Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਨੇ ਪੱਤਰਕਾਰਾਂ ਨੂੰ ਲੋਕਤੰਤਰ ਦੀ ਸਜਗ ਚੇਤਨਾ ਦੱਸਿਆ, ਕਿਹਾ- ਸੱਚ ਅਤੇ ਜ਼ਿੰਮੇਵਾਰੀ ਹੀ ਪੱਤਰਕਾਰੀ ਦੀ ਅਸਲ ਤਾਕਤ ਪੰਜਾਬ ਪਹਿਲੀ ਤੋਂ ਬਾਰ੍ਹਵੀਂ ਜਮਾਤ ਤੱਕ ਆਰਟੀਫੀਸ਼ੀਅਲ ਇੰਟੈਲੀਜੈਂਸ ਨੂੰ ਮੁੱਖ ਵਿਸ਼ੇ ਵਜੋਂ ਸ਼ਾਮਲ ਕਰਨ ਵਾਲਾ ਭਾਰਤ ਦਾ ਪਹਿਲਾ ਸੂਬਾ ਬਣਿਆ : ਹਰਜੋਤ ਸਿੰਘ ਬੈਂਸ ਅੰਮ੍ਰਿਤਸਰ 'ਚ ਕਾਂਗਰਸੀ ਵਰਕਰਾਂ ਨੇ ਮੁੱਖ ਮੰਤਰੀ ਤੀਰਥ ਯਾਤਰਾ ਬੱਸ 'ਤੇ ਕੀਤਾ ਹਮਲਾ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 2,300 ਡਾਇਬੀਟੀਜ਼ ਮਰੀਜ਼ਾਂ ਦਾ ਕੈਸ਼ਲੈੱਸ ਇਲਾਜ, ₹6.5 ਕਰੋੜ ਦੇ ਇਲਾਜ ਦਾ ਖ਼ਰਚ ਕੀਤਾ ਗਿਆ ਭਾਰਤ ਨੂੰ ਵਿਕਸਤ ਬਣਾਉਣ ਲਈ ਚੰਗੀ ਸਿੱਖਿਆ ਜ਼ਰੂਰੀ, ਦਿੱਲੀ ਤੋਂ ਬਾਅਦ ਪੰਜਾਬ ਵਿੱਚ ਵੀ ਸ਼ਾਨਦਾਰ ਸਿੱਖਿਆ ਦੇ ਰਹੀ ਆਪ ਸਰਕਾਰ- ਅਰਵਿੰਦ ਕੇਜਰੀਵਾਲ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ

 

ਆਮ ਖ਼ਾਸ ਬਾਗ਼ ਵਿਖੇ 'ਜਿੰਦਾਂ ਨਿੱਕੀਆਂ' ਸਾਈਟ ਐਂਡ ਸਾਊਂਡ ਸ਼ੋਅ ਦੀ ਵਿਲੱਖਣ ਪੇਸ਼ਕਾਰੀ

ਸੰਗਤ ਵੱਲੋਂ ਲਾਏ ਜੈਕਾਰਿਆਂ ਨਾਲ ਗੂੰਜ ਉੱਠਿਆ ਆਮ ਖਾਸ ਬਾਗ

Lakhbir Singh Rai, AAP, Aam Aadmi Party, Aam Aadmi Party Punjab, AAP Punjab, Dr. Sona Thind, DC Fatehgarh Sahib, Fatehgarh Sahib, Deputy Commissioner Fatehgarh Sahib

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 25 Dec 2024

Last updated on: Dec 25, 2024, 00:00 IST

ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੰਜਾਬ ਆਰਟ ਥੀਏਟਰ ਦੇ ਸਹਿਯੋਗ ਨਾਲ ਇੱਥੇ ਆਮ ਖਾਸ ਬਾਗ ਵਿਖੇ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਵਾਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ ਵਿੱਚ ਸਾਲਾਨਾ ਸ਼ਹੀਦੀ ਸਭਾ ਦੀ ਪਹਿਲੀ ਸ਼ਾਮ ਮੌਕੇ ਕਰਵਾਏ ਮਹਾਂ ਨਾਟਕ 'ਜਿੰਦਾਂ ਨਿੱਕੀਆਂ' ਦੀ ਵਿਲੱਖਣ ਪੇਸ਼ਕਾਰੀ ਨੇ ਸੰਗਤ ਨੂੰ ਭਾਵੁਕ ਕਰ ਦਿੱਤਾ। ਸੰਗਤ ਨੇ ਜੈਕਾਰਿਆਂ ਦੀ ਗੂੰਜ ਨਾਲ ਭਾਵੁਕਤਾ ਅਤੇ ਜੋਸ਼ ਦਾ ਪ੍ਰਗਟਾਵਾ ਕੀਤਾ। 

ਸਵਰਗੀ ਡਾ. ਹਰਚਰਨ ਸਿੰਘ ਲਾਟਾ ਵੱਲੋਂ ਲਿਖਤ ਨਾਟਕ 'ਤੇ ਅਧਾਰਤ ਅਤੇ ਪ੍ਰਸਿੱਧ ਨਿਰਦੇਸ਼ਕ ਤੇ ਨਿਰਮਾਤਾ ਸ. ਹਰਬਖ਼ਸ਼ ਸਿੰਘ ਲਾਟਾ ਦੀ ਨਿਰਦੇਸ਼ਨਾਂ ਹੇਠ ਸਾਈਟ ਐਂਡ ਸਾਊਂਡ ਸ਼ੋਅ 'ਜਿੰਦਾਂ ਨਿੱਕੀਆਂ' 'ਚ ਖ਼ਾਲਸਾ ਪੰਥ ਦੀ ਸਾਜਨਾ ਸਮੇਤ ਪਰਿਵਾਰ ਵਿਛੋੜੇ ਤੋਂ ਲੈਕੇ ਚਪੜ ਚਿੜੀ ਤੱਕ ਦੇ ਇਤਿਹਾਸ ਨੂੰ ਦਿਲਕਸ਼ ਤੇ ਖੂਬਸੂਰਤੀ ਨਾਲ ਰੂਪਮਾਨ ਕੀਤਾ ਗਿਆ ਹੈ। ਆਮ ਖਾਸ ਬਾਗ ਵਿਖੇ ਪੇਸ਼ ਕੀਤੇ ਗਏ ਇਸ ਸ਼ੋਅ ਦੌਰਾਨ ਸਰਦ ਰੁੱਤ ਦੇ ਬਾਵਜੂਦ ਦੂਰੋਂ-ਦੂਰੋਂ ਪੁੱਜੇ ਸ਼ਰਧਾਲੂਆਂ ਤੋਂ ਇਲਾਵਾ ਵੱਡੀ ਗਿਣਤੀ ਹੋਰ ਸ਼ਖ਼ਸੀਅਤਾਂ ਨੇ ਵੀ ਇਸ ਮਹਾਂ ਨਾਟਕ ਨੂੰ ਭਾਵੁਕਤਾ ਨਾਲ ਦੇਖਿਆ। 

ਨਾਟਕ ਦੇਖਣ ਉਪਰੰਤ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਕਿਹਾ ਕਿ ਅਜਿਹੇ ਇਤਿਹਾਸਕ ਨਾਟਕ ਅਜੌਕੀ ਪੀੜ੍ਹੀ ਲਈ ਪ੍ਰੇਰਨਾ ਸਰੋਤ ਹਨ ਅਤੇ ਇਨ੍ਹਾਂ ਨਾਟਕਾਂ ਨਾਲ ਜਿਥੇ ਇਤਿਹਾਸ ਬਾਰੇ ਜਾਣਕਾਰੀ ਮਿਲਦੀ ਹੈ, ਉਥੇ ਹੀ ਛੋਟੇ ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ ਨਤਮਸਤਕ ਹੋਣ ਦਾ ਮੌਕਾ ਵੀ ਮਿਲਦਾ ਹੈ। ਉਨ੍ਹਾਂ ਇਤਿਹਾਸਕ ਨਾਟਕ " ਜਿੰਦਾਂ ਨਿੱਕੀਆਂ" ਦੀ ਪੇਸ਼ਕਾਰੀ ਕਰਨ ਵਾਲੇ ਕਲਾਕਾਰਾਂ ਦੀ ਵੀ ਸ਼ਲਾਘਾ ਕੀਤੀ। 

ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਵਰਗੀ ਮਿਸਾਲ ਦੁਨੀਆ ਭਰ ਵਿੱਚ ਹੋਰ ਕਿਤੇ ਨਹੀਂ ਮਿਲਦੀ। ਉਨ੍ਹਾਂ ਕਿਹਾ ਕਿ ਦੁਨੀਆ ਦੇ ਇਤਿਹਾਸ ਦੀ ਇਸ ਅਦੁੱਤੀ ਸ਼ਹਾਦਤ ਤੋਂ ਸਾਡੀ ਨੌਜਵਾਨ ਪੀੜ੍ਹੀ ਹਮੇਸ਼ਾ ਪ੍ਰੇਰਨਾ ਲੈਂਦੀ ਰਹੇਗੀ।

ਇਸ ਮੌਕੇ ਸ. ਹਰਬਖ਼ਸ਼ ਸਿੰਘ ਲਾਟਾ ਨੇ ਦੱਸਿਆ ਕਿ ਇਸ ਸ਼ੋਅ ਵਿੱਚ 25 ਉਘੇ ਤੇ ਨਿਪੁੰਨ ਕਲਾਕਾਰਾਂ ਨੇ ਹਿੱਸਾ ਲਿਆ ਹੈ ਅਤੇ ਇਸ ਦੇ ਦੇਸ਼ ਤੇ ਵਿਦੇਸ਼ਾਂ ਵਿੱਚ ਹੁਣ ਤੱਕ 200 ਤੋਂ ਵਧੇਰੇ ਸ਼ੋਅ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ 1999 'ਚ ਸਿੱਖ ਇਤਿਹਾਸ ਨੂੰ ਰੂਪਮਾਨ ਕਰਦਿਆਂ ਬੋਲੇ ਸੋ ਨਿਹਾਲ ਮਹਾਂ ਨਾਟਕ ਦੀ ਪੇਸ਼ਕਾਰੀ ਕੀਤੀ ਸੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਪਿਤਾ ਡਾ. ਹਰਚਰਨ ਸਿੰਘ ਲਾਟਾ ਦੇ ਲਿਖੇ ਨਾਟਕ, ਚਮਕੌਰ ਦੀ ਗੜ੍ਹੀ, ਸਰਹਿੰਦ ਦੀ ਕੰਧ ਤੇ ਜਫ਼ਰਨਾਮਾ ਵੀ ਬਹੁਤ ਮਕਬੂਲ ਹੋਏ ਹਨ। 

ਇਸ ਸਾਈਟ ਐਂਡ ਸਾਊਂਡ ਸ਼ੋਅ ਵਿੱਚ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ 1699 ਵਿੱਚ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਖ਼ਾਲਸਾ ਪੰਥ ਦੀ ਸਾਜਨਾ, ਪਰਿਵਾਰ ਵਿਛੋੜਾ, ਚਮਕੌਰ ਦੀ ਗੜ੍ਹੀ ਦੀ ਜੰਗ, ਵੱਡੇ ਸਾਹਿਬਜ਼ਾਦਿਆਂ ਦੀ ਸ਼ਹਾਦਤ, ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਗ੍ਰਿਫਤਾਰੀ ਅਤੇ ਉਨ੍ਹਾਂ ਦੀ ਸ਼ਹਾਦਤ, ਗੁਰੂ ਜੀ ਵੱਲੋਂ ਔਰੰਗਜੇਬ ਨੂੰ ਲਿਖੇ ਜਿੱਤ ਦੇ ਪੱਤਰ 'ਜਫ਼ਰਨਾਮਾ', ਸਰਹਿੰਦ ਫ਼ਤਹਿ ਕਰਨ ਲਈ ਬਾਬਾ ਬੰਦਾ ਸਿੰਘ ਬਹਾਦਰ ਨੂੰ ਥਾਪੜਾ ਦੇ ਕੇ ਭੇਜਣ ਤੇ ਚਪੜ ਚਿੜੀ ਦੀ ਜੰਗ ਆਦਿ ਦੇ ਇਤਿਹਾਸ ਨੂੰ ਦਿਲਕਸ਼ ਤੇ ਖੂਬਸੂਰਤੀ ਨਾਲ ਸੰਗਤ ਸਾਹਮਣੇ ਰੂਪਮਾਨ ਕੀਤਾ ਗਿਆ ਹੈ।

ਇਸ ਮੌਕੇ ਜਿਲ੍ਹਾ ਪੁਲਿਸ ਮੁਖੀ ਡਾ. ਰਵਜੋਤ ਗਰੇਵਾਲ, ਵਧੀਕ ਡਿਪਟੀ ਕਮਿਸ਼ਨਰ (ਜ) ਗੀਤਿਕਾ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ ) ਸੁਰਿੰਦਰ ਸਿੰਘ ਧਾਲੀਵਾਲ, ਐੱਸ.ਪੀ. ਰਾਕੇਸ਼ ਯਾਦਵ, ਐਸ.ਡੀ.ਐਮ.ਅਮਲੋਹ ਮਨਜੀਤ ਸਿੰਘ ਰਾਜਲਾ, ਐਸ.ਡੀ.ਐਮ. ਫਤਹਿਗੜ੍ਹ ਸਾਹਿਬ ਅਰਵਿੰਦ ਕੁਮਾਰ ਗੁਪਤਾ, ਡੀ.ਐਸ.ਪੀ. ਸੁਖ਼ਨਾਜ਼ ਸਿੰਘ, ਡੀ.ਏ. ਲੀਗਲ ਕੁਲਵਿੰਦਰ ਸਿੰਘ ਬਾਜਵਾ, ਆਮ ਆਦਮੀ ਪਾਰਟੀ ਦੇ ਅਮਰਿੰਦਰ ਸਿੰਘ ਮੰਡੋਫਲ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।

 

Tags: Lakhbir Singh Rai , AAP , Aam Aadmi Party , Aam Aadmi Party Punjab , AAP Punjab , Dr. Sona Thind , DC Fatehgarh Sahib , Fatehgarh Sahib , Deputy Commissioner Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD