Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਸੀਨੀਅਰ ਕਾਂਗਰਸੀ ਆਗੂ ਦਿਨੇਸ਼ ਬੱਸੀ ਦੀ ਰਿਹਾਇਸ਼ ’ਤੇ ਪੁੱਜੇ ਜੇਤੂ ਕੌਂਸਲਰ

ਸ਼ਹਿਰ ਦਾ ਅਗਲਾ ਮੇਅਰ ਇਮਾਨਦਾਰ ਅਕਸ ਵਾਲਾ ਹੋਵੇਗਾ- ਦਿਨੇਸ਼ ਬੱਸੀ

Dr. Raj Kumar Verka,Dinesh Bassi, Punjab, Congress, Amritsar, Punjab Congress

Web Admin

Web Admin

5 Dariya News

ਅੰਮ੍ਰਿਤਸਰ , 24 Dec 2024

Last updated on: Dec 24, 2024, 00:00 IST

ਅੱਜ ਅੰਮ੍ਰਿਤਸਰ ਤੋਂ ਨਗਰ ਨਿਗਮ ਦੇ ਜੇਤੂ ਕੌਂਸਲਰ ਸੀਨੀਅਰ ਕਾਂਗਰਸੀ ਆਗੂ ਅਤੇ ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਦਿਨੇਸ਼ ਬੱਸੀ ਨੂੰ ਮਿਲਣ ਆਏ। ਇਸ ਦੌਰਾਨ ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਵਿਧਾਇਕ ਡਾ: ਰਾਜ ਕੁਮਾਰ ਵੇਰਕਾ, ਸਾਬਕਾ ਵਿਧਾਇਕ ਜੁਗਲ ਕਿਸ਼ੋਰ ਸ਼ਰਮਾ ਅਤੇ ਸਾਬਕਾ ਵਿਧਾਇਕ ਸੁਨੀਲ ਦੱਤੀ ਵੀ ਹਾਜ਼ਰ ਸਨ | ਦਿਨੇਸ਼ ਬੱਸੀ ਨੇ ਕੌਂਸਲਰਾਂ ਦਾ ਸਨਮਾਨ ਕਰਦਿਆਂ ਕਿਹਾ ਕਿ ਗੁਰੂ ਨਗਰੀ ਦਾ ਅਗਲਾ ਮੇਅਰ ਇਮਾਨਦਾਰ ਅਕਸ ਵਾਲਾ ਹੋਵੇਗਾ ਜੋ ਸਾਰਿਆਂ ਨੂੰ ਨਾਲ ਲੈ ਕੇ ਸ਼ਹਿਰ ਦੀ ਨੁਹਾਰ ਬਦਲ ਦੇਵੇਗਾ। ਜਲਦੀ ਹੀ ਹਾਈਕਮਾੰਡ ਮੇਅਰ ਦੇ ਨਾੰ ਦਾ ਖੁਲਾਸਾ ਕਰੇਗੀ।

ਦਿਨੇਸ਼ ਬੱਸੀ ਨੇ ਹਲਕਾ ਪੂਰਬੀ ਤੋੰ ਆਏ ਅਤੇ ਹੋਰਨਾਂ ਹਲਕਿਆਂ ਤੋਂ ਆਏ ਕੌਂਸਲਰਾਂ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਨਾਲ ਮੁਲਾਕਾਤ ਕਰਦਿਆਂ ਉਨ੍ਹਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਕਾਂਗਰਸ ਦੇਸ਼ ਦਾ ਭਵਿੱਖ ਬਦਲਣ ਲਈ ਸਿਰਤੋੜ ਯਤਨ ਕਰ ਰਹੀ ਹੈ। ਜਿਸ ਲਈ ਹੁਣ ਲੋਕ ਵੀ ਉਨ੍ਹਾਂ ਦਾ ਸਾਥ ਦੇ ਰਹੇ ਹਨ ਅਤੇ ਕਾਂਗਰਸ ਨੇ ਲੋਕ ਸਭਾ ਚੋਣਾਂ ਵਿੱਚ ਆਪਣੀ ਸ਼ਾਨਦਾਰ ਕਾਰਗੁਜ਼ਾਰੀ ਨਾਲ ਸਾਬਤ ਕਰ ਦਿੱਤਾ ਹੈ ਕਿ ਲੋਕਾਂ ਦਾ ਅਜੇ ਵੀ ਕਾਂਗਰਸ ਵਿੱਚ ਭਰੋਸਾ ਹੈ।

ਇਸ ਮੌਕੇ ਉਨ੍ਹਾਂ ਕਿਹਾ ਕਿ ਕਾਂਗਰਸ ਦੀ ਜਿੱਤ ਤੋਂ ਬਾਅਦ ਹੁਣ ਸ਼ਹਿਰ ਦੇ ਮੇਅਰ ਲਈ ਕਵਾਇਦ ਸ਼ੁਰੂ ਹੋ ਗਈ ਹੈ। ਹੁਣ ਸ਼ਹਿਰ ਨੂੰ ਇੱਕ ਬਹੁਤ ਹੀ ਇਮਾਨਦਾਰ ਕਾਂਗਰਸੀ ਮੇਅਰ ਮਿਲੇਗਾ ਜੋ ਗੁਰੂ ਨਗਰੀ ਦੀਆਂ ਸਮੱਸਿਆਵਾਂ ਦੇ ਹੱਲ ਲਈ ਅਹਿਮ ਰੋਲ ਅਦਾ ਕਰੇਗਾ।ਦਿਨੇਸ਼ ਬੱਸੀ ਨੇ ਕੌਂਸਲਰਾਂ ਨੂੰ ਕਿਹਾ ਕਿ ਉਹ ਹੁਣ ਲੋਕਾਂ ਦੇ ਭਰੋਸੇ ਨੂੰ ਕਾਇਮ ਰੱਖਣ ਅਤੇ 2027 ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਦੀ ਜਿੱਤ ਯਕੀਨੀ ਬਣਾਉਣ। 

ਉਨ੍ਹਾਂ ਕਿਹਾ ਕਿ ਕਾਂਗਰਸ ਪ੍ਰਤੀ ਲੋਕਾਂ ਦਾ ਪਿਆਰ ਉਨ੍ਹਾਂ ਨੂੰ ਇੱਕ ਵਾਰ ਫਿਰ ਸੱਤਾ ਵਿੱਚ ਲਿਆ ਕੇ ਦੇਸ਼ ਦਾ ਭਵਿੱਖ ਸੁਨਹਿਰੀ ਬਣਾਵੇਗਾ। ਇਸ ਮੌਕੇ ਸੰਦੀਪ ਸ਼ਾਹ ਵਾਰਡ ਨੰ. 6, ਡਾ: ਸ਼ੋਭਿਤ ਕੌਰ ਵਾਰਡ ਨੰ.9, ਰਾਜਕੰਵਲਪ੍ਰੀਤ ਸਿੰਘ ਲੱਕੀ ਵਾਰਡ ਨੰ. 14, ਨਵਦੀਪ ਸਿੰਘ ਹੁੰਦਲ ਜੀ ਵਾਰਡ ਨੰ.18, ਗਗਨ ਵੱਲਾ ਜੀ ਵਾਰਡ ਨੰ. 20, ਬਲਪ੍ਰੀਤ ਸਿੰਘ ਰੋਜਰ ਭਾਟੀਆ ਵਾਰਡ ਨੰ. 21, ਸ਼ਿੰਦਰ ਬਿਡਲਾਨ ਜੀ. ਵਾਰਡ ਨੰ. 22, ਰਾਜੀਵ ਛਾਬੜਾ ਵਾਰਡ ਨੰ. 29, ਰਾਜਬੀਰ ਸਿੰਘ ਰਾਜੂ ਜੀ ਵਾਰਡ ਨੰ. 32, ਸ਼ਿਵਾਨੀ ਸ਼ਰਮਾ ਵਾਰਡ ਨੰ.35, ਰੰਮੀ ਜੀ ਵਾਰਡ ਨੰ. 80 ਸਮੇਤ ਹੋਰ ਸਾਥੀ ਵੀ ਹਾਜ਼ਰ ਸਨ।

 

Tags: Dr. Raj Kumar Verka , Dinesh Bassi , Punjab , Congress , Amritsar , Punjab Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD