Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਕੇਂਦਰੀ ਵਿਧਾਨ ਸਭਾ ਹਲਕੇ ਦੇ ਕਿਸੇ ਵੀ ਵਾਰਡ ਵਿੱਚ ਵਿਕਾਸ ਕਾਰਜਾਂ ਵਿੱਚ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ : ਡਾ: ਅਜੇ ਗੁਪਤਾ

Dr. Ajay Gupta, Amritsar, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਅੰਮ੍ਰਿਤਸਰ , 26 Dec 2024

Last updated on: Dec 26, 2024, 00:00 IST

ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ: ਅਜੇ ਗੁਪਤਾ ਨੇ ਅੱਜ ਨਵ-ਨਿਯੁਕਤ ਕੌਂਸਲਰ ਜਰਨੈਲ ਸਿੰਘ ਟੋਢ, ਨਵ-ਨਿਯੁਕਤ ਕੌਂਸਲਰ ਵਿੱਕੀ ਦੱਤਾ, ਕੇਂਦਰੀ ਵਿਧਾਨ ਸਭਾ ਹਲਕੇ ਦੇ ਵਾਰਡਾਂ ਦੇ ਵਲੰਟੀਅਰਾਂ, ਨਗਰ ਨਿਗਮ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਵਿੱਚ ਨਿਗਰਾਨ ਇੰਜਨੀਅਰ ਸੰਦੀਪ ਸਿੰਘ, ਐਕਸੀਅਨ ਸਿਵਲ ਐਸਪੀ ਸਿੰਘ, ਐਕਸੀਅਨ ਓ ਐਂਡ ਐਮ ਮਨਜੀਤ ਸਿੰਘ, ਐਸ.ਡੀ.ਓ ਅਸ਼ੋਕ ਕੁਮਾਰ, ਐਸ.ਡੀ.ਓ ਗੁਰਪ੍ਰੀਤ ਸਿੰਘ, ਕੇਂਦਰੀ ਵਿਧਾਨ ਸਭਾ ਹਲਕੇ ਨਾਲ ਸਬੰਧਤ ਸਿਵਲ, ਓ ਐਂਡ ਐਮ ਅਤੇ ਸਟਰੀਟ ਲਾਈਟ ਵਿਭਾਗਾਂ ਦੇ ਸਾਰੇ ਜੇ.ਈਜ਼ ਨੇ ਵੀ ਸ਼ਮੂਲੀਅਤ ਕੀਤੀ। 

ਵਿਧਾਇਕ ਡਾ: ਗੁਪਤਾ ਨੇ ਕਿਹਾ ਕਿ ਕੇਂਦਰੀ ਵਿਧਾਨ ਸਭਾ ਹਲਕੇ ਦੇ ਕਿਸੇ ਵੀ ਵਾਰਡ ਵਿੱਚ ਵਿਕਾਸ ਕਾਰਜਾਂ ਵਿੱਚ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਵਿਸ਼ੇਸ਼ ਤੌਰ 'ਤੇ ਵੱਡੇ ਵਿਕਾਸ ਪ੍ਰੋਜੈਕਟ ਅਤੇ ਹੋਰ ਵਿਕਾਸ ਕਾਰਜ ਸ਼ੁਰੂ ਕੀਤੇ ਗਏ ਹਨ, ਇਹ ਸਾਰੇ ਕੰਮ ਹਰ ਹਾਲਤ ਵਿਚ ਮਿੱਥੇ ਸਮੇਂ ਵਿਚ ਮੁਕੰਮਲ ਕੀਤੇ ਜਾਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਪ੍ਰੀਮਿਕਸ ਪਲਾਂਟ  ਬੰਦ ਕਰਨ ਤੋਂ ਪਹਿਲਾਂ ਸੜਕਾਂ ਦੇ ਨਿਰਮਾਣ ਅਤੇ ਪੈਚ ਵਰਕ ਲਈ ਜਾਰੀ ਕੀਤੇ ਸਾਰੇ ਵਰਕ ਆਰਡਰ ਜਲਦੀ ਤੋਂ ਜਲਦੀ ਮੁਕੰਮਲ ਕੀਤੇ ਜਾਣ। 

ਵਿਧਾਇਕ ਡਾ: ਅਜੇ ਗੁਪਤਾ ਨੇ ਦੱਸਿਆ ਕਿ ਕੇਂਦਰੀ ਵਿਧਾਨ ਸਭਾ ਹਲਕੇ ਵਿੱਚ ਬੰਦ ਪਏ ਸੀਵਰੇਜ ਸਿਸਟਮ ਨੂੰ ਠੀਕ ਕਰਨ ਲਈ 50 ਲੱਖ ਰੁਪਏ ਦੀ ਲਾਗਤ ਨਾਲ ਸੀਵਰੇਜ ਨੂੰ ਡੀ-ਸਿਲਟ ਕਰਨ ਦਾ ਵਰਕ ਆਰਡਰ ਕਈ ਦਿਨ ਪਹਿਲਾਂ ਜਾਰੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਵਿਧਾਨ ਸਭਾ ਹਲਕੇ ਦੇ ਉਨ੍ਹਾਂ ਸਾਰੇ ਵਾਰਡਾਂ, ਜਿੱਥੇ ਸੀਵਰੇਜ ਸਿਸਟਮ ਦਾ ਮਾੜਾ ਕੰਮ ਚੱਲ ਰਿਹਾ ਹੈ, ਉੱਥੇ ਤੁਰੰਤ ਪ੍ਰਭਾਵ ਨਾਲ ਗੰਦਗੀ ਦੀ ਸਫਾਈ ਸ਼ੁਰੂ ਕੀਤੀ ਜਾਵੇ। 

ਉਨ੍ਹਾਂ ਕਿਹਾ ਕਿ ਨਵੇਂ ਚੁਣੇ ਗਏ ਕੌਂਸਲਰ ਅਤੇ ਵਾਰਡ ਦੇ ਵਲੰਟੀਅਰ ਅੱਜ ਹੀ ਇਸ ਦਾ ਸ਼ਡਿਊਲ ਜਾਰੀ ਕਰਨਗੇ। ਉਨ੍ਹਾਂ ਕਿਹਾ ਕਿ ਕੇਂਦਰੀ ਵਿਧਾਨ ਸਭਾ ਹਲਕੇ ਦੇ ਸਾਰੇ ਵਾਰਡਾਂ ਜਿੱਥੇ ਨਵੀਆਂ ਸਟਰੀਟ ਲਾਈਟਾਂ ਲਗਾਈਆਂ ਗਈਆਂ ਹਨ, ਦੇ ਐਸਟੀਮੇਟ ਤਿਆਰ ਹਨ।  ਉਸ ਲਈ ਟੈਂਡਰ ਪ੍ਰਕਿਰਿਆ ਵੀ ਜਲਦੀ ਤੋਂ ਜਲਦੀ ਕੀਤੀ ਜਾਵੇ।  ਉਨ੍ਹਾਂ ਕਿਹਾ ਕਿ ਖਾਸ ਕਰਕੇ ਵਾਲਡ ਸਿਟੀ ਦੇ ਖੇਤਰਾਂ ਵਿੱਚ ਜਿੱਥੇ ਜ਼ਿਆਦਾ ਲਾਈਟਾਂ ਲਗਾਉਣੀਆਂ ਹਨ, ਉਨ੍ਹਾਂ ਨੂੰ ਤੁਰੰਤ ਪ੍ਰਭਾਵ ਨਾਲ ਲਗਾਇਆ ਜਾਵੇ।

ਉਨ੍ਹਾਂ ਕਿਹਾ ਕਿ ਕੇਂਦਰੀ ਵਿਧਾਨ ਸਭਾ ਹਲਕੇ ਦੇ ਵਲੰਟੀਅਰਾਂ ਵੱਲੋਂ ਜਦੋਂ ਵੀ ਕੋਈ ਸ਼ਿਕਾਇਤ ਆਉਂਦੀ ਹੈ ਤਾਂ ਉਸ ਦਾ ਤੁਰੰਤ ਹੱਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕੰਮ ਵਿੱਚ ਲਾਪਰਵਾਹੀ ਵਰਤਣ ਵਾਲੇ ਅਧਿਕਾਰੀਆਂ ਖ਼ਿਲਾਫ਼ ਤੁਰੰਤ ਪ੍ਰਭਾਵ ਨਾਲ ਵਿਭਾਗੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਸਪੱਸ਼ਟ ਕਿਹਾ ਕਿ ਕੰਮ ਕਰਨ ਵਾਲੇ ਅਧਿਕਾਰੀਆਂ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ ਅਤੇ ਜੋ ਅਧਿਕਾਰੀ ਕੰਮ ਨਹੀਂ ਕਰ ਰਹੇ ਹਨ, ਉਹ ਕਾਰਵਾਈ ਲਈ ਤਿਆਰ ਰਹੋ।

ਵਿਧਾਇਕ ਡਾ: ਗੁਪਤਾ ਨੇ ਕਿਹਾ ਕਿ ਜੇਕਰ ਕਿਸੇ ਅਧਿਕਾਰੀ ਨੂੰ  ਕਿਸੇ ਕਿਸਮ ਦੀ ਕੋਈ ਕਮੀ ਨਜ਼ਰ ਆਉਂਦੀ ਹੈ ਤਾਂ ਉਹ ਅਧਿਕਾਰੀ ਤੁਰੰਤ ਉਨ੍ਹਾਂ ਦੇ ਧਿਆਨ ਵਿਚ ਲਿਆਉਣ। ਜਿਸ ਦਾ ਉਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਸੰਪਰਕ ਕਰਕੇ ਹੱਲ ਕਰਵਾਉਣਗੇ।ਉਨ੍ਹਾਂ ਕਿਹਾ ਕਿ ਵਿਕਾਸ ਕਾਰਜ ਕਰਵਾਉਣ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ।

 

Tags: Dr. Ajay Gupta , Amritsar , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD