Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਐਨ ਡੀ ਆਰ ਐਫ ਅਤੇ ਫੌਜ ਦੁਆਰਾ ਲਗਭਗ 23 ਘੰਟਿਆਂ ਦਾ ਲਗਾਤਾਰ ਬਚਾਅ ਕਾਰਜ ਮੁਕੰਮਲ

ਸਮਾਂਬੱਧ ਮੈਜਿਸਟ੍ਰੇਟ ਜਾਂਚ ਦੇ ਹੁਕਮ ਦਿੱਤੇ ਗਏ

Viraj S Tidke, Additional Deputy Commissioner, ADC Viraj S Tidke, Deepak Pareek, T Benith, S.A.S. Nagar, S.A.S. Nagar Mohali, Mohali, Sahibzada Ajit Singh Nagar

Web Admin

Web Admin

5 Dariya News

ਐਸ.ਏ.ਐਸ.ਨਗਰ , 22 Dec 2024

Last updated on: Dec 22, 2024, 00:00 IST

ਜ਼ਿਲ੍ਹਾ ਪ੍ਰਸ਼ਾਸਨ ਨੇ ਅੱਜ ਸ਼ਾਮ 4:30 ਵਜੇ ਤੱਕ ਮੁਹਾਲੀ (ਸੋਹਾਣਾ) ਵਿਖੇ ਇਮਾਰਤ ਢਹਿਣ ਵਾਲੀ ਥਾਂ 'ਤੇ ਐਨਡੀਆਰਐਫ ਅਤੇ ਫੌਜ, ਪੁਲਿਸ, ਨਗਰ ਨਿਗਮ ਅਤੇ ਸਿਹਤ ਵਿਭਾਗ ਦੇ ਸਹਿਯੋਗ ਨਾਲ ਨਾਲ 23 ਘੰਟੇ ਚੱਲੇ ਲਗਾਤਾਰ ਬਚਾਅ ਕਾਰਜ ਨੂੰ ਪੂਰਾ ਕਰ ਲਿਆ। ਵੇਰਵਿਆਂ ਦਾ ਖੁਲਾਸਾ ਕਰਦੇ ਹੋਏ, ਕਾਰਜਕਾਰੀ ਡਿਪਟੀ ਕਮਿਸ਼ਨਰ ਵਿਰਾਜ ਐਸ ਤਿੜਕੇ, ਐਸਐਸਪੀ ਦੀਪਕ ਪਾਰੀਕ ਅਤੇ ਨਗਰ ਨਿਗਮ ਕਮਿਸ਼ਨਰ ਟੀ ਬੇਨਿਥ ਨੇ ਦੱਸਿਆ ਕਿ ਮਲਬੇ ਚ ਫਸੇ ਵਿਅਕਤੀਆਂ, ਜਿਨ੍ਹਾਂ ਦੀ ਸ਼ੁਰੂਆਤ ਵਿੱਚ ਸਹੀ ਗਿਣਤੀ ਦਾ ਪਤਾ ਨਹੀਂ ਸੀ ਲੱਗ ਸਕਿਆ, ਨੂੰ ਕੱਢਣ ਲਈ ਵੱਡੇ ਆਪ੍ਰੇਸ਼ਨ ਨੂੰ ਹੌਂਸਲਾ ਉਦੋਂ ਮਿਲਿਆ ਜਦੋਂ ਇੱਕ ਗੰਭੀਰ ਜ਼ਖਮੀ ਔਰਤ ਨੂੰ ਦੇਰ ਸ਼ਾਮ ਮਲਬੇ ਵਿਚੋਂ ਕੱਢਿਆ ਗਿਆ। 

ਇਸ ਤੋਂ ਬਾਅਦ ਅੱਜ ਸ਼ਾਮ 4:30 ਵਜੇ ਤੱਕ ਚੱਲੇ ਆਪ੍ਰੇਸ਼ਨ ਤੋਂ ਬਾਅਦ ਐੱਨ.ਡੀ.ਆਰ.ਐੱਫ. ਵੱਲੋਂ ਸਪੱਸ਼ਟ ਕੀਤਾ ਗਿਆ ਕਿ ਮਲਬੇ ਹੇਠਾਂ ਹੋਰ ਕਿਸੇ ਵੀ ਵਿਅਕਤੀ ਦੇ ਦੱਬੇ ਹੋਣ ਦੀ ਸੰਭਾਵਨਾ ਨਹੀਂ ਹੈ। ਬਚਾਅ ਅਭਿਆਨ ਦੇ ਮੁਕੰਮਲ ਹੋਣ ਤੋਂ ਬਾਅਦ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਐਸਐਸਪੀ ਦੀਪਕ ਪਾਰੀਕ ਅਤੇ ਐਮਸੀ ਕਮਿਸ਼ਨਰ ਟੀ ਬੇਨਿਥ ਦੀ ਮੌਜੂਦਗੀ ਵਿੱਚ ਸ੍ਰੀ ਵਿਰਾਜ ਤਿੜਕੇ ਨੇ ਦੱਸਿਆ ਕਿ ਲਗਭਗ 600 ਐਨਡੀਆਰਐਫ, ਫੌਜ ਅਤੇ ਪੁਲਿਸ ਤੇ ਸਿਵਲ ਕਰਮਚਾਰੀ ਤੇ ਅਧਿਕਾਰੀ ਇਸ ਅਪਰੇਸ਼ਨ ਵਿੱਚ ਸ਼ਾਮਲ ਸਨ। 

ਉਨ੍ਹਾਂ ਨੇ ਬਚਾਅ ਆਪਰੇਸ਼ਨ ਦੇ ਮੁੱਖ ਖਿਡਾਰੀਆਂ ਐਨਡੀਆਰਐਫ ਅਤੇ ਫੌਜ ਦਾ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਪੁਲਿਸ, ਮਿਉਂਸਪਲ ਕਾਰਪੋਰੇਸ਼ਨ, ਸਿਵਲ ਅਤੇ ਹੋਰ ਵਿਭਾਗ ਜਿਨ੍ਹਾਂ ਨੇ ਸਮੇਂ ਸਿਰ ਕਾਰਵਾਈ ਨੂੰ ਪੂਰਾ ਕਰਨ ਲਈ 24 ਘੰਟੇ ਕੰਮ ਕੀਤਾ, ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਐੱਨ.ਡੀ.ਆਰ.ਐੱਫ. ਦੀ ਟੀਮ ਦੇ 140 ਮੈਂਬਰ, ਫੌਜ ਦੀ 57 ਇੰਜੀਨੀਅਰ ਰੈਜੀਮੈਂਟ ਦੇ 167, ਸਥਾਨਕ ਪੁਲਸ ਦੇ 300 ਅਤੇ ਬਾਕੀ ਸਬੰਧਤ ਵਿਭਾਗਾਂ ਦੇ ਮੈਂਬਰ, ਇਸ ਅਪ੍ਰੇਸ਼ਨ ਵਿਚ ਸ਼ਾਮਲ ਸਨ ਅਤੇ ਹਰੇਕ ਨੇ ਆਪਣੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਈ। 

ਹਾਦਸੇ ਦੌਰਾਨ ਹੋਈਆਂ ਮੌਤਾਂ ਬਾਰੇ ਜਾਣਕਾਰੀ ਦਿੰਦਿਆਂ ਸ੍ਰੀ ਵਿਰਾਜ ਐਸ ਤਿੜਕੇ ਨੇ ਅੱਗੇ ਦੱਸਿਆ ਕਿ ਇਸ ਪੂਰੇ ਆਪਰੇਸ਼ਨ ਦੇ ਮੁਕੰਮਲ ਹੋਣ ਤੱਕ ਦੋ ਮੌਤਾਂ ਸਾਹਮਣੇ ਆਈਆਂ, ਜਿਨ੍ਹਾਂ ਵਿੱਚ ਇੱਕ ਹਿਮਾਚਲ ਦੀ ਦ੍ਰਿਸ਼ਟੀ (20) ਅਤੇ ਦੂਜਾ ਅੰਬਾਲਾ ਤੋਂ ਅਭਿਸ਼ੇਕ ਧਨਵਲ(30) ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਐੱਨ.ਡੀ.ਆਰ.ਐੱਫ. ਵੱਲੋਂ ਕਾਰਵਾਈ ਪੂਰੀ ਹੋਣ ਦਾ ਐਲਾਨ ਕਰਨ ਤੋਂ ਪਹਿਲਾਂ ਮਲਬੇ ਦੀ ਚੰਗੀ ਤਰ੍ਹਾਂ ਜਾਂਚ ਕੀਤੀ ਗਈ ਸੀ। 

ਇਸ ਆਪਰੇਸ਼ਨ ਦੌਰਾਨ, ਐੱਨ.ਡੀ.ਆਰ.ਐੱਫ. ਨੂੰ ਪਹਿਲਾਂ ਤੋਂ ਉਨ੍ਹਾਂ ਕੋਲ ਮੌਜੂਦ ਮਸ਼ੀਨਰੀ ਤੋਂ ਇਲਾਵਾ ਨਗਰ ਨਿਗਮ ਪਾਸੋਂ ਲੋੜੀਂਦੀ ਮਸ਼ੀਨਰੀ ਮੁਹੱਈਆ ਕਰਵਾਈ ਗਈ। ਉਨ੍ਹਾਂ ਕਿਹਾ ਕਿ ਇਸ ਘਟਨਾ ਦੀ ਜਿੰਮੇਵਾਰੀ ਤੈਅ ਕਰਨ ਲਈ ਮੈਜਿਸਟ੍ਰੇਟ ਜਾਂਚ ਦੇ ਹੁਕਮ ਦਿੱਤੇ ਗਏ ਹਨ। ਉਪ ਮੰਡਲ ਮੈਜਿਸਟ੍ਰੇਟ, ਮੁਹਾਲੀ ਦਮਨਦੀਪ ਕੌਰ ਨੂੰ ਜਾਂਚ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ ਅਤੇ ਉਨ੍ਹਾਂ ਨੂੰ ਤਿੰਨ ਹਫ਼ਤਿਆਂ ਵਿੱਚ ਰਿਪੋਰਟ ਦੇਣ ਲਈ ਕਿਹਾ ਗਿਆ ਹੈ। 

ਇਸ ਸਾਰੀ ਕਾਰਵਾਈ ਨੂੰ ਮੁਕੰਮਲ ਹੋਣ ਤੱਕ ਜ਼ਿਲ੍ਹਾ ਸਿਵਲ ਅਤੇ ਪੁਲਿਸ ਅਧਿਕਾਰੀਆਂ ਵੱਲੋਂ ਬਾਰੀਕੀ ਨਾਲ ਨਿਗਰਾਨੀ ਕੀਤੀ ਗਈ। ਅੱਜ ਰਾਹਤ ਕਾਰਜਾਂ ਦੌਰਾਨ ਡੀ ਆਈ ਜੀ ਹਰਚਰਨ ਸਿੰਘ ਭੁੱਲਰ, ਏ ਡੀ ਸੀ (ਸ਼ਹਿਰੀ ਵਿਕਾਸ) ਅਨਮੋਲ ਸਿੰਘ ਧਾਲੀਵਾਲ, ਐੱਸ ਪੀ ਜ਼ਿਲ੍ਹਾ ਪੁਲਿਸ ਜਯੋਤੀ ਯਾਦਵ ਬੈਂਸ ਤੋਂ ਇਲਾਵਾ ਹੋਰ ਅਧਿਕਾਰੀ ਮੌਜੂਦ ਰਹੇ।

 

Tags: Viraj S Tidke , Additional Deputy Commissioner , ADC Viraj S Tidke , Deepak Pareek , T Benith , S.A.S. Nagar , S.A.S. Nagar Mohali , Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD