Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਨਰੇਂਦਰ ਮੋਦੀ ਨੇ ਰੋਜ਼ਗਾਰ ਮੇਲੇ ਵਿੱਚ 71,000 ਤੋਂ ਵੱਧ ਨਿਯੁਕਤੀ ਪੱਤਰ ਵੰਡੇ

ਯੁਵਾ ਸ਼ਕਤੀਕਰਨ ਅਤੇ ਰਾਸ਼ਟਰ-ਨਿਰਮਾਣ ਨੂੰ ਉਜਾਗਰ ਕਰਦਾ ਹੈ

Narendra Modi, Modi, BJP, Bharatiya Janata Party, Prime Minister of India, Prime Minister, Narendra Damodardas Modi, Dr Jitendra Singh, Dr. Jitendra Singh, Rozgar Mela

Web Admin

Web Admin

5 Dariya News

ਨਵੀਂ ਦਿੱਲੀ , 23 Dec 2024

Last updated on: Dec 23, 2024, 00:00 IST

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਦੁਆਰਾ ਰੋਜ਼ਗਾਰ ਮੇਲੇ ਨੂੰ ਸੰਬੋਧਨ ਕਰਦੇ ਹੋਏ ਸਰਕਾਰੀ ਵਿਭਾਗਾਂ ਅਤੇ ਸੰਗਠਨਾਂ ਵਿੱਚ ਨਵਨਿਯੁਕਤ 71,000 ਤੋਂ ਅਧਿਕ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ। ਰੋਜ਼ਗਾਰ ਮੇਲਾ, ਰੋਜ਼ਗਾਰ ਸਿਰਜਣਾ ਨੂੰ ਪ੍ਰਾਥਮਿਕਤਾ ਦੇਣ ਦੀ ਪ੍ਰਧਾਨ ਮੰਤਰੀ ਦੀ ਪ੍ਰਤੀਬੱਧਤਾ ਨੂੰ ਦਰਸਾਉਂਦਾ ਹੈ। 

ਇਹ ਨੌਜਵਾਨਾਂ ਨੂੰ ਰਾਸ਼ਟਰ-ਨਿਰਮਾਣ ਅਤੇ ਆਤਮ-ਸਸ਼ਕਤੀਕਰਣ ਵਿੱਚ ਯੋਗਦਾਨ ਕਰਨ ਦੇ ਲਈ ਸਾਰਥਕ ਅਵਸਰ ਪ੍ਰਦਾਨ ਕਰਕੇ ਉਨ੍ਹਾਂ ਨੂੰ ਸਸ਼ਕਤ ਬਣਾਵੇਗਾ। ਇਕੱਠ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ ਕਿ ਉਹ ਕੱਲ੍ਹ ਦੇਰ ਰਾਤ ਕੁਵੈਤ ਤੋਂ ਪਰਤੇ ਹਨ। ਇਸ ਯਾਤਰਾ ਦੇ ਦੌਰਾਨ ਉਨ੍ਹਾਂ ਨੇ ਭਾਰਤੀ ਨੌਜਵਾਨਾਂ ਅਤੇ ਪੇਸ਼ੇਵਰਾਂ ਦੇ ਨਾਲ ਵਿਆਪਕ ਚਰਚਾ ਕੀਤੀ ਅਤੇ ਇਹ ਬਹੁਤ ਹੀ ਸੁਖਦ ਸੰਜੋਗ ਹੈ ਕਿ ਪਰਤਣ ਦੇ ਬਾਅਦ ਉਨ੍ਹਾਂ ਦਾ ਪਹਿਲਾ ਪ੍ਰੋਗਰਾਮ ਦੇਸ਼ ਦੇ ਨੌਜਵਾਨਾਂ ਦੇ ਨਾਲ ਹੈ। 

ਪ੍ਰਧਾਨ ਮੰਤਰੀ ਨੇ ਕਿਹਾ ਕਿ “ਅੱਜ ਦੇਸ਼ ਦੇ ਹਜ਼ਾਰਾਂ ਨੌਜਵਾਨਾਂ ਦੇ ਲਈ ਇੱਕ ਨਵੀਂ ਸ਼ੁਰੂਆਤ ਹੈ। ਤੁਹਾਡੇ ਵਰ੍ਹਿਆਂ ਦੇ ਸੁਪਨੇ ਪੂਰੇ ਹੋਏ ਹਨ,  ਵਰ੍ਹਿਆਂ ਦੀ ਮਿਹਨਤ ਰੰਗ ਲਿਆਈ ਹੈ। 2024 ਦਾ ਇਹ ਜਾਣ ਵਾਲਾ ਵਰ੍ਹਾ ਤੁਹਾਡੇ ਲਈ ਨਵੀਆਂ ਖੁਸ਼ੀਆਂ ਲੈ ਕੇ ਆਏ। ਮੈਂ ਤੁਹਾਨੂੰ  ਸਭ ਨੂੰ ਅਤੇ ਤੁਹਾਡੇ ਪਰਿਵਾਰਾਂ ਨੂੰ ਹਾਰਦਿਕ ਵਧਾਈਆਂ ਦਿੰਦਾ ਹਾਂ।”

ਪ੍ਰਧਾਨ ਮੰਤਰੀ ਨੇ ਇਸ ਬਾਤ ‘ਤੇ ਜ਼ੋਰ ਦਿੱਤਾ ਕਿ ਸਰਕਾਰ ਰੋਜ਼ਗਾਰ ਮੇਲਿਆਂ ਜਿਹੀਆਂ ਪਹਿਲਾਂ  ਦੇ ਮਾਧਿਅਮ ਨਾਲ ਭਾਰਤ ਦੀਆਂ ਯੁਵਾ ਪ੍ਰਤਿਭਾਵਾਂ ਦੇ ਪੂਰਨ ਉਪਯੋਗ ਨੂੰ ਪ੍ਰਾਥਮਿਕਤਾ ਦੇ ਰਹੀ ਹੈ।  ਪਿਛਲੇ 10 ਵਰ੍ਹਿਆਂ ਵਿੱਚ, ਵਿਭਿੰਨ ਮੰਤਰਾਲਿਆਂ ਅਤੇ ਵਿਭਾਗਾਂ ਵਿੱਚ ਸਰਕਾਰੀ ਨੌਕਰੀਆਂ ਪ੍ਰਦਾਨ ਕਰਨ ਦੇ ਲਈ ਇੱਕ ਠੋਸ ਪ੍ਰਯਾਸ ਕੀਤਾ ਗਿਆ ਹੈ। 

ਪ੍ਰਧਾਨ ਮੰਤਰੀ ਨੇ ਦੱਸਿਆ ਕਿ ਅੱਜ 71,000 ਤੋਂ ਅਧਿਕ ਨੌਜਵਾਨਾਂ ਨੂੰ ਉਨ੍ਹਾਂ  ਦੇ ਨਿਯੁਕਤੀ ਪੱਤਰ ਸੌਂਪੇ ਗਏ ਹਨ।  ਸ਼੍ਰੀ ਮੋਦੀ ਨੇ ਕਿਹਾ ਕਿ ਪਿਛਲੇ ਡੇਢ ਸਾਲ ਵਿੱਚ ਲਗਭਗ 10 ਲੱਖ ਸਥਾਈ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀ ਗਈਆਂ ਹਨ ਅਤੇ ਇਹ ਇੱਕ ਜ਼ਿਕਰਯੋਗ ਰਿਕਾਰਡ ਹੈ। 

ਇਹ ਨੌਕਰੀਆਂ ਪੂਰੀ ਪਾਰਦਰਸ਼ਤਾ ਦੇ ਨਾਲ ਦਿੱਤੀਆਂ ਜਾ ਰਹੀਆਂ ਹਨ ਅਤੇ ਨਵੇਂ ਭਰਤੀ ਹੋਏ ਲੋਕ ਸਮਰਪਣ ਅਤੇ ਇਮਾਨਦਾਰੀ  ਦੇ ਨਾਲ ਦੇਸ਼ (ਰਾਲ਼ਟਰ) ਦੀ ਸੇਵਾ ਕਰ ਰਹੇ ਹਨ। ਪ੍ਰਧਾਨ ਮੰਤਰੀ ਨੇ ਕਿਹਾ ਕਿ ਕਿਸੇ ਦੇਸ਼ ਦਾ ਵਿਕਾਸ ਉਸ ਦੇ ਨੌਜਵਾਨਾਂ ਦੀ ਸਖ਼ਤ ਮਿਹਨਤ,  ਸਮਰੱਥਾ ਅਤੇ ਲੀਡਰਸ਼ਿਪ ‘ਤੇ ਨਿਰਭਰ ਕਰਦਾ ਹੈ। 

ਭਾਰਤ 2047 ਤੱਕ ਇੱਕ ਵਿਕਸਿਤ ਰਾਸ਼ਟਰ ਬਣਨ ਦੇ ਲਈ ਪ੍ਰਤੀਬੱਧ ਹੈ ਕਿਉਂਕਿ ਦੇਸ਼ ਦੀਆਂ ਨੀਤੀਆਂ ਅਤੇ ਨਿਰਣੇ ਆਪਣੇ ਪ੍ਰਤਿਭਾਸ਼ਾਲੀ ਨੌਜਵਾਨਾਂ ਨੂੰ ਸਸ਼ਕਤ ਬਣਾਉਣ ‘ਤੇ ਕੇਂਦ੍ਰਿਤ ਹਨ।  ਉਨ੍ਹਾਂ ਨੇ ਕਿਹਾ ਕਿ ਪਿਛਲੇ ਇੱਕ ਦਹਾਕੇ ਵਿੱਚ ਮੇਕ ਇਨ ਇੰਡੀਆ, ਆਤਮਨਿਰਭਰ ਭਾਰਤ, ਸਟਾਰਟਅਪ ਇੰਡੀਆ, ਸਟੈਂਡ-ਅਪ ਇੰਡੀਆ ਅਤੇ ਡਿਜੀਟਲ ਇੰਡੀਆ ਜਿਹੀਆਂ ਪਹਿਲਾਂ ਨੇ ਨੌਜਵਾਨਾਂ ਨੂੰ ਸਭ ਤੋਂ ਅੱਗੇ ਰੱਖਿਆ ਹੈ ।

ਸ਼੍ਰੀ ਮੋਦੀ ਨੇ ਕਿਹਾ ਕਿ ਭਾਰਤ ਹੁਣ ਦੁਨੀਆ ਦੀ ਪੰਜਵੀਂ ਸਭ ਤੋਂ ਬੜੀ ਅਰਥਵਿਵਸਥਾ ਅਤੇ ਤੀਸਰਾ ਸਭ ਤੋਂ ਬੜਾ ਸਟਾਰਟਅਪ ਈਕੋਸਿਸਟਮ ਹੈ। ਅੱਜ, ਭਾਰਤੀ ਯੁਵਾ ਨਵੇਂ ਆਤਮਵਿਸ਼ਵਾਸ ਨਾਲ ਭਰੇ ਹੋਏ ਹਨ। ਉਹ ਹਰ ਖੇਤਰ ਵਿੱਚ ਉਤਕ੍ਰਿਸ਼ਟ ਪ੍ਰਦਰਸ਼ਨ ਕਰ ਰਹੇ ਹਨ। ਅੱਜ ਸਟਾਰਟਅਪ ਪ੍ਰਾਰੰਭ ਕਰਨ ਵਾਲੇ ਯੁਵਾ ਉੱਦਮੀਆਂ ਨੂੰ ਇੱਕ ਮਜ਼ਬੂਤ ਸਮਰਥਨ ਪ੍ਰਣਾਲੀ ਦਾ ਲਾਭ ਮਿਲਦਾ ਹੈ।  

ਇਸੇ ਤਰ੍ਹਾਂ  ਖੇਡਾਂ ਵਿੱਚ ਕਰੀਅਰ ਬਣਾਉਣ ਵਾਲੇ ਨੌਜਵਾਨਾਂ ਨੂੰ ਵਿਸ਼ਵਾਸ ਹੈ ਕਿ ਉਹ ਅਸਫ਼ਲ ਨਹੀਂ ਹੋਣਗੇ ਕਿਉਂਕਿ ਹੁਣ ਉਨ੍ਹਾਂ ਨੂੰ ਆਧੁਨਿਕ ਟ੍ਰੇਨਿੰਗ ਸੁਵਿਧਾਵਾਂ ਅਤੇ ਟੂਰਨਾਮੈਟਾਂ ਦਾ ਸਮਰਥਨ ਮਿਲ ਰਿਹਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਦੇਸ਼ ਵਿਭਿੰਨ ਖੇਤਰਾਂ ਵਿੱਚ ਬਦਲਾਅ ਦੇ ਦੌਰ ਤੋਂ ਗੁਜਰ ਰਿਹਾ ਹੈ,  ਮੋਬਾਈਲ ਮੈਨੂਫੈਕਚਰਿੰਗ ਦੇ ਖੇਤਰ ਵਿੱਚ ਦੂਸਰਾ ਸਭ ਤੋਂ ਬੜਾ ਦੇਸ਼ ਬਣ ਚੁੱਕਿਆ ਹੈ। 

ਭਾਰਤ ਅਖੁੱਟ ਊਰਜਾ, ਜੈਵਿਕ ਖੇਤੀ, ਪੁਲਾੜ,  ਰੱਖਿਆ, ਟੂਰਿਜ਼ਮ ਅਤੇ ਸਿਹਤ ਦੇ ਖੇਤਰ ਵਿੱਚ ਭੀ ਪ੍ਰਗਤੀ ਕਰ ਰਿਹਾ ਹੈ,  ਨਵੇਂ ਅਵਸਰਾਂ ਦੀ ਸਿਰਜਣਾ ਕਰ ਰਿਹਾ ਹੈ ਅਤੇ ਹਰੇਕ ਖੇਤਰ ਵਿੱਚ ਨਵੀਆਂ ਉਚਾਈਆਂ ਨੂੰ ਛੂਹ ਰਿਹਾ ਹੈ। ਪ੍ਰਧਾਨ ਮੰਤਰੀ ਨੇ ਇਸ ਬਾਤ ‘ਤੇ ਬਲ ਦਿੱਤਾ ਕਿ ਦੇਸ਼ ਦੀ ਪ੍ਰਗਤੀ ਨੂੰ ਗਤੀ ਦੇਣ ਅਤੇ ਇੱਕ ਨਵੇਂ ਭਾਰਤ ਦੇ ਨਿਰਮਾਣ ਦੇ ਲਈ ਯੁਵਾ ਪ੍ਰਤਿਭਾਵਾਂ ਨੂੰ ਪੋਸ਼ਿਤ ਕਰਨਾ ਬਹੁਤ ਜ਼ਰੂਰੀ ਹੈ ਅਤੇ ਇਹ ਜ਼ਿੰਮੇਦਾਰੀ ਸਿੱਖਿਆ ਪ੍ਰਣਾਲੀ ‘ਤੇ ਹੈ। 

ਰਾਸ਼ਟਰੀ ਸਿੱਖਿਆ ਨੀਤੀ (ਐੱਨਈਪੀ) ਭਾਰਤ ਨੂੰ ਇੱਕ ਆਧੁਨਿਕ ਸਿੱਖਿਆ ਪ੍ਰਣਾਲੀ ਦੀ ਤਰਫ਼ ਲੈ ਜਾ ਰਹੀ ਹੈ ਜੋ ਵਿਦਿਆਰਥੀਆਂ ਨੂੰ ਨਵੇਂ ਅਵਸਰ ਪ੍ਰਦਾਨ ਕਰਦੀ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਪਹਿਲੇ ਇਹ ਪ੍ਰਣਾਲੀ ਪਾਬੰਦੀਆਂ ਵਾਲੀ ਸੀ, ਲੇਕਿਨ ਹੁਣ ਇਹ ਅਟਲ ਟਿੰਕਰਿੰਗ ਲੈਬਸ ਅਤੇ ਪ੍ਰਧਾਨ ਮੰਤਰੀ-ਸ਼੍ਰੀ ਸਕੂਲਾਂ ਜਿਹੀਆਂ ਪਹਿਲਾਂ ਦੇ ਮਾਧਿਅਮ ਨਾਲ ਇਨੋਵੇਸ਼ਨ ਨੂੰ ਹੁਲਾਰਾ ਦਿੰਦੀ ਹੈ। 

ਉਨ੍ਹਾਂ ਨੇ ਕਿਹਾ ਕਿ ਸਰਕਾਰ ਨੇ ਗ੍ਰਾਮੀਣ ਨੌਜਵਾਨਾਂ ਅਤੇ ਵੰਚਿਤ ਸਮੁਦਾਇ ਦੇ ਲਈ ਮਾਤਭਾਸ਼ਾ ਵਿੱਚ ਵਿੱਦਿਆ ਅਤੇ ਪਰੀਖਿਆ  ਦੇਣ ਅਤੇ 13 ਭਾਸ਼ਾਵਾਂ ਵਿੱਚ ਭਰਤੀ ਪਰੀਖਿਆਵਾਂ ਪ੍ਰਦਾਨ ਕਰਕੇ ਭਾਸ਼ਾ ਸਬੰਧੀ ਰੁਕਾਵਟਾਂ ਨੂੰ ਭੀ ਦੂਰ ਕੀਤਾ ਹੈ। ਇਸ ਦੇ ਅਤਿਰਿਕਤ, ਸਥਾਈ ਸਰਕਾਰੀ ਨੌਕਰੀਆਂ  ਦੇ ਲਈ ਵਿਸ਼ੇਸ਼ ਭਰਤੀ ਰੈਲੀਆਂ ਦੇ ਨਾਲ ਸੀਮਾਵਰਤੀ ਖੇਤਰਾਂ ਦੇ ਨੌਜਵਾਨਾਂ ਦੇ ਲਈ ਕੋਟਾ ਵਧਾਇਆ ਗਿਆ ਹੈ। 

ਅੱਜ, 50,000 ਤੋਂ ਅਧਿਕ ਨੌਜਵਾਨਾਂ ਨੂੰ ਕੇਂਦਰੀ ਹਥਿਆਰਬੰਦ ਪੁਲਿਸ ਬਲਾਂ ਦੇ ਲਈ ਨਿਯੁਕਤੀ ਪੱਤਰ ਮਿਲੇ, ਜੋ ਇੱਕ ਮਹੱਤਵਪੂਰਨ ਉਪਲਬਧੀ ਹੈ। ਅੱਜ ਚੌਧਰੀ ਚਰਨ ਸਿੰਘ ਜੀ ਦੀ ਜਯੰਤੀ (ਜਨਮ ਵਰ੍ਹੇਗੰਢ) ‘ਤੇ ਪ੍ਰਧਾਨ ਮੰਤਰੀ ਨੇ ਕਿਹਾ ਕਿ ਸਰਕਾਰ ਉਨ੍ਹਾਂ ਨੂੰ ਇਸ ਸਾਲ ਭਾਰਤ ਰਤਨ ਨਾਲ ਸਨਮਾਨਿਤ ਕਰਨ ਦਾ ਸੁਭਾਗ ਮਹਿਸੂਸ ਕਰ ਰਹੀ ਹੈ।  

ਪ੍ਰਧਾਨ ਮੰਤਰੀ ਨੇ ਕਿਹਾ ਕਿ ਅਸੀਂ ਇਸ ਦਿਨ ਨੂੰ ਕਿਸਾਨ ਦਿਵਸ ਦੇ ਰੂਪ ਵਿੱਚ ਭੀ ਮਨਾਉਂਦੇ ਹਾਂ, ਇਹ ਸਾਨੂੰ ਅੰਨਦਾਤਾ ਕਿਸਾਨਾਂ ਨੂੰ ਸ਼ਰਧਾਂਜਲੀ ਦੇਣ ਦਾ ਅਵਸਰ ਪ੍ਰਦਾਨ ਕਰਦਾ ਹੈ।  ਚੌਧਰੀ ਚਰਨ ਸਿੰਘ ਜੀ ਦਾ ਮੰਨਣਾ ਸੀ ਕਿ ਭਾਰਤ ਦੀ ਪ੍ਰਗਤੀ ਗ੍ਰਾਮੀਣ ਭਾਰਤ ਦੀ ਪ੍ਰਗਤੀ ‘ਤੇ ਨਿਰਭਰ ਕਰਦੀ ਹੈ।  

ਸਾਡੀ ਸਰਕਾਰ ਦੀਆਂ ਨੀਤੀਆਂ ਨੇ ਗ੍ਰਾਮੀਣ ਖੇਤਰਾਂ ਵਿੱਚ, ਵਿਸ਼ੇਸ਼ ਕਰਕੇ ਖੇਤੀਬਾੜੀ ਖੇਤਰ ਵਿੱਚ ਨੌਜਵਾਨਾਂ ਦੇ ਲਈ ਰੋਜ਼ਗਾਰ ਅਤੇ ਸਵੈ-ਰੋਜ਼ਗਾਰ  ਦੇ ਨਵੇਂ ਅਵਸਰਾਂ ਦੀ ਸਿਰਜਣਾ ਕੀਤੀ ਹੈ। ਸ਼੍ਰੀ ਮੋਦੀ ਨੇ ਦੁਹਰਾਇਆ ਕਿ ਬਾਇਓਗੈਸ ਪਲਾਟਾਂ ਦੀ ਸਥਾਪਨਾ ਦੇ ਨਾਲ ਗੋਬਰ-ਧਨ ਯੋਜਨਾ ਜਿਹੀ ਪਹਿਲ ਨੇ ਊਰਜਾ ਉਤਪਾਦਨ ਦੇ ਨਾਲ-ਨਾਲ ਰੋਜ਼ਗਾਰ ਭੀ ਪੈਦਾ ਕੀਤੇ ਹਨ। 

ਖੇਤੀਬਾੜੀ ਬਜ਼ਾਰਾਂ ਨੂੰ ਜੋੜਨ ਵਾਲੀ ਈ-ਐੱਨਏਐੱਮ ਯੋਜਨਾ ਨੇ ਰੋਜ਼ਗਾਰ ਦੇ ਨਵੇਂ ਅਵਸਰ ਖੋਲ੍ਹੇ ਹਨ ਅਤੇ ਈਥੇਨੌਲ ਮਿਸ਼ਰਣ ਵਿੱਚ ਵਾਧੇ ਨੇ ਕਿਸਾਨਾਂ ਨੂੰ ਲਾਭ ਪਹੁੰਚਾਇਆ ਹੈ ਅਤੇ ਚੀਨੀ ਖੇਤਰ ਵਿੱਚ ਰੋਜ਼ਗਾਰ ਪੈਦਾ ਕੀਤੇ ਹਨ। ਪ੍ਰਧਾਨ ਮੰਤਰੀ ਨੇ ਰੇਖਾਂਕਿਤ ਕੀਤਾ ਕਿ ਕਿਵੇਂ ਲਗਭਗ 9,000 ਕਿਸਾਨ ਉਤਪਾਦਕ ਸੰਗਠਨਾਂ (ਐੱਫਪੀਓਜ਼) ਦੀ ਸਥਾਪਨਾ ਨੇ ਬਜ਼ਾਰ ਤੱਕ ਪਹੁੰਚ ਵਿੱਚ ਸੁਧਾਰ ਕੀਤਾ ਹੈ ਅਤੇ ਗ੍ਰਾਮੀਣ ਰੋਜ਼ਗਾਰ ਪੈਦਾ ਕੀਤੇ ਹਨ। 

ਨਾਲ ਹੀ, ਸਰਕਾਰ ਹਜ਼ਾਰਾਂ ਅਨਾਜ ਭੰਡਾਰਣ ਗੁਦਾਮਾਂ ਦੇ ਨਿਰਮਾਣ ਦੇ ਲਈ ਇੱਕ ਬੜੀ ਯੋਜਨਾ ਲਾਗੂ ਕਰ ਰਹੀ ਹੈ, ਜੋ ਮਹੱਤਵਪੂਰਨ ਰੋਜ਼ਗਾਰ ਅਤੇ ਸਵੈ-ਰੋਜ਼ਗਾਰ ਦੇ ਅਵਸਰ ਪ੍ਰਦਾਨ ਕਰੇਗੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਹਰ ਨਾਗਰਿਕ ਨੂੰ ਬੀਮਾ ਕਵਰੇਜ ਪ੍ਰਦਾਨ ਕਰਨ ਦੇ ਲਈ ਬੀਮਾ ਸਖੀ ਯੋਜਨਾ ਸ਼ੁਰੂ ਕੀਤੀ, ਜਿਸ ਦੇ ਨਾਲ ਗ੍ਰਾਮੀਣ ਖੇਤਰਾਂ ਵਿੱਚ ਰੋਜ਼ਗਾਰ ਦੇ ਕਈ ਅਵਸਰ ਪੈਦਾ ਹੋਏ।  

ਡ੍ਰੋਨ ਦੀਦੀ,  ਲਖਪਤੀ ਦੀਦੀ ਅਤੇ ਬੈਂਕ ਸਖੀ ਯੋਜਨਾ ਜਿਹੀਆਂ ਪਹਿਲਾਂ ਨਾਲ ਖੇਤੀਬਾੜੀ ਅਤੇ ਗ੍ਰਾਮੀਣ ਖੇਤਰਾਂ ਵਿੱਚ ਭੀ ਰੋਜ਼ਗਾਰ ਦੇ ਅਵਸਰਾਂ ਦੀ ਸਿਰਜਣਾ ਹੋ ਰਹੀ ਹੈ। ਉਨ੍ਹਾਂ ਨੇ  ਕਿਹਾ ਕਿ ਅੱਜ ਹਜ਼ਾਰਾਂ ਮਹਿਲਾਵਾਂ ਨੂੰ ਨਿਯੁਕਤੀ ਪੱਤਰ ਮਿਲੇ ਹਨ, ਅਤੇ ਉਨ੍ਹਾਂ ਦੀ ਸਫ਼ਲਤਾ ਦੂਸਰਿਆਂ ਨੂੰ ਪ੍ਰੇਰਿਤ ਕਰੇਗੀ।  

ਸਰਕਾਰ ਹਰ ਖੇਤਰ ਵਿੱਚ ਮਹਿਲਾਵਾਂ ਨੂੰ ਆਤਮਨਿਰਭਰ ਬਣਾਉਣ ਦੇ ਲਈ ਪ੍ਰਤੀਬੱਧ ਹੈ। 26 ਸਪਤਾਹ ਦੀ ਮਾਤ੍ਰਤਵ ਛੁੱਟੀ ਦੀ ਸ਼ੁਰੂਆਤ ਨੇ ਲੱਖਾਂ ਮਹਿਲਾਵਾਂ  ਦੇ ਕਰੀਅਰ ਨੂੰ ਸੁਰੱਖਿਅਤ ਕੀਤਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਸਵੱਛ ਭਾਰਤ ਅਭਿਯਾਨ ਨੇ ਮਹਿਲਾਵਾਂ ਦੀ ਉੱਨਤੀ ਵਿੱਚ ਆਉਣ ਵਾਲੀਆਂ ਰੁਕਾਵਟਾਂ ਨੂੰ ਦੂਰ ਕੀਤਾ ਹੈ, ਕਿਉਂਕਿ ਕਈ ਵਿਦਿਆਰਥਣਾਂ ਨੂੰ ਅਲੱਗ ਟਾਇਲਟਸ ਦੀ ਕਮੀ ਦੇ ਕਾਰਨ ਸਕੂਲ ਛੱਡਣਾ ਪੈਂਦਾ ਸੀ। 

ਉਨ੍ਹਾਂ ਨੇ ਕਿਹਾ ਕਿ ਸੁਕੰਨਿਆ ਸਮ੍ਰਿੱਧੀ ਯੋਜਨਾ  ਨੇ ਲੜਕੀਆਂ ਨੂੰ ਸਿੱਖਿਆ ਦੇ ਲਈ ਵਿੱਤੀ ਸਹਾਇਤਾ ਸੁਨਿਸ਼ਚਿਤ ਕੀਤੀ ਹੈ। ਨਾਲ ਹੀ, ਮਹਿਲਾਵਾਂ ਦੇ ਲਈ 30 ਕਰੋੜ ਜਨ ਧਨ ਖਾਤਿਆਂ ਨੇ ਸਰਕਾਰੀ ਯੋਜਨਾਵਾਂ ਦਾ ਸਿੱਧਾ ਲਾਭ ਪ੍ਰਦਾਨ ਕੀਤਾ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਮੁਦਰਾ ਯੋਜਨਾ ਦੇ ਜ਼ਰੀਏ ਮਹਿਲਾਵਾਂ ਹੁਣ ਬਿਨਾ ਕਿਸੇ ਜ਼ਮਾਨਤ ਦੇ ਰਿਣ ਪ੍ਰਾਪਤ ਕਰ ਸਕਦੀਆਂ ਹਨ। 

ਪ੍ਰਧਾਨ ਮੰਤਰੀ ਆਵਾਸ ਯੋਜਨਾ ਨੇ ਸੁਨਿਸ਼ਚਿਤ ਕੀਤਾ ਹੈ ਕਿ ਅਲਾਟ ਕੀਤੇ ਗਏ ਜ਼ਿਆਦਾਤਰ ਘਰ ਮਹਿਲਾਵਾਂ ਦੇ ਨਾਮ ‘ਤੇ ਹੋਣ। ਪੋਸ਼ਣ ਅਭਿਯਾਨ, ਸੁਰਕਸ਼ਿਤ ਮਾਤ੍ਰਤਵ ਅਭਿਯਾਨ ਅਤੇ ਆਯੁਸ਼ਮਾਨ ਭਾਰਤ ਜਿਹੀਆਂ ਪਹਿਲਾਂ ਮਹਿਲਾਵਾਂ ਨੂੰ ਬਿਹਤਰ ਸਿਹਤ ਸੇਵਾ ਪ੍ਰਦਾਨ ਕਰਦੀਆਂ ਹਨ।

ਪ੍ਰਧਾਨ ਮੰਤਰੀ ਸ਼੍ਰੀ ਮੋਦੀ ਨੇ ਕਿਹਾ ਕਿ ਨਾਰੀ ਸ਼ਕਤੀ ਵੰਦਨ ਅਧਿਨਿਯਮ ਨੇ ਵਿਧਾਨ ਸਭਾਵਾਂ ਅਤੇ ਲੋਕ ਸਭਾ ਵਿੱਚ ਮਹਿਲਾਵਾਂ ਦੇ ਲਈ ਰਿਜ਼ਰਵੇਸ਼ਨ ਸੁਨਿਸ਼ਚਿਤ ਕੀਤੀ ਹੈ, ਜਿਸ ਨਾਲ ਰਾਸ਼ਟਰ ਵਿੱਚ ਮਹਿਲਾਵਾਂ ਦੀ ਅਗਵਾਈ ਵਿੱਚ ਵਿਕਾਸ ਨੂੰ ਹੁਲਾਰਾ ਮਿਲੇਗਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਅੱਜ ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲੇ ਯੁਵਾ ਇੱਕ ਨਵੀਂ ਬਦਲੀ ਹੋਈ ਸਰਕਾਰੀ ਵਿਵਸਥਾ ਵਿੱਚ ਸ਼ਾਮਲ ਹੋ ਰਹੇ ਹਨ। 

ਪਿਛਲੇ ਦਹਾਕੇ ਵਿੱਚ ਸਰਕਾਰੀ ਕਰਮਚਾਰੀਆਂ ਦੀ ਲਗਨ ਅਤੇ ਸਖ਼ਤ ਮਿਹਨਤ ਦੀ ਵਜ੍ਹਾ ਨਾਲ ਸਰਕਾਰੀ ਦਫ਼ਤਰਾਂ ਵਿੱਚ ਕਾਰਜਕੁਸ਼ਲਤਾ ਅਤੇ ਉਤਪਾਦਕਤਾ ਵਿੱਚ ਜ਼ਿਕਰਯੋਗ ਸੁਧਾਰ ਹੋਇਆ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਨਵ ਨਿਯੁਕਤ ਕਰਮਚਾਰੀ ਸਿੱਖਣ ਅਤੇ ਅੱਗੇ ਵਧਣ ਦੀ ਆਪਣੀ ਉਤਸੁਕਤਾ ਦੇ ਕਾਰਨ ਇਸ ਲਕਸ਼ ਤੱਕ ਪਹੁੰਚੇ ਹਨ, ਅਤੇ ਇਸ ਭਾਵਨਾ ਨੂੰ ਜੀਵਨ ਭਰ ਬਣਾਈ ਰੱਖਣਾ ਮਹੱਤਵਪੂਰਨ ਹੈ। 

ਉਨ੍ਹਾਂ ਨੇ ਆਈ-ਗੌਟ ਕਰਮਯੋਗੀ ਪਲੈਟਫਾਰਮ ‘ਤੇ ਸਰਕਾਰੀ ਕਰਮਚਾਰੀਆਂ ਦੇ ਲਈ ਵਿਭਿੰਨ ਪਾਠਕ੍ਰਮਾਂ ਦੀ ਉਪਲਬਧਤਾ ਦਾ ਉਲੇਖ ਕੀਤਾ ਅਤੇ ਉਨ੍ਹਾਂ ਨੂੰ ਆਪਣੀ ਸੁਵਿਧਾ ਅਨੁਸਾਰ ਇਸ ਡਿਜੀਟਲ ਟ੍ਰੇਨਿੰਗ ਮੌਡਿਊਲ ਦਾ ਉਪਯੋਗ ਕਰਨ ਦੇ ਲਈ ਪ੍ਰੋਤਸਾਹਿਤ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਇੱਕ ਵਾਰ ਫਿਰ, ਮੈਂ ਅੱਜ ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲੇ ਉਮੀਦਵਾਰਾਂ ਨੂੰ ਵਧਾਈਆਂ ਦਿੰਦਾ ਹਾਂ।

ਪਿਛੋਕੜ

ਰੋਜ਼ਗਾਰ ਮੇਲਾ ਰੋਜ਼ਗਾਰ ਸਿਰਜਣਾ ਨੂੰ ਸਰਬਉੱਚ ਪ੍ਰਾਥਮਿਕਤਾ ਦੇਣ ਦੀ ਪ੍ਰਧਾਨ ਮੰਤਰੀ ਦੀ ਪ੍ਰਤੀਬੱਧਤਾ ਨੂੰ ਪੂਰਾ ਕਰਨ ਦੀ ਦਿਸ਼ਾ ਵਿੱਚ ਇੱਕ ਕਦਮ ਹੈ। ਇਹ ਨੌਜਵਾਨਾਂ ਨੂੰ ਰਾਸ਼ਟਰ ਨਿਰਮਾਣ ਅਤੇ ਆਤਮ-ਸਸ਼ਕਤੀਕਰਣ ਵਿੱਚ ਉਨ੍ਹਾਂ ਦੀ ਭਾਗੀਦਾਰੀ ਦੇ ਲਈ ਸਾਰਥਕ ਅਵਸਰ ਪ੍ਰਦਾਨ ਕਰੇਗਾ।

ਰੋਜ਼ਗਾਰ ਮੇਲਾ ਦੇਸ਼ ਭਰ ਵਿੱਚ 45 ਸਥਾਨਾਂ ‘ਤੇ ਆਯੋਜਿਤ ਕੀਤਾ ਗਿਆ। ਕੇਂਦਰ ਸਰਕਾਰ ਦੇ ਵਿਭਿੰਨ ਮੰਤਰਾਲਿਆਂ ਅਤੇ ਵਿਭਾਗਾਂ ਦੇ ਲਈ ਇਹ ਭਰਤੀਆਂ ਹੋ ਰਹੀਆਂ ਹਨ। ਦੇਸ਼ ਭਰ ਤੋਂ ਸਿਲੈਕਟਿਡ ਨਵੇਂ ਕਰਮਚਾਰੀ ਗ੍ਰਹਿ ਮੰਤਰਾਲਾ, ਡਾਕ ਵਿਭਾਗ, ਉਚੇਰੀ ਸਿੱਖਿਆ ਵਿਭਾਗ, ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲਾ, ਵਿੱਤੀ ਸੇਵਾਵਾਂ ਵਿਭਾਗ ਸਹਿਤ ਵਿਭਿੰਨ ਮੰਤਰਾਲਿਆਂ/ਵਿਭਾਗਾਂ ਵਿੱਚ ਸ਼ਾਮਲ ਹੋਣਗੇ।

 

Tags: Narendra Modi , Modi , BJP , Bharatiya Janata Party , Prime Minister of India , Prime Minister , Narendra Damodardas Modi , Dr Jitendra Singh , Dr. Jitendra Singh , Rozgar Mela

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD