Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਪੰਜਾਬ ਸਿਵਲ ਸਕੱਤਰੇਤ ਦੇ ਪਾਸ ਲਈ ਹੁਣ ਲਾਈਨਾਂ ਵਿੱਚ ਲੱਗਣ ਦੀ ਲੋੜ ਨਹੀਂ; ਪ੍ਰਸ਼ਾਸਨਿਕ ਸੁਧਾਰ ਵਿਭਾਗ ਵੱਲੋਂ ਈ-ਪਾਸ ਸਹੂਲਤ ਸ਼ੁਰੂ

ਪਹਿਲਕਦਮੀ ਦਾ ਉਦੇਸ਼ ਨਾਗਰਿਕਾਂ ਤੇ ਅਧਿਕਾਰੀਆਂ ਦੇ ਸਮੇਂ ਨੂੰ ਬਚਾਉਣਾ ਤੇ ਲੋਕਾਂ ਦੀ ਸਰਕਾਰ ਤੱਕ ਪਹੁੰਚ ਨੂੰ ਆਸਾਨ ਬਣਾਉਣਾ : ਅਮਨ ਅਰੋੜਾ

Aman Arora, AAP, Aam Aadmi Party, AAP Punjab, Aam Aadmi Party Punjab,Government of Punjab, Punjab Government

Web Admin

Web Admin

5 Dariya News

ਚੰਡੀਗੜ੍ਹ , 24 Dec 2024

Last updated on: Dec 24, 2024, 00:00 IST

ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਦੱਸਿਆ ਕਿ ਨਾਗਰਿਕਾਂ ਦੀ ਸਹੂਲਤ ਲਈ ਇੱਕ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਚੰਡੀਗੜ੍ਹ ਵਿੱਚ ਸਥਿਤ ਪੰਜਾਬ ਸਿਵਲ ਸਕੱਤਰੇਤ-1 ਅਤੇ 2 ਲਈ ਈ-ਪਾਸ ਸੇਵਾ ਸ਼ੁਰੂ ਕੀਤੀ ਹੈ ਤਾਂ ਜੋ ਲੋਕਾਂ ਨੂੰ ਵਿਜ਼ਟਰ ਪਾਸ ਲਈ ਲਾਈਨਾਂ ਵਿੱਚ ਨਾ ਖੜ੍ਹਨਾ ਪਵੇ।

ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਇਸ ਕਦਮ ਨਾਲ ਵਿਜ਼ਟਰ ਪਾਸ ਪ੍ਰਕਿਰਿਆ ਨੂੰ ਹੋਰ ਸੁਚਾਰੂ ਤੇ ਆਸਾਨ ਬਣਾਇਆ ਗਿਆ ਹੈ ਤਾਂ ਜੋ ਕੰਮ ਲਈ ਆਉਣ ਵਾਲੇ ਲੋਕਾਂ ਅਤੇ ਸਰਕਾਰੀ ਕਰਮਚਾਰੀਆਂ-ਅਧਿਕਾਰੀਆਂ ਨੂੰ ਪਾਸ ਬਣਾਉਣ ਲਈ ਉਡੀਕ ਨਾ ਕਰਨੀ ਪਵੇ। ਪ੍ਰਸ਼ਾਸਨਿਕ ਸੁਧਾਰ ਵਿਭਾਗ ਵੱਲੋਂ ਤਿਆਰ ਕੀਤੀ ਗਈ ਈ-ਪਾਸ ਪ੍ਰਣਾਲੀ ਨਾਗਰਿਕਾਂ ਦੇ ਨਾਲ ਨਾਲ ਸਰਕਾਰੀ ਅਧਿਕਾਰੀਆਂ ਲਈ ਵੀ ਕੰਮ ਨੂੰ ਸੌਖਾ ਕਰੇਗੀ।

ਇਸ ਨਵੀਂ ਪ੍ਰਣਾਲੀ ਦੇ ਲਾਭਾਂ ਦਾ ਜ਼ਿਕਰ ਕਰਦਿਆਂ ਪ੍ਰਸ਼ਾਸਨਿਕ ਸੁਧਾਰ ਮੰਤਰੀ ਨੇ ਦੱਸਿਆ ਕਿ ਨਾਗਰਿਕ ਅਤੇ ਸਰਕਾਰੀ ਅਧਿਕਾਰੀ ਕੁਨੈਕਟ ਪੋਰਟਲ connect.punjab.gov.in ਰਾਹੀਂ ਜਾਂ PCS-1 ਅਤੇ PCS-2 ਦੇ ਰਿਸੈਪਸ਼ਨ ਕਾਊਂਟਰ 'ਤੇ ਸੁਵਿਧਾਜਨਕ ਤੌਰ 'ਤੇ ਵਿਜ਼ਟਰ ਪਾਸਾਂ ਲਈ ਆਨਲਾਈਨ ਅਪਲਾਈ ਕਰ ਸਕਦੇ ਹਨ। 

ਹੁਣ ਬਿਨੈਕਾਰ ਆਪਣੀਆਂ ਅਰਜ਼ੀਆਂ ਦੀ ਸਥਿਤੀ ਨੂੰ ਆਨਲਾਈਨ ਟਰੈਕ ਕਰ ਸਕਦੇ ਹਨ। ਏ.ਡੀ.ਓ. ਸ਼ਾਖਾ ਵੱਲੋਂ ਦਿੱਤੀਆਂ ਗਈਆਂ ਲਾਗਇਨ ਆਈ.ਡੀਜ਼. ਦੀ ਵਰਤੋਂ ਕਰਕੇ ਪਾਸ ਲਈ ਆਈਆਂ ਬੇਨਤੀਆਂ ਨੂੰ ਸਬੰਧਤ ਵਿਭਾਗ ਮਨਜ਼ੂਰ ਜਾਂ ਅਸਵੀਕਾਰ ਕਰ ਸਕਦੇ ਹਨ। ਪ੍ਰਵਾਨਿਤ ਪਾਸ ਸਿੱਧੇ ਬਿਨੈਕਾਰਾਂ ਨੂੰ ਉਨ੍ਹਾਂ ਦੇ ਮੋਬਾਈਲ ਫੋਨ ਉੱਤੇ ਐਸ.ਐਮ.ਐਸ. ਜਾਂ ਵਟਸਐਪ ਰਾਹੀਂ ਭੇਜੇ ਜਾਣਗੇ। 

ਸਕੱਤਰੇਤ ਪਹੁੰਚਣ 'ਤੇ ਸੁਰੱਖਿਆ ਅਧਿਕਾਰੀਆਂ ਨੂੰ ਤਸਦੀਕ ਲਈ ਵਿਜ਼ਟਰ ਆਪਣਾ ਆਨਲਾਈਨ ਕਿਊ. ਆਰ. ਕੋਡ ਆਪਣੇ ਆਈ.ਡੀ. ਪਰੂਫ਼ ਸਮੇਤ ਪੇਸ਼ ਕਰਨਗੇ। ਸ਼੍ਰੀ ਅਮਨ ਅਰੋੜਾ ਨੇ ਕਿਹਾ, "ਇਹ ਡਿਜ਼ੀਟਲ ਪਹਿਲਕਦਮੀ ਨਾਗਰਿਕ-ਕੇਂਦ੍ਰਿਤ ਸ਼ਾਸਨ ਪ੍ਰਤੀ ਸਾਡੀ ਅਟੁੱਟ ਵਚਨਬੱਧਤਾ ਨੂੰ ਦਰਸਾਉਂਦੀ ਹੈ।

ਪ੍ਰਕਿਰਿਆ ਨੂੰ ਸੁਚਾਰੂ ਬਣਾ ਕੇ ਬੇਲੋੜੀ ਦੇਰੀ ਅਤੇ ਕਾਗਜ਼ੀ ਕਾਰਵਾਈਆਂ ਨੂੰ ਖਤਮ ਕਰਕੇ ਅਸੀਂ ਨਾਗਰਿਕਾਂ ਲਈ ਸਰਕਾਰੀ ਸੇਵਾਵਾਂ ਤੱਕ ਪਹੁੰਚ ਨੂੰ ਆਸਾਨ ਬਣਾ ਕੇ ਉਹਨਾਂ ਦੇ ਸਮੁੱਚੇ ਅਨੁਭਵ ਨੂੰ ਬਿਹਤਰ ਬਣਾ ਰਹੇ ਹਾਂ।”

 

Tags: Aman Arora , AAP , Aam Aadmi Party , AAP Punjab , Aam Aadmi Party Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD