Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਫ਼ਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਆਉਣ ਵਾਲੀ ਸੰਗਤ ਦੀ ਸਹੂਲਤ ਲਈ 20 ਪਾਰਕਿੰਗ ਥਾਂਵਾਂ ਤੇ 100 ਸ਼ਟਲ ਬੱਸਾਂ ਦੀ ਵਿਵਸਥਾ

ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਸ਼ਹੀਦੀ ਸਭਾ ਤੋਂ ਪਹਿਲਾਂ ਫ਼ਤਹਿਗੜ੍ਹ ਸਾਹਿਬ ਵਿਖੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

Arpit Shukla,Special DG,Law and Order,Police,Punjab Police,Fatehgarh Sahib Police,Punjab Admin

Web Admin

Web Admin

5 Dariya News

ਫ਼ਤਿਹਗੜ੍ਹ ਸਾਹਿਬ , 23 Dec 2024

Last updated on: Dec 23, 2024, 00:00 IST

ਸ਼ਹੀਦੀ ਸਭਾ ਤੋਂ ਪਹਿਲਾਂ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਅੱਜ ਫ਼ਤਹਿਗੜ੍ਹ ਸਾਹਿਬ ਦਾ ਦੌਰਾ ਕੀਤਾ ਅਤੇ ਜ਼ਿਲ੍ਹੇ ਵਿੱਚ ਸਮਾਗਮ ਨੂੰ ਸੁਚਾਰੂ ਅਤੇ ਸੁਰੱਖਿਅਤ ਢੰਗ ਨਾਲ ਨੇਪਰੇ ਚਾੜ੍ਹਨ ਲਈ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਦੱਸਣਯੋਗ ਹੈ ਕਿ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫ਼ਤਹਿ ਸਿੰਘ ਦੀ ਸ਼ਹਾਦਤ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਤਿੰਨ ਰੋਜ਼ਾ ਸਾਲਾਨਾ ਸ਼ਹੀਦੀ ਸਮਾਗਮ 25 ਦਸੰਬਰ ਤੋਂ 27 ਦਸੰਬਰ, 2024 ਤੱਕ ਫ਼ਤਹਿਗੜ੍ਹ  ਸਾਹਿਬ ਵਿਖੇ ਕਰਵਾਇਆ ਜਾਵੇਗਾ। 

ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਡੀਆਈਜੀ ਰੋਪੜ ਰੇਂਜ ਹਰਚਰਨ ਸਿੰਘ ਭੁੱਲਰ ਅਤੇ ਐਸਐਸਪੀ ਫ਼ਤਹਿਗੜ੍ਹ ਸਾਹਿਬ ਡਾ. ਰਵਜੋਤ ਗਰੇਵਾਲ ਨਾਲ ਸ਼ਹੀਦੀ ਸਭਾ ਦੇ ਸਮਾਗਮ ਵਾਲੇ ਸਥਾਨ ਦੇ ਪੁਖਤਾ ਸੁਰੱਖਿਆ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਤਾਇਨਾਤ ਸਾਰੇ ਡੀਐਸਪੀ ਅਤੇ ਐਸਪੀ ਰੈਂਕ ਦੇ ਅਧਿਕਾਰੀਆਂ ਅਤੇ 3200 ਪੁਲਿਸ ਬਲ ਨਾਲ ਸੁਰੱਖਿਆ ਪ੍ਰਬੰਧਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਸੰਗਤਾਂ ਨਾਲ ਨਿਮਰਤਾ ਨਾਲ ਵਿਵਹਾਰ ਕਰਨ ਅਤੇ ਇਸ ਨੂੰ ਸਫ਼ਲ ਬਣਾਉਣ ਲਈ ਪੂਰੀ ਲਗਨ ਅਤੇ ਤਨਦੇਹੀ ਨਾਲ ਕੰਮ ਕਰਨ ਲਈ ਕਿਹਾ।

ਉਨ੍ਹਾਂ ਸਾਰੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਇਸ ਸਾਲ ਸ਼ਹੀਦੀ ਸਭਾ ਨੂੰ ਸ਼ਾਂਤਮਈ ਅਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਫ਼ਤਹਿਗੜ੍ਹ ਸਾਹਿਬ ਪੁਲਿਸ ਵੱਲੋਂ ਕਈ ਨਵੇਂ ਉਪਰਾਲੇ ਕੀਤੇ ਗਏ ਹਨ ਤਾਂ ਜੋ ਛੋਟੇ ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀ ਭੇਟ ਕਰਨ ਸਮੇਂ ਸੰਗਤ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਕੁੱਲ 20 ਪਾਰਕਿੰਗ ਥਾਵਾਂ ਨਿਰਧਾਰਿਤ ਕੀਤੀਆਂ ਗਈਆਂ ਹਨ ਅਤੇ ਸ਼ਰਧਾਲੂਆਂ ਦੀ ਸਹੂਲਤ ਲਈ ਪਾਰਕਿੰਗ ਏਰੀਆ ਅਤੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਚਕਾਰ ਸ਼ਟਲ ਬੱਸ ਸੇਵਾ ਵਧਾ ਕੇ 100 ਬੱਸਾਂ ਦੀ ਵਿਵਸਥਾ ਕੀਤੀ ਗਈ ਹੈ। 

ਉਨ੍ਹਾਂ ਕਿਹਾ ਕਿ ਸਮੁੱਚੇ ਸ਼ਹਿਰ ਨੂੰ ਇੱਕ ਤਰਫਾ ਆਵਾਜਾਈ ਮਾਰਗ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਸੁਰੱਖਿਆ ਵਿਵਸਥਾ ਲਈ ਪੂਰੇ ਇਲਾਕੇ ਨੂੰ ਪੰਜ ਸੈਕਟਰਾਂ ਵਿੱਚ ਵੰਡਿਆ ਗਿਆ ਹੈ ਅਤੇ ਇੱਕ ਵਿਸ਼ੇਸ਼ ਰੂਟ ਨੂੰ ਐਮਰਜੈਂਸੀ ਕੇਸ ਵਿੱਚ ਵੀਆਈਪੀ ਰੂਟ ਵਜੋਂ ਵਰਤਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ), ਖਾਲਸਾ ਏਡ, ਨੈਸ਼ਨਲ ਕੈਡੇਟ ਕੋਰਪਸ (ਐਨ.ਸੀ.ਸੀ.) ਅਤੇ ਹੋਰ ਐਨ.ਜੀ.ਓਜ਼. ਵਲੰਟੀਅਰ ਦੀਆਂ ਵੀ ਸੇਵਾਵਾਂ ਲਈਆਂ ਜਾ ਰਹੀਆਂ ਹਨ।

ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਟ੍ਰੈਫਿਕ ਅਤੇ ਪਾਰਕਿੰਗ ਵਿਵਸਥਾ 'ਤੇ ਨਿਗਾਰਨੀ ਲਈ ਡਰੋਨ ਦੀ ਵਰਤੋਂ ਕੀਤੀ ਜਾ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਦੇਸ਼ ਭਰ ਤੋਂ ਆਉਣ ਵਾਲੀ ਸੰਗਤ ਦੀ ਸਹਾਇਤਾ ਲਈ ਛੇ ਸਹਾਇਤਾ ਕੇਂਦਰ, ਜਿਨ੍ਹਾਂ ਵਿੱਚ ਇੱਕ ਪੁਲਿਸ ਡੈਸਕ, ਸੂਚਨਾ ਡੈਸਕ ਅਤੇ ਮੈਡੀਕਲ ਸਹਾਇਤਾ ਸ਼ਾਮਲ ਹਨ, ਵੀ ਸਥਾਪਤ ਕੀਤੇ ਗਏ ਹਨ।

 

Tags: Arpit Shukla , Special DG , Law and Order , Police , Punjab Police , Fatehgarh Sahib Police , Punjab Admin

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD