Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਪੀ.ਐਸ.ਪੀ.ਸੀ.ਐਲ. ਕਰਮਚਾਰੀਆਂ ਤਰਫ਼ੋਂ 35,000 ਰੁਪਏ ਰਿਸ਼ਵਤ ਲੈਣ ਵਾਲਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

Vigilance Bureau, Crime News Punjab, Punjab Police, Police, Crime News, Bathinda Police, Bathinda

Web Admin

Web Admin

5 Dariya News

ਬਠਿੰਡਾ , 24 Dec 2024

Last updated on: Dec 24, 2024, 00:00 IST

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਬਠਿੰਡਾ ਜ਼ਿਲ੍ਹੇ ਦੇ ਮੌੜ ਵਾਸੀ ਅੰਮ੍ਰਿਤਪਾਲ ਉਰਫ਼ ਕੱਦੂ ਨਾਮਕ ਵਿਅਕਤੀ ਨੂੰ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਸਬ ਡਵੀਜ਼ਨ ਦਫ਼ਤਰ ਮੌੜ ਵਿਖੇ ਤਾਇਨਾਤ ਕਰਮਚਾਰੀਆਂ ਤਰਫ਼ੋਂ 35,000 ਰੁਪਏ ਰਿਸ਼ਵਤ ਲੈਣ ਅਤੇ 20000 ਰੁਪਏ ਹੋਰ ਮੰਗਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਮਾਨਸਾ ਜ਼ਿਲ੍ਹੇ ਦੇ ਪਿੰਡ ਉੱਭਾ ਦੇ ਵਸਨੀਕ ਭੋਲਾ ਸਿੰਘ ਵੱਲੋਂ ਦਰਜ ਕਰਵਾਈ ਆਨਲਾਈਨ ਸ਼ਿਕਾਇਤ ਦੀ ਪੜਤਾਲ ਉਪਰੰਤ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਹਨਾਂ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਦੌਰਾਨ ਪਾਇਆ ਗਿਆ ਕਿ ਉਕਤ ਮੁਲਜ਼ਮ ਨੇ ਖੁਦ ਨੂੰ ਪੀ.ਐਸ.ਪੀ.ਸੀ.ਐਲ. ਦਾ ਅਧਿਕਾਰਤ ਠੇਕੇਦਾਰ ਦੱਸਦਿਆਂ ਟਿਊਬਵੈੱਲ ਕੁਨੈਕਸ਼ਨ ਲਗਾਉਣ ਬਦਲੇ ਪੀ.ਐਸ.ਪੀ.ਸੀ.ਐਲ ਦਫ਼ਤਰ ਮੌੜ ਵਿਖੇ ਤਾਇਨਾਤ ਕਰਮਚਾਰੀਆਂ ਦੀ ਤਰਫ਼ੋਂ 35,000 ਰੁਪਏ ਰਿਸ਼ਵਤ ਮੰਗੀ ਅਤੇ ਲਈ ਸੀ। ਪੜਤਾਲ ਦੌਰਾਨ ਇਹ ਵੀ ਸਾਹਮਣੇ ਆਇਆ ਕਿ ਮੁਲਜ਼ਮ ਨੇ ਇਸ ਮਕਸਦ ਲਈ 20 ਹਜ਼ਾਰ ਰੁਪਏ ਹੋਰ ਵੀ ਮੰਗੇ ਸਨ।

ਉਨ੍ਹਾਂ ਅੱਗੇ ਦੱਸਿਆ ਕਿ ਇਸ ਸਬੰਧੀ ਵਿਜੀਲੈਂਸ ਬਿਊਰੋ ਥਾਣਾ ਰੇਂਜ ਬਠਿੰਡਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰਕੇ ਉਕਤ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਉਸ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

 

Tags: Vigilance Bureau , Crime News Punjab , Punjab Police , Police , Crime News , Bathinda Police , Bathinda

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD