Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਡਾ. ਮਨਮੋਹਨ ਸਿੰਘ ਆਪਣੇ ਆਪ ਵਿੱਚ ਇੱਕ ਐਨਸਾਈਕਲੋਪੀਡੀਆ ਸਨ : ਗੁਰਜੀਤ ਸਿੰਘ ਔਜਲਾ

Gurjeet Singh Aujla, Gurjit Singh Aujla, Punjab, Congress, Amritsar, Punjab Congress, Dr. Manmohan Singh, Former Prime Minister Dr. Manmohan Singh

Web Admin

Web Admin

5 Dariya News

ਅੰਮ੍ਰਿਤਸਰ , 27 Dec 2024

Last updated on: Dec 27, 2024, 00:00 IST

ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਵੱਲੋਂ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ | ਸੰਸਦ ਮੈਂਬਰ ਔਜਲਾ ਨੇ ਕਿਹਾ ਕਿ ਡਾ: ਮਨਮੋਹਨ ਸਿੰਘ ਆਪਣੇ ਆਪ ਵਿਚ ਇਕ ਵਿਸ਼ਵਕੋਸ਼ ਹਨ, ਜਿਨ੍ਹਾਂ ਦਾ ਮਾਰਗਦਰਸ਼ਨ ਦੇਸ਼ ਦੇ ਹਰ ਵਿਅਕਤੀ ਲਈ ਜ਼ਰੂਰੀ ਸੀ ਅਤੇ ਹਮੇਸ਼ਾ ਰਹੇਗਾ।

ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਅੱਜ ਡਾ: ਮਨਮੋਹਨ ਸਿੰਘ ਦੇ ਅੰਤਿਮ ਦਰਸ਼ਨਾਂ ਲਈ ਦਿੱਲੀ ਸਥਿਤ ਉਨ੍ਹਾਂ ਦੀ ਰਿਹਾਇਸ਼ 'ਤੇ ਪੁੱਜੇ, ਜਿੱਥੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ | ਸੰਸਦ ਮੈਂਬਰ ਔਜਲਾ ਨੇ ਕਿਹਾ ਕਿ ਡਾ: ਮਨਮੋਹਨ ਸਿੰਘ ਅਜਿਹੇ ਵਿਅਕਤੀ ਸਨ ਜਿਨ੍ਹਾਂ ਨੇ ਆਪਣੀ ਦੂਰਅੰਦੇਸ਼ੀ ਸੋਚ ਨਾਲ ਦੇਸ਼ ਦੀ ਡਗਮਗਾ ਰਹੀ ਆਰਥਿਕਤਾ ਨੂੰ ਸੰਭਾਲਿਆ ਅਤੇ ਇਸ ਨੂੰ ਅੰਤਰਰਾਸ਼ਟਰੀ ਪੱਧਰ 'ਤੇ ਪ੍ਰਸਿੱਧੀ ਦਿਵਾਈ। 

ਉਹ ਆਪਣੇ ਆਪ ਵਿਚ ਇਕ ਐਨਸਾਈਕਲੋਪੀਡੀਆ ਸਨ ਜਿਹਨਾੰ ਦਾ ਮਾਰਗਦਰਸ਼ਨ ਦੇਸ਼ ਦੇ ਹਰ ਵਿਅਕਤੀ ਲਈ ਜ਼ਰੂਰੀ ਹੋਵੇਗਾ। ਸਾਂਸਦ ਔਜਲਾ ਨੇ ਕਿਹਾ ਕਿ ਡਾ: ਮਨਮੋਹਨ ਸਿੰਘ ਦੇ ਦੇਹਾਂਤ ਨਾਲ ਇੱਕ ਅਧਿਆਏ ਖਤਮ ਹੋ ਗਿਆ ਹੈ। ਉਨ੍ਹਾਂ ਦੇ ਜਾਣ ਨਾਲ ਇੱਕ ਨਾ ਪੂਰਾ ਹੋਣ ਵਾਲਾ ਘਾਟਾ ਪੈ ਗਿਆ ਹੈ।

ਉਨ੍ਹਾਂ ਨੂੰ ਹਮੇਸ਼ਾ ਸਾਡੇ ਦਿਲਾਂ 'ਚ ਯਾਦ ਕੀਤਾ ਜਾਵੇਗਾ ਅਤੇ ਉਨ੍ਹਾਂ ਦੇ ਦਰਸਾਏ ਮਾਰਗ 'ਤੇ ਚੱਲਣਾ ਸਾਡੇ ਲਈ ਮਾਣ ਵਾਲੀ ਗੱਲ ਹੋਵੇਗੀ। ਉਨ੍ਹਾਂ ਨੇ ਸਾਰੇ ਦੇਸ਼ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਭਲਕੇ ਜਦੋਂ ਵੀ ਉਨ੍ਹਾਂ ਦੇ ਅੰਤਿਮ ਸੰਸਕਾਰ ਦਾ ਸਮਾਂ ਆਵੇ ਤਾਂ ਉਹ ਆਪੋ-ਆਪਣੇ ਸਥਾਨਾਂ 'ਤੇ ਉਨ੍ਹਾਂ ਲਈ ਅਰਦਾਸ ਕਰਨ ਕਿਉਂਕਿ ਉਨ੍ਹਾਂ ਨੇ ਸਾਡੇ ਦੇਸ਼ ਲਈ ਬਹੁਤ ਵੱਡਾ ਯੋਗਦਾਨ ਪਾਇਆ ਹੈ।

 

Tags: Gurjeet Singh Aujla , Gurjit Singh Aujla , Punjab , Congress , Amritsar , Punjab Congress , Dr. Manmohan Singh , Former Prime Minister Dr. Manmohan Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD