Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਨੇ ਪੱਤਰਕਾਰਾਂ ਨੂੰ ਲੋਕਤੰਤਰ ਦੀ ਸਜਗ ਚੇਤਨਾ ਦੱਸਿਆ, ਕਿਹਾ- ਸੱਚ ਅਤੇ ਜ਼ਿੰਮੇਵਾਰੀ ਹੀ ਪੱਤਰਕਾਰੀ ਦੀ ਅਸਲ ਤਾਕਤ ਪੰਜਾਬ ਪਹਿਲੀ ਤੋਂ ਬਾਰ੍ਹਵੀਂ ਜਮਾਤ ਤੱਕ ਆਰਟੀਫੀਸ਼ੀਅਲ ਇੰਟੈਲੀਜੈਂਸ ਨੂੰ ਮੁੱਖ ਵਿਸ਼ੇ ਵਜੋਂ ਸ਼ਾਮਲ ਕਰਨ ਵਾਲਾ ਭਾਰਤ ਦਾ ਪਹਿਲਾ ਸੂਬਾ ਬਣਿਆ : ਹਰਜੋਤ ਸਿੰਘ ਬੈਂਸ ਅੰਮ੍ਰਿਤਸਰ 'ਚ ਕਾਂਗਰਸੀ ਵਰਕਰਾਂ ਨੇ ਮੁੱਖ ਮੰਤਰੀ ਤੀਰਥ ਯਾਤਰਾ ਬੱਸ 'ਤੇ ਕੀਤਾ ਹਮਲਾ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 2,300 ਡਾਇਬੀਟੀਜ਼ ਮਰੀਜ਼ਾਂ ਦਾ ਕੈਸ਼ਲੈੱਸ ਇਲਾਜ, ₹6.5 ਕਰੋੜ ਦੇ ਇਲਾਜ ਦਾ ਖ਼ਰਚ ਕੀਤਾ ਗਿਆ ਭਾਰਤ ਨੂੰ ਵਿਕਸਤ ਬਣਾਉਣ ਲਈ ਚੰਗੀ ਸਿੱਖਿਆ ਜ਼ਰੂਰੀ, ਦਿੱਲੀ ਤੋਂ ਬਾਅਦ ਪੰਜਾਬ ਵਿੱਚ ਵੀ ਸ਼ਾਨਦਾਰ ਸਿੱਖਿਆ ਦੇ ਰਹੀ ਆਪ ਸਰਕਾਰ- ਅਰਵਿੰਦ ਕੇਜਰੀਵਾਲ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ

 

ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ ਚ ਤਿੰਨ ਰੋਜ਼ਾ ਸ਼ਹੀਦੀ ਸਭਾ ਧਾਰਮਿਕ ਜਾਹੋ ਜਲਾਲ ਨਾਲ ਸ਼ੁਰੂ

ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਸ੍ਰੀ ਆਖੰਡ ਪਾਠ ਸਾਹਿਬ ਪ੍ਰਾਰੰਭ

Dr. Sona Thind, DC Fatehgarh Sahib, Fatehgarh Sahib, Deputy Commissioner Fatehgarh Sahib

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 25 Dec 2024

Last updated on: Dec 25, 2024, 00:00 IST

ਸ਼ਹੀਦਾਂ ਦੀ ਪਵਿੱਤਰ ਧਰਤੀ ਸ੍ਰੀ ਫ਼ਤਹਿਗੜ੍ਹ ਸਾਹਿਬ 'ਤੇ ਸਰਬੰਸਦਾਨੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫ਼ਤਹਿ ਸਿੰਘ ਜੀ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ ਵਿੱਚ ਸਾਲਾਨਾ ਸ਼ਹੀਦੀ ਸਭਾ ਧਾਰਮਿਕ ਰਵਾਇਤਾਂ ਅਤੇ ਪੂਰੇ ਖ਼ਾਲਸਈ ਜਾਹੋ-ਜਲਾਲ ਨਾਲ ਪ੍ਰਾਰੰਭ ਹੋਈ। ਸ਼ਹੀਦਾਂ ਦੀ ਯਾਦ 'ਚ ਜੁੜੀ ਸ਼ਹੀਦੀ ਸਭਾ ਦੇ ਪਹਿਲੇ ਦਿਨ ਅੱਜ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਤੇ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੰਜਾਬ ਸਮੇਤ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਸ਼ਰਧਾਲੂ ਪੁੱਜੇ।

ਸ਼ਹੀਦੀ ਸਭਾ ਦੀ ਅਰੰਭਤਾ ਮੌਕੇ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਬਾਣੀ ਦੇ ਆਖੰਡ ਪਾਠ ਸਾਹਿਬ ਦੀ ਆਰੰਭਤਾ ਦੀ ਅਰਦਾਸ ਹੋਈ। ਗੁਰਦੁਆਰਾ ਸ੍ਰੀ ਜੋਤੀ ਸਰੂਪ ਵਿਖੇ ਨਤਮਸਤਕ ਹੋਣ ਉਪਰੰਤ ਫ਼ਤਿਹਗੜ੍ਹ ਸਾਹਿਬ ਦੇ ਡਿਪਟੀ ਕਮਿਸ਼ਨਰ ਡਾ: ਸੋਨਾ ਥਿੰਦ ਨੇ ਸਮੁੱਚੀ ਸੰਗਤ ਨੂੰ ਬੇਨਤੀ ਕੀਤੀ ਕਿ ਉਹ ਸ਼ਰਧਾ ਭਾਵਨਾ ਅਤੇ ਸ਼ਾਤੀਪੂਰਵਕ, ਸ਼ਹੀਦਾਂ ਨੂੰ ਨਤਮਸਤਕ ਹੁੰਦੇ ਹੋਏ ਸਾਫ਼-ਸਫ਼ਾਈ ਦਾ ਖਾਸ ਧਿਆਨ ਰੱਖਣ ਤੇ ਪ੍ਰਸ਼ਾਸਨ ਨੂੰ ਸਹਿਯੋਗ ਦੇਣ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੰਗਤ ਦੀ ਸੁਵਿਧਾ ਲਈ ਰੈਣ ਬਸੇਰੇ ਬਣਾਉਣ ਸਮੇਤ ਪਖਾਨਿਆਂ ਦਾ ਸੁਚੱਜਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸ਼ਹੀਦੀ ਸਭਾ ਦੌਰਾਨ ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਗੀਤਿਕਾ ਸਿੰਘ ਵੀ ਮੌਜੂਦ ਸਨ।

ਵਰਨਣਯੋਗ ਹੈ ਕਿ ਸ਼ਹੀਦੀ ਸਭਾ ਦੌਰਾਨ ਆਖੰਡ ਪਾਠ ਸਾਹਿਬ ਦੇ ਭੋਗ 27 ਦਸੰਬਰ ਨੂੰ ਇਸੇ ਅਸਥਾਨ 'ਤੇ ਪਾਏ ਜਾਣਗੇ ਅਤੇ ਉਸੇ ਦਿਨ ਸਵੇਰੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਨਗਰ ਕੀਰਤਨ ਆਰੰਭ ਹੋ ਕੇ ਦੁਪਹਿਰ ਸਮੇਂ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਪੁੱਜੇਗਾ।

 

Tags: Dr. Sona Thind , DC Fatehgarh Sahib , Fatehgarh Sahib , Deputy Commissioner Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD