Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਪਸ਼ੂਆਂ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਪਸ਼ੂ ਪਾਲਣ ਵਿਭਾਗ ਦੇ ਕੈਂਪਾਂ ਦਾ ਲਾਭ ਲੈਣ ਪਸ਼ੂ ਪਾਲਕ - ਹਰਮੀਤ ਸਿੰਘ ਪਠਾਣਮਾਜਰਾ

ਪਠਾਣਮਾਜਰਾ ਨੇ ਸਨੌਰ ਵਿਖੇ ਪਸ਼ੂ ਪਾਲਣ ਵਿਭਾਗ ਵੱਲੋਂ ਲਾਏ ਕੈਂਪ ਦਾ ਕੀਤਾ ਉਦਘਾਟਨ

Harmeet Singh Pathanmajra, Sanour, AAP, Aam Aadmi Party, Aam Aadmi Party Punjab, AAP Punjab

5 Dariya News

5 Dariya News

5 Dariya News

ਸਨੌਰ , 23 Dec 2024

Last updated on: Dec 23, 2024, 00:00 IST

ਹਲਕਾ ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਪਸ਼ੂ ਪਾਲਕਾਂ ਨੂੰ ਸੱਦਾ ਦਿੱਤਾ ਹੈ ਕਿ ਉਹ ਆਪਣੇ ਪਸ਼ੂਆਂ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਪਸ਼ੂ ਪਾਲਣ ਵਿਭਾਗ ਵੱਲੋਂ ਲਾਏ ਜਾ ਰਹੇ ਕੈਂਪਾਂ ਦਾ ਲਾਭ ਲੈਣ। ਉਹ ਅੱਜ ਸਨੌਰ ਵਿਖੇ ਪਸ਼ੂ-ਪਾਲਕਾਂ ਨੂੰ ਪਸ਼ੂਆਂ ਦੀ ਬਿਮਾਰੀਆਂ ਤੋਂ ਬਚਾਅ ਬਾਰੇ ਜਾਗਰੂਕ ਕਰਨ ਲਈ ਪਸ਼ੂ-ਪਾਲਣ ਵਿਭਾਗ ਵੱਲੋਂ ਐਸਕਾਡ ਸਕੀਮ ਹੇਠ ਬਲਾਕ ਪੱਧਰੀ ਕੈਂਪ ਦਾ ਉਦਘਾਟਨ ਕਰਨ ਪੁੱਜੇ ਹੋਏ ਸਨ।

ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਲੋਕਾਂ ਨੂੰ ਸਾਫ਼-ਸੁਥਰੇ ਦੁੱਧ ਦੀ ਪੈਦਾਵਾਰ, ਨਕਲੀ ਦੁੱਧ ਤੋਂ ਬਚਾਅ, ਜੈਵਿਕ ਖੇਤੀ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਪਸ਼ੂ-ਪਾਲਕਾਂ ਨੂੰ ਡੇਅਰੀ ਫਾਰਮਿੰਗ ਦੀ ਮਹੱਤਤਾ ਬਾਰੇ ਦੱਸਿਆ। ਇਸ ਮੌਕੇ ਬਲਜਿੰਦਰ ਸਿੰਘ, ਕੌਂਸਲਰਾਂ ਨਰਿੰਦਰ ਸਿੰਘ, ਯੁਵਰਾਜ ਸਿੰਘ, ਪਰਦੀਪ ਜੋਸ਼ਨ, ਮੰਗਾ ਸਿੰਘ, ਗੁਰਮੀਤ ਸਿੰਘ, ਬੱਬੂ ਸਿੰਘ ਸਮੇਤ ਸ਼ਹਿਰੀ ਪ੍ਰਧਾਨ ਸ਼ਾਮ ਸਿੰਘ ਨੇ ਵੀ ਕੈਂਪ ਵਿੱਚ ਸ਼ਮੂਲੀਅਤ ਕੀਤੀ।

ਕੈਂਪ ਦੀ ਦੇਖ-ਰੇਖ ਕਰ ਰਹੇ ਸਹਾਇਕ ਡਾਇਰੈਕਟਰ ਡਾ. ਸੋਨਿੰਦਰ ਕੌਰ ਨੇ ਦੱਸਿਆ ਕਿ ਪਸ਼ੂ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਤੇ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਹੁਲ ਭੰਡਾਰੀ ਦੀ ਰਹਿਨੁਮਾਈ ਹੇਠ ਕੈਂਪਾਂ ਦੀ ਲੜੀ ਤਹਿਤ ਨਿਰਦੇਸ਼ਕ ਡਾ. ਗੁਰਸ਼ਰਨਜੀਤ ਸਿੰਘ ਬੇਦੀ ਤੇ ਡਿਪਟੀ ਡਾਇਰੈਕਟਰ ਪਟਿਆਲਾ ਡਾ. ਗੁਰਦਰਸ਼ਨ ਸਿੰਘ ਦੀਆਂ ਹਦਾਇਤਾਂ ਮੁਤਾਬਕ ਸਨੌਰ ਵਿਖੇ ਬਲਾਕ ਪੱਧਰੀ ਐਸਕਾਡ ਕੈਂਪ ਲਗਾਇਆ ਗਿਆ ਹੈ।

ਡਾ. ਸੋਨਿੰਦਰ ਕੌਰ ਨੇ ਐਸਕਾਡ ਸਕੀਮ ਅਧੀਨ ਪਸ਼ੂ ਪਾਲਣ ਵਿਭਾਗ ਪੰਜਾਬ ਦੀਆਂ ਸਕੀਮਾਂ ਬਾਰੇ ਵਿਸਥਾਰ ਵਿੱਚ ਦੱਸਿਆ। ਡਕਾਲਾ ਦੇ ਵੈਟਰਨਰੀ ਅਫ਼ਸਰ ਡਾ. ਜਸਵਿੰਦਰ ਸਿੰਘ ਨੇ ਦੁਧਾਰੂ ਪਸ਼ੂਆਂ ਵਿੱਚ ਥਨੈਲਾ ਰੋਗ ਦੀ ਰੋਕਥਾਮ ਬਾਰੇ, ਵੀ.ਓ. ਸੁਲਤਾਨਪੁਰ ਡਾ. ਨਵਪ੍ਰੀਤ ਕੌਰ ਨੇ ਜ਼ਨੈਟਿਕ ਬਿਮਾਰੀਆਂ ਬਾਰੇ ਅਤੇ ਸਰਦੀਆਂ ਵਿੱਚ ਪਸ਼ੂਆਂ ਦੀ ਸਾਂਭ-ਸੰਭਾਲ ਬਾਰੇ ਅਤੇ ਵੀ.ਓ. ਭਾਨਰਾ ਡਾ. ਸੰਜੇ ਸ਼ਰਮਾ ਨੇ ਦੁਧਾਰੂ ਪਸ਼ੂਆਂ ਅਤੇ ਭੇਡਾਂ-ਬੱਕਰੀਆਂ ਵਿੱਚ ਵੱਖ-ਵੱਖ ਬਿਮਾਰੀਆਂ ਦੇ ਰੋਕਥਾਮ ਦੇ ਟੀਕਾਕਰਣ ਬਾਰੇ ਪਸ਼ੂ ਪਾਲਕਾਂ ਨੂੰ ਜਾਗਰੂਕ ਕੀਤਾ।

ਕੈਂਪ ਦੌਰਾਨ ਐਸਕਾਡ ਸਕੀਮ ਅਧੀਨ ਮੁਫ਼ਤ ਦਵਾਈਆਂ ਦੀ ਵੰਡ ਕੀਤੀ ਤੇ ਪਸ਼ੂ-ਪਾਲਕਾਂ ਨਾਲ ਉਹਨਾਂ ਦੇ ਕਿੱਤੇ ਨਾਲ ਸਬੰਧਤ ਸਮੱਸਿਆਵਾਂ ਦਾ ਹੱਲ ਕੀਤਾ। ਕੈਂਪ ਲਗਾਉਣ ਲਈ ਵੀ.ਆਈ. ਸਨੌਰ ਡਾ. ਸਰਬਜੀਤ ਸਿੰਘ ਨੇ ਮੁੱਖ ਭੂਮਿਕਾ ਨਿਭਾਈ।ਜਦੋਂਕਿ ਸ਼ਮਿੰਦਰ ਸਿੰਘ, ਨਵਨੀਤ ਸ਼ਰਮਾ, ਗੁੰਜਨ, ਗਗਨਦੀਪ ਸਿੰਘ, ਅਮਰਜੀਤ ਸਿੰਘ, ਕਸ਼ਿਸ਼, ਕੁਲਵੀਰ ਸਿੰਘ ਸਾਰੇ (ਵੀ.ਆਈਜ) ਨੇ ਵੀ ਇਸ ਕੈਂਪ ਵਿੱਚ ਯੋਗਦਾਨ ਦਿੱਤਾ ਤੇ ਦਰਜ਼ਾ ਚਾਰ ਕਰਮਚਾਰੀਆਂ ਨੇ ਵੀ ਤਨਦੇਹੀ ਨਾਲ ਡਿਊਟੀ ਨਿਭਾਈ।

ਕੈਂਪ ਵਿੱਚ ਨਗਰ ਅਤੇ ਪਿੰਡਾਂ ਦੇ ਪਸ਼ੂ-ਪਾਲਕਾਂ ਨੇ ਵੱਧ-ਚੜ੍ਹ ਕੇ ਮਾਹਿਰਾਂ ਦੀ ਸਲਾਹ ਲਈ। ਆਗੂ ਪਸ਼ੂ ਪਾਲਕਾਂ ਵਿੱਚ ਜਗਪਾਲ ਸਿੰਘ ਬੱਲਾਂ, ਪਰਵੀਨ ਕੁਮਾਰ ਸਨੌਰ, ਅਮਰਿੰਦਰ ਸਿੰਘ ਸੁਰਜੀਤ ਸਿੰਘ ਸੁਰਸਤੀਗੜ੍ਹ, ਸੁਖਦੀਪ ਸਿੰਘ ਸਾਬਕਾ ਐਮ.ਸੀ. ਅਤੇ ਹੋਰ ਪਸ਼ੂ-ਪਾਲਕਾਂ ਨੇ ਕੈਂਪ ਵਿੱਚ ਹਿੱਸਾ ਲਿਆ। 

 

 

Tags: Harmeet Singh Pathanmajra , Sanour , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD