Wednesday, 22 July 2026

 

 

ਖ਼ਾਸ ਖਬਰਾਂ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ

 

ਰੂਪਨਗਰ ਪੁਲਿਸ ਨੇ 11 ਹੱਤਿਆਵਾਂ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਸਮਲੈਂਗਿਕ ਨੂੰ ਗ੍ਰਿਫਤਾਰ ਕੀਤਾ

ਲੋਕਾਂ ਤੋਂ ਲਿਫ਼ਟ ਲੈ ਕੇ ਲੁੱਟ ਕਰਨ ਉਪਰੰਤ ਕਰਦਾ ਸੀ ਹੱਤਿਆ

Crime News Punjab, Punjab Police, Police, Crime News, Ropar Police, Ropar, Rupnagar, Rupnagar Police

5 Dariya News

5 Dariya News

5 Dariya News

ਰੂਪਨਗਰ , 23 Dec 2024

Last updated on: Dec 23, 2024, 00:00 IST

ਰੂਪਨਗਰ ਪੁਲਿਸ ਵਲੋਂ 11 ਹੱਤਿਆਵਾਂ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਸਮਲੈਂਗਿਕ ਵਿਅਕਤੀ ਰਾਮ ਸਰੂਪ ਉਰਫ ਸੋਢੀ ਪਿੰਡ ਚੌੜਾ ਥਾਣਾ ਗੜਸ਼ਸੰਕਰ ਜਿਲ੍ਹਾ ਹੁਸ਼ਿਆਰਪੁਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਸਬੰਧੀ ਸੀਨੀਅਰ ਕਪਤਾਨ ਪੁਲਿਸ, ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ, ਆਈ.ਪੀ.ਐਸ. ਨੇ ਪ੍ਰੈੱਸ ਕਾਨਫਰੰਸ ਰਾਹੀਂ ਵਿਸਥਾਰਪੂਰਵਕ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਰੂਪਨਗਰ ਰੇਂਜ, ਰੂਪਨਗਰ ਸ. ਹਰਚਰਨ ਸਿੰਘ ਭੁੱਲਰ, ਆਈ.ਪੀ.ਐੱਸ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਰੂਪਨਗਰ ਅੰਦਰ ਅਣਸੁਲਝੇ ਘਿਨਾਉਣਏ ਅਪਰਾਧਾਂ ਨੂੰ ਸੁਲਝਾਉਣ ਲਈ ਹਲਕਾ ਅਫਸਰਾਨ ਅਤੇ ਮੁੱਖ ਅਫਸਰਾਨ ਥਾਣਾ ਨੂੰ ਨਿਰਦੇਸ਼ ਦਿੱਤੇ ਗਏ ਸਨ। 

ਇਸ ਸਿਲਸਿਲੇ ਵਿੱਚ ਕਪਤਾਨ ਪੁਲਿਸ ਪੀ.ਬੀ.ਆਈ., ਰੂਪਨਗਰ ਸ. ਨਵਨੀਤ ਸਿੰਘ ਮਾਹਲ ਦੀ ਨਿਗਰਾਨੀ ਹੇਠ ਉਪ ਕਪਤਾਨ ਪੁਲਿਸ, ਸ੍ਰੀ ਅਨੰਦਪੁਰ ਸਾਹਿਬ ਅਜੇ ਕੁਮਾਰ ਅਤੇ ਮੁੱਖ ਅਫਸਰ ਥਾਣਾ ਕੀਰਤਪੁਰ ਸਾਹਿਬ ਜਤਿਨ ਕੁਮਾਰ ਦੀ ਟੀਮ ਵੱਲੋਂ 18 ਅਗਸਤ 2024 ਨੂੰ ਮਨਿੰਦਰ ਸਿੰਘ ਪੁੱਤਰ ਭਜਨ ਸਿੰਘ ਵਾਸੀ ਵਾਰਡ ਨੰਬਰ 03. ਮੁਹੱਲਾ ਬਾਲਮੀਕੀ, ਕੀਰਤਪੁਰ ਸਾਹਿਬ ਉਮਰ ਕਰੀਬ 37 ਸਾਲ, ਜੋ ਕਿ ਟੋਲ ਪਲਾਜਾ ਮੋੜਾ ਵਿਖੇ ਚਾਹ ਪਾਣੀ ਪਿਲਾਉਣ ਦਾ ਕੰਮ ਕਰਦਾ ਸੀ। 

ਜਿਸ ਦੀ ਮਨਾਲੀ ਰੋਡ, ਜੀ.ਓ ਪੈਟਰੋਲ ਪੰਪ ਦੇ ਸਾਹਮਣੇ ਝਾੜੀਆਂ ਵਿੱਚੋਂ ਲਾਸ਼ ਮਿਲੀ ਸੀ, ਜਿਸ ਸਬੰਧੀ ਮੁਕੱਦਮਾ ਨੰਬਰ 79 ਮਿਤੀ 19.08.2024 ਅ/ਧ 103(1) ਰਜਿਸਟਰ ਕੀਤਾ ਗਿਆ ਸੀ। ਜੋ ਟੀਮ ਵੱਲੋ ਇਸ ਮੁਕੰਦਮਾ ਨੂੰ ਟਰੇਸ ਕਰਨ ਲਈ ਮੁੱਢ ਤੋਂ ਹਲਾਤਾਂ ਨੂੰ ਘੋਖਦੇ ਹੋਏ ਤਕਨੀਕੀ ਢੰਗ ਨਾਲ ਤਫਤੀਸ਼ ਅਮਲ ਵਿੱਚ ਲਿਆਂਦੀ ਗਈ। ਜਿਸ ਤਹਿਤ ਇਸ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਦੋਸ਼ੀ ਰਾਮ ਸਰੂਪ ਉਰਫ ਸੋਢੀ ਵਾਸੀ ਪਿੰਡ ਚੌੜਾ ਥਾਣਾ ਗੜਸ਼ਸੰਕਰ ਜਿਲ੍ਹਾ ਹੁਸ਼ਿਆਰਪੁਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ। 

ਐਸ.ਐਸ.ਪੀ ਨੇ ਦੱਸਿਆ ਕਿ ਦੋਸ਼ੀ ਰਾਮ ਸਰੂਪ ਉਰਫ ਸੋਢੀ ਕਾਰ ਅਤੇ ਮੋਟਰ ਚਾਲਕਾਂ ਨੂੰ ਲਿਫਟ ਲੈ ਕੇ ਉਨ੍ਹਾਂ ਨਾਲ ਸਰੀਰਕ ਸਬੰਧ ਬਣਾਉਦਾ ਸੀ ਅਤੇ ਬਾਅਦ ਵਿਚ ਉਨ੍ਹਾਂ ਨਾਲ ਲੁੱਟ ਖੋਹ ਕਰਕੇ ਉਸਦੇ ਕਤਲ ਨੂੰ ਅੰਜਾਮ ਦਿੰਦਾ ਸੀ। ਉਨ੍ਹਾਂ ਦੱਸਿਆ ਕਿ ਗ੍ਰਿਫਤਾਰ ਕਰਨ ਤੋ ਬਾਅਦ ਕੀਤੀ ਪੁੱਛਗਿੱਛ ਦੌਰਾਨ ਦੋਸ਼ੀ ਨੇ ਮੰਨਿਆ ਕਿ ਇਸ ਵਾਰਦਾਤ ਤੋ ਇਲਾਵਾ ਦੋਸ਼ੀ ਨੇ 10 ਹੋਰ ਵਾਰਦਾਤਾਂ ਕੀਤੀਆਂ ਹਨ, ਜਿਹਨਾਂ ਵਿੱਚ ਜਿਲ੍ਹਾ ਰੂਪਨਗਰ ਦੀਆਂ 02 ਹੋਰ ਕਤਲ ਦੀਆਂ ਵਾਰਦਾਤਾਂ ਸ਼ਾਮਲ ਹਨ। 

ਮਿਤੀ 05 ਅਪ੍ਰੈਲ 2024 ਨੂੰ ਮੁਕੰਦਰ ਸਿੰਘ ਉਰਫ ਬਿੱਲਾ ਪੁੱਤਰ ਸ਼ਾਮ ਲਾਲ ਵਾਸੀ ਪਿੰਡ ਬੇਗਮਪੁਰਾ (ਘਨੌਲੀ) ਉਮਰ 34 ਸਾਲ ਜੋ ਟਰੈਕਟਰ ਰਿਪੇਅਰ ਦਾ ਕੰਮ ਕਰਦਾ ਸੀ। ਜਿਸ ਦੀ ਲਾਸ਼ ਪੰਜੇਹਰਾ ਰੋਡ ਬੜਾ ਪਿੰਡ ਵਿਖੇ ਮਿਲੀ ਸੀ। ਜਿਸਦਾ ਸੱਟਾਂ ਮਾਰ ਕੇ ਕਤਲ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕੀ ਇਸ ਸਬੰਧੀ ਮੁਕੱਦਮਾ ਨੰਬਰ 19 ਮਿਤੀ 06.04.2024 ਅ/ਧ 302 ਆਈ.ਪੀ.ਸੀ. ਥਾਣਾ ਕੀਰਤਪੁਰ ਸਾਹਿਬ ਦਰਜ ਹੈ ਅਤੇ ਮਿਤੀ 24.01.2024 ਨੂੰ ਥਾਣਾ ਸਿਟੀ ਰੂਪਨਗਰ ਦੇ ਏਰੀਆ ਨਿਰੰਕਾਰੀ ਭਵਨ ਰੂਪਨਗਰ ਪਾਸ ਇੱਕ ਕਾਰ ਵਿੱਚ ਨੌਜਵਾਨ ਵਿਅਕਤੀ ਦੀ ਲਾਸ਼ ਮਿਲੀ ਸੀ, ਜਿਸਦੀ ਸ਼ਨਾਖਤ ਹਰਪ੍ਰੀਤ ਸਿੰਘ ਉਰਫ ਸੰਨੀ ਵਾਸੀ ਮੁਹੱਲਾ ਜਗਜੀਤ ਨਗਰ ਰੂਪਨਗਰ ਵੱਜੋ ਹੋਈ ਸੀ, ਜਿਸ ਸਬੰਧੀ ਮੁਕੱਦਮਾ ਨੰਬਰ 15 ਮਿਤੀ 25.01.2024 ਅ/ਧ 302 ਆਈ.ਪੀ.ਸੀ. ਥਾਣਾ ਸਿਟੀ ਰੂਪਨਗਰ ਦਰਜ ਹੈ।

ਇਸ ਤੋਂ ਇਲਾਵਾ ਦੋਸ਼ੀ ਨੇ ਮੁੱਢਲੀ ਪੁੱਛਗਿੱਛ ਦੌਰਾਨ ਜਿਲ੍ਹਾ ਫਤਿਹਗੜ੍ਹ ਸਾਹਿਬ ਅਤੇ ਜਿਲ੍ਹਾ ਹੁਸ਼ਿਆਰਪੁਰ ਵਿਖੇ ਵੀ ਵਾਰਦਾਤਾਂ ਕਰਨੀਆਂ ਮੰਨੀਆਂ ਹਨ। ਦੋਸ਼ੀ ਰਾਮ ਸਰੂਪ ਉਰਫ ਸੋਢੀ ਨੂੰ ਗ੍ਰਿਫਤਾਰ ਕਰਕੇ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ। ਜਿਸ ਪਾਸੋਂ ਹੋਰ ਖੁਲਾਸੇ ਹੋਣ ਦੀ ਆਸ ਹੈ।

 

Tags: Crime News Punjab , Punjab Police , Police , Crime News , Ropar Police , Ropar , Rupnagar , Rupnagar Police

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD