Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਅਸੀਂ ਨੌਜਵਾਨਾਂ ਦੇ ਨਾਲ ਹਾਂ, ਨੌਜਵਾਨਾਂ ਦੇ ਮੁੱਦੇ ਦੇਸ਼ ਦੇ ਮੁੱਦੇ ਹਨ : ਅਰਵਿੰਦ ਕੇਜਰੀਵਾਲ ਅਮਨ ਅਰੋੜਾ ਵੱਲੋਂ ਲੋਕਾਂ ਦਾ ਭਰੋਸਾ ਬਣਾਈ ਰੱਖਣ ਲਈ ਪੁਖ਼ਤਾ ਡਾਟਾ ਸੁਰੱਖਿਆ ਪ੍ਰਣਾਲੀ ਯਕੀਨੀ ਬਣਾਉਣ 'ਤੇ ਜ਼ੋਰ ਪ੍ਰਧਾਨ ਮੰਤਰੀ ਮੋਦੀ ਦੇ ਨਿਵਾਸ ਘੇਰਾਓ ਦੇ ਵਿਰੋਧ ਵਿੱਚ ਭਾਜਪਾ ਵੱਲੋਂ ਚੰਡੀਗੜ੍ਹ ਕਾਂਗਰਸ ਭਵਨ ਦਾ ਘੇਰਾਓ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਨੇ ਪੰਜ ਪਿੰਡਾਂ ਨੂੰ ਪਾਣੀ ਵਾਲਾ ਟੈਂਕ ਸਮਰਪਿਤ ਕੀਤਾ ਭਗਵਾਨ ਸ਼੍ਰੀ ਜਗੰਨਾਥ ਦੀ ਰੱਥ ਯਾਤਰਾ ਭਾਰਤੀ ਸੱਭਿਆਚਾਰ, ਸਮਰਸਤਾ ਅਤੇ ਸੇਵਾ ਦਾ ਜਿਉਂਦਾ-ਜਾਗਦਾ ਪ੍ਰਤੀਕ : ਨਾਇਬ ਸਿੰਘ ਸੈਣੀ ਪੇਪਰ ਲੀਕ ਅਤੇ ਵਿਦਿਆਰਥੀਆਂ 'ਤੇ ਪੁਲਿਸ ਜ਼ੁਲਮ ਖ਼ਿਲਾਫ਼ ਕਾਂਗਰਸ ਭਵਨ ਵਿੱਚ ਕਾਂਗਰਸ ਦਾ ਪ੍ਰਦਰਸ਼ਨ ਨੀਟ ਦੇ ਬਹਾਨੇ ਡੁੱਬਦੀ ਸਿਆਸਤ ਨੂੰ ਜ਼ਿੰਦਾ ਕਰਨ ਵਿੱਚ ਲੱਗੀ ਕਾਂਗਰਸ, ਪੰਜਾਬ ਦੇ ਪਰੀਖਿਆ ਘਪਲਿਆਂ 'ਤੇ ਚੁੱਪ

 

ਛੋਟੇ ਸਾਹਿਬਜਾਦਿਆਂ ਦੀਆਂ ਲਸਾਨੀ ਸ਼ਹਾਦਤਾਂ ਨੂੰ ਕਵੀ ਦਰਬਾਰ ਰਾਹੀਂ ਭੇਟ ਕੀਤੀ ਅਕੀਦਤ

ਸ਼ਹੀਦੀ ਜੋੜ ਮੇਲ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਭਾਸ਼ਾ ਵਿਭਾਗ ਪੰਜਾਬ ਵੱਲੋਂ ਧਾਰਮਿਕ ਕਵੀ ਦਰਬਾਰ ਦਾ ਆਯੋਜਨ

Lakhbir Singh Rai,AAP,Aam Aadmi Party,Aam Aadmi Party Punjab,AAP Punjab,Dr. Sona Thind,DC Fatehgarh Sahib,Fatehgarh Sahib,Deputy Commissioner Fatehgarh Sahib

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 25 Dec 2024

Last updated on: Dec 25, 2024, 00:00 IST

ਭਾਸ਼ਾ ਵਿਭਾਗ, ਪੰਜਾਬ ਅਤੇ ਜ਼ਿਲ੍ਹਾ ਪ੍ਰਸ਼ਾਸਨ ਫ਼ਤਹਿਗੜ੍ਹ ਸਾਹਿਬ ਵੱਲੋਂ ਸਾਹਿਬ-ਏ-ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਜੀ ਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਕਵੀ ਦਰਬਾਰ ਡੀ.ਸੀ. ਦਫ਼ਤਰ ਕੰਪਲੈਕਸ ਵਿੱਚ ਕਰਵਾਇਆ ਗਿਆ। ਧਾਰਮਿਕ ਕਵੀ ਦਰਬਾਰ ਦੀ ਸ਼ੁਰੂਆਤ ਭਾਸ਼ਾ ਵਿਭਾਗ ਪੰਜਾਬ ਦੀ ਵਿਭਾਗੀ ਧੁਨੀ ਧੰਨੁ ਲਿਖਾਰੀ ਨਾਨਕਾ ਨਾਲ ਹੋਈ। ਇਸ ਸਮਾਗਮ ਵਿੱਚ ਸਾਹਿਤ ਸਭਾ ਮੰਡੀ ਗੋਬਿੰਦਗੜ੍ਹ ਤੋਂ ਉਪਕਾਰ ਸਿੰਘ ਦਿਆਲਪੁਰੀ, ਪੰਜਾਬੀ ਲਿਖਾਰੀ ਸਭਾ ਸਰਹਿੰਦ ਤੋਂ ਬਲਤੇਜ ਸਿੰਘ ਬਠਿੰਡਾ, ਪੰਜਾਬੀ ਚੇਤਨਾ ਸਾਹਿਤ ਸਭਾ ਸਰਹਿੰਦ ਤੋਂ ਹਾਕਮ ਸਿੰਘ ਅਤੇ ਸਾਹਿਤ ਸਭਾ ਅਮਲੋਹ ਤੋਂ ਬਲਵੀਰ ਸਿੰਘ ਵਿਸ਼ੇਸ਼ ਤੌਰ ਉੱਤੇ ਇਸ ਸਮਾਗਮ ਵਿੱਚ ਸ਼ਾਮਲ ਹੋਏ।

ਇਸ ਮੌਕੇ ਹਲਕਾ ਵਿਧਾਇਕ ਲਖਬੀਰ ਸਿੰਘ ਰਾਏ ਨੇ ਕਿਹਾ ਕਿ ਨੌਜਵਾਨ ਪੰਜਾਬ ਪੰਜਾਬੀ ਅਤੇ ਪੰਜਾਬੀਅਤ ਨੂੰ ਪਿਆਰ ਕਰਨ ਅਤੇ ਸਿੱਖੀ ਵਿਰਸੇ ਨੂੰ ਸੰਭਾਲਣ। ਉਨ੍ਹਾਂ ਨੇ ਕਿਹਾ ਕਿ ਨੌਜਵਾਨਾਂ ਨੂੰ ਸਾਹਿਤ ਅਤੇ ਇਤਿਹਾਸ ਨੂੰ ਪੜ੍ਹਨ ਦੀ ਬਹੁਤ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੰਜਾਬੀ ਭਾਸ਼ਾ ਦੇ ਪਸਾਰ ਤੇ ਪ੍ਰਸਾਰ ਲਈ ਵੱਡੇ ਪੱਧਰ ਤੇ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਸਾਡੀਆਂ ਨਸਲਾਂ ਮਾਂ ਬੋਲੀ ਨਾਲ ਜੁੜੀਆਂ ਰਹਿਣ।

ਡਿਪਟੀ ਕਮਿਸ਼ਨਰ ਡਾ: ਸੋਨਾ ਥਿੰਦ ਨੇ ਕਿਹਾ ਕਿ ਚੰਗੇ ਸਾਹਿਤ ਨਾਲ ਸਮਾਜ ਵਿੱਚ ਵੱਡੇ ਪੱਧਰ ਉੱਤੇ ਸਾਰਥਕ ਤਬਦੀਲੀ ਆ ਸਕਦੀ ਹੈ। ਅੱਜ ਲੋੜ ਹੈ ਕਿ ਵੱਧ ਤੋਂ ਵੱਧ ਨੌਜਵਾਨਾਂ ਨੂੰ ਸਾਹਿਤ ਨਾਲ ਜੋੜਿਆ ਜਾਵੇ। ਜਿਸ ਲਈ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਰਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਸਿਦਕ ਨਾਲ ਜੀਵਿਆ ਹੋਇਆ ਇੱਕ ਪਲ਼ ਸਦੀਆਂ ਉੱਤੇ ਭਾਰੂ ਪੈ ਜਾਂਦਾ ਹੈ।ਭਾਸ਼ਾ ਵਿਭਾਗ ਪੰਜਾਬ ਦੇ ਸਾਬਕਾ ਸਹਾਇਕ ਡਾਇਰੈਕਟਰ ਕੰਵਲਜੀਤ ਕੌਰ ਨੇ ਆਏ ਹੋਏ ਕਵੀਆਂ ਅਤੇ ਸਮੂਹ ਸੰਗਤ ਨੂੰ ਜੀ ਆਇਆ ਆਖਦਿਆਂ ਕਿਹਾ ਕਿ ਇਹ ਧਾਰਮਿਕ ਕਵੀ ਦਰਬਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਹੈ। 

 ਕਵੀ ਦਰਬਾਰ ਦੀ ਸ਼ੁਰੂਆਤ ਵਿੱਚ ਰਾਮ ਸਿੰਘ ਅਲਬੇਲਾ ਜੀ ਨੇ ਲੋਕ ਸਾਜ਼ ਤੂੰਬੀ ਨਾਲ ਆਪਣੀ ਰਚਨਾ ਪੇਸ਼ ਕੀਤੀ। ਇਸ ਪਿੱਛੋਂ ਕਵੀ ਰਣਜੀਤ ਸਿੰਘ, ਉਪਕਾਰ ਸਿੰਘ ਦਿਆਲਪੁਰੀ, ਜਸਪਾਲ ਸਿੰਘ ਦੇਸੂਵੀ, ਰਸ਼ਪਾਲ ਸਿੰਘ ਰੈਸਲ, ਗੁਰਪ੍ਰੀਤ ਸਿੰਘ ਵੜੈਚ, ਮਨਜੀਤ ਸਿੰਘ ਘੁੰਮਣ, ਸੁਰਿੰਦਰ ਕੌਰ ਬਾੜਾ, ਸੰਤ ਸਿੰਘ ਸੋਹਲ, ਹਰਜਿੰਦਰ ਸਿੰਘ ਗੋਪਾਲੋਂ, ਅਮਰਜੀਤ ਸ਼ੇਰਪੁਰੀ, ਅਮਰਬੀਰ ਸਿੰਘ ਚੀਮਾ, ਹਰੀ ਸਿੰਘ ਚਮਕ, ਸੁਖਦੇਵ ਸਿੰਘ ਅਨਾਇਤਪੁਰ, ਸ਼ਮਸ਼ੇਰ ਸਿੰਘ ਸ਼ੇਰ ਰਾਣਵਾਂ, ਤਾਰਾ ਸਿੰਘ ਮੱਠੀਆੜਾ, ਬਰਜਿੰਦਰ ਸਿੰਘ, ਬਲਤੇਜ ਸਿੰਘ ਬਠਿੰਡਾ, ਹਾਕਮ ਸਿੰਘ, ਬਲਵੀਰ ਸਿੰਘ, ਦੀਪ ਝਿੰਜਰ ਅਤੇ ਹਰਬੰਸ ਸਿੰਘ ਸ਼ਾਨ ਕਵੀਆਂ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦੀਆਂ ਆਪਣੀਆਂ ਕਵਿਤਾਵਾਂ ਸਰੋਤਿਆਂ ਅਤੇ ਸੰਗਤ ਨੂੰ ਸੁਣਾਈਆਂ। ਛੋਟੀ ਬੱਚੀ ਪਹਿਲਪ੍ਰੀਤ ਕੌਰ ਨੇ ਛੋਟੇ ਸਾਹਿਬਜ਼ਾਦਿਆਂ ਨੂੰ ਸਮਰਪਿਤ ਗੀਤ ਗਾਇਆ।

ਇਸ ਮੌਕੇ ਹਲਕਾ ਵਿਧਾਇਕ ਲਖਬੀਰ ਸਿੰਘ ਰਾਏ, ਡਿਪਟੀ ਕਮਿਸ਼ਨਰ ਡਾ.ਸੋਨਾ ਥਿੰਦ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਗੀਤਿਕਾ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਰਿੰਦਰ ਸਿੰਘ ਧਾਲੀਵਾਲ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ(ਫ਼.ਗ.ਸ) ਰਾਜ ਕੁਮਾਰ ਅਤੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ(ਮੋਹਾਲੀ) ਰਵੀ ਇੰਦਰ ਸਿੰਘ ਨੂੰ ਵਿਭਾਗੀ ਪੁਸਤਕਾਂ ਭੇਟ ਕੀਤੀਆਂ। ਭਾਸ਼ਾ ਵਿਭਾਗ ਵੱਲੋਂ ਆਏ ਹੋਏ ਕਵੀਆਂ ਨੂੰ ਵਿਭਾਗੀ ਪੁਸਤਕਾਂ ਦਿੱਤੀਆਂ ਗਈਆਂ। 

ਮੰਚ ਸੰਚਾਲਨ ਜ਼ਿਲ੍ਹਾ ਭਾਸ਼ਾ ਅਫ਼ਸਰ, ਪਟਿਆਲਾ ਮਨਜਿੰਦਰ ਸਿੰਘ ਨੇ ਬਹੁਤ ਹੀ ਸੁਚੱਜੇ ਢੰਗ ਨਾਲ ਕੀਤਾ। ਸਮਾਗਮ ਦੇ ਅੰਤ ਵਿੱਚ ਜ਼ਿਲ੍ਹਾ ਭਾਸ਼ਾ ਅਫ਼ਸਰ ਸੰਦੀਪ ਸਿੰਘ ਨੇ ਕਵੀਆਂ ਅਤੇ ਸਮੂਹ ਸਰੋਤਿਆਂ ਦਾ ਧੰਨਵਾਦ ਕੀਤਾ।

 

Tags: Lakhbir Singh Rai , AAP , Aam Aadmi Party , Aam Aadmi Party Punjab , AAP Punjab , Dr. Sona Thind , DC Fatehgarh Sahib , Fatehgarh Sahib , Deputy Commissioner Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD