Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਹਲਵਾਰਾ ਏਅਰਪੋਰਟ ਨੂੰ ਜਲਦੀ ਹੀ ਮਿਲ ਜਾਵੇਗਾ ਏਅਰਪੋਰਟ ਕੋਡ : ਸੰਜੀਵ ਅਰੋੜਾ

Sanjeev Arora, AAP, Aam Aadmi Party, Aam Aadmi Party Punjab, AAP Punjab, New Delhi, Rajiv Gandhi Bhawan, Vipin Kumar, Airports Authority of India, AAI

Web Admin

Web Admin

5 Dariya News

ਨਵੀਂ ਦਿੱਲੀ , 21 Dec 2024

Last updated on: Dec 21, 2024, 00:00 IST

ਸੰਸਦ ਮੈਂਬਰ ਸੰਜੀਵ ਅਰੋੜਾ ਨੇ ਸ਼ੁੱਕਰਵਾਰ ਨੂੰ ਰਾਜੀਵ ਗਾਂਧੀ ਭਵਨ, ਨਵੀਂ ਦਿੱਲੀ ਵਿਖੇ ਏਏਆਈ (ਏਅਰਪੋਰਟਸ ਅਥਾਰਟੀ ਆਫ ਇੰਡੀਆ) ਦੇ ਚੇਅਰਮੈਨ ਵਿਪਿਨ ਕੁਮਾਰ ਨਾਲ ਮੁਲਾਕਾਤ ਕੀਤੀ ਅਤੇ ਹਲਵਾਰਾ ਹਵਾਈ ਅੱਡੇ ਲਈ ਸੰਭਾਵਿਤ ਸੰਚਾਲਨ ਮਿਤੀ ਬਾਰੇ ਚਰਚਾ ਕੀਤੀ।

ਐਮਪੀ ਅਰੋੜਾ ਨੇ ਏਅਰਪੋਰਟ ਕੋਡ ਜਾਰੀ ਕਰਨ ਅਤੇ ਸੰਚਾਲਨ ਦੀ ਮਿਤੀ ਦੀ ਪੁਸ਼ਟੀ ਕਰਨ ਦੀ ਮਹੱਤਤਾ 'ਤੇ ਜ਼ੋਰ ਦਿੱਤਾ, ਕਿਉਂਕਿ ਇਹ ਕਦਮ ਏਅਰਲਾਈਨਾਂ ਲਈ ਐਮਓਸੀਏ (ਮਿਨਿਸਟ੍ਰੀ ਆਫ ਸਿਵਲ ਏਵੀਏਸ਼ਨ) ਕੋਲ ਲੋੜੀਂਦਾ ਨੋ ਅਬਜੈਕਸ਼ਨ ਸਰਟੀਫਿਕੇਟ (ਐਨਓਸੀ) ਦਾਇਰ ਕਰਨ ਅਤੇ ਐਮਓਡੀ (ਮਿਨਿਸਟ੍ਰੀ ਆਫ ਡਿਫੈਂਸ) ਤੋਂ ਲੋੜੀਂਦੀ ਇਜਾਜ਼ਤ ਪ੍ਰਾਪਤ ਕਰਨ ਵਿੱਚ ਮਹੱਤਵਪੂਰਨ ਹੈ।

ਇਸ ਦੇ ਜਵਾਬ ਵਿੱਚ ਚੇਅਰਮੈਨ ਵਿਪਨ ਕੁਮਾਰ ਨੇ ਤੁਰੰਤ ਏ.ਏ.ਆਈ. ਦੀ ਸੰਚਾਲਨ ਟੀਮ ਦੇ ਸਬੰਧਤ ਅਧਿਕਾਰੀਆਂ ਨੂੰ ਜਲਦੀ ਤੋਂ ਜਲਦੀ ਲੋੜੀਂਦੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਅਰੋੜਾ ਨੇ ਆਈਏਟੀਏ (ਇੰਟਰਨੈਸ਼ਨਲ ਏਅਰ ਟ੍ਰਾਂਸਪੋਰਟ ਐਸੋਸੀਏਸ਼ਨ) ਨਾਲ ਗੱਲਬਾਤ ਕਰਨ ਲਈ ਏਅਰ ਇੰਡੀਆ ਦੇ ਲੋਕਾਂ ਨਾਲ ਵੀ ਗੱਲਬਾਤ ਕੀਤੀ।

ਚੇਅਰਮੈਨ ਵਿਪਨ ਕੁਮਾਰ ਨੇ ਸੰਸਦ ਮੈਂਬਰ ਅਰੋੜਾ ਨੂੰ ਭਰੋਸਾ ਦਿੱਤਾ ਕਿ ਲੁਧਿਆਣਾ ਤੋਂ ਕਮਰਸ਼ੀਅਲ ਫਲਾਈਟ ਸੰਚਾਲਨ ਜਲਦੀ ਸ਼ੁਰੂ ਹੋ ਜਾਵੇਗਾ। ਐਮਪੀ ਅਰੋੜਾ ਨੇ ਚੇਅਰਮੈਨ ਨੂੰ ਸੂਬਾ ਸਰਕਾਰ ਵੱਲੋਂ ਹਰ ਪੱਧਰ ’ਤੇ ਸਹਿਯੋਗ ਦੇਣ ਦਾ ਭਰੋਸਾ ਵੀ ਦਿੱਤਾ। ਇਸ ਦੌਰਾਨ, ਅਰੋੜਾ ਨੇ ਦੁਹਰਾਇਆ ਕਿ ਏਅਰਪੋਰਟ ਪ੍ਰੋਜੈਕਟ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ "ਡ੍ਰੀਮ  ਪ੍ਰੋਜੈਕਟ" ਹੈ, ਜਿਨ੍ਹਾਂ ਨੇ ਇਸ ਵਾਸਤੇ ਫੰਡ ਮਨਜ਼ੂਰ ਕੀਤੇ ਗਏ ਹਨ।

ਹਵਾਈ ਅੱਡਾ 161.28 ਏਕੜ ਦੇ ਖੇਤਰ ਵਿੱਚ ਸਥਾਪਿਤ ਕੀਤਾ ਜਾ ਰਿਹਾ ਹੈ। ਇਸ ਖੇਤਰ ਵਿੱਚ ਬਿਲਟ ਅੱਪ ਟਰਮੀਨਲ ਖੇਤਰ 2,000 ਵਰਗ ਮੀਟਰ ਹੈ। ਜ਼ਮੀਨ ਨੂੰ ਛੱਡ ਕੇ ਕੁੱਲ ਸਿਵਲ ਟਰਮੀਨਲ ਦੀ ਲਾਗਤ ਲਗਭਗ 70 ਕਰੋੜ ਰੁਪਏ ਹੈ। ਇਸ ਸਾਲ ਨਵੰਬਰ ਵਿੱਚ ਅਰੋੜਾ ਨੇ ਨਵੀਂ ਦਿੱਲੀ ਵਿੱਚ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ ਸੀ ਅਤੇ ਆਈਏਐਫ (ਇੰਡੀਅਨ ਏਅਰ ਫੋਰਸ) ਵੱਲੋਂ ਹਲਵਾਰਾ ਏਅਰਪੋਰਟ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੀ ਬੇਨਤੀ ਕੀਤੀ ਸੀ।

ਅਰੋੜਾ ਨੇ ਦੱਸਿਆ ਕਿ ਹਵਾਈ ਅੱਡੇ ਦੇ ਸਿਵਲ ਹਿੱਸੇ ਦਾ 100 ਫੀਸਦੀ ਕੰਮ ਮੁਕੰਮਲ ਹੋ ਚੁੱਕਾ ਹੈ। ਆਈਏਐਫ ਵੱਲੋਂ ਲੰਬਿਤ ਕੰਮ ਪੂਰਾ ਹੋਣ ਤੋਂ ਬਾਅਦ ਹਲਵਾਰਾ ਹਵਾਈ ਅੱਡਾ ਚਾਲੂ ਹੋ ਜਾਵੇਗਾ।

 

Tags: Sanjeev Arora , AAP , Aam Aadmi Party , Aam Aadmi Party Punjab , AAP Punjab , New Delhi , Rajiv Gandhi Bhawan , Vipin Kumar , Airports Authority of India , AAI

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD