Thursday, 04 June 2026

 

 

ਖ਼ਾਸ ਖਬਰਾਂ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ

 

ਪੰਜਾਬ ਦੇ ਉਚ-ਪੱਧਰੀ ਵਫ਼ਦ ਵੱਲੋਂ ਨਿਰਮਲਾ ਸੀਤਾਰਮਨ ਨਾਲ ਕੀਤੀ ਮੁਲਾਕਾਤ

ਆਰ.ਡੀ.ਐਫ ਅਤੇ ਐਮ.ਡੀ.ਐਫ ਮੁੱਦੇ ਨੂੰ ਤੁਰੰਤ ਹੱਲ ਕਰਨ ਦੀ ਕੀਤੀ ਅਪੀਲ

Harpal Singh Cheema, Advocate Harpal Singh Cheema, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Lal Chand Kataruchak, Vikramjit Singh Sahney, Nirmala Sitharaman, Union Minister for Finance & Corporate Affairs, BJP, Bharatiya Janata Party

Web Admin

Web Admin

5 Dariya News

ਚੰਡੀਗੜ੍ਹ , 24 Dec 2024

Last updated on: Dec 24, 2024, 00:00 IST

ਪੇਂਡੂ ਵਿਕਾਸ ਫੰਡ (ਆਰ.ਡੀ.ਐਫ.) ਅਤੇ ਮਾਰਕੀਟ ਵਿਕਾਸ ਫੰਡ (ਐਮ.ਡੀ.ਐਫ.) ਦੇ ਨਾਜ਼ੁਕ ਮੁੱਦੇ ਨੂੰ ਹੱਲ ਕਰਨ ਲਈ ਇੱਕ ਠੋਸ ਯਤਨ ਵਜੋਂ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ, ਸੰਸਦ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਅਤੇ ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ ਸਿਨਹਾ ਨੇ ਅੱਜ ਨਵੀਂ ਦਿੱਲੀ ਵਿਖੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ ਕੀਤੀ। ਵਫ਼ਦ ਨੇ 7000 ਕਰੋੜ ਰੁਪਏ ਦੀਆਂ ਆਰ.ਡੀ.ਐਫ ਅਤੇ ਐਮ.ਡੀ.ਐਫ ਅਦਾਇਗੀਆਂ, ਜੋ ਕਿ ਪੰਜਾਬ ਦੇ ਵਿਆਪਕ ਖੇਤੀਬਾੜੀ ਮਾਰਕੀਟਿੰਗ ਬੁਨਿਆਦੀ ਢਾਂਚੇ ਨੂੰ ਬਣਾਈ ਰੱਖਣ ਲਈ ਮਹੱਤਵਪੂਰਨ ਹਨ, ਨੂੰ ਤੁਰੰਤ ਜਾਰੀ ਕਰਨ ਦੀ ਫੌਰੀ ਲੋੜ 'ਤੇ ਜ਼ੋਰ ਦਿੱਤਾ।

ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਇਸ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਮੀਟਿੰਗ ਦੇ ਵੇਰਵਿਆਂ ਦਾ ਖੁਲਾਸਾ ਕਰਦਿਆਂ ਦੱਸਿਆ ਕਿ ਵਫ਼ਦ ਨੇ ਆਰ.ਡੀ.ਐਫ ਅਤੇ ਐਮ.ਡੀ.ਐਫ ਦੇ ਭੁਗਤਾਨ ਵਿੱਚ ਹੋ ਰਹੀ ਦੇਰੀ ਕਾਰਨ ਪੰਜਾਬ ਨੂੰ ਦਰਪੇਸ਼ ਵਿਲੱਖਣ ਚੁਣੌਤੀਆਂ 'ਤੇ ਜ਼ੋਰ ਦਿੰਦਿਆਂ ਇਸ ਮੀਟਿੰਗ ਵਿੱਚ ਉਸਾਰੂ ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਮੰਡੀ ਬੋਰਡ, ਮੰਡੀਆਂ, ਮੰਡੀਆਂ ਨੂੰ ਜੋੜਨ ਵਾਲੀਆਂ ਸੜਕਾਂ ਅਤੇ ਖੇਤੀਬਾੜੀ ਮੰਡੀਕਰਨ ਨਾਲ ਸਬੰਧਤ ਹੋਰ ਬੁਨਿਆਦੀ ਢਾਂਚੇ ਦੇ ਵਿਕਾਸ ਵਿੱਚ ਇਹਨਾਂ ਫੰਡਾਂ ਦੀ ਮਹੱਤਵਪੂਰਨ ਭੂਮਿਕਾ ਬਾਰੇ ਕੇਂਦਰੀ ਵਿੱਤ ਮੰਤਰੀ ਨੂੰ ਜਾਣੂ ਕਰਵਾਉਣ ਲਈ ਰਾਜ ਸਰਕਾਰ ਦੇ ਅਧਿਕਾਰੀ ਵੀ ਉਨ੍ਹਾਂ ਦੇ ਨਾਲ ਸਨ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਜੋ ਕਿ ਇੱਕ ਵਿਕੇਂਦਰੀਕ੍ਰਿਤ ਖਰੀਦ (ਡੀ.ਸੀ.ਪੀ) ਰਾਜ ਹੈ, ਦੇ ਮਾਮਲੇ ਵਿੱਚ ਆਰ.ਡੀ.ਐਫ ਅਤੇ ਐਮ.ਡੀ.ਐਫ ਦੀ ਤੁਲਨਾ ਹੋਰ ਗੈਰ-ਡੀਸੀਪੀ ਰਾਜਾਂ ਨਾਲ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਪੰਜਾਬ ਦਾ ਮੰਡੀ ਬੁਨਿਆਦੀ ਢਾਂਚਾ ਦਹਾਕਿਆਂ ਦੌਰਾਨ ਵਿਕਸਤ ਹੋਇਆ ਹੈ ਅਤੇ ਖਰੀਦ ਪ੍ਰਕਿਰਿਆਵਾਂ ਵਿੱਚ ਮਹੱਤਵਪੂਰਨ ਸੁਧਾਰ ਹੋਇਆ ਹੈ।

ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਨੂੰ ਇਸ ਦੇ ਵਿਸ਼ਾਲ ਅਤੇ ਲੰਬੇ ਸਮੇਂ ਲਈ ਪਰਖੇ ਜਾ ਚੁੱਕੇ ਬੁਨਿਆਦੀ ਢਾਂਚੇ, ਜੋ ਕਿਸੇ ਹੋਰ ਰਾਜ ਕੋਲ ਨਹੀਂ ਹੈ, ਦੇ ਕਾਰਨ ਇੱਕ ਵਧੇਰੇ ਆਰ.ਡੀ.ਐਫ/ਐਮ.ਡੀ.ਐਫ ਚਾਰਜ ਕਰਨਾ ਪੈਂਦਾ ਹੈ । ਉਨ੍ਹਾਂ ਕਿਹਾ ਕਿ ਇਹ ਆਰ.ਡੀ.ਐਫ ਅਤੇ ਐਮ.ਡੀ.ਐਫ ਦੀ ਬਦੌਲਤ ਹੈ ਕਿ ਪੰਜਾਬ ਆਪਣੇ ਦੂਰ-ਦੁਰਾਡੇ ਦੇ ਪਿੰਡਾਂ ਨੂੰ ਮੰਡੀਆਂ ਨਾਲ ਜੋੜਨ ਵਾਲੀਆਂ ਸੜਕਾਂ ਦਾ ਇੱਕ ਵਿਸ਼ਾਲ ਨੈੱਟਵਰਕ ਵਿਕਸਿਤ ਕਰਨ ਵਿੱਚ ਕਾਮਯਾਬ ਹੋਇਆ ਹੈ। 

ਉਨ੍ਹਾਂ ਕਿਹਾ ਕਿ ਇਹ ਸੜਕਾਂ ਹੁਣ ਰੱਖ-ਰਖਾਅ ਅਤੇ ਰੀਕਾਰਪੇਟਿੰਗ ਦੀ ਮੰਗ ਕਰਦੀਆਂ ਹਨ, ਜੋ ਕਿ ਲੋੜੀਂਦੇ ਆਰ.ਡੀ.ਐਫ/ਐਮ.ਡੀ.ਐਫ ਫੰਡਾਂ ਤੋਂ ਬਿਨਾਂ ਸੰਭਵ ਨਹੀਂ ਹੋਵੇਗਾ। ਆਰ.ਡੀ.ਐਫ ਅਤੇ ਐਮ.ਡੀ.ਐਫ ਮੁੱਦੇ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨ ਦੀ ਲੋੜ 'ਤੇ ਜ਼ੋਰ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਫੰਡ ਜਾਰੀ ਕਰਨ 'ਚ ਹੋਰ ਦੇਰੀ ਸੂਬੇ ਦੀ ਆਪਣੇ ਬੁਨਿਆਦੀ ਢਾਂਚੇ ਨੂੰ ਕਾਇਮ ਰੱਖਣ ਦੀ ਸਮਰੱਥਾ ਨੂੰ ਗੰਭੀਰਤਾ ਨਾਲ ਸੀਮਤ ਕਰਨ ਦੇ ਨਾਲ-ਨਾਲ ਅਤੇ ਫਸਲਾਂ ਦੀ ਖਰੀਦ ਪ੍ਰਕ੍ਰਿਆ ਵਿੱਚ ਔਕੜਾਂ ਖੜ੍ਹੀਆਂ  ਕਰੇਗੀ ਜੋ ਪੰਜਾਬ ਸਰਕਾਰ ਅਤੇ ਭਾਰਤ ਸਰਕਾਰ ਕਦੇ ਨਹੀਂ ਚਾਹੇਗੀ। 

ਉਨ੍ਹਾਂ ਆਸ ਪ੍ਰਗਟਾਈ ਕਿ ਜਲਦੀ ਹੀ ਕੋਈ ਫੈਸਲਾ ਲਿਆ ਜਾਵੇਗਾ ਅਤੇ ਪੰਜਾਬ ਦੇ ਖੇਤੀਬਾੜੀ ਬੁਨਿਆਦੀ ਢਾਂਚੇ ਦੇ ਨਿਰੰਤਰ ਵਿਕਾਸ ਅਤੇ ਰੱਖ-ਰਖਾਅ ਲਈ ਅਤਿ ਲੋੜੀਂਦੀ ਵਿੱਤੀ ਸਹਾਇਤਾ ਪ੍ਰਦਾਨ ਕਰਨ ਲਈ ਕੇਂਦਰ ਸਰਕਾਰ ਵੱਲੋਂ ਆਰ.ਡੀ.ਐਫ ਅਤੇ ਐਮ.ਡੀ.ਐਫ ਦੀਆਂ ਅਦਾਇਗੀਆਂ ਜਲਦੀ ਹੀ ਜਾਰੀ ਕਰ ਦਿੱਤੀਆਂ ਜਾਣਗੀਆਂ।

 

Tags: Harpal Singh Cheema , Advocate Harpal Singh Cheema , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Lal Chand Kataruchak , Vikramjit Singh Sahney , Nirmala Sitharaman , Union Minister for Finance & Corporate Affairs , BJP , Bharatiya Janata Party

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD