Thursday, 04 June 2026

 

 

ਖ਼ਾਸ ਖਬਰਾਂ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ

 

ਆਮ ਆਦਮੀ ਪਾਰਟੀ ਸ਼ਹਿਰੀ ਖੇਤਰ ਵਿੱਚ ਸਭ ਤੋਂ ਵੱਧ ਵੋਟਾਂ ਹਾਸਲ ਕਰਨ ਵਿੱਚ ਕਾਮਯਾਬ ਰਹੀ - ਹਰਭਜਨ ਸਿੰਘ ਈ ਟੀ ਓ

Harbhajan Singh ETO, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਅੰਮ੍ਰਿਤਸਰ , 23 Dec 2024

Last updated on: Dec 23, 2024, 00:00 IST

ਕੈਬਨਿਟ ਮੰਤਰੀ ਸ ਹਰਭਜਨ ਸਿੰਘ ਈ ਟੀ ਓ ਨੇ ਹਾਲ ਹੀ ਵਿੱਚ ਹੋਈਆਂ ਸਥਾਨਕ ਸਰਕਾਰਾਂ ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਵੱਡੀ ਜਿੱਤ ਲਈ ਪੰਜਾਬ ਦੇ ਸ਼ਹਿਰੀ ਵੋਟਰਾਂ ਦਾ ਧੰਨਵਾਦ ਕਰਦੇ ਕਿਹਾ ਕਿ ਤੁਹਾਡੀ ਬਦੌਲਤ ਪਾਰਟੀ ਸ਼ਹਿਰੀ ਖੇਤਰ ਵਿੱਚ ਸਭ ਤੋਂ ਵੱਧ ਵੋਟ ਹਾਸਲ ਕਰਨ ਵਾਲੀ ਪਾਰਟੀ ਇਹਨਾਂ ਚੋਣਾਂ ਵਿੱਚ ਬਣੀ ਹੈ। ਉਹਨਾਂ ਕਿਹਾ ਕਿ ਅਜਿਹਾ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਵੱਲੋਂ ਚਲਾਏ ਜਾ ਰਹੇ ਲੋਕ ਪੱਖੀ, ਕਲਿਆਣਕਾਰੀ ਅਤੇ ਭ੍ਰਿਸ਼ਟਾਚਾਰ ਮੁਕਤ ਸਰਕਾਰ ਕਾਰਨ ਸੰਭਵ ਹੋਇਆ ਹੈ। 

ਕੈਬਨਿਟ ਮੰਤਰੀ ਨੇ ਜੰਡਿਆਲਾ ਗੁਰੂ ਵਿਖੇ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦੇ ਇਸ ਜਿੱਤ ਲਈ ਵਧਾਈ ਦਿੱਤੀ ਅਤੇ ਕਿਹਾ ਕਿ ਇੰਨਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ 55 ਫੀਸਦੀ ਤੋਂ ਵੱਧ ਸੀਟਾਂ ਜਿੱਤੀਆਂ ਹਨ ਜਦ ਕਿ ਬਾਕੀ ਸਾਰੀਆਂ ਪਾਰਟੀਆਂ ਮਿਲ ਕੇ 45 ਫੀਸਦੀ ਸੀਟਾਂ ਲੈਣ ਵਿੱਚ ਕਾਮਯਾਬ ਹੋਈਆਂ ਹਨ। ਉਹਨਾਂ ਕਿਹਾ ਕਿ ਇਹਨਾਂ ਚੋਣਾਂ ਵਿੱਚ ਐਲਾਨੇ ਗਏ ਨਤੀਜੇ ਨੇ ਇਹ ਵੀ ਸਪਸ਼ਟ ਕਰ ਦਿੱਤਾ ਹੈ ਕਿ ਲੋਕਾਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਉੱਤੇ ਅਟੁੱਟ ਭਰੋਸਾ ਕੀਤਾ ਹੈ ਅਤੇ ਇਹ ਨਤੀਜੇ ਇਹ ਵੀ ਸਾਬਤ ਕਰਦੇ ਹਨ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਵੀ ਲੋਕ ਆਮ ਆਦਮੀ ਪਾਰਟੀ ਦੀ ਹੂੰਝਾ ਫੇਰ ਜਿੱਤ ਲਈ ਕਾਹਲੇ ਹਨ। 

ਉਹਨਾਂ ਕਿਹਾ ਕਿ ਪਟਿਆਲਾ ਨਗਰ ਨਿਗਮ ਸਮੇਤ ਕਈ ਨਗਰ ਕੌਂਸਲਾਂ ਦੇ ਨਤੀਜੇ ਇੱਕ ਤਰਫਾ ਹੀ ਆਏ ਹਨ ਅਤੇ ਲੋਕਾਂ ਨੇ ਖੁੱਲ ਕੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਵੋਟਾਂ ਉਹਨਾਂ ਦੇ ਭਰੋਸੇ ਉੱਤੇ ਪਾਈਆਂ ਹਨ। ਉਹਨਾਂ ਕਿਹਾ ਕਿ ਪਹਿਲਾਂ ਸਾਡੇ ਕੋਲ ਕਿਧਰੇ ਵੀ ਕੋਈ ਮੇਅਰ ਜਾਂ ਨਗਰ ਕੌਂਸਲ ਪ੍ਰਧਾਨ ਨਹੀਂ ਸੀ ਜਦ ਕਿ ਹੁਣ ਵੱਡੇ ਸ਼ਹਿਰਾਂ ਵਿੱਚ ਮੇਅਰ ਅਤੇ ਨਗਰ ਕੌਂਸਲਾਂ ਵਿੱਚ ਕਮੇਟੀਆਂ ਦੇ ਬਹੁਤੇ ਪ੍ਰਧਾਨ ਸਾਡੇ ਬਣਨੇ ਹਨ, ਜੋ ਕਿ ਪਾਰਟੀ ਵਰਕਰਾਂ ਲਈ ਵੱਡੇ ਮਾਣ ਵਾਲੀ ਗੱਲ ਹੈ।

 

Tags: Harbhajan Singh ETO , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD