Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਡਾ. ਚੰਦਰ ਸ਼ੇਖਰ ਕੱਕੜ ਨੇ ਸਿਵਲ ਹਸਪਤਾਲ ਫਰੀਦਕੋਟ ਦਾ ਅਚਨਚੇਤ ਦੌਰਾ ਕੀਤਾ

Health, Civil Surgeon Faridkot, Faridkot

Web Admin

Web Admin

5 Dariya News

ਫਰੀਦਕੋਟ , 26 Dec 2024

Last updated on: Dec 26, 2024, 00:00 IST

ਸਿਵਲ ਸਰਜਨ ਫਰੀਦਕੋਟ ਡਾ. ਚੰਦਰ ਸ਼ੇਖਰ ਕੱਕੜ ਨੇ ਸਿਵਲ ਹਸਪਤਾਲ ਫਰੀਦਕੋਟ ਦਾ ਅਚਨਚੇਤ ਦੌਰਾ ਕੀਤਾ ਅਤੇ ਮਰੀਜਾਂ ਨੂੰ ਬੇਹਤਰ ਸਿਹਤ ਸੇਵਾਵਾਂ ਦੇਣ ਲਈ ਹਦਾਇਤਾਂ ਜਾਰੀ ਕੀਤੀਆਂ । ਸਿਵਲ ਹਸਪਤਾਲ ਦਾ ਅਚਨਚੇਤ ਦੌਰਾ ਕਰਨ ਸਮੇਂ ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜ ਨੇ ਹਸਪਤਾਲ ਦੇ ਵੱਖ-ਵੱਖ ਵਿਭਾਗਾਂ ਵਿੱਚ ਸਿਹਤ ਸੇਵਾਵਾਂ ਦੀ ਸਥਿਤੀ ਦਾ ਮੁਲਾਂਕਣ ਕੀਤਾ। 

ਡਾ. ਕੱਕੜ ਨੇ ਸਾਫ ਸਫਾਈ ਅਤੇ ਮਰੀਜਾਂ ਲਈ ਸਿਹਤ ਸੇਵਾਵਾਂ ਵਿੱਚ ਸੁਧਾਰ ਦੀ ਲੋੜ 'ਤੇ ਜ਼ੋਰ ਦਿੱਤਾ। ਉਹਨਾਂ ਕਿਹਾ ਕਿ ਸਿਹਤ ਸੇਵਾਵਾਂ ਦੀ ਕੁਵਾਲਟੀ ਨੂੰ ਬਿਹਤਰ ਬਣਾਉਣ ਲਈ ਸਾਫ ਸਫਾਈ ਅਤੇ ਜਨਤਕ ਸਹੂਲਤਾਂ ਉਚੇ ਦਰਜੇ ਦੀਆਂ ਹੋਣੀਆਂ ਚਾਹੀਦੀਆਂ ਹਨ। ਉਹਨਾਂ ਨੇ ਹਸਪਤਾਲ ਦੇ ਲੇਬਰ ਰੂਮ, ਨਵੇਂ ਜਨਮੇ ਬੱਚਿਆਂ ਦੀ ਦੇਖਭਾਲ ਵਿੰਗ, ਲੈਬੋਰਟਰੀ, ਓਪਡੀ ਖੇਤਰ, ਪਾਰਕਿੰਗ ਖੇਤਰ ਅਤੇ ਜਨ ਔਸ਼ਧੀ ਦਵਾਈ ਦੀ ਦੁਕਾਨ ਦਾ ਦੌਰਾ ਕੀਤਾ। 

ਉਨ੍ਹਾਂ ਸਿਹਤ ਸੇਵਾਵਾਂ ਅਤੇ ਸਥਾਨਕ ਹਸਪਤਾਲ ਦੀ ਸਫਾਈ ਅਤੇ ਜਨਤਕ ਸਹੂਲਤਾਂ ਦੇ ਮਾਮਲੇ ਵਿੱਚ ਧਿਆਨ ਦਿੱਤਾ। ਉਨ੍ਹਾਂ ਕਿਹਾ ਕਿ ਹਸਪਤਾਲ ਦੇ ਵੱਖ ਵੱਖ ਬਲਾਕਾਂ ਵਿੱਚ ਸੁਧਾਰ ਲਿਆਉਣ ਲਈ ਸਫਾਈ ਅਤੇ ਭੀੜ-ਭਾੜ ਦੇ ਪ੍ਰਬੰਧਨ ਵਿੱਚ ਤੇਜ਼ੀ ਲਿਆਉਣ ਦੀ ਜ਼ਰੂਰਤ ਹੈ। ਉਨ੍ਹਾਂ ਹਸਪਤਾਲ ਦੇ ਪਾਰਕਿੰਗ ਖੇਤਰ ਦਾ ਵੀ ਦੌਰਾ ਕੀਤਾ। ਪਾਰਕਿੰਗ ਖੇਤਰ ਵਿੱਚ ਵੀ ਜਗ੍ਹਾ ਅਤੇ ਪ੍ਰਬੰਧਨ ਨੂੰ ਸੁਧਾਰਨ ਦੀ ਜ਼ਰੂਰਤ ਹੈ, ਤਾਂ ਜੋ ਸਟਾਫ, ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਕੋਈ ਸਹੂਲਤ ਵਿੱਚ ਰੁਕਾਵਟ ਨਾ ਆਏ। 

ਉਨ੍ਹਾਂ ਇਹ ਵੀ ਕਿਹਾ ਕਿ ਮਰੀਜ਼ਾਂ ਨੂੰ ਕੋਈ ਅਸੁਵਿਧਾ ਨਾ ਹੋਵੇ, ਇਸ ਲਈ ਹਰ ਵਿਭਾਗ ਵਿੱਚ ਸੰਚਾਰ ਅਤੇ ਪ੍ਰਬੰਧਨ ਬਿਹਤਰ ਬਣਾਉਣ ਲਈ ਕਦਮ ਚੁੱਕੇ ਜਾਣਗੇ। ਡਾ. ਕੱਕੜ ਨੇ ਮੌਕੇ ਤੇ ਮੌਜੂਦ ਜਿੰਮੇਵਾਰ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸਾਫ ਸਫਾਈ, ਜਨਤਕ ਸਹੂਲਤਾਂ ਅਤੇ ਸਿਹਤ ਸੇਵਾਵਾਂ ਨੂੰ ਬਿਹਤਰ ਬਣਾਉਣ ਲਈ ਹਦਾਇਤਾਂ ਦਿੱਤੀਆਂ। ਉਨ੍ਹਾਂ ਕਿਹਾ ਕਿ "ਸਿਹਤ ਸੇਵਾਵਾਂ ਦੀ ਗੁਣਵੱਤਾ ਵਧਾਉਣ ਲਈ ਸਾਰਾ ਸਟਾਫ ਵਧੀਆ ਕੰਮ ਕਰ ਰਿਹਾ ਹੈ। 

ਸਾਡਾ ਮਕਸਦ ਹਸਪਤਾਲਾਂ ਨੂੰ ਮਰੀਜ਼ਾਂ ਲਈ ਹੋਰ ਸਹਿਯੋਗੀ ਅਤੇ ਸੰਵੇਦਨਸ਼ੀਲ ਬਣਾਉਣਾ ਹੈ” ਉਹਨਾਂ ਕਿਹਾ ਕਿ ਲੇਬਰ ਰੂਮ ਅਤੇ ਨਵੇਂ ਜਨਮੇ ਬੱਚਿਆਂ ਦੇ ਦੇਖਭਾਲ ਵਿੰਗ ਵਿੱਚ ਪੂਰੀ ਤਰ੍ਹਾਂ ਸਹੂਲਤਾਂ ਅਤੇ ਬੇਹਤਰ ਸਿਹਤ ਸੇਵਾਵਾਂ ਉਪਲਬਧ ਹਨ। ਉਨ੍ਹਾਂ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਿਵਲ ਹਸਪਤਾਲ ਵਿੱਚ ਸਾਰੀਆਂ ਦਵਾਈਆਂ ਮੁਫਤ ਦੇਣ ਦੀ ਹਦਾਇਤ ਕੀਤੀ, ਇਸਦੇ ਨਾਲ ਹੀ ਜਨ ਔਸ਼ਧੀ ਵੱਲੋਂ ਵੀ ਮਰੀਜ਼ਾਂ ਲਈ ਸਸਤੇ ਅਤੇ ਉੱਚ ਗੁਣਵੱਤਾ ਵਾਲੀਆਂ ਦਵਾਈਆਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ।

ਇਸ ਮੋਕੇ ਉਨ੍ਹਾਂ ਦੇ ਨਾਲ ਸਹਾਇਕ ਸਿਵਲ ਸਰਜਨ ਡਾ. ਵਰਿੰਦਰ ਕੁਮਾਰ, ਜਿਲਾ ਮਾਸ ਮੀਡੀਆ ਅਫਸਰ ਕੁਲਵੰਤ ਸਿੰਘ, ਡਿਪਟੀ ਮਾਸ ਮੀਡੀਆ ਅਫਸਰ ਸੁਧੀਰ ਕੁਮਾਰ, ਲਖਵਿੰਦਰ ਸਿੰਘ ਕੈਂਥ, ਫਾਰਮੇਸੀ ਅਫਸਰ ਕੁਲਦੀਪ ਸਿੰਘ ਚਾਹਲ ਅਤੇ ਨਰਸਿੰਗ ਸਿਸਟਰ ਸ਼ੁਸ਼ਮਾ ਕੁਮਾਰੀ ਵੀ ਮੌਜੂਦ ਸਨ। 

 

Tags: Health , Civil Surgeon Faridkot , Faridkot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD