Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਡੀਜੀਪੀ ਗੌਰਵ ਯਾਦਵ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ

ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

Gaurav Yadav,Punjab Police,Police,Punjab Admin,Director General of Police Punjab,DGP Punjab,Shaheedi Sabha,Fatehgarh Sahib

Web Admin

Web Admin

5 Dariya News

ਫ਼ਤਿਹਗੜ੍ਹ ਸਾਹਿਬ , 26 Dec 2024

Last updated on: Dec 26, 2024, 00:00 IST

ਫ਼ਤਹਿਗੜ੍ਹ ਸਾਹਿਬ ਵਿਖੇ ਛੋਟੇ ਸਾਹਿਬਜ਼ਾਦੇ ਦੀ ਸ਼ਹਾਦਤ ਨੂੰ ਸਮਰਪਿਤ ਸਲਾਨਾ ਸ਼ਹੀਦੀ ਸਭਾ ਦੇ ਚੱਲਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ  ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸੰਗਤ ਦੇ ਨਿਰਵਿਘਨ ਮੱਥਾ ਟੇਕਣ ਨੂੰ ਯਕੀਨੀ ਬਣਾਉਣ ਲਈ ਮੌਕੇ 'ਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਜ਼ਿਕਰਯੋਗ ਹੈ ਕਿ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫ਼ਤਹਿ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਤਿੰਨ ਰੋਜ਼ਾ ਸਾਲਾਨਾ ਸ਼ਹੀਦੀ ਸਮਾਗਮ ਬੁੱਧਵਾਰ ਤੋਂ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸ਼ੁਰੂ ਹੋ ਗਿਆ ਹੈ।

ਡੀ.ਜੀ.ਪੀ ਗੌਰਵ ਯਾਦਵ, ਜੋ ਕਿ ਡੀ.ਆਈ.ਜੀ ਰੋਪੜ ਰੇਂਜ ਹਰਚਰਨ ਸਿੰਘ ਭੁੱਲਰ ਅਤੇ ਐਸ.ਐਸ.ਪੀ. ਫ਼ਤਹਿਗੜ੍ਹ  ਸਾਹਿਬ ਡਾ. ਰਵਜੋਤ ਗਰੇਵਾਲ ਦੇ ਨਾਲ ਸਨ, ਨੇ ਸ਼ਹੀਦੀ ਸਭਾ ਦੇ ਸਮਾਗਮ ਨੂੰ ਸੁਚਾਰੂ ਅਤੇ ਸ਼ਾਂਤਮਈ ਢੰਗ ਨਾਲ ਨੇਪਰੇ ਚਾੜ੍ਹਨ ਲਈ ਕੀਤੇ ਗਏ ਸੁਰੱਖਿਆ ਅਤੇ ਟ੍ਰੈਫਿਕ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ 4000 ਤੋਂ ਵੱਧ ਪੁਲਿਸ ਮੁਲਾਜ਼ਮਾਂ ਨੂੰ ਤਾਇਨਾਤ ਕੀਤਾ ਗਿਆ ਹੈ ਅਤੇ ਗਜ਼ਟਿਡ ਅਧਿਕਾਰੀ ਦੀ ਅਗਵਾਈ ਹੇਠ ਸਮੁੱਚੇ ਖੇਤਰ ਨੂੰ ਪੰਜ ਸੈਕਟਰਾਂ ਵਿੱਚ ਵੰਡਿਆ ਗਿਆ ਹੈ ਤਾਂ ਜੋ ਸੰਗਤ ਨੂੰ ਮੱਥਾ ਟੇਕਣ ਵਿੱਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। 

ਉਨ੍ਹਾਂ ਅੱਗੇ ਕਿਹਾ ਕਿ ਇੱਕ ਵਿਸ਼ੇਸ਼ ਰੂਟ ਨੂੰ ਵੀ.ਆਈ.ਪੀ. ਰੂਟ ਵਜੋਂ ਬਣਾਇਆ ਗਿਆ ਹੈ, ਜਿਸ ਨੂੰ ਲੋੜ ਪੈਣ ‘ਤੇ ਐਮਰਜੈਂਸੀ ਲਈ ਵੀ ਵਰਤਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਦੀ ਤਰਜੀਹੀ ਡਿਊਟੀ ਸੰਗਤ ਲਈ ਨਿਰਵਿਘਨ ਰਸਤੇ ਨੂੰ ਯਕੀਨੀ ਬਣਾਉਣਾ ਹੈ ਅਤੇ ਪੰਜਾਬ ਪੁਲਿਸ ਸੁਖਾਵੇਂ ਢੰਗ ਨਾਲ ਸਾਰੀ ਸੰਗਤ ਦੀ ਅਗਵਾਈ ਕਰੇਗੀ। ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਸਾਰੇ ਪੁਲਿਸ ਮੁਲਾਜ਼ਮਾਂ ਨੂੰ ਸੰਗਤਾਂ ਪ੍ਰਤੀ ਨਿਮਰਤਾ ਵਾਲਾ ਰਵੱਈਆ ਅਪਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।

ਡੀਜੀਪੀ ਨੇ ਕਿਹਾ ਕਿ ਸਾਰੇ ਰੂਟਾਂ 'ਤੇ ਲੋੜੀਂਦੀ ਗਿਣਤੀ ਵਿੱਚ ਕਲੋਜ਼ਡ ਸਰਕਟ ਟੈਲੀਵਿਜ਼ਨ (ਸੀਸੀਟੀਵੀ) ਕੈਮਰੇ ਲਗਾਏ ਗਏ ਹਨ ਅਤੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਇੱਕ ਕੰਟਰੋਲ ਰੂਮ ਰਾਹੀਂ ਕਵਰੇਜ ਦੀ ਨਿਗਰਾਨੀ ਕੀਤੀ ਜਾ ਰਹੀ ਹੈ। ਦੱਸਣਯੋਗ ਹੈ ਕਿ ਕੁੱਲ 20 ਪਾਰਕਿੰਗ ਥਾਵਾਂ ਨਿਰਧਾਰਿਤ ਕੀਤੀਆਂ ਗਈਆਂ ਹਨ ਅਤੇ ਸੰਗਤ ਦੀ ਸਹੂਲਤ ਲਈ ਪਾਰਕਿੰਗ ਏਰੀਆ ਅਤੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਚਕਾਰ ਸ਼ਟਲ ਬੱਸ ਸੇਵਾ ਵਧਾ ਕੇ 100 ਬੱਸਾਂ ਦੀ ਵਿਵਸਥਾ ਕੀਤੀ ਗਈ ਹੈ। 

ਉਨ੍ਹਾਂ ਕਿਹਾ ਕਿ ਸਮੁੱਚੇ ਸ਼ਹਿਰ ਨੂੰ ਇੱਕ ਤਰਫਾ ਆਵਾਜਾਈ ਮਾਰਗ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ।

 

Tags: Gaurav Yadav , Punjab Police , Police , Punjab Admin , Director General of Police Punjab , DGP Punjab , Shaheedi Sabha , Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD