Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਅਸੀਂ ਨੌਜਵਾਨਾਂ ਦੇ ਨਾਲ ਹਾਂ, ਨੌਜਵਾਨਾਂ ਦੇ ਮੁੱਦੇ ਦੇਸ਼ ਦੇ ਮੁੱਦੇ ਹਨ : ਅਰਵਿੰਦ ਕੇਜਰੀਵਾਲ ਅਮਨ ਅਰੋੜਾ ਵੱਲੋਂ ਲੋਕਾਂ ਦਾ ਭਰੋਸਾ ਬਣਾਈ ਰੱਖਣ ਲਈ ਪੁਖ਼ਤਾ ਡਾਟਾ ਸੁਰੱਖਿਆ ਪ੍ਰਣਾਲੀ ਯਕੀਨੀ ਬਣਾਉਣ 'ਤੇ ਜ਼ੋਰ ਪ੍ਰਧਾਨ ਮੰਤਰੀ ਮੋਦੀ ਦੇ ਨਿਵਾਸ ਘੇਰਾਓ ਦੇ ਵਿਰੋਧ ਵਿੱਚ ਭਾਜਪਾ ਵੱਲੋਂ ਚੰਡੀਗੜ੍ਹ ਕਾਂਗਰਸ ਭਵਨ ਦਾ ਘੇਰਾਓ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਨੇ ਪੰਜ ਪਿੰਡਾਂ ਨੂੰ ਪਾਣੀ ਵਾਲਾ ਟੈਂਕ ਸਮਰਪਿਤ ਕੀਤਾ ਭਗਵਾਨ ਸ਼੍ਰੀ ਜਗੰਨਾਥ ਦੀ ਰੱਥ ਯਾਤਰਾ ਭਾਰਤੀ ਸੱਭਿਆਚਾਰ, ਸਮਰਸਤਾ ਅਤੇ ਸੇਵਾ ਦਾ ਜਿਉਂਦਾ-ਜਾਗਦਾ ਪ੍ਰਤੀਕ : ਨਾਇਬ ਸਿੰਘ ਸੈਣੀ ਪੇਪਰ ਲੀਕ ਅਤੇ ਵਿਦਿਆਰਥੀਆਂ 'ਤੇ ਪੁਲਿਸ ਜ਼ੁਲਮ ਖ਼ਿਲਾਫ਼ ਕਾਂਗਰਸ ਭਵਨ ਵਿੱਚ ਕਾਂਗਰਸ ਦਾ ਪ੍ਰਦਰਸ਼ਨ ਨੀਟ ਦੇ ਬਹਾਨੇ ਡੁੱਬਦੀ ਸਿਆਸਤ ਨੂੰ ਜ਼ਿੰਦਾ ਕਰਨ ਵਿੱਚ ਲੱਗੀ ਕਾਂਗਰਸ, ਪੰਜਾਬ ਦੇ ਪਰੀਖਿਆ ਘਪਲਿਆਂ 'ਤੇ ਚੁੱਪ

 

ਲਖਵੀਰ ਸਿੰਘ ਰਾਏ ਤੇ ਡਾ: ਸੋਨਾ ਥਿੰਦ ਨੇ ਸ਼ਹੀਦੀ ਸਭਾ ਮੌਕੇ ਵਿਸ਼ਾਲ ਵਿਕਾਸ ਪ੍ਰਦਰਸ਼ਨੀ ਦੀ ਸ਼ੁਰੂਆਤ ਕਰਵਾਈ

ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਬਾਰੇ ਆਮ ਲੋਕਾਂ ਨੂੰ ਜਾਗਰੂਕ ਕਰਨ ਵਿੱਚ ਅਹਿਮ ਭੂਮਿਕਾ ਨਿਭਾਵੇਗੀ ਵਿਕਾਸ ਪ੍ਰਦਰਸ਼ਨੀ-ਵਿਧਾਇਕ ਰਾਏ

Lakhbir Singh Rai, AAP, Aam Aadmi Party, Aam Aadmi Party Punjab, AAP Punjab, Dr. Sona Thind, DC Fatehgarh Sahib, Fatehgarh Sahib, Deputy Commissioner Fatehgarh Sahib

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 25 Dec 2024

Last updated on: Dec 25, 2024, 00:00 IST

ਸ਼ਹੀਦੀ ਸਭਾ ਦੇ ਪਹਿਲੇ ਦਿਨ ਵਿਧਾਇਕ ਐਡਵੋਕੇਟ ਸ. ਲਖਵੀਰ ਸਿੰਘ ਰਾਏ ਅਤੇ ਡਿਪਟੀ ਕਮਿਸ਼ਨਰ ਡਾ: ਸੋਨਾ ਥਿੰਦ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਸਰਕਾਰੀ ਵਿਭਾਗਾਂ ਅਤੇ ਗ਼ੈਰ ਸਰਕਾਰੀ ਅਦਾਰਿਆਂ ਵੱਲੋਂ ਵਿਕਾਸ ਅਤੇ ਆਪਣੀਆਂ ਗਤੀਵਿਧੀਆਂ ਨੂੰ ਦਰਸਾਉਂਦੀਆਂ ਅਤੇ ਸ਼ਹੀਦੀ ਸਭਾ ਨੂੰ ਸਮਰਪਿਤ ਵਿਸ਼ਾਲ ਵਿਕਾਸ ਪ੍ਰਦਰਸ਼ਨੀ ਦੀ ਸ਼ੁਰੂਆਤ ਕਰਵਾਈ। ਉਨ੍ਹਾਂ ਵੱਖ-ਵੱਖ ਸਟਾਲਾਂ 'ਤੇ ਜਾ ਕੇ ਲਗਾਈਆਂ ਪ੍ਰਦਰਸ਼ਨੀਆਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਹਾਸਲ ਕੀਤੀ ਅਤੇ ਵਿਭਾਗਾਂ ਦੇ ਕੰਮਕਾਜ਼ ਦੀ ਸ਼ਲਾਘਾ ਕੀਤੀ।

ਵਿਧਾਇਕ ਲਖਵੀਰ ਸਿੰਘ ਰਾਏ ਨੇ ਇਨ੍ਹਾਂ ਪ੍ਰਦਰਸ਼ਨੀਆਂ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਲੱਖਾਂ ਸ਼ਰਧਾਲੂ ਦੇਸ਼ ਤੇ ਵਿਦੇਸ਼ਾਂ ਵਿੱਚੋਂ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਨਤਮਸਤਕ ਹੋਣ ਆਉਂਦੇ ਹਨ ਅਤੇ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਈ ਗਈ ਇਹ ਪ੍ਰਦਰਸ਼ਨੀ ਸੰਗਤ ਨੂੰ ਸਰਕਾਰੀ ਵਿਭਾਗਾਂ ਦੀਆਂ ਲੋਕ ਭਲਾਈ ਸਕੀਮਾਂ ਤੋਂ ਜਾਣੂ ਕਰਵਾਉਣ ਦਾ ਸ਼ਲਾਘਾਯੋਗ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਇੱਥੇ ਬਹੁਤ ਸਾਰੀਆਂ ਕੰਪਨੀਆਂ, ਸਵੈ ਸਹਾਇਤਾ ਸਮੂਹਾਂ ਦੇ ਮੈਂਬਰਾਂ ਵੱਲੋਂ ਆਪਣੇ ਉਤਪਾਦ ਵੀ ਲਿਆਂਦੇ ਗਏ ਹਨ, ਜੋ ਕਿ ਲੋਕਾਂ ਲਈ ਲਾਹੇਵੰਦ ਸਾਬਤ ਹੋ ਸਕਦੇ ਹਨ।

ਡਿਪਟੀ ਕਮਿਸ਼ਨਰ ਡਾ: ਸੋਨਾ ਥਿੰਦ ਨੇ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਦੀ ਮਿਸਾਲ ਦੁਨੀਆਂ ਵਿੱਚ ਹੋਰ ਕਿਧਰੇ ਨਹੀਂ ਮਿਲਦੀ। ਉਨ੍ਹਾਂ ਕਿਹਾ ਕਿ ਸ਼੍ਰੀ ਫਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਸ਼ਹੀਦੀ ਸਭਾ ਮੌਕੇ ਸੰਗਤਾਂ ਦਾ ਵੱਡਾ ਇਤਿਹਾਸਕ ਇਕੱਠ ਹੁੰਦਾ ਹੈ ਅਤੇ ਇਸ ਮੌਕੇ ਆਯੋਜਿਤ ਵਿਸ਼ਾਲ ਪ੍ਰਦਰਸ਼ਨੀ ਲੋਕ ਭਲਾਈ ਸਕੀਮਾਂ ਤੋਂ ਜਾਣੂ ਕਰਵਾਉਣ ਲਈ ਅਹਿਮ ਸਾਬਤ ਹੁੰਦੀ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਪ੍ਰਦਰਸ਼ਨੀ ਰਾਹੀਂ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਅਤੇ ਗ਼ੈਰ ਸਰਕਾਰੀ ਅਦਾਰਿਆਂ ਵੱਲੋਂ ਲੋਕ ਭਲਾਈ ਦੀਆਂ ਸਕੀਮਾਂ ਸਮੇਤ ਉਨਤ ਖੇਤੀ ਲਈ ਨਵੀਂਆਂ ਤਕਨੀਕਾਂ ਤੇ ਨਵੀਂ ਮਸ਼ੀਨਰੀ ਬਾਰੇ ਇੱਥੇ ਪੁੱਜਣ ਵਾਲਿਆਂ ਨੂੰ ਜਾਣੂ ਕਰਵਾਇਆ ਜਾਂਦਾ ਹੈ। 

ਇਸ ਪ੍ਰਦਰਸ਼ਨੀ ਦੌਰਾਨ ਖੇਤੀਬਾੜੀ, ਮੱਛੀ ਪਾਲਣ, ਬਾਗਬਾਨੀ, ਡੇਅਰੀ ਵਿਕਾਸ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਵਣ ਵਿਭਾਗ, ਸਿਹਤ ਵਿਭਾਗ, ਪਸ਼ੂ ਪਾਲਣ, ਪੇਡਾ, ਜੰਗਲਾਤ, ਸਹਿਕਾਰਤਾ, ਕ੍ਰਿਸ਼ੀ ਵਿਗਿਆਨ ਕੇਂਦਰ ਅਤੇ ਜ਼ਿਲ੍ਹਾ ਪ੍ਰੋਗਰਾਮ ਅਫਸਰ ਸਮੇਤ ਵੱਖ-ਵੱਖ ਬੈਂਕਾਂ ਅਤੇ ਹੋਰ ਪ੍ਰਾਈਵੇਟ ਅਦਾਰਿਆਂ ਨੇ ਇਸ ਵਿਸ਼ਾਲ ਵਿਕਾਸ ਪ੍ਰਦਰਸ਼ਨੀ ਮੌਕੇ ਆਪਣੇ ਸਟਾਲ ਲਗਾਏ ਅਤੇ ਆਮ ਲੋਕਾਂ ਨੂੰ ਜਾਣਕਾਰੀ ਪ੍ਰਦਾਨ ਕੀਤੀ। ਵੱਡੀ ਗਿਣਤੀ ਸੰਗਤ ਨੇ ਇਸ ਪ੍ਰਦਰਸ਼ਨੀ ਵਿੱਚ ਪੁੱਜਕੇ ਇਸਦਾ ਲਾਭ ਉਠਾਇਆ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਗੀਤਿਕਾ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਰਿੰਦਰ ਸਿੰਘ ਧਾਲੀਵਾਲ, ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਅਰਵਿੰਦ ਕੁਮਾਰ, ਆਮ ਆਦਮੀ ਪਾਰਟੀ ਦੇ ਅਮਰਿੰਦਰ ਸਿੰਘ ਮੰਡੋਫਲ, ਪਾਵੇਲ ਹਾਂਡਾ, ਤਰਸੇਮ ਉੱਪਲ, ਸਤੀਸ਼ ਲਟੌਰ, ਰਾਜੇਸ਼ ਉੱਪਲ, ਪ੍ਰਿਤਪਾਲ ਸਿੰਘ ਜੱਸੀ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

 

Tags: Lakhbir Singh Rai , AAP , Aam Aadmi Party , Aam Aadmi Party Punjab , AAP Punjab , Dr. Sona Thind , DC Fatehgarh Sahib , Fatehgarh Sahib , Deputy Commissioner Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD