Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਵਿਨੀਤ ਕੁਮਾਰ ਨੇ ਬਾਲ ਭਲਾਈ ਕਮੇਟੀ ਦੀ ਕੀਤੀ ਰੀਵਿਊ ਮੀਟਿੰਗ

Vineet Kumar, DC Faridkot, Deputy Commissioner Faridkot, Faridkot

Web Admin

Web Admin

5 Dariya News

ਫਰੀਦਕੋਟ , 24 Dec 2024

Last updated on: Dec 24, 2024, 00:00 IST

ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੀ ਪ੍ਰਧਾਨਗੀ ਹੇਠ ਜਿਲ੍ਹਾ ਬਾਲ ਭਲਾਈ ਕਮੇਟੀ, ਫਰੀਦਕੋਟ ਦੀ ਰੀਵਿਊ ਅਤੇ ਸਪੌਂਸਰਸ਼ਿਪ ਅਤੇ ਫੋਸਟਰ ਕੇਅਰ ਅਪਰੂਵਲ ਕਮੇਟੀ ਦੀ ਮੀਟਿੰਗ ਹੋਈ। ਇਸ ਮੌਕੇ ਜਿਲ੍ਹਾ ਬਾਲ ਸੁਰੱਖਿਆ ਅਫ਼ਸਰ, ਅਮਨਦੀਪ ਸਿੰਘ ਸੋਢੀ ਵੱਲੋਂ ਸਪੌਂਸਰਸ਼ਿਪ ਅਤੇ ਫੋਸਟਰ ਕੇਅਰ ਸਕੀਮ ਸਬੰਧੀ ਅਤੇ ਇਸ ਸਕੀਮ ਅਧੀਨ ਪ੍ਰਾਪਤ ਹੋਏ ਨਵੇਂ 75 ਕੇਸਾਂ ਬਾਰੇ ਵਿਸਥਾਰ ਪੂਰਵਕ ਚਾਨਣਾ ਪਾਇਆ ਗਿਆ। 

ਉਨ੍ਹਾਂ ਦੱਸਿਆ ਗਿਆ ਕਿ ਅਣਗੌਲੇ, ਅਨਾਥ ਬੱਚੇ ਜਿਹੜੇ ਦੂਜੇ ਪਰਿਵਾਰਾਂ ਨਾਲ ਰਹਿ ਰਹੇ ਹੋਣ, ਜਿਨ੍ਹਾਂ ਬੱਚਿਆਂ ਦੇ ਮਾਂ-ਬਾਪ ਕਿਸੇ ਬਿਮਾਰੀ ਕਾਰਨ ਪਾਲਣ-ਪੋਸ਼ਣ/ਪੜ੍ਹਾਉਣ ਵਿੱਚ ਅਸਮਰਥ ਹੋਣ, ਜਿਨ੍ਹਾਂ ਬੱਚਿਆਂ ਦੇ ਮਾਂ -ਬਾਪ ਜੇਲ੍ਹ ਵਿੱਚ ਹੋਣ,  ਜਿਨ੍ਹਾਂ ਬੱਚਿਆਂ ਦੇ ਮਾਤਾ-ਪਿਤਾ ਸਰੀਰਕ ਅਤੇ ਆਰਥਿਕ ਤੌਰ ਤੇ ਪਾਲਣ ਪੋਸ਼ਣ ਕਰਨ ਤੋਂ ਅਸਮਰੱਥ ਹੋਣ ਅਤੇ ਜੇ.ਜੇ. ਐਕਟ 2015 ਦੇ ਅਨੁਸਾਰ ਦੇਖਭਾਲ ਅਤੇ ਸੁਰੱਖਿਆ ਦੀ ਲੋੜ ਵਾਲੇ ਬੱਚੇ ਜਿਵੇਂ ਕਿ ਬੇਘਰ, ਕੁਦਰਤੀ ਆਫਤਾਂ ਦਾ ਸ਼ਿਕਾਰ, ਬਾਲ ਮਜਦੂਰੀ, ਬਾਲ ਭਿੱਖਿਆ, ਬਾਲ ਵਿਆਹ ਤੋਂ ਪੀੜਤ, ਤਸਕਰੀ ਨਾਲ ਪ੍ਰਭਾਵਿਤ ਅਪਾਹਿਜ ਜਾਂ ਉਹ ਬੱਚੇ ਜੋ ਸੜਕ ਤੇ ਰਹਿ ਰਹੇ ਹੋਣ, ਦੁਰਵਿਵਹਾਰ ਜਾਂ ਸ਼ੋਸ਼ਣ ਦਾ ਸ਼ਿਕਾਰ, ਪੀ.ਐੱਮ. ਕੇਅਰਜ ਫਾਰ ਚਿਲਡਰਨ ਸਕੀਮ ਅਧੀਨ ਕਵਰ ਕੀਤੇ ਬੱਚੇ ਇਸ ਸਕੀਮ ਦਾ ਲਾਭ ਲੈ ਸਕਦੇ ਹਨ। 

ਉਨ੍ਹਾਂ ਦੀ ਆਮਦਨ ਸ਼ਹਿਰੀ ਖੇਤਰ ਲਈ 96,000 ਰੁਪਏ ਸਲਾਨਾ ਅਤੇ ਪੇਂਡੂ ਖੇਤਰ ਲਈ 72,000 ਰੁਪਏ ਸਲਾਨਾ ਤੋਂ ਵੱਧ ਨਹੀਂ ਹੋਣੀ ਚਾਹੀਦੀ।  ਉਨ੍ਹਾਂ ਦੱਸਿਆ ਕਿ ਅਜਿਹੇ ਪਰਿਵਾਰਾਂ ਦੇ ਬੱਚਿਆਂ ਨੂੰ 4000 ਪ੍ਰਤੀ ਮਹੀਨਾ ਰਾਸ਼ੀ ਦਿੱਤੀ ਜਾਂਦੀ ਹੈ। ਇਸ ਉਪਰੰਤ ਸਮੂਹ ਕਮੇਟੀ ਵੱਲੋਂ ਨਵੇਂ ਆਏ 75 ਕੇਸਾਂ ਨੂੰ ਵਿਚਾਰਿਆ ਗਿਆ ਅਤੇ ਇਨ੍ਹਾਂ ਵਿੱਚੋਂ 48 ਕੇਸਾਂ ਨੂੰ ਅਪਰੂਵ ਕੀਤਾ ਗਿਆ। ਪਹਿਲਾ ਤੋਂ ਚੱਲੇ ਆ ਰਹੇ 111 ਕੇਸਾਂ ਦਾ ਵੀ ਰੀਵਿਊ ਕੀਤਾ ਗਿਆ ਅਤੇ ਇਨ੍ਹਾਂ ਕੇਸਾਂ ਨੂੰ ਜਾਰੀ ਰੱਖਣ ਲਈ ਹੁਕਮ ਕੀਤੇ ਗਏ।

 ਇਸ ਤੋਂ ਇਲਾਵਾ ਬਾਲ ਭਲਾਈ ਕਮੇਟੀ ਫਰੀਦਕੋਟ ਵੱਲੋਂ 0 ਤੋ 18 ਸਾਲ ਤੱਕ ਦੇ ਲਵਾਰਿਸ, ਗੁੰਮਸ਼ੁਦਾ, ਅਡਾਪਸ਼ਨ ਕੇਸਾਂ ਸਬੰਧੀ, ਬਾਲ ਭਿਖਿਆ, ਬਾਲ ਮਜਦੂਰੀ, ਬਾਲ ਵਿਆਹ ਅਤੇ ਬਾਲ ਸੋਸ਼ਣ ਦਾ ਸ਼ਿਕਾਰ ਆਦਿ ਬੱਚਿਆਂ ਦੀ ਸੁਰੱਖਿਆ ਸਬੰਧੀ ਆਏ ਕੇਸਾਂ ਬਾਰੇ ਜਾਣਕਾਰੀ ਦਿੱਤੀ ਗਈ । ਉਨ੍ਹਾਂ ਦੱਸਿਆ ਕਿ ਉਕਤ ਕੇਸਾਂ ਵਿੱਚ ਰੈਸਕਿਊ ਕੀਤੇ ਬੱਚਿਆਂ ਨੂੰ ਸਕੂਲ ਵਿੱਚ ਦਾਖਲ ਕਰਵਾਇਆ ਜਾਂਦਾ ਹੈ ਅਤੇ ਸਮੇਂ ਸਮੇਂ ਤੇ ਇਹਨਾਂ ਦਾ ਫੌਲੋਅਪ ਵੀ ਕੀਤਾ ਜਾਂਦਾ ਹੈ।

ਡਿਪਟੀ ਕਮਿਸ਼ਨਰ ਫਰੀਦਕੋਟ ਵਿਨੀਤ ਕੁਮਾਰ ਨੇ ਬਾਲ ਭਲਾਈ ਕਮੇਟੀ, ਵੱਲੋਂ ਕੀਤੇ ਕੰਮਾਂ ਅਤੇ ਜਿਲ੍ਹਾ ਬਾਲ ਸੁਰੱਖਿਆ ਯੂਨਿਟ, ਫਰੀਦਕੋਟ ਵੱਲੋਂ ਕੀਤੇ ਜਾਂਦੇ ਕੰਮਾਂ ਤੇ ਤਸੱਲੀ ਪ੍ਰਗਟਾਈ ਅਤੇ ਭਵਿਖ ਵਿੱਚ ਵੀ ਆਪਣਾ ਕੰਮ ਤਨਦੇਹੀ ਨਾਲ ਕਰਨ ਲਈ ਪ੍ਰੇਰਿਆ। ਇਸ ਤੋਂ ਇਲਾਵਾ ਉਨ੍ਹਾਂ ਇਹ ਵੀ ਜਾਣਕਾਰੀ ਦਿੱਤੀ ਕਿ ਜਿਲ੍ਹਾ ਬਾਲ ਸੁਰੱਖਿਆ ਯੂਨਿਟ, ਫਰੀਦਕੋਟ ਵਿਖੇ ਸਪੌਸਰਸ਼ਿਪ ਅਤੇ ਫੋਸਟਰ ਕੇਅਰ ਸਕੀਮ ਸਬੰਧੀ ਇੱਕ ਹੈਲਪ ਡੈਸਕ ਸਥਾਪਿਤ ਕੀਤਾ ਗਿਆ ਹੈ। ਜਿਥੋਂ ਲੋੜਵੰਦ ਪਰਿਵਾਰ ਉਕਤ ਸਕੀਮ ਸਬੰਧੀ ਫਾਰਮ ਅਤੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ।

ਇਸ ਮੌਕੇ ਚੇਅਰਮੈਨ ਬਾਲ ਭਲਾਈ ਕਮੇਟੀ ਹਰਦਾਸ ਸਿੰਘ , ਮੈਂਬਰ ਅਵਿਨਾਸ਼ ਕੌਰ ਅਤੇ ਤਜਿੰਦਰਪਾਲ ਕੌਰ, ਸ. ਸ਼ਮਸ਼ੇਰ  ਸਿੰਘ ਡੀ.ਐਸ.ਪੀ(ਐੱਚ), ਲੇਖਾਕਾਰ ਰੈੱਡ ਕਰਾਸ ਭਾਰਤ ਭੂਸ਼ਣ, ਪ੍ਰਧਾਨ ਸ਼੍ਰੀ ਰਾਧਾ ਕ੍ਰਿਸ਼ਨ ਧਾਮ ਸਮਿਤੀ ਦੀਪਕ ਸ਼ਰਮਾ, ਪ੍ਰੋਟੈਕਸ਼ਨ ਅਫਸਰ.ਆਈ.ਸੀ ਸੁਖਮੰਦਰ ਸਿੰਘ ਅਤੇ ਡਾਟਾ ਐਂਟਰੀ ਉਪਰੇਟਰ, ਬਾਲ ਭਲਾਈ ਕਮੇਟੀ, ਫਰੀਦਕੋਟ ਜਗਸੀਰ ਸਿੰਘ ਆਦਿ ਹਾਜਰ ਸਨ।

 

 

Tags: Vineet Kumar , DC Faridkot , Deputy Commissioner Faridkot , Faridkot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD