Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਹਰਪਾਲ ਸਿੰਘ ਚੀਮਾ ਵੱਲੋਂ ਏਅਰ ਟਰਬਾਈਨ ਫਿਊਲ ਨੂੰ ਜੀ.ਐਸ.ਟੀ ਤਹਿਤ ਸ਼ਾਮਲ ਕਰਨ ਦਾ ਸਖ਼ਤ ਵਿਰੋਧ

ਕਿਹਾ, ਇਹ ਫੈਸਲਾ ਪੈਟਰੋਲੀਅਮ ਉਤਪਾਦਾਂ ਨੂੰ ਵੈਟ ਤੋਂ ਜੀ.ਐਸ.ਟੀ ਵਿੱਚ ਤਬਦੀਲ ਕਰਨ ਲਈ ਦਰਵਾਜ਼ਾ ਖੋਲ੍ਹ ਦੇਵੇਗਾ

Harpal Singh Cheema, Advocate Harpal Singh Cheema, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Air Turbine Fuel, ATF, Goods and Services Tax, GST, Value Added Tax, VAT

Web Admin

Web Admin

5 Dariya News

ਚੰਡੀਗੜ੍ਹ , 23 Dec 2024

Last updated on: Dec 23, 2024, 00:00 IST

ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਏਅਰ ਟਰਬਾਈਨ ਫਿਊਲ (ਏ.ਟੀ.ਐੱਫ.) ਨੂੰ ਵਸਤਾਂ ਅਤੇ ਸੇਵਾ ਕਰ (ਜੀ.ਐੱਸ.ਟੀ.) ਦੇ ਦਾਇਰੇ 'ਚ ਲਿਆਉਣ ਦੇ ਏਜੰਡੇ ਦਾ ਸਖਤ ਵਿਰੋਧ ਕਰਦੇ ਹੋਏ ਜ਼ੋਰ ਦੇ ਕੇ ਕਿਹਾ ਹੈ ਕਿ ਏ.ਟੀ.ਐੱਫ. ਨੂੰ ਜੀ.ਐੱਸ.ਟੀ ਦੇ ਘੇਰੇ 'ਚ ਸ਼ਾਮਲ ਕਰਨ ਨਾਲ ਪੈਟਰੋਲੀਅਮ ਪਦਾਰਥਾਂ ਨੂੰ ਵੈਲੀਊ ਐਡਿਡ ਟੈਕਸ (ਵੈਟ) ਦੇ ਘੇਰੇ ਵਿੱਚੋਂ ਕੱਢਣ ਦਾ ਰਾਹ ਪੱਧਰਾ ਹੋ ਜਾਵੇਗਾ। 

ਉਨ੍ਹਾਂ ਇਹ ਵਿਰੋਧ ਰਾਜਸਥਾਨ ਦੇ ਜੈਸਲਮੇਰ ਵਿੱਚ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੀ ਪ੍ਰਧਾਨਗੀ ਹੇਠ ਹੋਈ ਜੀ.ਐਸ.ਟੀ ਕੌਂਸਲ ਦੀ 55ਵੀਂ ਮੀਟਿੰਗ ਦੌਰਾਨ ਦੌਰਾਨ ਜਿਤਾਇਆ। ਅੱਜ ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਇਹ ਪ੍ਰਗਟਾਵਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਫੈਸਲਾ ਪਹਿਲਾਂ ਹੀ ਜੀ.ਐਸ.ਟੀ ਪ੍ਰਣਾਲੀ ਕਾਰਨ ਨੁਕਸਾਨ ਝੱਲ ਰਹੇ ਰਾਜਾਂ ਲਈ ਨੁਕਸਾਨਦੇਹ ਹੋਵੇਗਾ। 

ਉਨ੍ਹਾਂ ਦੱਸਿਆ ਕਿ ਏਅਰ ਟਰਬਾਈਨ ਫਿਊਲ ਉੱਤੇ ਵੈਟ ਵਜੋਂ ਪੰਜਾਬ ਨੇ ਵਿੱਤੀ ਸਾਲ 2022-23 ਵਿੱਚ 113 ਕਰੋੜ ਰੁਪਏ, ਵਿੱਤੀ ਸਾਲ 2023-24 ਵਿੱਚ 105 ਕਰੋੜ ਰੁਪਏ, ਅਤੇ ਚਾਲੂ ਵਿੱਤੀ ਸਾਲ ਵਿੱਚ ਨਵੰਬਰ ਤੱਕ 75 ਕਰੋੜ ਰੁਪਏ ਪ੍ਰਾਪਤ ਕੀਤੇ ਹਨ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜੀ.ਐਸ.ਟੀ ਪ੍ਰਣਾਲੀ ਲਾਗੂ ਹੋਣ ਕਾਰਨ ਰਾਜ ਨੂੰ ਹੋਏ 20,000 ਕਰੋੜ ਰੁਪਏ ਦੇ ਨੁਕਸਾਨ ਲਈ ਮੁਆਵਜ਼ੇ ਦੀ ਵੀ ਮੰਗ ਕੀਤੀ ਹੈ। 

ਉਨ੍ਹਾਂ ਚੇਤਾਵਨੀ ਦਿੱਤੀ ਕਿ ਇੱਕ ਵਾਰ ਪੈਟਰੋਲੀਅਮ ਉਤਪਾਦਾਂ ਨੂੰ ਵੈਟ ਤੋਂ ਜੀਐਸਟੀ ਵਿੱਚ ਤਬਦੀਲ ਕਰਨ ਦਾ ਦਰਵਾਜ਼ਾ ਖੁੱਲ੍ਹ ਗਿਆ ਤਾਂ ਰਾਜਾਂ ਨੂੰ ਅਸਹਿ ਵਿੱਤੀ ਸੰਕਟ ਦਾ ਸਾਹਮਣਾ ਕਰਨਾ ਪਵੇਗਾ। ਉਨ੍ਹਾਂ ਨੇ ਧਿਆਨ ਦਿਵਾਇਆ ਕਿ ਪੰਜਾਬ ਦਾ ਪੈਟਰੋਲ ਅਤੇ ਡੀਜ਼ਲ 'ਤੇ ਵੈਟ ਮਾਲੀਆ ਵਿੱਤੀ ਸਾਲ 2022-23 ਵਿਚ ਡੀਜ਼ਲ 'ਤੇ 3,600 ਕਰੋੜ ਰੁਪਏ ਅਤੇ ਪੈਟਰੋਲ 'ਤੇ 1,800 ਕਰੋੜ ਰੁਪਏ, ਵਿੱਤੀ ਸਾਲ 2023-24 ਵਿੱਚ ਡੀਜ਼ਲ 'ਤੇ 4,400 ਕਰੋੜ ਰੁਪਏ ਅਤੇ ਪੈਟਰੋਲ 'ਤੇ 2,300 ਕਰੋੜ ਰੁਪਏ, ਚਾਲੂ ਵਿੱਤੀ ਸਾਲ 'ਚ ਨਵੰਬਰ ਤੱਕ ਡੀਜ਼ਲ 'ਤੇ 3,400 ਕਰੋੜ ਅਤੇ ਪੈਟਰੋਲ 'ਤੇ 2,000 ਕਰੋੜ ਰੁਪਏ ਰਿਹਾ ਹੈ।  

ਵਿੱਤ ਮੰਤਰੀ ਚੀਮਾ ਨੇ ਜ਼ੋਰ ਦਿੰਦਿਆਂ ਕਿਹਾ ਕਿ ਵੈਟ ਮਾਲੀਆ ਰਾਜਾਂ ਦੀ ਵਿੱਤੀ ਸਿਹਤ ਲਈ ਬੇਹੱਦ ਜ਼ਰੂਰੀ ਹੈ। 'ਨੈਗੇਟਿਵ ਆਈਜੀਐਸਟੀ ਨਿਪਟਾਰਾ' ਦੇ ਮੁੱਦੇ 'ਤੇ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਕਾਲਤ ਕੀਤੀ ਕਿ ਜੀ.ਐਸ.ਟੀ ਪ੍ਰਣਾਲੀ ਕਾਰਨ ਰਾਜਾਂ 'ਤੇ ਅਚਾਨਕ ਬਹੁਤ ਬੋਝ ਪਿਆ ਹੈ। 

ਉਨ੍ਹਾਂ ਕੇਂਦਰ ਸਰਕਾਰ ਨੂੰ ਰਾਜਾਂ ਦਾ ਹਿੱਸਾ ਤੈਅ ਕਰਨ ਲਈ ਪਿਛਲੇ ਸਾਲ ਦੀ ਬਜਾਏ ਸਾਲ 2015-16 ਨੂੰ ਆਧਾਰ ਸਾਲ ਵਿਚਾਰਨ ਦੀ ਅਪੀਲ ਕੀਤੀ। ਇਸ ਤੋਂ ਇਲਾਵਾ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਆਵਜ਼ਾ ਸੈੱਸ ਨੂੰ ਇੱਕ ਨਿਰੰਤਰ ਪ੍ਰਕਿਰਿਆ ਬਣਾਉਣ ਅਤੇ ਇਸ ਨੂੰ ਪੂੰਜੀਗਤ ਖਰਚਿਆਂ ਨਾਲ ਜੋੜ ਕੇ ਰਾਜਾਂ ਦਾ ਬੁਨਿਆਦੀ ਢਾਂਚਾ ਮਜ਼ਬੂਤ ਕਰਨ ਦੀ ਪੈਰਵਈ ਕੀਤੀ।

ਪੰਜਾਬ ਨੇ ਹੜ੍ਹ ਪ੍ਰਭਾਵਿਤ ਖੇਤਰਾਂ ਨੂੰ ਸਹਾਇਤਾ ਪ੍ਰਦਾਨ ਕਰਨ ਲਈ ਵਸਤਾਂ ਦੀ ਅੰਤਰ-ਰਾਜੀ ਆਵਾਜਾਈ 'ਤੇ ਦੋ ਹੋਰ ਸਾਲਾਂ ਲਈ ਆਪਦਾ ਸੈੱਸ 1 ਫੀਸਦੀ ਵਧਾਉਣ ਦੀ ਆਂਧਰਾ ਪ੍ਰਦੇਸ਼ ਦੀ ਮੰਗ ਦਾ ਵੀ ਜ਼ੋਰਦਾਰ ਸਮਰਥਨ ਕੀਤਾ ਹੈ। ਪੰਜਾਬ ਦੇ ਵਿੱਤ ਮੰਤਰੀ ਨੇ ਸੁਝਾਅ ਦਿੱਤਾ ਕਿ ਕੁਦਰਤੀ ਆਫ਼ਤਾਂ ਦਾ ਸਾਹਮਣਾ ਕਰ ਰਹੇ ਰਾਜਾਂ ਦੀ ਮਦਦ ਲਈ ਇਸ ਨੂੰ ਇੱਕ ਨਿਰੰਤਰ ਤੌਰ ‘ਤੇ ਜਾਰੀ ਰੱਖਿਆ ਜਾਵੇ। 

ਇਸ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਰਜਿਸਟ੍ਰੇਸ਼ਨ ਪ੍ਰਕਿਰਿਆ ਵਿੱਚ ਕੀਤੇ ਜਾ ਰਹੇ ਬਦਲਾਅ ਦਾ ਵੀ ਸੁਆਗਤ ਕਰਦਿਆਂ ਕਿਹਾ ਕਿ ਇਨ੍ਹਾਂ ਕਦਮਾਂ ਨਾਲ ਜਾਅਲੀ ਡੀਲਰਾਂ ਦੇ ਪ੍ਰਸਾਰ ਨੂੰ ਕਾਫੀ ਹੱਦ ਤੱਕ ਰੋਕਿਆ ਜਾ ਸਕੇਗਾ। ਇਸ ਤੋਂ ਇਲਾਵਾ, ਵਿੱਤ ਮੰਤਰੀ ਚੀਮਾ ਨੇ ਜੀ.ਐਸ.ਟੀ ਕੌਂਸਲ ਦੇ ਧਿਆਨ ਵਿੱਚ ਲਿਆਂਦਾ ਕਿ ਜੀ.ਐਸ.ਟੀ ਐਕਟ ਦੀ ਧਾਰਾ 13(8) ਦੀ ਧਾਰਾ (ਬੀ) ਨੂੰ ਹਟਾਉਣ ਨਾਲ ਬਾਹਰਲੇ ਮੁਲਕਾਂ ਦੀਆਂ ਅਸਾਮੀਆਂ ਤਰਫੋਂ ਪ੍ਰਦਾਨ ਕੀਤੀਆਂ ਜਾਣ ਵਾਲੀਆਂ ਵਿਚੋਲਗੀ ਸੇਵਾਵਾਂ ਨੂੰ ਛੋਟ ਦੇ ਅਧੀਨ ਲਿਆਂਦਾ ਜਾਵੇਗਾ, ਜਿਸ ਦੀ ਇਜਾਜ਼ਤ ਨਹੀਂ ਦਿੱਤੀ ਜਾਣੀ ਚਾਹੀਦੀ। 

ਕੌਂਸਲ ਵੱਲੋਂ ਇਸ ਏਜੰਡਾ ਆਈਟਮ ਨੂੰ ਹੋਰ ਵਿਚਾਰ-ਵਟਾਂਦਰੇ ਲਈ ਮੁਲਤਵੀ ਕਰ ਦਿੱਤਾ ਗਿਆ। ਸਿਹਤ ਅਤੇ ਮੈਡੀਕਲ ਬੀਮੇ ਦੇ ਪ੍ਰੀਮੀਅਮਾਂ 'ਤੇ ਛੋਟ ਦੇਣ ਦੇ ਏਜੰਡੇ ਨੂੰ ਵੀ ਪੰਜਾਬ ਦੁਆਰਾ ਅਸਹਿਮਤੀ ਪ੍ਰਗਟ ਕੀਤੇ ਜਾਣ ਕਰਕੇ ਮੁਲਤਵੀ ਕਰ ਦਿੱਤਾ ਗਿਆ।

 

Tags: Harpal Singh Cheema , Advocate Harpal Singh Cheema , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Air Turbine Fuel , ATF , Goods and Services Tax , GST , Value Added Tax , VAT

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD