Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਜਾਰਜੀਆ ਹਾਦਸੇ ਚ ਮਰਨ ਵਾਲਿਆਂ ਚੋਂ 4 ਦੇ ਮ੍ਰਿਤਕ ਸਰੀਰ ਭਾਰਤ ਪੁੱਜੇ

ਸਰਬੱਤ ਦਾ ਭਲਾ ਟਰੱਸਟ ਨੇ ਆਪਣੀਆਂ ਐਂਬੂਲੈਂਸਾਂ ਰਾਹੀਂ ਮ੍ਰਿਤਕ ਸਰੀਰ ਘਰਾਂ ਤੱਕ ਭੇਜੇ

Sarbat Da Bhala Trust Amritsar, Sarbat Da Bhala, Sarbat Da Bhala Trust, Sarbat Da BhalaTrust Patiala, S P Singh Oberoi, DR. S. P. Singh Oberoi

Web Admin

Web Admin

5 Dariya News

ਅੰਮ੍ਰਿਤਸਰ , 23 Dec 2024

Last updated on: Dec 23, 2024, 00:00 IST

ਪਿਛਲੇ ਦਿਨੀਂ ਜਾਰਜੀਆ 'ਚ ਹੋਏ ਇੱਕ ਦਰਦਨਾਕ ਹਾਦਸੇ 'ਚ ਮਾਰੇ ਗਏ 11 ਪੰਜਾਬੀ ਨੌਜਵਾਨਾਂ 'ਚੋਂ 4 ਦੇ ਮ੍ਰਿਤਕ ਸਰੀਰ ਅੱਜ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਪਹੁੰਚੇ। ਜਿਨ੍ਹਾਂ ਨੂੰ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ.ਐਸ.ਪੀ.ਸਿੰਘ ਉਬਰਾਏ ਵੱਲੋਂ ਭੇਜੀਆਂ ਗਈਆਂ ਐਂਬੂਲੈਂਸਾਂ ਰਾਹੀਂ ਉਨ੍ਹਾਂ ਦੇ ਘਰਾਂ ਨੂੰ ਭੇਜਿਆ ਗਿਆ।

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਉੱਘੇ ਸਮਾਜ ਸੇਵੀ ਡਾ.ਐਸ.ਪੀ.ਸਿੰਘ ਉਬਰਾਏ ਨੇ ਦੱਸਿਆ ਕਿ ਕੇਂਦਰ ਸਰਕਾਰ ਦੇ ਵਿਦੇਸ਼ ਮੰਤਰਾਲੇ ਦੇ ਯਤਨਾਂ ਸਦਕਾ ਜਾਰਜੀਆ ਹਾਦਸੇ 'ਚ ਮਾਰੇ ਗਏ 11 ਪੰਜਾਬੀ ਨੌਜਵਾਨਾਂ 'ਚੋਂ 4 ਨੌਜਵਾਨ ਜਿਨ੍ਹਾਂ 'ਚ ਨਨਾਣ/ਭਰਜਾਈ ਅਮਰਿੰਦਰ ਕੌਰ ਤੇ ਮਨਿੰਦਰ ਕੌਰ ਤੋਂ ਇਲਾਵਾ ਗਗਨਦੀਪ ਸਿੰਘ ਤੇ ਵਰਿੰਦਰ ਸਿੰਘ ਸ਼ਾਮਲ ਸਨ ਦੇ ਮ੍ਰਿਤਕ ਸਰੀਰ ਹਵਾਈ ਅੱਡਾ ਰਾਜਾਸਾਂਸੀ ਵਿਖੇ ਪਹੁੰਚੇ ਹਨ। 

ਉਨ੍ਹਾਂ ਦੱਸਿਆ ਕਿ ਇਸ ਦੌਰਾਨ ਉਨ੍ਹਾਂ ਵੱਲੋਂ ਭੇਜੇ ਗਏ ਟਰੱਸਟ ਦੇ ਪੰਜਾਬ ਪ੍ਰਧਾਨ ਸੁਖਜਿੰਦਰ ਸਿੰਘ ਹੇਰ, ਜਲ੍ਹਿਾ ਪ੍ਰਧਾਨ ਸਿਸ਼ਪਾਲ ਸਿੰਘ ਲਾਡੀ, ਜਲ੍ਹਿਾ ਜਨਰਲ ਸਕੱਤਰ ਮਨਪ੍ਰੀਤ ਸਿੰਘ ਸੰਧੂ ਤੇ ਖ਼ਜ਼ਾਨਚੀ ਨਵਜੀਤ ਸਿੰਘ ਘਈ ਅਤੇ ਪ੍ਰਧਾਨ ਗੋਕਲ ਚੰਦ ਮੋਗਾ ਵੱਲੋਂ ਜਿੱਥੇ ਹਵਾਈ ਅੱਡੇ ਤੇ ਜਾ ਕੇ ਜਿੱਥੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ ਉੱਥੇ ਹੀ ਟਰੱਸਟ ਵੱਲੋਂ ਭੇਜੀਆਂ ਗਈਆਂ ਐਂਬੂਲੈਂਸਾਂ ਰਾਹੀਂ ਸਾਰੇ ਮ੍ਰਿਤਕ ਸਰੀਰ ਉਨ੍ਹਾਂ ਦੇ ਘਰਾਂ ਤੱਕ ਭੇਜੇ ਗਏ ਹਨ। 

ਡਾ. ਐਸ.ਪੀ.ਸਿੰਘ ਉਬਰਾਏ ਨੇ ਮੁੜ ਦੱਸਿਆ ਕਿ ਉਨ੍ਹਾਂ ਆਪਣੀਆਂ ਜਲ੍ਹਿਾ ਟੀਮਾਂ ਰਾਹੀਂ ਸਬੰਧਿਤ ਪੀੜ੍ਹਤ ਪਰਿਵਾਰਾਂ ਨਾਲ ਲਗਾਤਾਰ ਰਾਬਤਾ ਰੱਖਿਆ ਹੋਇਆ ਹੈ ਅਤੇ ਜਲਦ ਹੀ ਪੀੜ੍ਹਤ ਪਰਿਵਾਰਾਂ ਦੀ ਆਰਥਿਕ ਸਥਿਤੀ ਮੁਤਾਬਕ ਉਨ੍ਹਾਂ ਲਈ ਢੁੱਕਵੀਂ ਮਹੀਨੇਵਾਰ ਪੈਨਸ਼ਨ ਤੋਂ ਇਲਾਵਾ ਉਨ੍ਹਾਂ ਦੇ ਖਸਤਾ ਹਾਲ ਘਰਾਂ ਨੂੰ ਮੌਕੇ ਅਨੁਸਾਰ ਨਵੇਂ ਬਣਾਉਣ ਜਾਂ ਮੁਰੰਮਤ ਕਰਨ ਆਦਿ ਲਈ ਮਦਦ ਕੀਤੀ ਜਾਵੇਗੀ।

 

Tags: Sarbat Da Bhala Trust Amritsar , Sarbat Da Bhala , Sarbat Da Bhala Trust , Sarbat Da BhalaTrust Patiala , S P Singh Oberoi , DR. S. P. Singh Oberoi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD