Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਹਰਲੀਨ ਦਿਓਲ ਦੇ ਪਰਿਵਾਰ ਨੂੰ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਕੀਤਾ ਸਨਮਾਨਿਤ

ਮਹਿਲਾ ਕ੍ਰਿਕਟ ਦੀ ਦੂਜੀ ਖਿਡਾਰੀ ਬਣੀ ਜਿਸਨੇ 100 ਤੋਂ ਘੱਟ ਗੇਂਦਾਂ ਵਿੱਚ ਸੈਂਕੜਾ ਮਾਰਿਆ

Kuljit Singh Bedi, Deputy Mayor, Punjab Pradesh Congress Committee, Congress, Punjab Congress, Harleen Deol

Web Admin

Web Admin

5 Dariya News

ਮੋਹਾਲੀ , 26 Dec 2024

Last updated on: Dec 26, 2024, 00:00 IST

ਮੋਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਭਾਰਤ ਦੀ ਮਹਿਲਾ ਕਿ੍ਕਟ ਟੀਮ ਦੀ ਹੋਣਹਾਰ ਖਿਡਾਰੀ ਹਰਲੀਨ ਦਿਓਲ ਵੱਲੋਂ ਵੈਸਟ ਇੰਡੀਜ਼ ਦੇ ਖਿਲਾਫ ਦੂਜੇ ਵਨ ਡੇ ਇੰਟਰਨੈਸ਼ਨਲ ਮੈਚ ਵਿੱਚ ਪਹਿਲਾ ਸੈਂਕੜਾ ਲਗਾਉਣ ਅਤੇ ਮੈਨ ਆਫ ਦਾ ਮੈਚ ਦਾ ਅਵਾਰਡ, ਗੇਮ ਚੇਂਜਰ ਦਾ ਅਵਾਰਡ ਅਤੇ ਸਭ ਤੋਂ ਵੱਧ 16 ਚੌਕਿਆ ਮਾਰਨ ਦਾ ਅਵਾਰਡ ਮਿਲਣ ਉੱਤੇ ਗਹਿਰੀ ਖੁਸ਼ੀ ਦਾ ਪ੍ਰਗਟਾਵਾ ਕੀਤਾ ਅਤੇ ਹਰਲੀਨ ਦਿਓਲ ਦੇ ਪਿਤਾ ਬੀਐਸ ਦਿਓਲ, ਮਾਤਾ ਚਰਨਜੀਤ ਕੌਰ ਤੇ ਭਰਾ ਮਨਜੋਤ ਸਿੰਘ ਨੂੰ ਉਹਨਾਂ ਦੇ ਘਰ ਜਾ ਕੇ ਸਨਮਾਨਤ ਕੀਤਾ। 

ਇਸ ਮੌਕੇ ਉਹਨਾਂ ਨਾਲ ਕੌਂਸਲਰ ਪ੍ਰਮੋਦ ਮਿੱਤਰਾ ਅਤੇ ਗੁਰਪ੍ਰੀਤ ਸਿੰਘ ਹਾਜ਼ਰ ਸਨ। ਜਿਕਰਯੋਗ ਹੈ ਕਿ ਵਦੋਦਰਾ ਵਿੱਚ ਹੋਏ ਇਸ ਮੈਚ ਵਿੱਚ ਨਾ ਸਿਰਫ ਹਰਲੀਨ ਦਿਓਲ ਨੇ ਇਸ ਮੈਚ ਵਿੱਚ 115 ਰਨ ਬਣਾਏ, ਸਗੋਂ 16 ਚੌਂਕੇ ਵੀ ਲਗਾਏ ਅਤੇ ਟੀਮ ਵਾਸਤੇ ਮਹੱਤਵਪੂਰਨ ਸਕੋਰ ਕੀਤਾ। 

ਉਹ ਭਾਰਤ ਦੀ ਅਜਿਹੀ ਦੂਜੀ ਮਹਿਲਾ ਕ੍ਰਿਕਟਰ ਬਣ ਗਈ ਹੈ ਜਿਸਨੇ 100 ਤੋਂ ਘੱਟ ਬਾਲਾਂ ਵਿੱਚ ਸੈਂਚਰੀ ਮਾਰੀ ਹੈ। ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਕਿਹਾ ਕਿ ਬੱਚਿਆਂ ਨੂੰ ਚੈਂਪੀਅਨ ਬਣਾਉਣ ਵਿੱਚ ਮਾਪਿਆਂ ਦਾ ਬਹੁਤ ਵੱਡਾ ਤੇ ਮਹੱਤਵਪੂਰਨ ਰੋਲ ਅਤੇ ਕੁਰਬਾਨੀ ਹੁੰਦੀ ਹੈ ਜਿਸ ਤੋਂ ਬਿਨਾਂ ਚੈਂਪੀਅਨ ਨਹੀਂ ਬਣਾਏ ਜਾ ਸਕਦੇ। 

ਉਹਨਾਂ ਕਿਹਾ ਕਿ ਹਰਲੀਨ ਦੇ ਮਾਪਿਆਂ ਨੇ ਖਾਸ ਤੌਰ ਤੇ ਆਪਣੀ ਬੱਚੀ ਨੂੰ ਖੇਡ ਵਾਸਤੇ ਹਰ ਸੁੱਖ ਸੁਵਿਧਾ ਪ੍ਰਦਾਨ ਕਰਨ ਵਿੱਚ ਕੋਈ ਕਸਰ ਨਹੀਂ ਛੱਡੀ। ਉਹਨਾਂ ਕਿਹਾ ਕਿ ਹਰਲੀਨ ਦੀ ਆਪਣੀ ਮਿਹਨਤ ਵੀ ਬਹੁਤ ਜਿਆਦਾ ਹੈ ਕਿਉਂਕਿ ਇੱਕ ਲੜਕੀ ਵਾਸਤੇ ਕ੍ਰਿਕਟ ਵਰਗੀ ਖੇਡ (ਜਿਸ ਉੱਤੇ ਮਰਦ ਹੀ ਜਿਆਦਾ ਹਾਵੀ ਰਹਿੰਦੇ ਹਨ), ਵਿਚ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ।

ਉਹਨਾਂ ਇਸ ਮੌਕੇ ਸਮੁੱਚੇ ਮੋਹਾਲੀ ਵਾਸੀਆਂ ਵੱਲੋਂ ਹਰਲੀਨ ਕੌਰ ਦਿਓਲ ਅਤੇ ਉਸ ਦੇ ਪੂਰੇ ਪਰਿਵਾਰ ਨੂੰ ਇਸ ਸਫਲਾਤਾ ਲਈ ਵਧਾਈ ਦਿੱਤੀ ਅਤੇ ਆਉਣ ਵਾਲੇ ਮੈਚਾਂ ਵਿੱਚ ਹੋਰ ਵਧੀਆ ਪ੍ਰਦਰਸ਼ਨ ਕਰਨ ਲਈ ਸ਼ੁਭਕਾਮਨਾਵਾਂ ਦਿੱਤੀਆਂ। ਉਹਨਾਂ ਕਿਹਾ ਕਿ ਹਰਲੀਨ ਕੌਰ ਦੀ ਖੇਡ ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ ਵਰਲਡ ਕੱਪ ਜਿਤਾਵੇਗੀ, ਉਹ ਅਜਿਹੀ ਕਾਮਨਾ ਕਰਦੇ ਹਨ।

 

Tags: Kuljit Singh Bedi , Deputy Mayor , Punjab Pradesh Congress Committee , Congress , Punjab Congress , Harleen Deol

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD