀ। ਅਨਿੰਦਿਤਾ ਮਿੱਤਰਾ ਨੇ ਰਿਟਰਨਿੰਗ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸ਼ਿਕਾਇਤਾਂ ਦਾ ਨਿਪਟਾਰਾ ਤੁਰੰਤ ਕੀਤਾ ਜਾਵੇ ਅਤੇ ਸਬੰਧਤ ਡੀ.ਐਸ.ਪੀਜ਼ ਨਾਲ ਤਾਲਮੇਲ ਰੱਖਿਆ ਜਾਵੇ। 

ਉਨ੍ਹਾਂ ਬੂਥਾਂ ਦੀ ਸੰਵੇਦਨਸ਼ੀਲਤਾ, ਸੁਰੱਖਿਆ ਬਲਾਂ ਦੀ ਤਾਇਨਾਤੀ, ਮੈਡੀਕਲ ਟੀਮਾਂ ਆਦਿ ਦੇ ਪ੍ਰਬੰਧਾਂ ਦਾ ਵੀ ਜਾਇਜ਼ਾ ਲਿਆ। ਇਸ ਮੌਕੇ ਰਿਟਰਨਿੰਗ ਅਧਿਕਾਰੀ ਨਮਨ ਮਾਰਕੰਨ, ਰਿਚਾ ਗੋਇਲ ਤੇ ਮਨਜੀਤ ਕੌਰ, ਡੀ.ਐਸ.ਪੀ. ਵੈਭਵ ਚੌਧਰੀ, ਮਨੋਜ ਗੋਰਸੀ, ਸਤਨਾਮ ਸਿੰਘ, ਆਸਵੰਤ ਸਿੰਘ ਵੀ ਮੌਜੂਦ ਸਨ।

 

Tags: Preeti Yadav , Dr. Preeti Yadav , DC Patiala , Deputy Commissioner Patiala , Patiala , Anindita Mitra

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD