Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਭਗਵੰਤ ਸਿੰਘ ਮਾਨ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਬੇਮਿਸਾਲ ਕੁਰਬਾਨੀ ਆਉਣ ਵਾਲੀਆਂ ਪੀੜ੍ਹੀਆਂ ਨੂੰ ਜਬਰ, ਜ਼ੁਲਮ ਅਤੇ ਬੇਇਨਸਾਫ਼ੀ ਵਿਰੁੱਧ ਲੜਨ ਲਈ ਪ੍ਰੇਰਿਤ ਕਰਦੀ ਰਹੇਗੀ : ਭਗਵੰਤ ਸਿੰਘ ਮਾਨ

Bhagwant Mann, Bhagwant Singh Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Gurpreet Kaur, Dr. Gurpreet Kaur, Fatehgarh Sahib, Gurdwara Sri Fatehgarh Sahib

5 Dariya News

5 Dariya News

5 Dariya News

ਫ਼ਤਹਿਗੜ੍ਹ ਸਾਹਿਬ , 23 Dec 2024

Last updated on: Dec 23, 2024, 00:00 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਕਿਹਾ ਕਿ ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਵੱਲੋਂ ਦਿੱਤੀ ਬੇਮਿਸਾਲ ਕੁਰਬਾਨੀ ਆਉਣ ਵਾਲੀਆਂ ਪੀੜ੍ਹੀਆਂ ਨੂੰ ਜਬਰ, ਜ਼ੁਲਮ ਅਤੇ ਅਨਿਆਂ ਵਿਰੁੱਧ ਲੜਨ ਲਈ ਪ੍ਰੇਰਿਤ ਕਰੇਗੀ। 

ਇੱਥੇ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਆਏ ਮੁੱਖ ਮੰਤਰੀ ਨੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਮਹਾਨ ਕੁਰਬਾਨੀ ਨੂੰ ਸਿਜਦਾ ਕਰਦਿਆਂ ਕਿਹਾ ਕਿ ਇਹ ਕੁਰਬਾਨੀਆਂ ਵਿਸ਼ਵ ਭਰ ਦੇ ਮਨੁੱਖਤਾ ਦੇ ਇਤਿਹਾਸ ਵਿੱਚ ਬੇਮਿਸਾਲ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਮੁੱਚਾ ਪੰਜਾਬ ਇਸ ਮਹੀਨੇ ਨੂੰ ‘ਸੋਗ ਦੇ ਮਹੀਨੇ’ ਵਜੋਂ ਮਨਾਉਂਦਾ ਹੈ ਕਿਉਂਕਿ ਇਨ੍ਹਾਂ ਦਿਨਾਂ ਦੌਰਾਨ ਜ਼ਾਲਮ ਹਾਕਮਾਂ ਵੱਲੋਂ ਛੋਟੇ ਸਾਹਿਬਜ਼ਾਦਿਆਂ ਨੂੰ ਜਿਊਂਦਿਆਂ ਹੀ ਨੀਂਹ ਵਿੱਚ ਚਿਣ ਦਿੱਤਾ ਗਿਆ ਸੀ। 

ਉਨ੍ਹਾਂ ਕਿਹਾ ਕਿ ਪੂਰੇ ਵਿਸ਼ਵ ਨੂੰ ਇਸ ਲਾਸਾਨੀ ਅਤੇ ਬੇਮਿਸਾਲ ਕੁਰਬਾਨੀ 'ਤੇ ਮਾਣ ਹੈ, ਜੋ ਪੰਜਾਬੀਆਂ, ਸਾਡੇ ਦੇਸ਼ ਵਾਸੀਆਂ ਲਈ ਹੀ ਨਹੀਂ, ਸਗੋਂ ਦੁਨੀਆ ਭਰ ਵਿਚ ਵਸਦੇ ਹਰੇਕ ਵਿਅਕਤੀ ਲਈ ਸਤਿਕਾਰ ਵਾਲੀ ਗੱਲ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਖਿੱਤੇ ਦੀ ਇਕ-ਇਕ ਇੰਚ ਜ਼ਮੀਨ ਅਤਿ ਪਵਿੱਤਰ ਹੈ, ਜਿਸ ਕਾਰਨ ਲੋਕ ਵੱਡੀ ਗਿਣਤੀ ਵਿੱਚ ਇਸ ਪਵਿੱਤਰ ਅਸਥਾਨ 'ਤੇ ਮੱਥਾ ਟੇਕਣ ਲਈ ਆਉਂਦੇ ਹਨ। 

ਉਨ੍ਹਾਂ ਕਿਹਾ ਕਿ ਸਾਡੇ ਚੇਤਿਆਂ ਦੇ ਸਮੇਂ ਤੋਂ ਹੀ ਦਸਵੇਂ ਸਿੱਖ ਗੁਰੂ ਸਾਹਿਬਾਨ ਦੀ ਮਾਤਾ ਅਤੇ ਸਾਹਿਬਜ਼ਾਦਿਆਂ ਦੀ ਮਹਾਨ ਕੁਰਬਾਨੀ ਨੂੰ ਯਾਦ ਕਰਨ ਲਈ ਹਰ ਸਾਲ ਸ਼ਹੀਦੀ ਜੋੜ ਮੇਲ ਮਨਾਇਆ ਜਾਂਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਨੂੰ ਦੁਨੀਆ ਦੇ ਇਤਿਹਾਸ ਵਿੱਚ ਲਾਸਾਨੀ ਕੁਰਬਾਨੀ ਲਈ ਸਮੁੱਚਾ ਵਿਸ਼ਵ ਸ਼ਰਧਾਂਜਲੀ ਭੇਟ ਕਰ ਰਿਹਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸਾਹਿਬਜ਼ਾਦਿਆਂ ਨੂੰ ਬਹਾਦਰੀ ਅਤੇ ਨਿਰਸਵਾਰਥ ਸੇਵਾ ਦੇ ਗੁਣ ਦਸਮੇਸ਼ ਪਿਤਾ ਤੋਂ ਵਿਰਸੇ ਵਿੱਚ ਮਿਲੇ ਹਨ, ਜਿਨ੍ਹਾਂ ਨੇ ਮਨੁੱਖਤਾ ਦੀ ਖਾਤਰ ਅਣਥੱਕ ਲੜਾਈ ਲੜੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦਾ ਇਤਿਹਾਸ ਅਣਗਿਣਤ ਕੁਰਬਾਨੀਆਂ ਨਾਲ ਭਰਿਆ ਪਿਆ ਹੈ, ਜੋ ਸਾਡੇ ਮਹਾਨ ਗੁਰੂ ਸਾਹਿਬਾਨ ਸ੍ਰੀ ਗੁਰੂ ਅਰਜਨ ਦੇਵ ਜੀ, ਸ੍ਰੀ ਗੁਰੂ ਤੇਗ ਬਹਾਦਰ ਜੀ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਤੋਂ ਪ੍ਰੇਰਿਤ ਹੈ, ਜਿਨ੍ਹਾਂ ਨੇ ਦੇਸ਼ ਖਾਤਰ ਆਪਣੀਆਂ ਜਾਨਾਂ ਵਾਰ ਦਿੱਤੀਆਂ। 

ਉਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ ਦੇਸ਼ ਲਈ ਨਿਰਸਵਾਰਥ ਕੁਰਬਾਨੀਆਂ ਲਈ ਪ੍ਰੇਰਿਤ ਕਰਨ ਲਈ ਇਸ ਮਹਾਨ ਕੁਰਬਾਨੀ ਤੋਂ ਜਾਣੂੰ ਕਰਵਾਉਣ ਦੀ ਲੋੜ 'ਤੇ ਜ਼ੋਰ ਦਿੱਤਾ। ਮੁੱਖ ਮੰਤਰੀ ਨੇ ਇਹ ਵੀ ਚੇਤੇ ਕੀਤਾ ਕਿ ਲੋਕ ਸਭਾ ਮੈਂਬਰ ਵਜੋਂ ਕਾਰਜਕਾਲ ਦੌਰਾਨ ਉਨ੍ਹਾਂ ਵੱਲੋਂ ਤਤਕਾਲੀ ਲੋਕ ਸਭਾ ਸਪੀਕਰ ਕੋਲ ਪੈਰਵੀ ਕਰਨ ਉੱਤੇ ਸਦਨ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਨੂੰ ਉਨ੍ਹਾਂ ਦੇ ਸ਼ਹੀਦੀ ਦਿਹਾੜੇ 'ਤੇ ਸ਼ਰਧਾਂਜਲੀ ਭੇਟ ਕੀਤੀ ਸੀ। 

ਉਨ੍ਹਾਂ ਕਿਹਾ ਕਿ ਸਿੱਖਾਂ ਦੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਨੇ ਛੋਟੀ ਉਮਰ ਵਿੱਚ ਹੀ ਸ਼ਹੀਦੀ ਪ੍ਰਾਪਤ ਕੀਤੀ ਅਤੇ ਉਨ੍ਹਾਂ ਨੇ ਸਰਹਿੰਦ ਦੇ ਮੁਗ਼ਲ ਸੂਬੇਦਾਰ ਦੀ ਤਾਕਤ ਦਾ ਡਟ ਕੇ ਮੁਕਾਬਲਾ ਕਰਨ ਲਈ ਮਿਸਾਲੀ ਦਲੇਰੀ ਅਤੇ ਨਿਡਰਤਾ ਦਾ ਸਬੂਤ ਦਿੱਤਾ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਖ਼ੁਸ਼ ਹਨ ਕਿ ਉਨ੍ਹਾਂ ਨੂੰ ਸੂਬੇ ਅਤੇ ਇੱਥੋਂ ਦੇ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਕਿਉਂਕਿ ਸੂਬਾ ਸਰਕਾਰ ਮਹਾਨ ਸਿੱਖ ਗੁਰੂਆਂ ਅਤੇ ਸ਼ਹੀਦਾਂ ਦੇ ਨਕਸ਼ੇ-ਕਦਮਾਂ 'ਤੇ ਚੱਲ ਕੇ ਸਮਾਜ ਦੇ ਹਰ ਵਰਗ ਦੀ ਖ਼ੁਸ਼ਹਾਲੀ ਯਕੀਨੀ ਬਣਾਉਣ ਲਈ ਯਤਨਸ਼ੀਲ ਹੈ।

 

Tags: Bhagwant Mann , Bhagwant Singh Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Gurpreet Kaur , Dr. Gurpreet Kaur , Fatehgarh Sahib , Gurdwara Sri Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD