Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਗੁਰਜੀਤ ਸਿੰਘ ਔਜਲਾ ਪਹੁੰਚੇ ਖਨੌਰੀ ਸਰਹੱਦ

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮਿਲੇ

Gurjeet Singh Aujla, Gurjit Singh Aujla, Punjab, Congress, Amritsar, Punjab Congress, Jagjit Singh Dallewal

Web Admin

Web Admin

5 Dariya News

ਸੰਗਰੂਰ , 25 Dec 2024

Last updated on: Dec 25, 2024, 00:00 IST

ਸੰਸਦ ਮੈਂਬਰ ਗੁਰਜੀਤ ਸਿੰਘ ਔਜਲ ਅੱਜ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮਿਲਣ ਖਨੌਰੀ ਸਰਹੱਦ ਪੁੱਜੇ। ਡੱਲੇਵਾਲ ਐਮਐਸਪੀ ਗਾਰੰਟੀ ਕਾਨੂੰਨ ਦੀ ਮੰਗ ਨੂੰ ਲੈ ਕੇ ਪਿਛਲੇ ਤੀਹ ਦਿਨਾਂ ਤੋਂ ਭੁੱਖ ਹੜਤਾਲ ’ਤੇ ਹਨ। ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਉੱਥੇ ਪਹੁੰਚ ਕੇ ਉਨ੍ਹਾਂ ਦਾ ਹਾਲ ਚਾਲ ਪੁੱਛਿਆ ਅਤੇ ਕਿਹਾ ਕਿ ਕੇਂਦਰ ਨੂੰ ਕਿਸਾਨਾਂ ਦੀਆਂ ਮੰਗਾਂ ਵੱਲ ਜਲਦੀ ਤੋਂ ਜਲਦੀ ਧਿਆਨ ਦੇਣਾ ਚਾਹੀਦਾ ਹੈ।

ਸਾਂਸਦ ਗੁਰਜੀਤ ਸਿੰਘ ਔਜਲਾ ਨੇ ਕਿਸਾਨ ਆਗੂ ਡੱਲੇਵਾਲ ਨਾਲ ਮੁਲਾਕਾਤ ਕਰਕੇ ਕਿਹਾ ਕਿ ਉਹ ਅਰਦਾਸ ਕਰਦੇ ਹਨ ਕਿ ਪ੍ਰਮਾਤਮਾ ਕੇਂਦਰ ਸਰਕਾਰ ਨੂੰ ਇਸ ਮੁੱਦੇ ਨੂੰ ਗੰਭੀਰਤਾ ਨਾਲ ਲੈਣ ਅਤੇ ਡੱਲੇਵਾਲ ਜੀ ਦੇ ਮਰਨ ਵਰਤ ਨੂੰ ਖਤਮ ਕਰਨ ਦੀ ਸੂਝ ਬਖਸ਼ੇ। ਸੰਸਦ ਮੈਂਬਰ ਔਜਲਾ ਨੇ ਕਿਹਾ ਕਿ ਕਿਸਾਨ ਆਪਣੇ ਹੱਕਾਂ ਦੇ ਨਾਲ-ਨਾਲ ਪੰਜਾਬ ਦੇ ਹੱਕਾਂ ਦੀ ਗੱਲ ਕਰ ਰਹੇ ਹਨ, ਪਰ ਕੇਂਦਰ ਸਰਕਾਰ ਕੰਨਾਂ ਵਿੱਚ ਰੂੰ ਪਾ ਕੇ ਬੈਠੀ ਹੈ। 

ਅਜਿਹੇ ਸਖ਼ਤ ਰੁਖ਼ ਦਾ ਮਤਲਬ ਹੈ ਕਿ ਭਾਜਪਾ ਸਿਰਫ਼ ਆਪਣੇ ਤਾਨਾਸ਼ਾਹੀ ਰਵੱਈਏ ਨੂੰ ਸਹੀ ਸਮਝ ਰਹੀ ਹੈ ਅਤੇ ਦੇਸ਼ ਨੂੰ ਆਪਣੀ ਜਾਇਦਾਦ ਸਮਝ ਰਹੀ ਹੈ। ਉਨ੍ਹਾਂ ਕਿਹਾ ਕਿ ਡੱਲੇਵਾਲ ਪਿਛਲੇ ਤੀਹ ਦਿਨਾਂ ਤੋਂ ਮਰਨ ਵਰਤ ’ਤੇ ਹਨ। ਉਨ੍ਹਾਂ ਦੀ ਸਿਹਤ ਲਗਾਤਾਰ ਵਿਗੜ ਰਹੀ ਹੈ ਪਰ ਕਿਸੇ ਕੇਂਦਰੀ ਮੰਤਰੀ ਨੇ ਉਨ੍ਹਾਂ ਦੀ ਹਾਲਤ ਜਾਣਨ ਦੀ ਕੋਸ਼ਿਸ਼ ਨਹੀਂ ਕੀਤੀ। 

ਕਾਂਗਰਸ ਨੇ ਵੀ ਇਸ ਮੁੱਦੇ 'ਤੇ ਗੱਲ ਕਰਨ ਲਈ ਸਮਾਂ ਮੰਗਿਆ ਪਰ ਨਹੀਂ ਮਿਲਿਆ। ਹੁਣ ਫਿਰ ਉਹ ਕੇਂਦਰ ਅੱਗੇ ਆਪਣੀ ਆਵਾਜ਼ ਉਠਾਉਣ ਲਈ ਸਮਾਂ ਮੰਗਣਗੇ। ਉਹ ਚਾਹੁੰਦੇ ਹੈ ਕਿ ਡੱਲੇਵਾਲ ਵਰਗੇ ਆਗੂ ਹਮੇਸ਼ਾ ਉਹਨਾੰ ਦਾ ਮਾਰਗਦਰਸ਼ਨ ਕਰਨ ਪਰ ਕੇਂਦਰ ਸਰਕਾਰ ਡੱਲੇਵਾਲ ਵਰਗਾ ਮਜ਼ਬੂਤ ਥੰਮ੍ਹ ਡਿੱਗਾਣਾ ਚਾਹੁੰਦੀ ਹੈ। 

ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਕਿਸਾਨਾਂ ਦਾ ਮਸਲਾ ਜਲਦੀ ਤੋਂ ਜਲਦੀ ਹੱਲ ਕਰਕੇ ਉਨ੍ਹਾਂ ਨੂੰ ਐਮ.ਐਸ.ਪੀ ਗਾਰੰਟੀ ਕਾਨੂੰਨ ਦੇਵੇ। ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਪੰਜਾਬ ਦੇ ਉੱਜਵਲ ਭਵਿੱਖ ਲਈ ਘੱਟੋ-ਘੱਟ ਸਮਰਥਨ ਮੁੱਲ ਬਹੁਤ ਜ਼ਰੂਰੀ ਹੈ। ਸਰਕਾਰ ਚਾਹੁੰਦੀ ਹੈ ਕਿ ਪੰਜਾਬ ਵਿੱਚ ਵਿਭਿੰਨਤਾ ਆਵੇ ਪਰ ਐਮਐਸਪੀ ਤੋਂ ਬਿਨਾਂ ਵਿਭਿੰਨਤਾ ਨਹੀਂ ਆ ਸਕਦੀ। 

ਉਨ੍ਹਾਂ ਕਿਹਾ ਕਿ ਵਿਭਿੰਨਤਾ ਤੋਂ ਬਿਨਾਂ ਪੰਜਾਬ ਦਾ ਪਾਣੀ ਬਚ ਨਹੀਂ ਸਕਦਾ। ਉਨ੍ਹਾਂ ਗੁਰਜੀਤ ਸਿੰਘ ਔਜਲਾ ਨੂੰ ਕਿਹਾ ਕਿ ਸਾਰੇ ਆਗੂਆਂ ਨੂੰ ਇਕੱਠੇ ਹੋ ਕੇ ਕੇਂਦਰ ਤੋਂ ਐਮਐਸਪੀ ਦੀ ਮੰਗ ਕਰਨੀ ਚਾਹੀਦੀ ਹੈ ਕਿਉਂਕਿ ਇਹ ਸਿਰਫ਼ ਉਨ੍ਹਾਂ ਲਈ ਹੀ ਨਹੀਂ ਸਗੋਂ ਪੰਜਾਬ ਲਈ ਬਹੁਤ ਜ਼ਰੂਰੀ ਹੈ। ਜਿਸ 'ਤੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲ ਨੇ ਕਿਹਾ ਕਿ ਉਹ ਭਰੋਸਾ ਦਿੰਦੇ ਹਨ ਕਿ ਉਹ ਇਸ ਮੁੱਦੇ 'ਤੇ ਕੇਂਦਰ ਨਾਲ ਜ਼ਰੂਰ ਗੱਲਬਾਤ ਕਰਨਗੇ।

 

Tags: Gurjeet Singh Aujla , Gurjit Singh Aujla , Punjab , Congress , Amritsar , Punjab Congress , Jagjit Singh Dallewal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD