Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪੰਜਾਬ ਦੀ ਸੌਰ ਊਰਜਾ ਵੱਲ ਵੱਡੀ ਪੁਲਾਂਘ : ਰਿਵਾਇਤੀ ਊਰਜਾ 'ਤੇ ਨਿਰਭਰਤਾ ਘਟਾਉਣ ਲਈ 66 ਸੋਲਰ ਪਾਵਰ ਪਲਾਂਟ ਕੀਤੇ ਜਾਣਗੇ ਸਥਾਪਤ

ਦਸੰਬਰ 2025 ਤੱਕ 264 ਮੈਗਾਵਾਟ ਸੌਰ ਊਰਜਾ ਦਾ ਹੋਵੇਗਾ ਵਾਧਾ: ਅਮਨ ਅਰੋੜਾ

Aman Arora, AAP, Aam Aadmi Party, AAP Punjab, Aam Aadmi Party Punjab,Government of Punjab, Punjab Government, Punjab State Electricity Regulatory Commission, PSERC

Web Admin

Web Admin

5 Dariya News

ਚੰਡੀਗੜ੍ਹ , 23 Dec 2024

Last updated on: Dec 23, 2024, 00:00 IST

ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਦੱਸਿਆ ਕਿ ਸੂਬੇ ਨੂੰ ਸੌਰ ਊਰਜਾ ਉਤਪਾਦਨ ਵਿੱਚ ਮੋਹਰੀ ਬਣਾਉਣ ਅਤੇ ਰਿਵਾਇਤੀ ਈਂਧਨ 'ਤੇ ਨਿਰਭਰਤਾ ਘਟਾਉਣ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵੱਲੋਂ ਕੁੱਲ 264 ਮੈਗਾਵਾਟ ਸਮਰੱਥਾ ਦੇ 66 ਸੂਰਜੀ ਊਰਜਾ ਪਲਾਂਟ ਸਥਾਪਤ ਕੀਤੇ ਜਾਣਗੇ। 

ਉਨ੍ਹਾਂ ਦੱਸਿਆ ਕਿ ਹਰ ਪਲਾਂਟ 4 ਮੈਗਾਵਾਟ ਸਮਰੱਥਾ ਵਾਲਾ ਹੋਵੇਗਾ। ਉਨ੍ਹਾਂ ਅੱਜ ਇੱਥੇ ਮੈਸਰਜ਼ ਵੀ.ਪੀ. ਸੋਲਰ ਜੈਨਰੇਸ਼ਨਜ਼ ਪ੍ਰਾਈਵੇਟ ਲਿਮਟਿਡ ਨੂੰ ਸੋਲਰ ਪਾਵਰ ਪਲਾਂਟ ਸਥਾਪਤ ਕਰਨ ਲਈ ਲੈਟਰ ਆਫ਼ ਐਵਾਰਡ (ਐਲ.ਓ.ਏ.) ਸੌਂਪਿਆ। ਉਨ੍ਹਾਂ ਦੱਸਿਆ ਕਿ ਇਹ ਪਲਾਂਟ ਪੀ.ਐਸ.ਪੀ.ਸੀ.ਐਲ. ਦੇ 66-ਕੇ.ਵੀ. ਸਬ-ਸਟੇਸ਼ਨਾਂ ਨੇੜੇ ਲਗਾਏ ਜਾਣਗੇ।

ਦੱਸਣਯੋਗ ਹੈ ਕਿ ਇਸ ਕੰਪਨੀ ਨੂੰ ਪਾਰਦਰਸ਼ੀ ਢੰਗ ਨਾਲ ਬੋਲੀ ਪ੍ਰਕਿਰਿਆ ਰਾਹੀਂ ਚੁਣਿਆ ਗਿਆ ਹੈ। ਇਸ ਉਪਰੰਤ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ (ਪੀ.ਐਸ.ਈ.ਆਰ.ਸੀ.) ਨੇ 2.38 ਰੁਪਏ ਪ੍ਰਤੀ ਕਿਲੋਵਾਟ ਘੰਟਾ ਦੀ ਦਰ ਨਾਲ ਪੀ.ਐਸ.ਪੀ.ਸੀ. ਐਲ. ਨੂੰ 25 ਸਾਲਾਂ ਦੇ ਪੀ.ਪੀ.ਏ ਤਹਿਤ ਸੌਰ ਊਰਜਾ ਮੁਹੱਈਆ ਕਰਵਾਉਣ ਲਈ ਸਹਿਮਤੀ ਦਿੱਤੀ ਗਈ ਹੈ।

ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਸੌਰ ਊਰਜਾ ਦਾ ਇਹ ਵੱਕਾਰੀ ਪ੍ਰਾਜੈਕਟ ਦਸੰਬਰ 2025 ਦੇ ਅੰਤ ਤੱਕ ਮੁਕੰਮਲ ਹੋ ਜਾਵੇਗਾ। ਇਸ ਪ੍ਰਾਜੈਕਟ ਦੇ ਚਾਲੂ ਹੋਣ 'ਤੇ ਸਾਲਾਨਾ ਲਗਭਗ 400 ਮਿਲੀਅਨ ਯੂਨਿਟ ਬਿਜਲੀ ਪੈਦਾ ਹੋਵੇਗੀ। ਇਸ ਫੀਡਰ ਪੱਧਰੀ ਸੋਲਰਾਈਜ਼ੇਸ਼ਨ ਪ੍ਰਾਜੈਕਟ ਦੇ ਲਾਗੂ ਹੋਣ ਨਾਲ ਖੇਤੀਬਾੜੀ ਬਿਜਲੀ ਸਬਸਿਡੀ ਦੇ ਲਗਭਗ 176 ਕਰੋੜ ਰੁਪਏ ਦੀ ਸਾਲਾਨਾ ਬੱਚਤ ਹੋਣ ਦੀ ਸੰਭਾਵਨਾ ਹੈ। 

ਇਹ ਪ੍ਰਾਜੈਕਟ ਰਾਜ ਦੀ ਨਵਿਆਉਣਯੋਗ ਊਰਜਾ ਸਮਰੱਥਾ ਵਿੱਚ ਅਹਿਮ ਯੋਗਦਾਨ ਪਾਵੇਗਾ ਅਤੇ ਇਸ ਤੋਂ ਇਲਾਵਾ ਊਰਜਾ ਦੇ ਰਿਵਾਇਤੀ ਸਰੋਤਾਂ 'ਤੇ ਨਿਰਭਰਤਾ ਘਟਾਉਣ ਦੇ ਨਾਲ-ਨਾਲ ਕਾਰਬਨ ਨਿਕਾਸੀ ਨੂੰ ਵੀ ਘੱਟ ਕਰੇਗਾ। ਇਨ੍ਹਾਂ ਸੋਲਰ ਪਾਵਰ ਪਲਾਂਟਾਂ ਤੋਂ ਪੈਦਾ ਹੋਈ ਊਰਜਾ ਨੂੰ ਸੂਬੇ ਵਿੱਚ ਡਿਸਟ੍ਰੀਬਿਊਟਿਡ ਐਨਰਜੀ ਕੰਪੋਨੈਂਟ ਆਫ਼ ਰੀਨਿਊਏਬਲ ਪਰਚੇਜ਼ ਔਬਲੀਗੇਸ਼ਨ (ਆਰ.ਪੀ.ਓ.) ਤਹਿਤ ਟੀਚਿਆਂ ਵਿੱਚ ਸ਼ਾਮਲ ਮੰਨਿਆ ਜਾਵੇਗਾ।

ਸ੍ਰੀ ਅਮਨ ਅਰੋੜਾ ਨੇ ਪੇਡਾ ਅਧਿਕਾਰੀਆਂ ਨੂੰ ਇਸ ਪ੍ਰਾਜੈਕਟ ਨੂੰ ਸੁਚਾਰੂ ਢੰਗ ਨਾਲ ਸਮੇਂ ਸਿਰ ਨੇਪਰੇ ਚਾੜ੍ਹਨ ਲਈ ਹਰ ਸੰਭਵ ਯਤਨ ਕਰਨ ਦੀ ਹਦਾਇਤ ਵੀ ਕੀਤੀ। ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਸੂਬੇ ਵਿੱਚ ਲਗਭਗ 1,056 ਕਰੋੜ ਰੁਪਏ ਦੇ ਨਿਵੇਸ਼ ਨੂੰ ਆਕਰਸ਼ਿਤ ਕਰੇਗੀ, ਜਿਸ ਨਾਲ ਸੂਬੇ ਵਿੱਚ ਗ਼ੈਰ-ਰਵਾਇਤੀ ਊਰਜਾ ਦੇ ਖੇਤਰ ਵਿੱਚ ਹੁਨਰਮੰਦ ਅਤੇ ਅਰਧ-ਹੁਨਰਮੰਦ ਵਿਅਕਤੀਆਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਲਈ ਰਾਹ ਪੱਧਰਾ ਹੋਵੇਗਾ।

ਇਸ ਮੌਕੇ ਪੇਡਾ ਦੇ ਡਾਇਰੈਕਟਰ ਸ੍ਰੀ ਐਮ.ਪੀ. ਸਿੰਘ, ਜੁਆਇੰਟ ਡਾਇਰੈਕਟਰ ਸ੍ਰੀ ਰਾਜੇਸ਼ ਬਾਂਸਲ, ਮੈਸਰਜ਼ ਵੀ.ਪੀ. ਸੋਲਰ ਜਨਰੇਸ਼ਨਜ਼ ਪ੍ਰਾ. ਲਿਮ. ਦੇ ਡਾਇਰੈਕਟਰ ਸ੍ਰੀ ਪ੍ਰਮੋਧ ਚੌਧਰੀ, ਸ੍ਰੀ ਹਰਪਾਲ ਸਿੰਘ ਸੰਧੂ ਹਾਜ਼ਰ ਸਨ।

 

Tags: Aman Arora , AAP , Aam Aadmi Party , AAP Punjab , Aam Aadmi Party Punjab , Government of Punjab , Punjab Government , Punjab State Electricity Regulatory Commission , PSERC

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD